best platform for news and views

ਹਰ ਸਰਕਾਰੀ ਹਸਪਤਾਲ ਵਿੱਚ ਤੰਬਾਕੂ ਛੁਡਵਾਉਣ ਲਈ ਮਿਲਦੀ ਹੈ ਮੁਫਤ ਦਵਾਈ – ਡਾ. ਅਰਵਿੰਦਰ ਗਿੱਲ।

Please Click here for Share This News

ਮੋਗਾ 28 ਮਈ  ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੀਆਂ ਹਦਾਇਤਾਂ ਤੇ ਅੱਜ ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਜਿਲ•ਾ ਸਿਹਤ ਅਫਸਰ ਡਾ. ਅਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਅੰਡਰ ਬਰਿੱਜ ਲੇਬਰ ਯੂਨੀਅਨ ਮੋਗਾ ਅਤੇ ਈ ਰਿਕਸ਼ਾ ਯੂਨੀਅਨ ਭਗਤ ਸਿੰਘ ਮਾਰਕਿਟ ਮੋਗਾ ਵਿਖੇ ਤੰਬਾਕੂ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਹਾਜਰ ਸੈਂਕੜੇ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਡਾ. ਗਿੱਲ ਨੇ ਦੱਸਿਆ ਕਿ  ਤੰਬਾਕੂ ਦੀ ਆਦਤ ਹੋਰਨਾਂ ਨਸ਼ਿਆਂ ਵਾਂਗ ਹੀ ਇੱਕ ਦਿਮਾਗੀ ਬਿਮਾਰੀ ਹੈ  ਤੇ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਤੰਬਾਕੂ ਛੁਡਾਊ ਸੈਲ ਬਣਾਏ ਗਏ ਹਨ, ਜਿਸ ਅਧੀਨ ਤੰਬਾਕੂ ਛੱਡਣ ਦੇ ਚਾਹਵਾਨਾਂ ਦੀ ਮੁਫਤ ਕੌਂਸਲਿੰਗ ਕਰਕੇ ਮੁਫਤ ਦਵਾਈ ਦਿੱਤੀ ਜਾਂਦੀ ਹੈ, ਜਿਸ ਦੀ ਸਹਾਇਤਾ ਨਾਲ ਮਰੀਜ ਕੁੱਝ ਹੀ ਦਿਨਾਂ ਵਿੱਚ ਇਸ ਆਦਤ ਤੋਂ ਛੁਟਕਾਰਾ ਪਾ ਲੈਂਦਾ ਹੈ। ਇਸ ਲਈ ਤੰਬਾਕੂ ਛੱਡਣ ਦੇ ਚਾਹਵਾਨ ਸਿਵਲ ਹਸਪਤਾਲ ਮੋਗਾ ਦੇ ਕਮਰਾ ਨੰ: 12 ਏ ਵਿੱਚ ਡਾ. ਚਰਨਪ੍ਰੀਤ ਸਿੰਘ ਨਾਲ ਸੰਪਰਕ ਕਰ ਸਕਦੇ ਹਨ।  ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਕੋਟਪਾ ਐਕਟ ਬਣਾਇਆ ਗਿਆ ਹੈ, ਜਿਸ ਦੀ ਉਲੰਘਣਾ ਕਰਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੰਬਾਕੂ ਖੋਖਾ ਮਾਲਕਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ । ਇਸ ਮੌਕੇ ਡਾ. ਗਿੱਲ ਨੇ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਹਰ ਸਾਲ 60 ਲੱਖ ਲੋਕ ਤੰਬਾਕੂ ਕਾਰਨ ਮਰ ਜਾਂਦੇ ਹਨ, ਜਿਨ•ਾਂ ਵਿੱਚੋਂ 10 ਲੱਖ ਭਾਰਤੀ ਹੁੰਦੇ ਹਨ। ਉਹਨਾਂ ਦੱਸਿਆ ਛੋਟੇ ਬੱਚਿਆਂ, ਗਰਭਵਤੀ ਮਾਵਾਂ ਅਤੇ ਪੇਟ ਵਿੱਚ ਪਲ ਰਹੇ ਬੱਚਿਆਂ ਅਤੇ ਸਰੀਰਕ ਪੱਖੋਂ ਕਮਜੋਰ ਲੋਕਾਂ ਤੇ ਸਿਗਰਟ ਦੇ ਧੂੰਏ ਦੇ ਬਹੁਤ ਮਾੜੇ ਪ੍ਰਭਾਵ ਪੈਂਦੇ ਹਨ, ਇਸ ਲਈ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਤੰਬਾਕੂ ਛੱਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਵਾਈ ਦੀ ਮੱਦਦ ਨਾਲ ਇਸ ਨੂੰ ਅਸਾਨੀ ਨਾਲ ਛੱਡਿਆ ਜਾ ਸਕਦਾ ਹੈ, ਜੋ ਹਰ ਸਰਕਾਰੀ ਹਸਪਤਾਲ ਵਿੱਚ ਮੁਫਤ ਉਪਲਬਧ ਹੈ। ਇਸ ਮੌਕੇ ਹੈਲਥ ਸੁਪਰਵਾਈਜਰ ਸ਼੍ਰੀ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਹਰ ਦੁਕਾਨ, ਸਰਕਾਰੀ ਅਤੇ ਗੈਰ ਸਰਕਾਰੀ ਅਦਾਰੇ, ਸਕੂਲਾਂ, ਕਾਲਜ਼ਾਂ ਆਦਿ ਅੱਗੇ ਤੰਬਾਕੂਨੋਸੀ ਸਬੰਧੀ ਚਿਤਾਵਨੀ ਬੋਰਡ ਲੱਗਿਆ ਹੋਣਾ ਜਰੂਰੀ ਹੈ, ਨਹੀਂ ਤਾਂ ਸਬੰਧਿਤ ਅਦਾਰੇ ਦੇ ਮਾਲਕ ਜਾਂ ਮੁਖੀ ਦਾ ਵੀ ਚਲਾਨ ਕੱਟਿਆ ਜਾਂਦਾ ਹੈ । ਉਹਨਾਂ ਦੱਸਿਆ ਕਿ ਕੋਟਪਾ ਐਕਟ ਅਧੀਨ ਧਾਰਾ 4 ਮੁਤਾਬਕ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪਾਬੰਦੀ ਹੈ, ਧਾਰਾ 5 ਅਧੀਨ ਤੰਬਾਕੂ ਵਾਲੇ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ, ਧਾਰਾ 6 ਅਧੀਨ ਸਕੂਲਾਂ, ਕਾਲਜ਼ਾਂ ਦੇ 100 ਮੀਟਰ ਦੇ ਦਾਇਰੇ ਵਿੱਚ ਅਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਹੈ, ਧਾਰਾ 7 ਅਧੀਨ ਤੰਬਾਕੂ ਉਤਪਾਦ ਦੇ 85 ਪ੍ਰਤੀਸ਼ਤ ਹਿੱਸੇ ਤੇ ਵਾਰਨਿੰਗ ਹੋਣਾ ਜਰੂਰੀ ਹੈ, ਲੂਜ਼ ਅਤੇ ਇੰਪੋਰਟਿਡ ਸਿਗਰਟਾਂ ਨਹੀਂ ਵੇਚੀਆਂ ਜਾ ਸਕਦੀਆਂ, ਦੁਕਾਨਦਾਰ ਗ੍ਰਾਹਕ ਨੂੰ ਮਾਚਿਸ ਜਾਂ ਲਾਈਟਰ ਉਪਲਬਧ ਨਹੀਂ ਕਰਵਾ ਸਕਦਾ। ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਿੰਨ ਸਾਲ ਦੀ ਸਜਾ ਅਤੇ ਦੋ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ ।  ਇਸ ਮੌਕੇ ਇੰਸੈਕਟ ਕੁਲੈਕਟਰ ਵਪਿੰਦਰ ਸਿੰਘ,  ਮਲਟੀਪਰਪਜ਼ ਹੈਲਥ ਵਰਕਰ ਕਰਮਜੀਤ ਸਿੰਘ, ਗਗਨਪ੍ਰੀਤ ਸਿੰਘ ਅਤੇ ਦੋਨਾਂ ਜੱਥੇਬੰਦੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ ।

Please Click here for Share This News

Leave a Reply

Your email address will not be published. Required fields are marked *