best platform for news and views

ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਵਿਸ਼ਾਲ ਮੀਟਿੰਗਾਂ

Please Click here for Share This News

ਤਰਨ ਤਾਰਨ, (ਪੱਤਰ ਪ੍ਰੇਰਕ)-ਪੰਜਾਬ ਜਮਹੂਰੀ ਗਠਜੋੜ ਵੱਲੋਂ ਲੋਕ ਸਭਾ ਹਲਕਾ ਖਡੂਰ
ਸਾਹਿਬ ਤੋਂ ਖੜ੍ਹੇ ਕੀਤੇ ਗਏ
ਉਮੀਦਵਾਰ ਤੇ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਅਮਰ ਸ਼ਹੀਦ ਭਾਈ
ਜਸਵੰਤ ਸਿੰਘ ਖਾਲੜਾ ਦੇ ਧਰਮਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਵਿਧਾਨ
ਸਭਾ ਹਲਕਾ ਪੱਟੀ ਦੇ ਕੈਰੋਂ, ਜੌੜਾ, ਢੋਟੀਆਂ, ਸਖੀਰਾ, ਸਰਹਾਲੀ ਆਦਿ ਪਿੰਡਾਂ ਵਿਚ
ਵਿਸ਼ਾਲ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ,
ਔਰਤਾਂ, ਲੋਕਾਂ ਨੇ ਆਪ-ਮੁਹਾਰੇ ਵੱਡੀ ਗਿਣਤੀ ਵਿਚ ਪਹੰੁਚ ਕੇ ਹਾਜਰੀ ਭਰੀ। ਪੰਜਾਬ
ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਆਖਿਆ
ਕਿ ਸੂਬਾ ਪੰਜਾਬ ਤੇ ਦੇਸ਼ ਭਾਰਤ ‘ਤੇ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਹੱਸਦੇ-ਵੱਸਦੇ
ਪੰਜਾਬ ਨੂੰ ਨਿੰਬੂ ਵਾਂਗ ਨਿਚੋੜ ਕੇ ਰੱਖ ਦਿੱਤਾ ਅਤੇ ਆਪਣੇ ਹੱਕ ਮੰਗਦੇ ਪੜ੍ਹੇ-ਲਿਖੇ
ਨੌਜਵਾਨਾਂ ਤੇ ਧੀਆਂ ਨੂੰ ਛੱਲੀਆਂ ਵਾਂਗ ਕੁੱਟਿਆ ਜਾਂਦਾ ਰਿਹਾ ਹੈ। ਨਵਜੋਤ ਕੌਰ ਲੰਬੀ
ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦਿਆਂ
25 ਹਜਾਰ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲੱਭਦਿਆਂ ਆਪਣੇ-ਆਪ ਨੂੰ ਕੁਰਬਾਨ ਕਰ ਦਿੱਤਾ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ
ਧਰਮ-ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਇਕ-ਇਕ ਕੀਮਤੀ ਵੋਟ ਪਾ ਕੇ ਕਾਮਯਾਬ ਕਰਨ
ਤਾਂ ਜੋ ਉਹ ਲੋਕ ਸਭਾ ਵਿਚ ਪਹੰੁਚ ਕੇ ਲੋਕਾਂ ਦੀਆਂ ਆਵਾਜ ਨੂੰ ਬੁਲੰਦ ਕਰ ਸਕਣ ਤੇ
ਲੋਕਾਂ ਦੇ ਮਸਲੇ ਉਜਾਗਰ ਕਰ ਸਕਣ। ਇਸ ਮੌਕੇ ਪੰਜਾਬ ਏਕਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ
ਸੁਖਬੀਰ ਸਿੰਘ ਵਲਟੋਹਾ, ਜਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਦਿਉਲ, ਯੂਥ ਵਿੰਗ ਦੇ
ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਭੰਡਾਲ, ਜਿਲ੍ਹਾ ਯੂਥ ਪ੍ਰਧਾਨ ਬਲਜੀਤ ਸਿੰਘ
ਸੁਰਸਿੰਘ, ਹਰਤੇਜ ਸਿੰਘ ਕਾਜੀਚੱਕ, ਨਿਰਲੇਪ ਸਿੰਘ ਗਿੱਲ ਕਾਜੀਚੱਕ, ਮਿੰਟੂ ਮਾੜੀਮੇਘਾ,
ਸੁਰਜੀਤ ਸਿੰਘ ਭੂਰਾ, ਅਰਸ਼ਬੀਰ ਸਿੰਘ ਨਾਰਲੀ, ਨਰਬੀਰ ਸਿੰਘ ਸੁੱਗਾ, ਚਮਕੌਰ ਸਿੰਘ
ਬੈਂਕਾ, ਨੰਬਰਦਾਰ ਅਮਰਜੀਤ ਸਿੰਘ ਕੱਚਾਪੱਕਾ, ਰਜਿੰਦਰ ਸਿੰਘ ਪੂਹਲਾ, ਕੰਵਲਜੀਤ ਸਿੰਘ
ਭਿੱਖੀਵਿੰਡ, ਗੁਰਬਿੰਦਰ ਸਿੰਘ ਭੁੱਚਰ, ਗੁਰਸੇਵਕ ਸਿੰਘ ਆਸਲ, ਹਰਦਿਆਲ ਸਿੰਘ ਘਰਿਆਲਾ,
ਹਰਪਾਲ ਸਿੰਘ ਘਰਿਆਲਾ, ਸੁਖਦੇਵ ਸਿੰਘ ਮਾੜੀਮੇਘਾ, ਮਹਿਲ ਸਿੰਘ ਦਿਆਲਪੁਰਾ, ਸਰਵਨ ਸਿੰਘ
ਦਿਆਲਪੁਰਾ ਆਦਿ ਹਾਜਰ ਸਨ।

Please Click here for Share This News

Leave a Reply

Your email address will not be published. Required fields are marked *