ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਲਈ ਮੁਸੀਬਤਾਂ ਵਿਚ ਉਸ ਵੇਲੇ ਹੋਰ ਵਾਧਾ ਹੋ ਗਿਆ ਜਦੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ, ਜਿਸ ਨਾਲ ਅਗਲੀਆਂ ਵਿਧਾਨ ਸਭਾ ਚੋਣਾ ਵਿਚ ਸ੍ਰੀ ਲੰਗਾਹ ਦੇ ਚੋਣ ਲੜਨ ਤੇ ਸਵਾਲੀਆ ਚਿੰਨ ਲੱਗ ਗਿਆ ਹੈ। ਜਦੋਂ ਤੱਕ ਸ੍ਰੀ ਲੰਗਾਹ ਦੀ ਜਮਾਨਤ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਚੋਣਾ ਵਿਚ ਭਾਗ ਨਹੀਂ ਲੈ ਸਕਦੇ।
ਪਿਛਲੇ ਸਾਲ ਮੁਹਾਲੀ ਦੀ ਮਾਨਯੋਗ ਅਦਾਲਤ ਵਲੋਂ ਭਰਿਸaਟਾਚਾਰ ਅਤੇ ਜਾਅਲਸਾਜੀ ਦੇ ਮਾਮਲੇ ਵਿਚ ਸ੍ਰੀ ਸੁੱਚਾ ਸਿੰਘ ਲੰਗਾਹ ਨੂੰ ਤਿੰਨ ਸਾਲ ਦੀ ਸਜaਾ ਸੁਣਾਈ ਗਈ ਸੀ। ਸ੍ਰੀ ਲੰਗਾਹ ਵਲੋਂ ਅਦਾਲਤ ਵਲੋਂ ਸੁਣਾਈ ਗਈ ਸਜaਾ ਉੱਪਰ ਰੋਕ ਲਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਮਾਨਤ ਦੀ ਅਰਜੀ ਦਾਇਰ ਕੀਤੀ ਸੀ, ਜਿਸ ਤੇ ਸੁਣਵਾਈ ਪਿਛੋਂ ਅਦਾਲਤ ਨੇ ਮੰਗਲਵਾਰ ਨੂੰ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਬੁੱਧਵਾਰ ਨੂੰ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਸ੍ਰੀ ਲੰਗਾਹ ਦੀ ਅਰਜੀ ਰੱਦ ਕਰ ਦਿੱਤੀ। ਇਸ ਤਰਾਂ ਸ੍ਰੀ ਲੰਗਾਹ ਲਈ ਕਈ ਤਰਾਂ ਦੀਆਂ ਮੁਸaਕਲਾਂ ਪੈਦਾ ਹੋ ਗਈਆਂ ਹਨ ਅਤੇ ਜਦੋਂ ਤੱਕ ਉਨ੍ਹਾਂ ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਦਿੱਤੀ ਜਾਂਦੀ, ਓਦੋਂ ਤੱਕ ਉਹ ਅਗਲੀਆਂ ਵਿਧਾਨ ਸਭਾ ਚੋਣਾ ਵਿਚ ਭਾਗ ਨਹੀਂ ਲੈ ਸਕਦੇ। ਸ੍ਰੀ ਲੰਗਾਹ ਸa੍ਰੋਮਣੀ ਅਕਾਲੀ ਦਲ ਬਾਦਲ ਦੇ ਸਿਰਕੱਢ ਆਗੂ ਹਨ ਅਤੇ ਪੰਜਾਬ ਦੀ ਰਾਜਨੀਤੀ ਵਿਚ ਉਨ੍ਹਾਂ ਦਾ ਕਾਫੀ ਵਕਾਰ ਹੈ।