ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ,
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਮਾਜ ਭਲਾਈ ਕੰਮਾਂ ਨੂੰ ਵੇਖਦਿਆਂ ਲੋਕ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾਉਣਗੇ ! ਇਹਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਮਨਦੀਪ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਦਾਖਾ ਦੇ ਵੱਖ ਵੱਖ ਪਿੰਡਾਂ ਵਿੱਚ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਆਦਿ ਟੀਮ ਵੱਲੋਂ ਵੋਟਰਾਂ ਨਾਲ ਸੰਪਰਕ ਕਰਕੇ ਵਾਪਸ ਭਿੱਖੀਵਿੰਡ ਵਿਖੇ ਪਰਤਣ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ ! ਸਰਪੰਚ ਮਨਦੀਪ ਸਿੰਘ ਨੇ ਕਿਹਾ ਕਿ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਜਿਸ ਦੇ ਕਾਰਨ ਜ਼ਿਮਨੀ ਚੋਣਾਂ ਦੌਰਾਨ ਸਾਰੇ ਹਲਕਿਆਂ ਤੋਂ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਹੈ ਸਿਰਫ਼ ਐਲਾਨ ਹੀ ਬਾਕੀ ਹੈ ! ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਬਾਸਰਕੇ ਕ੍ਰਿਸ਼ਨਪਾਲ ਜੱਜ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ , ਪੰਚ ਗੁਰਪ੍ਰੀਤ ਸਿੰਘ , ਮਨਪ੍ਰੀਤ ਸਿੰਘ , ਰਜਿੰਦਰ ਸ਼ਰਮਾ, ਜਰਨੈਲ ਸਿੰਘ ,ਜਗੀਰ ਸਿੰਘ ਸਮੇਤ ਆਦਿ ਪਾਰਟੀ ਆਗੂ ਹਾਜ਼ਰ ਸਨ !