best platform for news and views

ਜ਼ਿਲ੍ਹਾ ਪੱਧਰੀ ‘ਸਵੱਛਤਾ ਹੀ ਸੇਵਾ’ ਪੰਦਰਵਾੜਾ ਮੁਹਿੰਮ ਦਾ ਆਗਾਜ਼

Please Click here for Share This News

ਸੰਗਰੂਰ, 16 ਸਤੰਬਰ (ਮਹੇਸ਼ ਜਿੰਦਲ)_- ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਚੱਲਣ ਵਾਲੇ ਪੰਦਰਵਾੜੇ ਨੂੰ ਪੰਦਰਵਾੜੇ ਤੱਕ ਸੀਮਤ ਨਾ ਰੱਖਦਿਆਂ ਹਮੇਸ਼ਾ ਜਾਰੀ ਰੱਖਣ ਦੀ ਲੋੜ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸ਼ਹਿਰ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿਖੇ ਜ਼ਿਲ੍ਹਾ ਪੱਧਰੀ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਆਗਾਜ਼ ਕਰਦਿਆਂ ਸਮੂਹ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਫ਼ ਸਫ਼ਾਈ ਰੱਖਣ ਦਾ ਪ੍ਰਣ ਦਿਵਾਉਣ ਮੌਕੇ ਕੀਤਾ। ਸ. ਵਿਰਕ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਅੰਤਰ ਆਤਮਾ ਨਾਲ ਦਿ੍ੜ ਸੰਕਲਪ ਲੈ ਕੇ ਖੁਦ ਨੂੰ ਇਕ ਸਵੱਛ,ਤੰਦਰੁਸਤ ਅਤੇ ਨਵੇਂ ਭਾਰਤ ਦੇ ਨਿਰਮਾਣ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਦੀ ਅਗਵਾਈ ’ਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ .ਰਜਿੰਦਰ ਸਿੰਘ ਬੱਤਰਾ,ਐਸ.ਡੀ.ਐਮ. ਸੰਗਰੂਰ ਸ੍ਰੀ ਅਵਿਕੇਸ਼ ਗੁਪਤਾ, ਐਸ.ਡੀ.ਐਮ. ਸੁਨਾਮ ਸ. ਰਾਜਦੀਪ ਸਿੰਘ ਬਰਾੜ ਅਤੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਸਮੇਤ ਹੋਰ ਵੱਡੀ ਗਿਣਤੀ ’ਚ ਅਧਿਕਾਰੀਆਂ ਨੇ ਪ੍ਰੇਮ ਬਸਤੀ ਦੀਆਂ ਗਲੀਆਂ ਵਿੱਚ ਗੰਦਗੀ ਸਾਫ਼ ਕਰਕੇ ਲੋਕਾਂ ਨੂੰ ਸਵੱਛਤਾ ਪ੍ਰਤੀ ਪੇ੍ਰਿਤ ਕੀਤਾ। ਡਿਪਟੀ ਕਮਿਸ਼ਨਰ ਸ. ਵਿਰਕ ਨੇ ਬਸਤੀ ਦੇ ਲੋਕਾਂ ਨੂੰ ਸਾਫ਼ ਸੁਥਰਾ ਮਾਹੌਲ ਸਿਰਜਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ। ਸਹੁੰ ਚੁੱਕ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਉਪਕਾਰ ਸਿੰਘ ਨੇ ਵੀ ਸਫ਼ਾਈ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ ।

ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਵੱਲੋ ਪ੍ਰੇਮ ਬਸਤੀ ਦੇ ਲੋਕਾਂ ਨੂੰ ਸਾਫ਼ ਸੁਥਰਾ ਮਾਹੌਲ ਰੱਖਣ ਲਈ ਪੇ੍ਰਿਤ ਕਰਦੇ ਹੋਏ

 

 

Please Click here for Share This News

Leave a Reply

Your email address will not be published. Required fields are marked *