best platform for news and views

1700 ਨਸ਼ੀਲੀਆਂ ਗੋਲੀਆਂ ਸਮੇਤ ਦੋ ਸਕੇ ਭਰਾ ਕਾਬੂ

Please Click here for Share This News

ਭਿੱਖੀਵਿੰਡ 20 ਮਾਰਚ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ
ਐਸ.ਐਸ.ਪੀ ਦਰਸ਼ਨ ਸਿੰਘ ਮਾਨ ਤੇ ਸਬ ਡਵੀਜਨ ਭਿੱਖੀਵਿੰਡ ਦੇ ਡੀ.ਐਸ.ਪੀ ਸੁਲੱਖਣ ਸਿੰਘ
ਮਾਨ ਦੀਆਂ ਹਦਾਇਤਾਂ ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਮਾਰੂ ਨਸ਼ਿਆਂ ਖਿਲਾਫ ਵਿੱਢੀ
ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਭਿੱਖੀਵਿੰਡ ਪੁਲਿਸ ਨੇ ਮੋਟਰਸਾਈਕਲ ਸਵਾਰ
ਦੋ ਸਕੇ ਭਰਾਵਾਂ ਨੂੰ 1700 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ
ਕੀਤੀ।
ਪੁਲਿਸ ਥਾਣਾ ਭਿੱਖੀਵਿੰਡ ਦੇ ਐਸ.ਐਚ.ੳ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ
ਏਐਸਆਈ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਬੈਂਕਾ ਵੱਲ ਨੂੰ ਜਾ
ਰਹੇ ਸਨ ਤਾਂ ਸਾਹਮਣੇ ਇਕ ਮੋਟਰਸਾਈਕਲ ਹੀਰੋ ਹਾਂਡਾ ਫੈਸ਼ਨ ਪਲੱਸ ਨੰਬਰ ਪੀਬੀ 46 ਈ
8587 ‘ਤੇ ਦੋ ਵਿਅਕਤੀ ਆਉਦੇਂ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਵੇਖ ਕੇ
ਮੋਟਰਸਾਈਕਲ ਵਾਪਸ ਮੁੜਣ ਲੱਗੇ ਤਾਂ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ
ਲਈ ਉਹਨਾਂ ਪਾਸੋਂ 1700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਪੁੱਛਗਿੱਛ
ਕਰਨ ‘ਤੇ ਉਕਤ ਵਿਅਕਤੀਆਂ ਨੇ ਆਪਣੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਪ੍ਰੇਮ
ਸਿੰਘ ਵਾਸੀ ਬਲ੍ਹੇਰ ਤੇ ਮਨਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਪ੍ਰੇਮ ਸਿੰਘ ਵਾਸੀ ਬਲ੍ਹੇਰ
ਵਜੋਂ ਦੱਸੀ, ਜਿਹਨਾਂ ਦੇ ਖਿਲਾਫ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਧਾਰਾ 22-61-85
ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫੋਟੋ ਕੈਪਸ਼ਨ :- ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਗਏ ਵਿਅਕਤੀਆਂ
ਨਾਲ ਖੜ੍ਹੇ ਐਸ.ਐਚ.ੳ ਕਸ਼ਮੀਰ ਸਿੰਘ।

Please Click here for Share This News

Leave a Reply

Your email address will not be published. Required fields are marked *