ਮਾਨਸਾ : ਅਰਵਿੰਦ ਕੇਜਰੀਵਾਲ, ਜਿਹੜਾ ਕਹਿੰਦਾ ਸੀ ਕਿ ਪਾਰਟੀ ਚੰਦੇ ਦਾ ਇਕ ਇਕ ਹਿਸਾਬ ਦੇਵੇਗਾ, ਇਸੇ ਕੇਜਰੀਵਾਲ ਨੇ ਆਪਣੀ ਵੈਬਸਾਈਟ ਤੋਂ ਚੰਦਾ ਦੇਣ ਵਾਲਿਆਂ ਦੀ ਲਿਸਟ ਕੱਢ ਦਿੱਤੀ ਹੈ, ਇਸ ਤੋਂ ਸਾਫ਼ ਹੈ ਕਿ ਇਨ•ਾਂ ਦਾ ਕੰਮ ਸਿਰਫ਼ ਲੋਕਾਂ ਨੂੰ ਲੁੱਟਣਾ ਹੈ। ਇਨ•ਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਮਾਨਸਾ ਜ਼ਿਲ•ੇ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਇਹ ਪਾਰਟੀ 2-2 ਕਰੋੜ ਰੁਪਏ ਲੈ ਕੇ ਲੋਕਾਂ ਨੂੰ ਪਾਰਟੀ ਦੀਆਂ ਟਿਕਟਾਂ ਵੰਡ ਰਹੇ ਹਨ, ਜੋ ਬਾਅਦ ਵਿਚ ਆ ਕੇ ਪੰਜਾਬ ਨੂੰ ਲੁੱਟਣਗੇ ਅਤੇ ਵਾਪਸ ਚੱਲੇ ਜਾਣਗੇ। ਉਨ•ਾਂ ਕਿਹਾ ਕਿ ਆਪਣੇ ਆਪ ਨੂੰ ਦਲਿਤਾਂ ਦੀ ਹਮਾਇਤੀ ਕਹਿਣ ਵਾਲੀ ਆਮ ਆਦਮੀ ਪਾਰਟੀ ਨੇ ਦਲਿਤਾਂ ‘ਤੇ ਅਤਿਆਚਾਰ ਕਰਨ ਵਾਲੇ ਵਿਅਕਤੀਆਂ ਨੂੰ ਟਿਕਟਾਂ ਦੇ ਕੇ ਦਲਿਤ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ•ਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਪਾਰਟੀਆਂ ਦੇ ਲੋਕਾਂ ਨੂੰ ਮੂੰਹ ਨਾ ਲਗਾਉਣ।
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਕਾਬਲਾ ਕਿਸੇ ਵੀ ਦੂਜੇ ਰਾਜ ਦੀ ਸਰਕਾਰ ਨਹੀਂ ਕਰ ਸਕਦੀ। ਉਨ•ਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਨੇ ਜੋ ਵਾਅਦੇ ਜਨਤਾ ਨਾਲ ਕੀਤੇ, ਉਨ•ਾਂ ਤੋਂ ਵੀ ਵੱਧ ਕਰ ਕੇ ਵਿਖਾਇਆ। ਬੀਬਾ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਖਜਾਨੇ ਦੀ ਵਰਤੋਂ ਸੂਬੇ ਦੇ ਲੋੜਵੰਦ ਤੇ ਗਰੀਬ ਵਿਅਕਤੀਆਂ ਨੂੰ ਸਹੂਲਤਾਂ ਦੇਣ ਲਈ ਕੀਤੀ ਹੈ। ਉਨ•ਾਂ ਕਿਹਾ ਕਿ ਚਾਹੇ ਆਟਾ ਦਾਲ ਸਕੀਮ ਹੋਵੇ, ਚਾਹੇ ਸ਼ਗਨ ਸਕੀਮ ਜਾਂ ਗਰੀਬ ਪ੍ਰੀਵਾਰਾਂ ਨੂੰ ਮੁਫ਼ਤ ਗੈਸ ਸਿਲੰਡਰ ਤੇ ਚੁਲ•ੇ ਦੇਣ ਦੀ ਗੱਲ ਹੋਵੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ ਬਾਂਹ ਫੜੀ ਹੈ। ਬੀਬਾ ਬਾਦਲ ਨੇ ਕਿਹਾ ਪਰ ਇਸ ਦੇ ਉਲਟ ਆਪਣੇ ਕਾਰਜਕਾਲ ਦੌਰਾਨ ਕਾਂਗਰਸ ਪਾਰਟੀ ਨੇ ਜਨਤਾ ਦੇ ਪੈਸਿਆਂ ਦੀ ਲੁੱਟ ਖੋਹ ਕੀਤੀ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਇ ਖੁਦ ਹੀ ਕਰੋੜਪਤੀ ਬਣ ਬੈਠੇ। ਉਨ•ਾਂ ਕਿਹਾ ਕਿ ਹੁਣ ਕੇਂਦਰ ਵਿਚ ਲੋਕਾਂ ਦੇ ਪੈਸਿਆਂ ਦੇ ਚੌਕੀਦਾਰ ਖੁਦ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਹਨ। ਉਨ•ਾਂ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਜੀ ਦਾ ਇਹੀ ਮਕਸਦ ਹੈ ਕਿ ਲੋਕਾਂ ਦੇ ਖੂਨ ਪਸੀਨੇ ਦਾ ਪੈਸਾ ਲੋਕਾਂ ਨੂੰ ਸਹੂਲਤਾਂ ਦੇਣ ‘ਤੇ ਹੀ ਖਰਚ ਹੋਵੇਗਾ।
ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਮਾਨਸਾ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੰਯਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਚੇਅਰਮੈਨ ਜ਼ਿਲ•ਾ ਯੋਜਨਾ ਕਮੇਟੀ ਬਠਿੰਡਾ ਸ਼੍ਰੀ ਜਗਦੀਪ ਸਿੰਘ ਨਕਈ, ਡਾ. ਨਿਸ਼ਾਨ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬੋਹਾ ਸ਼੍ਰੀ ਬੱਲਮ ਸਿੰਘ ਕਲੀਪੁਰ, ਪ੍ਰਧਾਨ ਨਗਰ ਪੰਚਾਇਤ ਬੋਹਾ ਸ਼੍ਰੀ ਜੋਗਾ ਸਿੰਘ, ਸਾਬਕਾ ਵਿਧਾਇਕ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਜ਼ਿਲ•ਾ ਪ੍ਰਧਾਨ ਐਸ.ਸੀ.ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਜ਼ਿਲ•ਾ ਪ੍ਰਧਾਨ ਇਸਤਰੀ ਅਕਾਲੀ ਦਲ (ਸ਼ਹਿਰੀ) ਮੈਡਮ ਸਿਮਰਜੀਤ ਕੌਰ ਸਿੰਮੀ ਪ੍ਰਧਾਨ ਨਗਰ ਕੌਂਸਲ ਬੁਢਲਾਡਾ ਸ਼੍ਰੀ ਹਰਵਿੰਦਰ ਸਿੰਘ ਬੰਟੀ, ਸਰਕਲ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਕੁਲਾਣਾ, ਪ੍ਰਧਾਨ ਵਪਾਰ ਮੰਡਲ ਬੋਹਾ ਸ਼੍ਰੀ ਸੁਰਿੰਦਰ ਨੰਗਲਾ, ਸਰਕਲ ਪ੍ਰਧਾਨ ਸ਼੍ਰੀ ਮਹਿੰਦਰ ਸਿੰਘ, ਸ਼੍ਰੀ ਸੁਖਵਿੰਦਰ ਸਿੰਘ ਮਘਾਣੀਆਂ, ਸ਼੍ਰੀ ਸੋਹਣਾ ਸਿੰਘ ਕਲੀਪੁਰ ਅਤੇ ਤੋਂ ਇਲਾਵਾ ਹੋਰ ਸਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।