best platform for news and views

Month: April 2019

ਆਂਗਣਵਾੜੀ ਮੁਲਾਜ਼ਮ 1 ਮਈ ਤੋਂ ਕਾਂਗਰਸੀ ਵਿਧਾਇਕਾਂ ਦਾ ਕਰਨਗੇ ਘਿਰਾਓ – ਪੇਧਨੀ

ਆਂਗਣਵਾੜੀ ਮੁਲਾਜ਼ਮ 1 ਮਈ ਤੋਂ ਕਾਂਗਰਸੀ ਵਿਧਾਇਕਾਂ ਦਾ ਕਰਨਗੇ ਘਿਰਾਓ – ਪੇਧਨੀ

Latest News, Sangrur
ਧੂਰੀ, 30 ਅਪ੍ਰੈਲ (ਮਹੇਸ਼ ਜਿੰਦਲ) -  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਪਿੰ੍ਰਸੀਪਲ ਸਕੱਤਰ ਰਾਜੀ ਸ੍ਰੀਵਾਸਤਵਾ ਨਾਲ ਰੱਖੀ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਆਂਗਣਵਾੜੀ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਇੱਕ ਬਾਰ ਫਿਰ ਮੋਰਚਾ ਖੋਲ•ਦਿਆਂ 1 ਮਈ (ਮਜ਼ਦੂਰ ਦਿਵਸ) ਤੋਂ ਸੂਬੇ ਅੰਦਰ ਕਾਂਗਰਸੀ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਜ਼ਿਲ•ਾ ਪ੍ਰਧਾਨ ਬਲਜੀਤ ਕੌਰ ਪੇਧਨੀ ਨੇ ਦੱਸਿਆ ਕਿ 1 ਮਈ ਨੂੰ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਕੋਠੀ ਅੱਗੇ ਦੁਪਹਿਰ 2 ਵਜੇ ਤੋਂ 5 ਵਜੇ ਤੱਕ, 2 ਮਈ ਨੂੰ ਮਲੇਰਕੋਟਲਾ 'ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਅੱਗੇ, 3 ਮਈ ਨੂੰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ, 5 ਮਈ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਬਠਿੰਡਾ ਅਤੇ 12 ਮਈ ਨੂੰ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕੈਪਸ਼ਨ – ਜਾਣਕਾਰੀ ਦਿੰਦੇ ਹੋਏ ਬਲਜੀਤ ਕੌਰ ਪੇਧਨੀ
ਮਾਨ ਵੱਲੋਂ ਧੂਰੀ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਮਾਨ ਵੱਲੋਂ ਧੂਰੀ ਵਿਖੇ ਚੋਣ ਦਫ਼ਤਰ ਦਾ ਉਦਘਾਟਨ

Latest News, Sangrur
ਸੰਗਰੂਰ/ਧੂਰੀ, 30 ਅਪ੍ਰੈਲ (ਹਰਿੰਦਰਪਾਲ ਸਿੰਘ ਖਾਲਸਾ/ ਮਹੇਸ਼ ਜਿੰਦਲ) -  ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਸਥਾਨਕ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰ.ਮਾਨ ਨੇ ਕਿਹਾ ਕਿ ਉਨ•ਾਂ ਨੂੰ ਚੋਣ ਮੁਹਿੰਮ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਜੇਕਰ ਲੋਕ ਉਨ•ਾਂ ਨੂੰ ਜਿਤਵਾ ਕੇ ਲੋਕ ਸਭਾ 'ਚ ਭੇਜਦੇ ਹਨ ਤਾਂ ਉਹ ਬਿਨਾਂ ਕਿਸੇ ਪੱਖਪਾਤ ਤੋਂ ਹਰੇਕ ਵਰਗ ਦੀ ਗੱਲ ਨੂੰ ਲੋਕ ਸਭਾ 'ਚ ਚੁੱਕਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ.ਮਾਨ ਨੇ ਰਾਮ ਮੰਦਰ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਭਾਜਪਾ ਇਸ ਮਸਲੇ 'ਤੇ ਸਿਆਸਤ ਕਰ ਰਹੀ ਹੈ ਅਤੇ ਸਾਡੀ ਪਾਰਟੀ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ। ਉਨ•ਾਂ ਕਿਹਾ ਕਿ ਦੇਸ਼ ਅੰਦਰ ਸਿਹਤ ਸਹੂਲਤਾਂ ਪੂਰੀ ਤਰ•ਾਂ ਠੱਪ ਹਨ ਅਤੇ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਵੀ ਦੇਸ਼ ਅੰਦਰ ਸਿਹਤ ਸਹੂਲਤਾਂ 'ਤੇ ਯਕੀਨ ਨਹੀਂ, ਜਿਸ ਕਾਰਨ ਉਹ ਵਿਦੇਸ਼ 'ਚ ਆਪਣਾ ਇਲਾਜ ਕਰਵਾ ਕੇ ਆਏ ਹਨ। ਉਨ•ਾਂ
ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਮਾਨ ਨੂੰ ਸੌਂਪਿਆ ਮੰਗ ਪੱਤਰ

ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਮਾਨ ਨੂੰ ਸੌਂਪਿਆ ਮੰਗ ਪੱਤਰ

Breaking News, Sangrur
ਸੰਗਰੂਰ/ਧੂਰੀ, 30 ਅਪ੍ਰੈਲ (ਹਰਿੰਦਰਪਾਲ ਸਿੰਘ ਖ਼ਾਲਸਾ/ਮਹੇਸ਼ ਜਿੰਦਲ) - ਸ਼੍ਰੋਮਣੀ ਅਕਾਲੀ ਦਲ(ਅ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ  ਪੈਨਸ਼ਨਰਾਂ ਵੱਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਉਨ•ਾਂ ਕੀਤੀ ਗਈ ਧੱਕੇਸ਼ਾਹੀ ਬਾਰੇ ਸ੍ਰ.ਮਾਨ ਨੂੰ ਦੱਸਦਿਆਂ ਕਿਹਾ ਕਿ ਪੈਨਸ਼ਨਰਾਂ ਦਾ ਅਕਾਲੀ-ਭਾਜਪਾ ਸਰਕਾਰ ਸਮੇਂ ਦਾ 22 ਮਹੀਨੇ ਦਾ ਡੀ.ਏ ਦਾ ਏਰੀਅਰ, ਜਨਵਰੀ 2017 ਤੇ ਜੁਲਾਈ 2017 ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਏਰੀਅਰ, ਜਨਵਰੀ 2018, ਜੁਲਾਈ 2018 ਅਤੇ ਜਨਵਰੀ 2019 ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਅਜੇ ਤੱਕ ਨਹੀਂ ਦਿੱਤੀਆਂ, ਪੇ ਕਮਿਸ਼ਨ ਦੀ ਰਿਪੋਰਟ ਜਨਵਰੀ 2016 ਤੋਂ ਤੁਰੰਤ ਲਾਗੂ ਕਰਨ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸੰਬੰਧੀ ਅਨੇਕਾਂ ਮੰਗਾਂ ਪਿਛਲੇ ਕਾਫ਼ੀ ਸਮੇਂ ਤੋਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਕਾਰਨ ਪੈਨਸ਼ਨਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਨਸ਼ਨਰਾਂ ਵੱਲੋਂ ਇਸ ਸੰਬੰਧੀ ਇੱਕ ਮੰਗ ਪੱਤਰ ਵੀ ਸ੍ਰ
ਗੈਰ-ਸਰਕਾਰੀ ਮੁਲਾਜ਼ਮ ਨੂੰ ਚੋਣ ਡਿਊਟੀ ‘ਤੇ ਨਾ ਟੰਗੇ ਸਰਕਾਰ-ਆਪ

ਗੈਰ-ਸਰਕਾਰੀ ਮੁਲਾਜ਼ਮ ਨੂੰ ਚੋਣ ਡਿਊਟੀ ‘ਤੇ ਨਾ ਟੰਗੇ ਸਰਕਾਰ-ਆਪ

Breaking News, Chandigarh
ਚੰਡੀਗੜ੍ਹ, 30 ਅਪ੍ਰੈਲ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ-ਕਾਲਜਾਂ ਸਮੇਤ ਹੋਰ ਗੈਰ-ਸਰਕਾਰੀ ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਚੋਣ ਡਿਊਟੀਆਂ ਦੇਣ ਦਾ ਵਿਰੋਧ ਕੀਤਾ ਹੈ। 'ਆਪ' ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਪ੍ਰਾਈਵੇਟ ਸਕੂਲਾਂ-ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਚੋਣ ਡਿਊਟੀਆਂ 'ਤੇ ਟੰਗ ਰਹੀ ਹੈ, ਜੋ ਇਨ੍ਹਾਂ ਸੰਸਥਾਵਾਂ ਅਤੇ ਗੈਰ ਸਰਕਾਰੀ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ। ਇਸ ਲਈ ਸਰਕਾਰ ਗੈਰ ਸਰਕਾਰੀ ਸੰਸਥਾਵਾਂ ਦੇ ਸਟਾਫ਼ ਗਲ ਚੋਣ ਡਿਊਟੀ ਪਾਉਣ ਦੀ ਥਾਂ ਸਰਕਾਰੀ ਮੁਲਾਜ਼ਮਾਂ ਨੂੰ ਹੀ ਇਹ ਜ਼ਿੰਮੇਵਾਰੀ ਦੇਵੇ। ਅਮਨ ਅਰੋੜਾ ਨੇ ਕਿਹਾ ਕਿ ਗੈਰ-ਸਰਕਾਰੀ ਮੁਲਾਜ਼ਮਾਂ ਨੂੰ ਚੋਣ ਡਿਊਟੀ ਦੇ ਕੇ ਇੱਕ ਪਾਸੇ ਉਨ੍ਹਾਂ 'ਤੇ ਸੱਤਾਧਾਰੀ ਧਿਰ ਦੇ ਲੋਕਾਂ ਦਾ ਸਿਆਸੀ ਦਬਾਅ, ਦੂਜੇ ਪਾਸੇ ਉਨ੍ਹਾਂ ਉੱਪਰ ਬਿਨਾ ਮਤਲਬ ਵਾਧੂ ਜ਼ਿੰਮੇਵਾਰੀ ਥੋਪੀ ਜਾ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਇਹ ਸੁਭਾਵਿਕ ਹੈ ਕਿ ਸੱਤਾਧਾਰੀ ਧਿਰ ਦੇ ਲੋਕ ਵੋਟਾਂ ਮੌਕੇ ਪੁੱਠੀ-ਸਿੱਧੀ ਗੈਰ-ਕਾਨੂੰਨ
ਅੱਗ ਨਾਲ ਸੜੀ ਕਣਕ ਦਾ ਪ੍ਰਤੀ ਏਕੜ 45 ਹਜ਼ਾਰ ਰੁਪਏ ਮੁਆਵਜ਼ਾ ਦੇਵੇ ਸਰਕਾਰ ਅਤੇ ਬਿਜਲੀ ਬੋਰਡ-ਆਪ

ਅੱਗ ਨਾਲ ਸੜੀ ਕਣਕ ਦਾ ਪ੍ਰਤੀ ਏਕੜ 45 ਹਜ਼ਾਰ ਰੁਪਏ ਮੁਆਵਜ਼ਾ ਦੇਵੇ ਸਰਕਾਰ ਅਤੇ ਬਿਜਲੀ ਬੋਰਡ-ਆਪ

Breaking News, Chandigarh
ਚੰਡੀਗੜ੍ਹ, 30 ਅਪ੍ਰੈਲ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਪੰਜਾਬ ਅੰਦਰ ਵੱਡੇ ਪੱਧਰ 'ਤੇ ਸੜ ਰਹੀ ਕਣਕ ਦੀ ਪੱਕੀ ਫ਼ਸਲ ਅਤੇ ਨਾੜ ਲਈ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਿਟੇਡ (ਪੀਐਸਪੀਸੀਐਲ) ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵੱਡੀ ਪੱਧਰ 'ਤੇ ਹੋ ਰਹੇ ਇਸ ਨੁਕਸਾਨ ਦੀ 100 ਪ੍ਰਤੀਸ਼ਤ ਪੂਰਤੀ ਲਈ 'ਆਪ' ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਕੋਲੋਂ ਪ੍ਰਤੀ ਏਕੜ 45 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ 'ਆਪ' ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਐਸ.ਸੀ ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ, ਐਨ.ਆਰ.ਆਈ ਵਿੰਗ ਦੇ ਪ੍ਰਧਾਨ ਜੈ ਕਿਸ਼ਨ ਸਿੰਘ ਰੋੜੀ ਅਤੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਦੌਰਾਨ ਸੂਬੇ 'ਚ ਹਜ਼ਾਰਾਂ ਏਕੜ ਕਣਕ ਦੀ ਪੱਕੀ ਫ਼ਸਲ ਅੱਗ ਦੀ ਭੇਟ ਚੜ ਗਈ, ਪਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਬਾਹੀ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਨਾ ਹੀ ਪੀੜਿਤ ਕਿਸਾਨਾਂ ਦੀ ਬਾਂਹ ਫੜੀ।
ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

Breaking News, Chandigarh
ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਵਿੱਚ ਕਣਕ ਦੀ ਖਰੀਦ ਦੇ ਕਾਰਜ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਨੂੰ 24 ਘੰਟੇ ਦੇ ਵਿੱਚ ਖਰੀਦਣ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ। ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹਏ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 60 ਫੀਸਦੀ ਤੋਂ ਵੱਧ ਫਸਲ ਪਹਿਲਾਂ ਹੀ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੰਡੀਆਂ ਵਿੱਚ ਕਣਕ ਪਹੁੰਚਣ ਵਿੱਚ ਤੇਜ਼ੀ ਆਈ ਹੈ ਅਤੇ ਰੋਜ਼ਾਨਾ 10 ਲੱਖ ਮੀਟਰਕ ਟਨ ਤੋਂ ਵੱਧ ਕਣਕ ਮੰਡੀਆਂ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੇ ਉਤਪਾਦਨ ਵਿੱਚ ਤਿੰਨ ਤੋਂ ਪੰਜ ਫੀਸਦੀ ਵਾਧਾ ਹੋਇਆ ਹੈ ਜਿਸ ਕਰਕੇ ਸੂਬਾ 132 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦ ਕੇ ਰਿਕਾਰਡ ਨੂੰ ਤੋੜਨ ਵੱਲ ਵੱਧ
ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੇ ਕੀਤੇ ਨਾਮਜ਼ਦਗੀ ਪੇਪਰ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ 

ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੇ ਕੀਤੇ ਨਾਮਜ਼ਦਗੀ ਪੇਪਰ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ 

Ferozepur, Latest News
ਫਿਰੋਜ਼ਪੁਰ, 29 ਅਪ੍ਰੈਲ (ਸਤਬੀਰ ਬਰਾੜ, ਮਨੀਸ਼ ਕੁਮਾਰ  )- ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ•ਾਂ ਨਾਲ ਰਾਣਾਂ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ, ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸੰਦੀਪ ਜਾਖੜ, ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਵੀ ਵਿਸ਼ੇਸ਼ ਤੌਰ 'ਤੇ ਹਾਜਰ ਰਹੇ। ਕਾਂਗਰਸ ਦਾਖਲ ਕਰਨ ਲਈ ਆਪਣੇ ਸਮੱਰਥਕਾਂ ਨਾਲ ਵੱਡੀ ਗਿਣਤੀ ਵਿਚ ਵੱਖ-ਵੱਖ ਹਲਕਿਆਂ ਤੋਂ ਆਹੁਦੇਦਾਰਾਂ ਨੇ ਪਹੁੰਚ ਕੀਤੀ ਅਤੇ ਕਾਂਗਰਸ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾਏ। ਇਸ ਦੌਰਾਨ ਪੁਲਸ ਪ੍ਰਸ਼ਾਸਨ ਦੁਆਰਾ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਨੇ ਆਖਿਆ ਕਿ ਲੋਕ ਸੁਖਬੀਰ ਬਾਦਲ ਦੀਆਂ ਗੱਪਾਂ ਦੇ ਵਿੱਚ ਨਹੀਂ ਆਉਣਗੇ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਉਣਗੇ ਫਿਰੋਜ਼ਪੁਰ ਵਿਖੇ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਨ ਉਪਰੰਤ ਗੱਲਬਾਤ ਕਰਦੇ ਸ਼ੇਰ ਸਿੰਘ ਘੁਬ
ਮਾਣਭੱਤੇ ‘ਚ ਕਟੌਤੀ ਨੂੰ ਲੈ ਕੇ ਆਂਗਣਵਾੜੀ ਮੁਲਾਜਮਾਂ ‘ਚ ਗੁੱਸੇ ਦੀ ਲਹਿਰ

ਮਾਣਭੱਤੇ ‘ਚ ਕਟੌਤੀ ਨੂੰ ਲੈ ਕੇ ਆਂਗਣਵਾੜੀ ਮੁਲਾਜਮਾਂ ‘ਚ ਗੁੱਸੇ ਦੀ ਲਹਿਰ

Latest News, Tarantaran
ਭਿੱਖੀਵਿੰਡ 29 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਬੀਤੇਂ ਮਹੀਨਿਆਂ ਤੋਂ ਮਾਣ-ਭੱਤਾ (ਤਨਖਾਹ) ਨਾ ਮਿਲਣ ਕਾਰਨ ਭੁੱਖੇ ਢਿੱਡ ਰਹਿ ਕੇ ਰਾਤਾਂ ਗੁਜਾਰਨੀਆਂ ਪੈ ਰਹੀਆਂ ਹਨ, ਉਥੇ ਮੁਲਾਜਮਾਂ ਵੱਲੋਂ ਬੀਤੇਂ ਕਈ ਦਿਨਾਂ ਤੋਂ ਰੋਜਾਨਾ ਸੀ.ਡੀ.ਪੀ.ੳ ਦਫਤਰ ਅੱਗੇ ਧਰਨਾ ਵੀ ਦਿੱਤਾ ਜਾ ਰਿਹਾ ਹੈ। ਪਰ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਾ ਸਰਕਣ ‘ਤੇ ਮੁਲਾਜਮ ਬੀਬੀਆਂ ਵਿਚ ਗੁੱਸੇ ਦੀ ਲਹਿਰ ਵੱਧਦੀ ਜਾ ਰਹੀ ਹੈ। ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਅਨੂਪ ਕੌਰ ਬਲ੍ਹੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਧਾਏ ਗਏ ਮਾਣਭੱਤੇ ਦਾ 900 ਰੁਪਏ ਤਾਂ ਭੇਜ ਦਿੱਤਾ, ਜਦੋਂਕਿ ਪੰਜਾਬ ਸਰਕਾਰ ਨੇ 600 ਰੁਪਏ ਦੀ ਕਟੌਤੀ ਕਰ ਦਿੱਤੀ ਹੈ, ਜਿਸ ਵਿਚ 600 ਰੁਪਏ ਵਰਕਰ, 300 ਰੁਪਏ ਹੈਲਪਰ, 450 ਰੁਪਏ ਮਿੰਨੀ ਸੈਂਟਰ ਵਿਚ ਕਟੌਤੀ ਕਰ ਦਿੱਤੀ, ਜੋ ਮੁਲਾਜਮ ਨਾਲ ਘੋਰ ਬੇਇਨਸਾਫੀ ਹੈ। ਉਹਨਾਂ ਕਿਹਾ ਕਿ ਅੱਜ ਸੈਕਟਰੀ ਨਾਲ ਅਹੁਦੇਦਾਰਾਂ ਦੀ ਜੋ ਮੀਟਿੰਗ ਹੋਈ ਹੈ, ਉਸ ਵਿਚ ਕੋਈ ਸਿੱਟਾ ਨਹੀਂ ਨਿਕਲ ਸਕਿਆ। ਜਿਲ੍ਹਾ ਪ੍ਰਧਾਨ ਅ
ਚੋਣ ਅਮਲੇ ਨੂੰ ਰਿਹਸਲ ਦੌਰਾਨ ਈ.ਵੀ.ਐਮ ਮਸ਼ੀਨਾਂ ਤੇ ਵੀ.ਵੀ.ਪੈਡ ਦੀ ਦਿੱਤੀ ਟਰੇਨਿੰਗ

ਚੋਣ ਅਮਲੇ ਨੂੰ ਰਿਹਸਲ ਦੌਰਾਨ ਈ.ਵੀ.ਐਮ ਮਸ਼ੀਨਾਂ ਤੇ ਵੀ.ਵੀ.ਪੈਡ ਦੀ ਦਿੱਤੀ ਟਰੇਨਿੰਗ

Breaking News, Tarantaran
ਭਿੱਖੀਵਿੰਡ 29 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ)-ਲੋਕ ਸਭਾ ਚੌਣਾਂ ਨੂੰ ਮੁੱਖ ਰੱਖਦਿਆਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਡਵੀਜਨ ਭਿੱਖੀਵਿੰਡ ਦੇ ਨਿਯੁਕਤ ਕੀਤੇ ਗਏ ਏ.ਆਰ.ੳ ਕਮ ਡੀ.ਡੀ.ਪੀ.ੳ ਦਵਿੰਦਰ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਸਲ ਕੀਤੀ ਗਈ। ਰਿਹਸਲ ਦੌਰਾਨ ਹਾਜਰ ਪ੍ਰਾਈਜਿਡਿੰਗ ਅਫਸਰ, ਅਸਿਸਟੈਂਟ ਪ੍ਰਾਈਜਿਡਿੰਗ ਅਫਸਰ, ਪੋਲਿੰਗ ਅਫਸਰ ਆਦਿ ਚੋਣ ਅਮਲੇ ਨੂੰ ਚੋਣਾਂ ਸਹੀ ਢੰਗ ਨਾਲ ਚੋਣਾਂ ਕਰਵਾਉਣ ਲਈ ਈ.ਵੀ.ਐਮ ਮਸ਼ੀਨਾਂ ਤੇ ਵੀ.ਵੀ.ਪੈਡ ਆਦਿ ਦੀ ਟਰੇਨਿੰਗ ਦਿੱਤੀ ਗਈ। ਚੋਣ ਅਮਲੇ ਨੂੰ ਸੰਬੋਧਨ ਕਰਦਿਆਂ ਏ.ਆਰ.ੳ. ਦਵਿੰਦਰ ਕੁਮਾਰ ਨੇ ਕਿਹਾ ਕਿ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਇਸ ਮੌਕੇ ਬੀ.ਡੀ.ਪੀ.ੳ ਭਿੱਖੀਵਿੰਡ ਕਮ ਏ.ਈ.ਆਰ.ੳ ਵਨ ਪਿਆਰ ਸਿੰਘ ਖਾਲਸਾ, ਏ.ਈ.ਆਰ.ੳ ਟੂ ਲਾਲ ਸਿੰਘ, ਮਾਸਟਰ ਟਰੇਨਰ ਤਜਿੰਦਰ ਸਿੰਘ, ਬਲਦੇਵ ਸਿੰੰਘ ਆਦਿ ਚੋਣ ਅਧਿਕਾਰੀ ਹਾਜਰ ਸਨ। ਫੋਟੋ ਕੈਪਸ਼ਨ :- ਚੋਣ ਅਮਲੇ ਨੂੰ ਜਾਣਕਾਰੀ ਦਿੰਦੇ ਏ.ਆਰ.ੳ. ਕਮ ਡੀ.ਡੀ.ਪੀ.ੳ ਦਵਿੰਦਰ ਕੂਮਾਰ ਆ
ਬੀਬੀ ਪਰਮਜੀਤ ਕੌਰ ਖਾਲੜਾ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੰੁਗਾਰਾ : ਸੁਖਬੀਰ ਵਲਟੋਹਾ

ਬੀਬੀ ਪਰਮਜੀਤ ਕੌਰ ਖਾਲੜਾ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੰੁਗਾਰਾ : ਸੁਖਬੀਰ ਵਲਟੋਹਾ

Breaking News, Tarantaran
ਭਿੱਖੀਵਿੰਡ 29 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ)-ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ‘ਤੇ ਪੀ.ਡੀ.ਏ ਸੰਗਠਨ ਖਰਾ ਸਾਬਤ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਏਕਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ, ਜਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਦਿਉਲ, ਸਰਪੰਚ ਕਾਰਜ ਸਿੰਘ ਦਿਉਲ ਨੇ ਸਾਂਝੇ ਤੌਰ ‘ਤੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਸੂਬਾ ਪੰਜਾਬ ਦੇ ਲੋਕਾਂ ਰਵਾਇਤੀ ਪਾਰਟੀਆਂ ਤੋਂ ਭਾਰੀ ਤੰਗ ਆ ਚੁੱਕੇ ਹਨ, ਕਿਉਂਕਿ ਇਹਨਾਂ ਪਾਰਟੀਆਂ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਆਪਣੇ ਤਾਂ ਸਵਾਰਥ ਪੂਰੇ ਕਰ ਲਏ, ਪਰ ਵੋਟਰਾਂ ਦੇ ਸੁਪਨੇ ਮਿੱਟੀ ਵਿਚ ਮਿਲਾ ਕੇ ਰੱਖ ਦਿੱਤੇ ਹਨ। ਉਪਰੋਕਤ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਪੀ.ਡੀ.ਏ ਨੂੰ ਤਾਕਤ ਸੌਪੀਂ ਤਾਂ ਪੰਜਾਬ ਜਮਹੂਰੀ ਗਠਜੋੜ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗਾ ਅਤੇ ਪੰਜਾਬ ਵਿਚੋਂ ਬੇਰੋਜਗਾਰੀ, ਭ੍ਰਿਸ਼ਟਾਚਾਰੀ, ਰਿਸ਼ਵਤਖੋਰੀ, ਮਾਰੂ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕਰੇਗਾ। ਇਸ ਮੌਕੇ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਭੰਡਾਲ, ਜਿਲ੍ਹਾ ਯੂਥ ਪ੍ਰਧਾਨ ਬਲਜੀਤ