best platform for news and views

Month: May 2019

ਭੱਟੀਆਂ ਵਿਖੇ ਪੰਜ ਪੀਰਾਂ ਦੀ ਦਰਗਾਹ ਤੇ ਸਲਾਨਾ ਮੇਲਾ ‘ਤੇ ਭੰਡਾਰਾ ਕਰਵਾਇਆ ਗਿਆ

ਭੱਟੀਆਂ ਵਿਖੇ ਪੰਜ ਪੀਰਾਂ ਦੀ ਦਰਗਾਹ ਤੇ ਸਲਾਨਾ ਮੇਲਾ ‘ਤੇ ਭੰਡਾਰਾ ਕਰਵਾਇਆ ਗਿਆ

Latest News
ਮਾਛੀਵਾੜਾ ਸਾਹਿਬ, 31 ਮਈ (ਹਰਪ੍ਰੀਤ ਸਿੰਘ ਕੈਲੇ) – ਸਥਾਨਕ ਕੁਹਾੜਾ ਰੋਡ ਤੇ ਪਿੰਡ ਭੱਟੀਆਂ ਵਿਖੇ ਸਥਿਤ ਪੰਜ ਪੀਰਾਂ ਦੀ ਦਰਗਾਹ ਮੀਆਂ ਤਕੀਆ ਤੇ ਸਲਾਨਾ ਮੇਲਾ ਤੇ ਭੰਡਾਰਾ ਗਰਾਮ ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਾਮਿਲ ਹੋ ਕੇ ਦਰਗਾਹ ਤੇ ਸਿਜਦਾ ਕੀਤਾ ਅਤੇ ਆਪਣੀਆਂ ਮੰਨਤਾ ਮੰਗੀਆਂ। ਮੇਲੇ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਭੱਟੀਆਂ ਨੇ ਦੱਸਿਆ ਕਿ ਇਸ ਮੌਕੇ ਦਰਗਾਹ ਤੇ ਚਾਦਰ ਚੜ•ਾਉਣ ਦੀ ਰਸਮ ਦਰਗਾਹ ਦੇ ਸੇਵਾਦਾਰ ਸੁਰਿੰਦਰ ਕੁਮਾਰ ਅਤੇ ਗਰਾਮ ਪੰਚਾਇਤ ਨੇ ਅਦਾ ਕੀਤੀ ਅਤੇ ਲੰਗਰ ਦੀ ਸ਼ੁਰੂਆਤ ਕਰਵਾਈ। ਸ਼ਾਮ ਨੂੰ ਬਿੰਦਰ ਕੱਵਾਲ ਐਂਡ ਪਾਰਟੀ ਤੇ ਹੋਰ ਕਲਾਕਾਰ ਨੇ ਸੂਫੀਆਨਾ ਪ੍ਰੋਗਰਾਮ ਪੇਸ਼ ਕੀਤਾ। ਰਾਤ 9 ਵਜੇ ਚਰਨਜੀਤ ਚੰਨੀ ਐਂਡ ਪਾਰਟੀ ਦਾਊਦਪੁਰ ਕਲਾਂ, ਰੋਪੜ ਵਾਲੇ ਧਾਰਮਿਕ ਨਾਟਕ ਪੇਸ਼ ਕੀਤਾ ਗਿਆ ਜਿਸਦਾ ਦਰਸ਼ਕਾਂ ਨੇ ਤੜਕੇ 3 ਵਜੇ ਤੱਕ ਆਨੰਦ ਲਿਆ। ਇਸ ਮੌਕੇ ਹਜਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਜਿੱਥੇ ਦਰਗਾਹ ਤੇ ਚਾਦਰਾਂ ਚੜ•ਾ ਕੇ ਆਪਣੀਆਂ ਮੰਨਤਾਂ ਪੂਰੀਆਂ ਕੀਤੀਆਂ ਉਥੇ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਤੇ ਠੰ
ਸਰਕਾਰੀ ਪ੍ਰਾਇਮਰੀ ਸਕੂਲ-2 ‘ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਸਰਕਾਰੀ ਪ੍ਰਾਇਮਰੀ ਸਕੂਲ-2 ‘ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

Latest News
ਮਾਛੀਵਾੜਾ ਸਾਹਿਬ, 31 ਮਈ (ਹਰਪ੍ਰੀਤ ਸਿੰਘ ਕੈਲੇ) – ਅੱਜ ਤੰਬਾਕੂ ਵਿਰੋਧੀ ਦਿਵਸ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ-2 ਵਿਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ਼ਾਮਿਲ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਸੰਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਹੋਰ ਬਿਮਾਰੀਆਂ ਹੁੰਦੀਆਂ ਹਨ ਉਥੇ ਮੂੰਹ ਦੇ ਕੈਂਸਰ ਹੋਣ ਦਾ ਖ਼ਤਰਾ ਵੀ ਹੁੰਦਾ ਹੈ। ਉਨ•ਾਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਜੇਕਰ ਉਨਾਂ ਦੇ ਆਲੇ ਦੁਆਲੇ ਜਾਂ ਰਿਸ਼ਤੇਦਾਰੀ ਵਿਚ ਕੋਈ ਤੰਬਾਕੂ ਦਾ ਸੇਵਨ ਕਰਦਾ ਹੈ ਤਾਂ ਉਸਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ। ਇਸ ਮੌਕੇ ਮੈਡਮ ਸੀਮਾ ਦੇਵੀ ਨੇ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਹੁੰ ਚੁੱਕ ਕੇ ਪ੍ਰਣ ਲਿਆ ਕਿ ਉਹ ਸਾਰੀ ਉਮਰ ਤੰਬਾਕੂ ਤੋਂ ਦੂਰ ਰਹਿਣਗੇ। ਇਸ ਮੌਕੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਲਖਵਿੰਦਰ ਸਿੰਘ ਗਰੇਵਾਲ, ਮੈਡਮ ਮਨਪ੍ਰੀਤ ਕੌਰ, ਨਵਦੀਪ ਕੌਰ, ਵਰਿੰਦਰ ਕੌਰ,
ਵਿਸ਼ਵ ਤੰਬਾਕੂ ਵਿਰੋਧੀ ਦਿਵਸ ‘ਤੇ ਜਾਗਰੂਕਤਾ ਕੈਂਪ ਲਗਾਏ

ਵਿਸ਼ਵ ਤੰਬਾਕੂ ਵਿਰੋਧੀ ਦਿਵਸ ‘ਤੇ ਜਾਗਰੂਕਤਾ ਕੈਂਪ ਲਗਾਏ

Latest News
ਮਾਛੀਵਾੜਾ ਸਾਹਿਬ, 31 ਮਈ (ਹਰਪ੍ਰੀਤ ਸਿੰਘ ਕੈਲੇ) – ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ  ਕੀਤਾ ਗਿਆ। ਇਸ ਮੌਕੇ ਡਾ. ਜਸਪ੍ਰੀਤ ਕੌਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਸੇਵਨ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਉਨਾਂ ਕਿਹਾ ਕਿ ਤੰਬਾਕੂ ਦੇ ਸੇਵਨ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ ਵਿਸ਼ਵ ਭਰ ਵਿਚ ਹਰ ਸਾਲ 80 ਲੱਖ ਤੋਂ ਵੱਧ ਮੌਤਾਂ ਹੁੰਦਆਂ ਹਨ। ਇਸ ਲਈ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਆਂਢ-ਗੁਆਢ, ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਜਾਣੂ ਕਰਵਾਉਣ। ਇਸ ਮੌਕੇ ਬਲਾਕ ਐਜੂਕੇਟਰ ਜਗਜੀਵਨ ਸ਼ਰਮਾ ਵੱਲੋਂ ਹਾਜ਼ਰ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੂੰ ਤੰਬਾਕ ਵਿਰੋਧੀ ਸਹੁੰ ਵੀ ਚੁਕਾਈ ਗਈ ਅਤੇ ਉਨਾਂ ਦਾ ਧੰਨਵਾਦ ਕੀਤਾ। ਤੰਬਾਕੂ ਵਿਰੋਧੀ ਦਿਵਸ ਮੌਕੇ ਬਲਾਕ ਦੇ ਵੱਖ ਵੱਖ ਪਿੰਡਾ
ਹਾਕੀ ਨੂੰ ਪ੍ਰਫੁਲਿਤ ਕਰਨ ਲਈ ਹਾਕੀ ਪ੍ਰੇਮੀਆਂ ਵੱਲੋਂ ਹੰਭਲਾ 

ਹਾਕੀ ਨੂੰ ਪ੍ਰਫੁਲਿਤ ਕਰਨ ਲਈ ਹਾਕੀ ਪ੍ਰੇਮੀਆਂ ਵੱਲੋਂ ਹੰਭਲਾ 

Latest News
ਮਾਛੀਵਾੜਾ ਸਾਹਿਬ, 31 ਮਈ (ਹਰਪ੍ਰੀਤ ਸਿੰਘ ਕੈਲੇ) – ਹਾਕੀ ਨੂੰ ਪ੍ਰਫੁਲਿਤ ਕਰਨ ਲਈ ਮਾਛੀਵਾੜਾ ਸਾਹਿਬ ਦੇ ਹਾਕੀ ਪ੍ਰੇਮੀਆਂ ਵੱਲੋਂ ਅੱਜ ਸ਼ੰਕਰ ਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਾਕੀਆਂ ਤੇ ਗੇਂਦਾਂ ਭੇਂਟ ਕੀਤੀਆਂ ਤਾਂ ਜੋ ਵਿਦਿਆਰਥੀਆਂ ਨੂੰ ਹਾਕੀ ਖੇਡਣ ਲਈ ਹੁਲਾਰਾ ਮਿਲ ਸਕੇ। ਵਿਦਿਆਰਥੀਆਂ ਨੂੰ ਹਾਕੀਆਂ ਭੇਂਟ ਕਰਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਕੋਚ ਸੂਬੇਦਾਰ ਗਿਆਨ ਸਿਘ, ਥਾਣੇਦਾਰ ਗੁਰਨਾਮ ਸਿੰਘ, ਨੰਬਰਦਾਰ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਾਕੀ ਇੱਕ ਅਜਿਹੀ ਖੇਡ ਹੈ ਜਿਸਨੂੰ ਅੰਤਰਰਾਸ਼ਟਰੀ ਪੱਧਰ ਤੇ ਖੇਡਿਆ ਜਾਂਦਾ ਹੈ ਪਰ ਸਮੇਂ ਦੀਆਂ ਸਰਕਾਰਾਂ ਦੀ ਹਾਕੀ ਪ੍ਰਤੀ ਬੇਰੁਖੀ ਕਾਰਨ ਇਹ ਖੇਡ ਪੱਛੜ ਕੇ ਰਹਿ ਗਈ ਤੇ ਚੰਗੀਆਂ ਸਹੂਲਤਾਂ ਨਾ ਮਿਲਣ ਕਾਰਨ ਨੌਜਵਾਨ ਹਾਕੀ ਪ੍ਰਤੀ ਆਪਣੀ ਰੁਚੀ ਵੀ ਨਹੀਂ ਦਿਖਾ ਰਹੇ ਹਨ। ਹਾਕੀ ਲਈ ਵਿਸ਼ਵ ਪੱਧਰ ਦਾ ਮੈਦਾਨ, ਚੰਗੇ ਕੋਚ, ਵਧੀਆ ਹਾਕੀਆਂ ਤੇ ਗੇਂਦਾ ਆਦਿ ਦਾ ਨਾ ਹੋਣਾ ਵੀ ਇਸਦੇ ਪਤਨ ਦਾ ਕਾਰਨ ਬਣਦਾ ਜਾ ਰਿਹਾ ਹੈ ਜਿਸਨੂੰ ਦੇਖਦਿਆਂ ਇਲਾਕੇ ਦੇ ਹਾਕੀ ਪ੍ਰੇਮੀਆਂ ਨੇ ਇਕੱਠੇ ਹੋ ਕੇ ਸਰਕਾਰੀ ਸਕੂਲ ਦੇ ਲੜਕਿਆਂ ਨੂੰ ਹਾਕੀ ਪ੍ਰਤੀ ਉਤਸ਼ਾਹ ਪੈਦਾ ਕ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ‘ਚ ਨਰਮਾਈ ਲਈ ਮੋਦੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ‘ਚ ਨਰਮਾਈ ਲਈ ਮੋਦੀ ਨੂੰ ਪੱਤਰ

Breaking News, Chandigarh
ਚੰਡੀਗੜ•, 31 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ਨੂੰ ਨਰਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਨ•ਾਂ ਦੀ ਨਿੱਜੀ ਦਖ਼ਲਅੰਦਾਜੀ ਦੀ ਮੰਗ ਕੀਤੀ ਤਾਂ ਜੋ ਯੋਜਨਾ ਦੇ ਘੇਰੇ ਵਿੱਚ ਵਧੇਰੇ ਦਿਹਾਤੀ ਖੇਤਰਾਂ ਦੇ ਗਰੀਬਾਂ ਨੂੰ ਲਿਆਂਦਾ ਜਾ ਸਕੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਐਸ.ਈ.ਸੀ.ਸੀ. ਤਹਿਤ ਕੱਚੇ ਮਕਾਨ ਦੀ ਪਰਿਭਾਸ਼ਾ ਬਹੁਤ ਸੀਮਿਤ ਰਹਿ ਜਾਂਦੀ ਹੈ। ਸਿੱਟੇ ਵਜੋਂ ਪੰਜਾਬ ਦੇ ਪੇਂਡੂ ਖੇਤਰਾਂ ਦੇ ਬਹੁਤੇ ਗਰੀਬ ਅਤੇ ਯੋਗ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ। ਉਨ•ਾਂ ਕਿਹਾ ਕਿ ਸਕੀਮ ਦੀਆਂ ਸ਼ਰਤਾਂ ਵਿੱਚ ਤਬਦੀਲੀ ਉਪਰੰਤ ਪੰਜਾਬ ਵਿਚਲੇ ਜ਼ਮੀਨੀ ਹਾਲਾਤ ਮੁਤਾਬਕ ਇਸ ਗਰੀਬ ਪੱਖੀ ਸਕੀਮ ਦਾ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚੇਗਾ। ਪ੍ਰਧਾਨ ਮੰਤਰੀ ਨਾਲ 1 ਸਤੰਬਰ 2018 ਨੂੰ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਵੇਲੇ ਪ੍ਰਧਾਨ ਮੰਤਰੀ ਨੇ ਪੰਜਾਬ ਵਿੱਚ ਸਕੀਮ ਦੀ ਹਲਕੀ ਕਾਰਗੁਜਾਰੀ ਦਾ ਜ਼ਿਕਰ ਕੀਤਾ ਸੀ। ਉਨ•ਾਂ ਕਿ
ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰਾਂ ਨੂੰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰਾਂ ਨੂੰ ਰੰਗੇ ਹੱਥੀਂ ਦਬੋਚਿਆ

Breaking News, Chandigarh
ਚੰਡੀਗੜ•, 31 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ  ਅਰਬਨ ਅਸਟੇਟ ਥਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ਮਸ਼ੇਰ ਸਿੰਘ ਅਤੇ ਮਹਿਲਾ ਸੈਲ ਥਾਣਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਣਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਸਹਾਇਕ ਥਾਣੇਦਾਰਾਂ ਨੂੰ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਵਾਸੀ ਪਿੰਡ ਧਬਲਾਨ, ਪਟਿਆਲਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮਾਂ ਵਲੋਂ ਉਸ ਦੇ ਪਰਿਵਾਰ ਖਿਲਾਫ਼ ਦਰਜ ਕੇਸ ਵਿਚ ਮੱਦਦ ਕਰਨ ਅਤੇ ਪੜਤਾਲੀਆ ਰਿਪੋਰਟ ਉਸ ਦੇ ਹੱਕ ਵਿਚ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਉਹ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕਰ ਚੁੱਕਾ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਹਿਕ ਥਾਣੇਦਾਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ
ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

Breaking News, Chandigarh
ਚੰਡੀਗੜ•, 31 ਮਈ: ਇਸ਼ਤਿਹਾਰ ਸ਼ਾਖਾ ਦੇ ਸੁਪਰਡੰਟ ਸ. ਅਮਰਜੀਤ ਸਿੰਘ 34 ਵਰਿ•ਆਂ ਦੀ ਬੇਦਾਗ਼ ਸੇਵਾ ਨਿਭਾਉਣ ਪਿੱਛੋਂ ਅੱਜ ਸੇਵਾ ਮੁਕਤ ਹੋ ਗਏ। ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਇਸ਼ਤਿਹਾਰ ਸ਼ਾਖਾ ਦੇ ਡਿਪਟੀ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਨੇ ਸ. ਅਮਰਜੀਤ ਸਿੰਘ ਨਾਲ ਆਪਣੀ ਲੰਮੀ ਸਾਂਝ ਦੀਆਂ ਯਾਦਾਂ ਤਾਜ਼ਾ ਕੀਤੀਆਂ ਅਤੇ ਉਹਨਾਂ ਨੂੰ ਇੱਕ ਮਿਹਨਤੀ ਸੁਭਾਅ, ਪੇਸ਼ੇਵਰ ਰੁਖ ਅਤੇ ਸਦਾ ਖਿੜੇ ਮੱਥੇ ਹਰ ਕੰਮ ਕਰਨ ਵਾਲਾ ਵਿਅਕਤੀ ਦੱਸਿਆ। ਇਸੇ ਤਰ•ਾਂ ਹੀ ਲੋਕ ਸੰਪਰਕ ਅਧਿਕਾਰੀਆਂ ਸ. ਗੁਰਮੀਤ ਸਿੰਘ ਖਹਿਰਾ, ਸ. ਪ੍ਰੀਤਕੰਵਲ ਸਿੰਘ ਅਤੇ ਸਹਾਇਕ ਲੋਕ ਸੰਪਰਕ ਅਧਿਕਾਰੀ ਸ. ਕੁਲਤਾਰ ਸਿੰਘ ਨੇ ਸ. ਅਮਰਜੀਤ ਸਿੰਘ ਵਲੋਂ ਨਿਭਾਈ ਗਈ ਸ਼ਾਨਦਾਰ ਸੇਵਾ ਲਈ ਉਹਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਯਾਦਾਂ ਦੇ ਝਰੋਖੇ ਵਿੱਚੋਂ ਝਾਕਦੇ ਹੋਏ ਸ. ਅਮਰਜੀਤ ਸਿੰਘ ਨੇ ਆਪਣੇ ਸਮੂਹ ਸਾਥੀਆਂ ਦਾ ਹਰ ਤਰ•ਾਂ ਦੇ ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ
ਸਿਹਤ ਵਿਭਾਗ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਵਿਭਾਗ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਦਿੱਤੇ

Breaking News, Chandigarh
ਚੰਡੀਗੜ•, 31 ਮਈ : ਸੂਬੇ ਦੇ ਵਸਨੀਕਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫ਼ਸਰਾਂ ਅਤੇ 5 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ ਹਸਪਤਾਲਾਂ ਲਈ 11 ਸਪੈਸ਼ਲਿਸਟ ਡਾਕਟਰਾਂ ਅਤੇ ਅਤੇ 9 ਮੈਡੀਕਲ ਅਫ਼ਸਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਜਿਸ ਮਗਰੋਂ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ ਹਸਪਤਾਲਾਂ ਵਿਚ ਪੰਜਾਬ ਨੂੰ ਦਿੱਤੇ 31 ਡਾਕਟਰਾਂ ਦੇ ਕੋਟੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਡਾਕਟਰਾਂ ਦੀ ਕਮੀ ਹੋਣ ਕਰਕੇ ਪਿਛਲੇ 5 ਸਾਲਾਂ ਦੇ ਵੱਧ ਸਮੇਂ ਤੋਂ ਇਹ ਪੋਸਟਾਂ ਖਾਲੀ ਪਈਆਂ ਸਨ। ਉਹਨਾਂ ਕਿਹਾ ਕਿ ਡਾਕਟਰਾਂ ਦੀਆਂ ਖਾਲੀ ਪਈਆਂ 55 ਅਸਾਮੀਆਂ 'ਤੇ ਨਿਯੁਕਤੀ ਨਾਲ ਉਨ•ਾਂ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਡਾਕਟਰਾਂ ਦੇ 100 ਫੀਸਦੀ ਕੋਟੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ
ਹਰ ਸਰਕਾਰੀ ਹਸਪਤਾਲ ਵਿੱਚ ਤੰਬਾਕੂ ਛੁਡਵਾਉਣ ਲਈ ਮਿਲਦੀ ਹੈ ਮੁਫਤ ਦਵਾਈ – ਡਾ. ਅਰਵਿੰਦਰ ਗਿੱਲ।

ਹਰ ਸਰਕਾਰੀ ਹਸਪਤਾਲ ਵਿੱਚ ਤੰਬਾਕੂ ਛੁਡਵਾਉਣ ਲਈ ਮਿਲਦੀ ਹੈ ਮੁਫਤ ਦਵਾਈ – ਡਾ. ਅਰਵਿੰਦਰ ਗਿੱਲ।

General News, Moga
ਮੋਗਾ 28 ਮਈ  ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੀਆਂ ਹਦਾਇਤਾਂ ਤੇ ਅੱਜ ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਜਿਲ•ਾ ਸਿਹਤ ਅਫਸਰ ਡਾ. ਅਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਅੰਡਰ ਬਰਿੱਜ ਲੇਬਰ ਯੂਨੀਅਨ ਮੋਗਾ ਅਤੇ ਈ ਰਿਕਸ਼ਾ ਯੂਨੀਅਨ ਭਗਤ ਸਿੰਘ ਮਾਰਕਿਟ ਮੋਗਾ ਵਿਖੇ ਤੰਬਾਕੂ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਹਾਜਰ ਸੈਂਕੜੇ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਡਾ. ਗਿੱਲ ਨੇ ਦੱਸਿਆ ਕਿ  ਤੰਬਾਕੂ ਦੀ ਆਦਤ ਹੋਰਨਾਂ ਨਸ਼ਿਆਂ ਵਾਂਗ ਹੀ ਇੱਕ ਦਿਮਾਗੀ ਬਿਮਾਰੀ ਹੈ  ਤੇ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਤੰਬਾਕੂ ਛੁਡਾਊ ਸੈਲ ਬਣਾਏ ਗਏ ਹਨ, ਜਿਸ ਅਧੀਨ ਤੰਬਾਕੂ ਛੱਡਣ ਦੇ ਚਾਹਵਾਨਾਂ ਦੀ ਮੁਫਤ ਕੌਂਸਲਿੰਗ ਕਰਕੇ ਮੁਫਤ ਦਵਾਈ ਦਿੱਤੀ ਜਾਂਦੀ ਹੈ, ਜਿਸ ਦੀ ਸਹਾਇਤਾ ਨਾਲ ਮਰੀਜ ਕੁੱਝ ਹੀ ਦਿਨਾਂ ਵਿੱਚ ਇਸ ਆਦਤ ਤੋਂ ਛੁਟਕਾਰਾ ਪਾ ਲੈਂਦਾ ਹੈ। ਇਸ ਲਈ ਤੰਬਾਕੂ ਛੱਡਣ ਦੇ ਚਾਹਵਾਨ ਸਿਵਲ ਹਸਪਤਾਲ ਮੋਗਾ ਦੇ ਕਮਰਾ ਨੰ: 12 ਏ ਵਿੱਚ ਡਾ. ਚਰਨਪ੍ਰੀਤ ਸਿੰਘ ਨਾਲ ਸੰਪਰਕ ਕਰ ਸਕਦੇ ਹਨ।  ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਕੋਟਪ
ਲੋਕ ਇਨਸਾਫ ਪਾਰਟੀ ਯੂਥ ਧੂਰੀ ਵੱਲੋ ਪਾਰਟੀ ਦੀ ਮਜਬੂਤੀ ਲਈ ਕੀਤੀ ਅਹਿਮ ਮੀਟਿੰਗ 

ਲੋਕ ਇਨਸਾਫ ਪਾਰਟੀ ਯੂਥ ਧੂਰੀ ਵੱਲੋ ਪਾਰਟੀ ਦੀ ਮਜਬੂਤੀ ਲਈ ਕੀਤੀ ਅਹਿਮ ਮੀਟਿੰਗ 

General News, Sangrur
ਧੂਰੀ,30 ਮਈ (ਮਹੇਸ਼ ਜਿੰਦਲ) ਅੱਜ ਧੂਰੀ ਵਿਖੇ ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਧੂਰੀ ਦੀ ਮੀਟਿੰਗ ਮਾਲਵਾ ਜੋਨ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਧੂਰੀ ਹਲਕੇ ਦੀ ਯੂਥ ਟੀਮ ਮੋਜੂਦ ਰਹੀ। ਸ੍ਰ. ਰਿਖੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਇਹ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਦੀ ਮੋਜੂਦਗੀ ਨੂੰ ਗਰਾਂਊਡ ਲੈਵਲ ਤੱਕ ਮਜਬੂਤ ਕਰਨਾ ਤੇ ਪਾਰਟੀ ਦੇ ਬੂਥ ਲੈਵਲ ਨੂੰ ਕਿਵੇ ਮਜਬੂਤ ਕੀਤਾ ਜਾਵੇ ਤੇ ਪਾਰਟੀ ਪ੍ਰਧਾਨ ਬੈਂਸ ਦੇ ਕੀਤੇ ਕੰਮਾਂ ਤੇ ਪੰਜਾਬ ਪ੍ਰਤੀ ਓੁਨ•ਾਂ ਦੀ ਸੋਚ ਨੂੰ ਕਿਵੇ ਘਰ-ਘਰ ਤੱਕ ਪਹੁੰਚਾਇਆ ਜਾਵੇ ਅਤੇ ਸੂਬੇ ਦੀ ਦਿਨੋਂ-ਦਿਨ ਖਤਮ ਹੁੰਦੀ ਜਾ ਰਹੀ ਕਨੂੰਨ ਵਿਵਸਥਾ ਤੇ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਸਮੇ ਰਿਖੀ ਨੇ ਕਿਹਾ ਕਿ ਸਾਡੀ ਯੂਥ ਟੀਮ ਹੁਣ ਇਹ ਟੀਚਾ ਲੈ ਕੇ ਚੱਲੀ ਹੈ ਕਿ ਆਉਣ ਵਾਲੇ ਛੇ ਮਹੀਨੇ ਵਿੱਚ ਪਾਰਟੀ ਦਾ ਬੂਥ ਹਰ ਪਿੰਡ,ਹਰ ਸਹਿਰ ਤੇ ਹਰ ਵਾਰਡ ਤੱਕ ਮਜਬੂਤ ਕੀਤਾ ਜਾਵੇਗਾ। ਉਨ•ਾ ਕਿਹਾ ਸਾਡਾ ਬੂਥ ਸਭ ਤੋਂ ਮਜਬੂਤ ਦੇ ਨਾਅਰੇ ਤਹਿ ਸਾਰੇ ਪ੍ਰਧਾਨਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮਿੱਥੇ ਸਮੇਂ ਵਿੱਚ ਸਾਰਿਆਂ ਨੇ ਰਲ ਕੇ ਪਾਰਟੀ ਨੂ