best platform for news and views

Day: May 4, 2019

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ  

Breaking News, Chandigarh
ਚੰਡੀਗੜ੍ਹ, 4 ਮਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਚ ਅਧਿਕਾਰੀਆਂ ਨਾਲ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆ ਤਾਂ ਕਿ ਮਸਲਿਆਂ ਦਾ ਹੱਲ ਛੇਤੀ ਕੀਤਾ ਜਾ ਸਕੇ | ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਭਾਵੇਂ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਸਰਕਾਰ ਇਸ ਮਸਲੇ 'ਤੇ ਕੋਈ ਫੈਸਲਾ ਨਹੀਂ ਲੈ ਸਕਦੀ ਪਰ ਇਹ ਮਹਿਸੂਸ ਕੀਤਾ ਗਿਆ ਕਿ ਲੰਬਿਤ ਮਸਲਿਆਂ ਦੇ ਹੱਲ ਲਈ ਚੋਣ ਨਤੀਜਿਆਂ ਦਾ ਐਲਾਨ ਹੋਣ ਤੋਂ ਤੁਰੰਤ ਬਾਅਦ ਇਕ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ | ਸਰਕਾਰੀ ਕਰਮਚਾਰੀਆਂ ਦੀ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮਾਮਲੇ ਬਾਰੇ ਪੂਰੀ ਤਰ੍ਹਾਂ ਜਾਣੰੂ ਹੈ ਅਤੇ ਮੁਲਾਜ਼ਮਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਢੁਕਵਾਂ ਫੈਸਲਾ ਲਿਆ ਜਾਵੇਗਾ | ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੇ ਸਾਰੇ ਵਰਗਾਂ ਦ
ਬਿੰਨਰ ਤੇ ਹਰਚੰਦਪੁਰ ਕੋਰ ਕਮੇਟੀ ਮੈਂਬਰ ਨਿਯੁਕਤ

ਬਿੰਨਰ ਤੇ ਹਰਚੰਦਪੁਰ ਕੋਰ ਕਮੇਟੀ ਮੈਂਬਰ ਨਿਯੁਕਤ

Latest News, Sangrur
ਧੂਰੀ, 4 ਮਈ (ਮਹੇਸ਼ ਜਿੰਦਲ)- ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ(ਬ) ਵੱਲੋਂ ਸਥਾਨਕ ਸੀਨੀਅਰ ਯੂਥ ਅਕਾਲੀ ਆਗੂ ਮਨਵਿੰਦਰ ਸਿੰਘ ਬਿੰਨਰ ਅਤੇ ਸਵਰਨਜੀਤ ਸਿੰਘ ਹਰਚੰਦਪੁਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਉਪਰੰਤ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ, ਯੂਥ ਪ੍ਰਧਾਨ ਵਿਕਰਮਜੀਤ ਸਿੰਘ ਮਜੀਠੀਆ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਲਕਾ ਇੰਚਾਰਜ ਹਰੀ ਸਿੰਘ ਨਾਭਾ,  ਜ਼ਿਲ•ਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਭੁਪਿੰਦਰ ਸਿੰਘ ਭਲਵਾਨ, ਅਮਨਵੀਰ ਸਿੰਘ ਚੈਰੀ, ਨਵਇੰਦਰ ਸਿੰਘ ਲੌਂਗੋਵਾਲ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ•ਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਜਿਤਾਉਣ ਲਈ ਅੱਡੀ-ਚੋਟੀ ਦਾ ਯਤਨ ਕਰਦੇ ਹੋਏ ਇਹ ਸੀਟ ਨਰਿੰਦਰ ਮੋਦੀ ਦੀ ਝੋਲੀ ਪਵੇਗੀ ਅਤੇ ਕੇਂਦਰ 'ਚ ਵੀ ਭਾਜਪਾ ਸਰਕਾਰ ਭਾਰੀ ਬਹੁਮਤ ਨਾਲ
ਢਿੱਲੋਂ ਇਤਿਹਾਸਕ ਜਿੱਤ ਹਾਸਿਲ ਕਰਨਗੇ – ਗਰਗ

ਢਿੱਲੋਂ ਇਤਿਹਾਸਕ ਜਿੱਤ ਹਾਸਿਲ ਕਰਨਗੇ – ਗਰਗ

Latest News, Sangrur
ਧੂਰੀ, 4 ਮਈ (ਮਹੇਸ਼ ਜਿੰਦਲ)- ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਹੁੰਝਾ ਫੇਰ ਜਿੱਤ ਹਾਸਿਲ ਕਰੇਗੀ ਅਤੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਇਤਿਹਾਸਕ ਜਿੱਤ ਹਾਸਲ ਕਰਨਗੇ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਬਲਾਕ-1 ਦੇ ਪ੍ਰਧਾਨ ਕੁਨਾਲ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ•ਾਂ ਕਿਹਾ ਕਿ ਹਲਕਾ ਧੂਰੀ ਅੰਦਰ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਸ੍ਰ.ਢਿੱਲੋਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਅੰਦਰ ਕੈਪਟਨ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਕੇਵਲ ਸਿੰਘ ਢਿੱਲੋਂ ਨੂੰ ਵੱਡਾ ਫ਼ਤਵਾ ਦੇ ਕੇ ਕੇਂਦਰ 'ਚ ਕਾਂਗਰਸ ਸਰਕਾਰ ਲਿਆਉਣ ਲਈ ਕਾਹਲੇ ਹਨ। ਕੈਪਸ਼ਨ – ਕੁਨਾਲ ਗਰਗ ਦੀ ਤਸਵੀਰ
ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫਤਰ ਦਾ ਉਦਘਾਟਨ ਹੋਇਆ 

ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫਤਰ ਦਾ ਉਦਘਾਟਨ ਹੋਇਆ 

Breaking News
ਮਾਛੀਵਾੜਾ ਸਾਹਿਬ, 4 ਮਈ (ਹਰਪ੍ਰੀਤ ਸਿੰਘ ਕੈਲੇ) – ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਨੇ ਲੋਕ ਸਭਾ ਹਲਕਾ ਫਤਿਹਗੜ• ਤੋਂ ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਮਾਛੀਵਾੜਾ 'ਚ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਉਪਰੰਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ. ਉਮੈਦਪੁਰ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹਨ ਤੇ ਹੁਣ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਜਥੇ.ਸੰਤਾ ਸਿੰਘ ਉਮੈਦਪੁਰ ਨੇ ਕਿਹਾ ਕਿ ਲੋਕਾਂ ਨੂੰ ਝੂਠੇ ਵਾਅਦੇ ਤੇ ਛਲਾਵਿਆਂ ਨਾਲ ਇੱਕ ਵਾਰ ਠੱਗ ਚੁੱਕੀ ਕਾਂਗਰਸ ਹੁਣ ਦੁਬਾਰਾ ਵਰਗਲਾ ਨਹੀਂ ਸਕਦੀ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਕਾਂਗਰਸੀਆਂ ਨੂੰ ਮੂੰਹ ਨਹੀਂ ਲਗਾ ਰਹੇ ਤੇ ਅਕਾਲੀ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਯੂਥ ਆਗੂ ਕਰਮਜੀਤ ਸਿੰਘ ਲੋਪੋਂ, ਹਰਜਤਿੰਦਰ ਸਿੰਘ ਬਾਜਵਾ, ਅਕਾਲੀ ਦਲ ਸ਼ਹਿਰੀ ਪ
ਗੁਰਦੁਆਰਾ ਚਰਨ ਕੰਵਲ ਸਾਹਿਬ ‘ਚ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਆਤਮ-ਹੱਤਿਆ

ਗੁਰਦੁਆਰਾ ਚਰਨ ਕੰਵਲ ਸਾਹਿਬ ‘ਚ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਆਤਮ-ਹੱਤਿਆ

Breaking News
ਮਾਛੀਵਾੜਾ ਸਾਹਿਬ, 4 ਮਈ (ਹਰਪ੍ਰੀਤ ਸਿੰਘ ਕੈਲੇ) – ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਸਰਾਂ ਦੇ ਇੱਕ ਕਮਰੇ ਵਿਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਨੌਜਵਾਨ ਅਸ਼ੋਕ ਕੁਮਾਰ (36) ਨੇ ਅੱਜ ਤੜਕਸਾਰ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਪਿੰਡ ਟਿੱਲੂ ਚੱਕਵਨ ਜਿਲ•ਾ ਕਾਂਗੜਾ ਦੇ ਰਹਿਣ ਵਾਲੇ ਨੇ ਰਾਤ 9 ਵਜੇ ਦੇ ਕਰੀਬ ਗੁਰਦੁਆਰੇ ਦੀ ਸਰਾਂ 'ਚ ਰਹਿਣ ਲਈ ਕਮਰਾ ਮੰਗਿਆ। ਅਸ਼ੋਕ ਕੁਮਾਰ ਨੇ ਆਪਣਾ ਨਾਂ ਅਤੇ ਪਤਾ ਦਰਜ਼ ਕਰਾਇਆ,ਜਿਸ 'ਤੇ ਉਸ ਨੂੰ ਰਹਿਣ ਲਈ ਕਮਰਾ ਦੇ ਦਿੱਤਾ। ਮੈਨੇਜਰ ਕੰਗ ਨੇ ਦੱਸਿਆ ਕਿ ਮ੍ਰਿਤਕ ਅਸ਼ੋਕ ਕੁਮਾਰ ਨੇ ਸਵੇਰੇ 6 ਵਜੇ ਸੇਵਾਦਾਰ ਤੋਂ ਇਸ਼ਨਾਨ ਕਰਨ ਲਈ ਕੱਪੜਾ ਮੰਗਿਆ ਤੇ ਉਸ ਕੱਪੜੇ ਨਾਲ ਹੀ ਕਮਰੇ 'ਚ ਜਾ ਕੇ ਪੱਖੇ ਦੀ ਹੁੱਕ ਨਾਲ ਕੱਪੜਾ ਬੰਨ• ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਗੁਰਦੁਆਰਾ ਸਾਹਿਬ ਦੀ ਸਰਾਂ 'ਚ ਡਿਊਟੀ ਕਰ ਰਹੇ ਸੇਵਾਦਾਰ ਨੇ ਅਸ਼ੋਕ ਕੁਮਾਰ ਦੀ ਲਟਕਦੀ ਲਾਸ਼ ਦੇਖੀ ਅਤੇ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲ
ਸਰਾਸਰ ਧੱਕਾ ਹੈ ਕਿਸਾਨਾਂ ਦੀ ਮੁਆਵਜ਼ਾ ਰਾਸ਼ੀ ‘ਚੋਂ ਟੀਡੀਐਸ ਕੱਟਣਾ-ਭਗਵੰਤ ਮਾਨ

ਸਰਾਸਰ ਧੱਕਾ ਹੈ ਕਿਸਾਨਾਂ ਦੀ ਮੁਆਵਜ਼ਾ ਰਾਸ਼ੀ ‘ਚੋਂ ਟੀਡੀਐਸ ਕੱਟਣਾ-ਭਗਵੰਤ ਮਾਨ

Breaking News, Chandigarh
ਚੰਡੀਗੜ੍ਹ, 4 ਮਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਤਾਰਪੁਰ ਸਾਹਿਬ ਲਾਂਘੇ (ਕੋਰੀਡੋਰ) ਲਈ ਸੜਕ ਦੇ ਨਿਰਮਾਣ ਲਈ ਅਕਵਾਇਰ ਕੀਤੀ ਗਈ ਜ਼ਮੀਨ ਮਾਲਕ ਕਿਸਾਨਾਂ ਦੀ ਮੁਆਵਜ਼ਾ ਰਾਸ਼ੀ 'ਚੋਂ ਟੀਡੀਐਸ (ਟੈਕਸ) ਕੱਟੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਸੂਬਾ ਅਤੇ ਕੇਂਦਰ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਹੈ ਕਿ ਉਹ ਮਾਰੂ ਫ਼ੈਸਲੇ ਕਿਸਾਨਾਂ 'ਤੇ ਨਾ ਥੋਪਣ ਜੋ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਪਾਰਟੀ ਦੇ ਮੁੱਖ ਦਫ਼ਤਰ ਰਾਹੀਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੇਂਦਰੀ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਨਾਲ ਦੁਸ਼ਮਣਾਂ ਵਰਗਾ ਵਰਤਾਓ ਕਰ ਰਹੀਆਂ ਹਨ। ਵਾਅਦੇ ਕਰਕੇ ਸਾਰੇ ਕਰਜ਼ੇ ਨਹੀਂ ਮੁਆਫ਼ ਕੀਤੇ। ਗੰਨੇ ਦੀ ਅਰਬਾਂ ਰੁਪਏ ਦੀ ਬਕਾਇਆ ਰਾਸ਼ੀ ਨਹੀਂ ਜਾਰੀ ਕੀਤੀ ਜਾ ਰਹੀ। ਸਵਾਮੀਨਾਥਨ ਸਿਫ਼ਾਰਿਸ਼ਾਂ ਲਾਗੂ ਕਰਨ ਦੇ ਉਲਟ ਘੱਟੋ-ਘੱਟ ਸਮਰਥਨ ਮੁੱਲ 'ਚ ਵੀ ਬਦਰੰਗੀ ਦਾਣੇ ਦੇ ਨਾਮ 'ਤੇ ਪ੍ਰਤੀ ਕਵਿੰਟਲ 4.60 ਰੁਪਏ ਦੀ ਕਟੌਤੀ ਕੀਤੀ ਜਾ ਰਹੀ ਹੈ, ਜਦਕਿ ਹੁਣ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲ