best platform for news and views

Day: May 12, 2019

ਹਰਜਸ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਹਰਜਸ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Latest News
ਮਾਛੀਵਾੜਾ ਸਾਹਿਬ, 12 ਮਈ (ਹਰਪ੍ਰੀਤ ਸਿੰਘ ਕੈਲੇ) – ਰਾਹੋਂ ਰੋਡ ਤੇ ਸਥਿਤ ਹਰਜਸ ਪਬਲਿਕ ਸਕੂਲ ਝੜੌਦੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਤੇ ਨਤੀਜੇ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹਰ ਵਾਰ ਦੀ ਤਰ•ਾਂ ਇਸ ਵਾਰ ਵੀ ਸਕੂਲ ਦਾ ਨਾ ਰੌਸ਼ਨ ਕੀਤਾ ਹੈ। ਸਕੂਲ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਿਦਿਆਰਥਣ ਰਜਨੀ ਰਾਣੀ, ਅਨਮੋਲਪ੍ਰੀਤ ਕੌਰ ਅਤੇ ਨੇਹਾ ਰਾਣੀ ਨੇ ਬਿਹਤਰ ਕਾਰਜਗੁਜਾਰੀ ਦਿਖਾਉਂਦਿਆਂ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਅਨਮੋਲਪ੍ਰੀਤ ਕੌਰ ਪਿੰਡ ਚਕਲੀ ਮੰਗਾ ਨੇ ਸਮਾਜਿਕ ਸਿੱਖਿਆ ਵਿਸ਼ੇ ਵਿਚ 100/100 ਅੰਕ ਪਾ੍ਰਪਤ ਕੀਤੇ ਜਦਕਿ ਰਜਨੀ ਰਾਣੀ ਨੇ ਵੀ 99/100 ਅੰਕ ਪ੍ਰਾਪਤ ਕੀਤੇ। ਸਕੂਲ ਪ੍ਰਿੰਸੀਪਲ ਜਸਵਿੰਦਰ ਕੌਰ ਤੇ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨਾਂ ਦੀ ਹੌਸਲਾ ਹਫ਼ਜਾਈ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਕੁਮਾਰ, ਮੈਡਮ ਹਰਜੀਤ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਨਰਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ। ਫੋਟੋ ਕੈਪਸ਼ਨ
ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਵੱਲੋਂ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਚੋਣ ਪ੍ਰਚਾਰ

ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਵੱਲੋਂ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਚੋਣ ਪ੍ਰਚਾਰ

Breaking News
ਮਾਛੀਵਾੜਾ ਸਾਹਿਬ, 12 ਮਈ (ਹਰਪ੍ਰੀਤ ਸਿੰਘ ਕੈਲੇ) – ਲੋਕ ਸਭਾ ਹਲਕਾ ਫਤਿਹਗੜ• ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਤੇਜ਼ ਕਰਨ ਲਈ ਯੂਥ ਵਿੰਗ ਦੇ ਜ਼ਿਲ•ਾ ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਵੱਲੋਂ ਯੂਥ ਵਿੰਗ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਮਾਛੀਵਾੜਾ ਬਲਾਕ ਦੇ ਬਲਾਕ ਸੰਮਤੀ ਜ਼ੋਨਾਂ ਤਹਿਤ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਉਹ ਆਪਣੇ ਆਪਣੇ ਜ਼ੋਨਾਂ ਵਿਚ ਡੋਰ ਟੂ ਡੋਰ ਪ੍ਰਚਾਰ ਕਰਨਗੇ ਤੇ ਅਕਾਲੀ ਦਲ ਦੀਆਂ ਨੀਤੀਆਂ ਘਰ ਘਰ ਪਹੁੰਚਾਉਣਗੇ। ਬਰਜਿੰਦਰ ਸਿੰਘ ਬਬਲੂ ਨੇ ਕਿਹਾ ਕਿ ਹਲਕੇ ਵਿਚ ਕਾਂਗਰਸੀਆਂ ਦਾ ਹੋ ਰਿਹਾ ਵਿਰੋਧ ਇਹ ਦਰਸਾ ਰਿਹਾ ਹੈ ਕਿ ਹਲਕੇ ਵਿਚ ਇੱਕ ਵੀ ਵਿਕਾਸ ਕਾਰਜ ਨਹੀਂ ਹੋਇਆ ਤੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਲੀਡਰਾਂ ਨੂੰ ਉਨਾਂ ਦੇ ਵਾਅਦੇ ਯਾਦ ਕਰਵਾ ਰਹੇ ਹਨ। ਬਬਲੂ ਲੋਪੋਂ ਨੇ ਕਿਹਾ ਕਿ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਹਲਕ
ਚੋਣ ਪਾਰਟੀਆਂ ਦੀ ਰਿਹਸਲ ਦੌਰਾਨ ਡੀ.ਸੀ ਸੱਭਰਵਾਲ ਨੇ ਕੀਤੀ ਅਚਨਚੇਤ ਚੈਕਿੰਗ

ਚੋਣ ਪਾਰਟੀਆਂ ਦੀ ਰਿਹਸਲ ਦੌਰਾਨ ਡੀ.ਸੀ ਸੱਭਰਵਾਲ ਨੇ ਕੀਤੀ ਅਚਨਚੇਤ ਚੈਕਿੰਗ

Breaking News, Tarantaran
ਭਿੱਖੀਵਿੰਡ 12 ਮਈ (ਹਰਜਿੰਦਰ ਸਿੰਘ ਗੋਲ੍ਹਣ)-ਸੂਬਾ ਪੰਜਾਬ ਵਿਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਡਿਊਟੀ ਦੇਣ ਵਾਲੀਆਂ ਚੋਣ ਪਾਰਟੀਆਂ ਦੀ ਸਬ ਡਵੀਜਨ ਭਿੱਖੀਵਿੰੰਡ ਵਿਖੇ ਚੱਲ ਰਹੀ ਤੀਸਰੀ ਰਿਹਸਲ ਦੌਰਾਨ ਜਿਲ੍ਹਾ ਚੋਣ ਅਧਿਕਾਰੀ ਕਮ ਡੀ.ਸੀ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਅਚਨਚੇਤ ਪਹੰੁਚ ਕੇ ਟਰੇਨਿੰਗ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਡੀ.ਸੀ. ਪ੍ਰਦੀਪ ਕੁਮਾਰ ਸੱਭਰਵਾਲ ਨੇ ਚੋਣ ਅਮਲੇ ਨੂੰ ਸਾਵਧਾਨੀ ਤੋਂ ਕੰਮ ਲੈਂਦਿਆਂ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਆਖਿਆ। ਉਹਨਾਂ ਕਿਹਾ ਕਿ ਜਿਹੜਾ ਵੀ ਅਧਿਕਾਰੀ ਤੇ ਕਰਮਚਾਰੀ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸੱਭਰਵਾਲ ਨੇ ਇਹ ਵੀ ਕਿਹਾ ਕਿ ਚੋਣਾਂ ਵਾਲੇ ਦਿਨ ਵੋਟਰ ਖਾਸ ਕਰਕੇ ਅੰਗਹੀਣ, ਬਜੁਰਗਾਂ ਆਦਿ ਨਾਲ ਚੰਗਾ ਵਿਵਹਾਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਏ.ਆਰ.ੳ ਕਮ ਡੀ.ਡੀ.ਪੀ.ੳ ਦਵਿੰਦਰ ਕੁਮਾਰ, ਏ.ਆਰ.ੳ. ਦਵਿੰਦਰ ਕੁਮਾਰ, ਨਾਇਬ ਤਹਿਸੀਲਦਾਰ ਕਮ ਏ.ਏ.ਆਰ.ੳ ਨਿਰਮਲ ਸਿੰਘ,  ਬੀ.ਡੀ.ਪੀ.ੳ
ਬੀਬੀ ਖਾਲੜਾ ਦੇ ਹੱਕ ਵਿਚ ਭਿੱਖੀਵਿੰਡ ਬਾਜਾਰ ਵਿਖੇ ਕੱਢਿਆ ਰੋਡ ਸ਼ੋਅ

ਬੀਬੀ ਖਾਲੜਾ ਦੇ ਹੱਕ ਵਿਚ ਭਿੱਖੀਵਿੰਡ ਬਾਜਾਰ ਵਿਖੇ ਕੱਢਿਆ ਰੋਡ ਸ਼ੋਅ

Breaking News, Tarantaran
ਭਿੱਖੀਵਿੰਡ 12 ਮਈ (ਹਰਜਿੰਦਰ ਸਿੰਘ ਗੋਲ੍ਹਣ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਤੇ ਪੀ.ਡੀ.ਏ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਚੱਲ ਰਹੀ ਲੋਕ ਲਹਿਰ ਅੱਗੇ ਵਿਰੋਧੀ ਟਿਕ ਨਹੀ ਸਕਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਭਿੱਖੀਵਿੰਡ ਵਿਖੇ ਕੱਢੇ ਗਏ ਰੋਡ ਸ਼ੋਅ ਦੌਰਾਨ ਪੀ.ਡੀ.ਏ ਦੇ ਆਗੂਆਂ ਕਰਮਜੀਤ ਸਿੰਘ ਦਿਉਲ, ਸਰਪੰਚ ਕਾਰਜ ਸਿੰਘ ਦਿਉਲ, ਗੁਰਬਿੰਦਰ ਸਿੰਘ ਭੁੱਚਰ, ਕਾਮਰੇਡ ਚਮਨ ਲਾਲ ਦਰਾਜਕੇ, ਸੁਰਿੰਦਰਪ੍ਰੀਤ ਸਿੰਘ ਘਰਿਆਲਾ ਨੇ ਸਾਂਝੇ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਪੰਜਾਬ ਦੇ ਲੋਕ ਇਹਨਾਂ ਸਵਾਰਥੀ ਲੀਡਰਾਂ ਤੋਂ ਅੱਕ ਚੁੱਕੇ ਹਨ ਅਤੇ ਤੀਜੇ ਬਦਲ ਦੀ ਭਾਲ ਵਿਚ ਹਨ। ਉਹਨਾਂ ਨੇ ਕਿਹਾ ਕਿ ਤੀਜੇ ਬਦਲ ਵਜੋਂ ਤੇਜੀ ਨਾਲ ਉਭਰ ਰਹੇ ਪੀ.ਡੀ.ਏ ਗਠਜੋੜ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਇਸ ਮੌਕੇ ਗਠਜੋੜ ਆਗੂਆਂ ਵੱਲੋਂ ਭਿੱਖੀਵਿੰਡ ਬਾਜਾਰ ਵਿਚ ਦੁਕਾਨਦਾਰਾਂ ਤੇ ਲੋਕਾਂ ਨੂੰ ਮਿਲ ਕੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਦਲਬੀਰ ਸਿੰਘ ਰੂਪ, ਕੰਵਲ
ਸੋਮਵਾਰ ਤੋਂ ਪੰਜਾਬ ਡੇਰੇ ਲਗਾ ਰਹੇ ਹਨ ਅਰਵਿੰਦ ਕੇਜਰੀਵਾਲ

ਸੋਮਵਾਰ ਤੋਂ ਪੰਜਾਬ ਡੇਰੇ ਲਗਾ ਰਹੇ ਹਨ ਅਰਵਿੰਦ ਕੇਜਰੀਵਾਲ

Breaking News, Chandigarh
ਚੰਡੀਗੜ, ਮਈ 12, 2019 ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ 13 ਮਈ ਤੋਂ 17 ਮਈ ਤੱਕ ਪੰਜਾਬ ‘ਚ ਡੇਰਾ ਲਗਾ ਰਹੇ ਹਨ। ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੰਤਰੀ ਮੁਨੀਸ਼ ਸਿਸੋਦੀਆ ਸਮੇਤ ਦਰਜਨ ਦੇ ਕਰੀਬ ਸੀਨੀਅਰ ਨੇਤਾ ਵੀ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ‘ਚ ਚੋਣ ਮੁਹਿੰਮ ਨੂੰ ਹੋਰ ਤਿੱਖਾ ਕਰਨਗੇ। ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ, ਵਿਧਾਇਕ ਅਮਨ ਅਰੋੜਾ ਨੇ ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਅਰਵਿੰਦ ਕੇਜਰੀਵਾਲ 13 ਮਈ ਨੂੰ ਸੰਗਰੂਰ ਲੋਕ ਸਭਾ ਹਲਕੇ ਦੇ ਖਨੌਰੀ ਕਸਬੇ ਤੋਂ ਪੰਜਾਬ ‘ਚ ਪ੍ਰਵੇਸ਼ ਕਰਨਗੇ ਅਤੇ ਖਨੌਰੀ-ਲਹਿਰਾਗਾਗਾ-ਸੁਨਾਮ ਅਤੇ ਚੀਮਾ-ਲੌਂਗੋਵਾਲ=ਧਨੌਲਾ, ਢਿੱਲਵਾਂ-ਬਰਨਾਲਾ ਤੱਕ ਰੋਡ ਸ਼ੋਆ ਅਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ। ਇਸੇ ਤਰਾਂ 14 ਮਈ ਨੂੰ ਬਰਨਾਲਾ-ਸੰਘੇੜਾ-ਸ਼ੇਰਪੁਰ-ਧੂਰੀ-ਸੰਗਰੂਰ ਤੱਕ ਰੋਡ ਸ਼ੋਆ ਅਤੇ ਭਵਾਨੀਗੜ, ਦਿੜਬਾ ਅਤੇ ਸੁਨਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 15 ਮਈ ਨੂੰ ਬਠਿੰਡਾ ਲੋਕ ਸਭਾ ਹ