best platform for news and views

Day: May 14, 2019

ਸਿੱਖਿਆ ਮੰਤਰੀ ਵਲੋਂ ਡਾ. ਕਿਰਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸਿੱਖਿਆ ਮੰਤਰੀ ਵਲੋਂ ਡਾ. ਕਿਰਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Chandigarh, General News
ਚੰਡੀਗੜ੍ਹ, 14 ਮਈ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਉੱਘੇ ਇਤਿਹਾਸਕਾਰ ਡਾ. ਕਿਰਪਾਲ ਸਿੰਘ, ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕੀਤਾ। ਡਾ. ਕਿਰਪਾਲ ਸਿੰਘ ਦੇ ਚੰਡੀਗੜ੍ਹ ਸਥਿਤ ਸੈਕਟਰ-15 ਵਿਖੇ ਸਥਿਤ ਡਾ. ਕਿਰਪਾਲ ਸਿੰਘ ਦੇ ਘਰ ਜਾ ਕੇ ਦੁੱਖ ਸਾਂਝਾ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਹੀ ਨਹੀਂ ਸਗੋਂ ਸਮੂਚੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਕਿਉਂਕਿ ਡਾ. ਕਿਰਪਾਲ ਸਿੰਘ ਨੇ ਆਧੁਨਿਕ ਅਤੇ ਮੱਧਕਾਲੀ ਇਤਿਹਾਸ ਨੂੰ ਤੱਥਾਂ ਸਹਿਤ ਲਿਖਣ ਅਤੇ ਇਸ ਦੇ ਪਸਾਰ ਵਿਚ ਵਡਮੁੱਲਾ ਤੇ ਅਭੁੱਲ ਯੋਗਦਾਨ ਪਾਇਆ ਹੈ। ਸਿੱਖਿਆ ਮੰਤਰੀ ਨੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਡੂੰਘੀ ਹਮਦਰਦੀ ਜਤਾਉਂਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਦਾ ਬਲ ਬਖਸ਼ਣ।
ਲ਼ੋਕ ਸਭਾ ਚੋਣਾਂ ਉਪਰੰਤ “ਉਤਰ ਕਾਂਟੋ, ਮੈਂ ਚੜ੍ਹਾਂ” ਦੀ ਰੀਤ ਹੋਵੇਗੀ ਖਤਮ : ਬੀਬੀ ਖਾਲੜਾ

ਲ਼ੋਕ ਸਭਾ ਚੋਣਾਂ ਉਪਰੰਤ “ਉਤਰ ਕਾਂਟੋ, ਮੈਂ ਚੜ੍ਹਾਂ” ਦੀ ਰੀਤ ਹੋਵੇਗੀ ਖਤਮ : ਬੀਬੀ ਖਾਲੜਾ

General News, Tarantaran
ਭਿੱਖੀਵਿੰਡ 14 ਮਈ (ਹਰਜਿੰਦਰ ਸਿੰਘ ਗੋਲ੍ਹਣ)-ਸੂਬਾ ਪੰਜਾਬ ‘ਤੇ ਲੰੰਮਾ ਸਮਾਂ ਰਾਜ ਕਰਨ ਵਾਲੀਆਂ ਸਵਾਰਥੀ ਪਾਰਟੀਆਂ ਵੱਲੋਂ ਪੁਰਾਣੇ ਸਮੇਂ ਤੋਂ ਚਲਾਈ ਹੋਈ ‘ਉਤਰ ਕਾਂਟੋ, ਮੈਂ ਚੜ੍ਹਾਂ’ ਦੀ ਰੀਤ ਲੋਕ ਸਭਾ ਚੋਣਾਂ ਉਪਰੰਤ ਖਤਮ ਹੋ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਸੁੱਗਾ ਵਿਖੇ ਪੰਜਾਬ ਏਕਤਾ ਪਾਰਟੀ ਆਗੂਆਂ ਨੰਬਰਦਾਰ ਚਮਕੌਰ ਸਿੰਘ ਬੈਂਕਾ, ਨਰਬੀਰ ਸਿੰਘ ਸੁੱਗਾ ਦੀ ਅਗਵਾਈ ਹੇਠ ਕਰਵਾਈ ਗਈ ਮੀਟਿੰਗ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੀ.ਡੀ.ਏ ਦੇ ਉੁਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਕੀਤਾ ਤੇ ਆਖਿਆ ਕਿ ਇਹਨਾਂ ਲੀਡਰਾਂ ਦੀਆਂ ਗਲਤ ਨੀਤੀਆਂ ਦੇ ਕਾਰਨ ਜਿਥੇ ਦੇਸ਼ ਭਾਰਤ ਆਰਥਿਕ ਪੱਖੋਂ ਕਮਜੌਰ ਹੋ ਚੁੱਕਾ ਹੈ, ਉਥੇ ਸੋਨੇ ਦੀ ਚਿੜੀ ਅਖਵਾਉਦਾ ਸੂਬਾ ਪੰਜਾਬ ਵੀ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਮਜਦੂਰ, ਕਿਸਾਨ, ਦੁਕਾਨਦਾਰ, ਹਰ ਵਰਗ ਦੇ ਲੋਕ ਮਹਿੰਗਾਈ ਦੀ ਚੱਕੀ ਵਿਚ ਬੁਰੀ ਤਰ੍ਹਾਂ ਪਿਸ ਰਹੇ ਹਨ, ਪਰ ਰਾਜ ਕਰ ਰਹੇ ਲੀਡਰ ਅੱਖਾਂ ਬੰਦ ਕਰਕੇ ਬੈਠੇ ਘਰਾੜੇ ਮਾਰ ਰਹੇ ਹਨ। ਪੰਜਾ
ਵਿਜੀਲੈਂਸ ਨੇ ਅਪਰੈਲ ਮਹੀਨੇ 12 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਦਬੋਚੇ

ਵਿਜੀਲੈਂਸ ਨੇ ਅਪਰੈਲ ਮਹੀਨੇ 12 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਦਬੋਚੇ

Chandigarh, Latest News
ਚੰਡੀਗੜ੍ਹ, 14 ਮਈ  : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 10 ਛਾਪੇ ਮਾਰਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ     ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 2 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 6 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ
ਐਸ.ਸੀ. ਭਾਈਚਾਰਾ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਆਇਆ : ਡਾ. ਮਨਪ੍ਰੀਤ ਸਿੰਘ

ਐਸ.ਸੀ. ਭਾਈਚਾਰਾ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਆਇਆ : ਡਾ. ਮਨਪ੍ਰੀਤ ਸਿੰਘ

General News
ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਪੁਲਿਸ ਜ਼ਿਲ•ਾ ਖੰਨਾ ਦੇ ਵਾਈਸ ਪ੍ਰਧਾਨ ਡਾ. ਮਨਪ੍ਰੀਤ ਸਿੰਘ ਮਾਛੀਵਾੜਾ ਸਾਹਿਬ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਐਸ.ਸੀ. ਭਾਈਚਾਰਾ ਉਮੀਦਵਾਰ ਸ. ਦਰਬਾਰਾ ਸਿੰਘ ਗੁਰੂ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜੇਗਾ। ਡਾ. ਮਨਪ੍ਰੀਤ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਅਕਾਲੀ ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਐਸ.ਸੀ. ਭਾਈਚਾਰੇ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੇ ਝੂਠੇ ਲਾਰਿਆਂ ਤੋਂ ਦੁਖੀ ਲੋਕ ਹੁਣ ਕਾਂਗਰਸ ਤੋਂ ਮੂੰਹ ਮੋੜਦੇ ਜਾ ਰਹ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ ਵੱਲੋਂ ਗਰੀਬਾਂ ਲਈ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਕਾਂਗਰਸ ਬੰਦ ਕਰ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਸਤਾਏ ਨਸ਼ਿਆਂ ਦੀ ਦਲਦਲ ਵਿਚ ਧਸ ਰਹੇ ਹਨ ਪਰ ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ ਤੇ ਨਾ ਹੀ ਚਿੱਟੇ ਦੇ ਵੱਡੇ ਸਮਗਲਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ ਜਿਸਦੀ ਮਿਸਾਲ ਮਾਛੀਵਾੜਾ ਦੇ ਨੇੜਲੇ ਪਿੰਡ ਚੌਂਤਾਂ ਵਿਚ ਚਿੱਟੇ ਦੀ ਦਿਨ ਰਾ
ਲੋਕਾਂ ਦੀ ਭਲਾਈ ਲਈ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਹਰਾਉਣਾ ਜਰੂਰੀ : ਕਾ. ਜਗਦੀਸ਼ ਰਾਏ

ਲੋਕਾਂ ਦੀ ਭਲਾਈ ਲਈ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਹਰਾਉਣਾ ਜਰੂਰੀ : ਕਾ. ਜਗਦੀਸ਼ ਰਾਏ

Hot News of The Day
ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮਾਛੀਵਾੜਾ ਦੇ ਸਕੱਤਰ ਕਾਮਰੇਡ ਜਗਦੀਸ਼ ਰਾਏ ਬੌਬੀ ਨੇ ਕਿਹਾ ਕਿ ਜਿਵੇਂ 2017 ਵਿਚ ਨਗਰ ਕੌਂਸਲ ਮਾਛੀਵਾੜਾ ਦੀਆਂ ਚੋਣਾਂ ਦੌਰਾਨ ਕਾਂਗਰਸੀਆਂ ਅਤੇ ਅਕਾਲੀਆਂ ਨੇ ਰਲ ਕੇ ਫਰੈਂਡਲੀ ਮੈਚ ਖੇਡਿਆ ਸੀ ਤੇ ਕੇਵਲ ਖਾਨਾਪੂਰਤੀ ਲਈ ਆਪਣੇ ਉਮੀਦਵਾਰ ਖੜੇ ਕੀਤੇ ਸਨ ਤੇ ਇਨ•ਾਂ ਲੋਕ ਸਭਾ ਚੋਣਾਂ ਵਿਚ ਵੀ ਉਹੀ ਮੈਚ ਦੋਬਾਰਾ ਖੇਡਿਆ ਜਾ ਰਿਹਾ ਹੈ। ਕਾਮਰੇਡ ਬੌਬੀ ਨੇ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਤੇ ਰਲ ਕੇ ਚੋਣਾਂ ਲੜ ਰਹੀਆਂ ਹਨ। ਕਾਮਰੇਡ ਜਗਦੀਸ਼ ਰਾਏ ਬੌਬੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਕਾਲੀ ਭਾਜਪਾ ਅਤੇ ਕਾਂਗਰਸ ਨੂੰ ਹਰਾਉਣਾ ਜਰੂਰੀ ਹੈ ਤਾਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਇਆ ਜਾ ਸਕੇ। ਉਨ•ਾਂ ਕਿਹਾ ਕਿ ਨਾ ਤਾਂ ਮੋਦੀ ਦਾ 15-15 ਲੱਖ ਲੋਕਾਂ ਦੇ ਖਾਤੇ ਵਿਚ ਆਇਆ ਤੇ ਨੋਟਬੰਦੀ ਨੇ ਸਾਰੇ ਰੁਜ਼ਗਾਰ ਠੱਪ ਕਰ ਦਿੱਤੇ ਅਤੇ ਨਾ ਹੀ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟ ਫੋਨ ਮਿਲੇ ਅਤੇ ਘਰ ਘਰ ਰੁਜ਼ਗਾਰ ਯੋਜਨਾ ਵੀ ਠੱਪ ਹੋ ਗਈ। ਉਨ•ਾ
ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਡੋਰ-ਟੂ-ਡੋਰ ਚੋਣ ਪ੍ਰਚਾਰ ਤੇਜ਼ 

ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਡੋਰ-ਟੂ-ਡੋਰ ਚੋਣ ਪ੍ਰਚਾਰ ਤੇਜ਼ 

Hot News of The Day
ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਮਾਛੀਵਾੜਾ ਵੱਲੋਂ ਵੀ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਤੇ ਉਹ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਰਾਬਤਾ ਕਾਇਮ ਕਰ ਰਹੇ ਹਨ। ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਚਰਨ ਸਿੰਘ ਮਾਛੀਵਾੜਾ ਨੇ ਦੱਸਿਆ ਕਿ ਹਰ ਵਰਗ ਦੇ ਵਿਕਾਸ ਲਈ ਉਹ ਚੋਣ ਮੈਦਾਨ ਵਿਚ ਕੁੱਦਿਆ ਹੈ ਕਿਉਂਕਿ ਰਿਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਦੇਸ਼ ਨੂੰ ਆਰਥਿਕ ਪੱਖੋਂ ਬਹੁਤ ਪਿੱਛੇ ਧੱਕ ਦਿੱਤਾ ਹੈ ਤੇ ਦੇਸ਼ ਵਿਚ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਗਰੀਬੀ ਦਿਨ ਬ ਦਿਨ ਵਧ ਰਹੀ ਹੈ। ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਮਾਛੀਵਾੜਾ ਨੇ ਕਿਹਾ ਕਿ ਜਿੱਥੇ ਪਹਿਲਾਂ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਨੇ ਦੇਸ਼ ਨੂੰ ਲੁੱਟਿਆ ਉਥੇ ਹੁਣ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜੀਐਸਟੀ ਲਗਾ ਕੇ ਨੋਟਬੰਦੀ ਕਰਕੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ ਹੈ। ਉਨ•ਾਂ ਕਿਹਾ ਕਿ ਪੰਜਾਬ ਵਿਚ ਵੀ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਲੋਕਾਂ ਨੂੰ ਆਪਣੇ ਹੱ
ਬਹੁਗਿਣਤੀ ਦਲਿਤ ਭਾਈਚਾਰੇ ਵੱਲੋਂ ਡਾ. ਅਮਰ ਸਿੰਘ ਨੂੰ ਸਮਰਥਨ : ਸੁਖਦੀਪ ਸੋਨੀ

ਬਹੁਗਿਣਤੀ ਦਲਿਤ ਭਾਈਚਾਰੇ ਵੱਲੋਂ ਡਾ. ਅਮਰ ਸਿੰਘ ਨੂੰ ਸਮਰਥਨ : ਸੁਖਦੀਪ ਸੋਨੀ

Hot News of The Day
ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਬਹੁਗਿਣਤੀ ਦਲਿਤ ਭਾਈਚਾਰੇ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਉਨਾਂ ਭਾਰੀ ਬਹੁਮੱਤ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਗੇ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਸੀ. ਵਿੰਗ ਜ਼ਿਲਾ ਖੰਨਾ ਦੇ ਉਪ ਚੇਅਰਮੈਨ ਸੁਖਦੀਪ ਸਿੰਘ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਇੱਕ ਇਮਾਨਦਾਰ ਤੇ ਪੜ•ੇ ਲਿਖੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਤੇ ਡਾ. ਅਮਰ ਸਿੰਘ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਉਨ•ਾਂ ਕਿਹਾ ਕਿ ਡਾ. ਮਨਮੋਹਣ ਸਿੰਘ ਦੇ ਕਾਰਜਕਾਲ ਦੌਰਾਨ ਐਸ.ਸੀ. ਭਾਈਚਾਰੇ, ਕਿਸਾਨਾਂ ਤੇ ਵਪਾਰੀਆਂ ਲਈ ਅਹਿਮ ਯੋਜਨਾਵਾਂ ਚਲਾਈਆਂ ਸਨ ਤੇ ਹੁਣ ਵੀ ਦਲਿਤ ਭਾਈਚਾਰਾ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਸਮਰਥਨ ਦੇ ਰਿਹਾ ਹੈ। ਉਨ•ਾਂ ਕਿਹਾ ਕਿ ਜਿੱਥੇ ਭਾਜਪਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਅਤੇ ਜੀਐਸਟੀ ਲਗਾ ਕੇ ਸਾਰੇ ਛ
ਮਾਛੀਵਾੜਾ ਦੇ ਮੇਨ ਚੌਂਕ ‘ਚ ਰੂੰ ਦੇ ਭਰੇ ਟਰਾਲੇ ਨੂੰ ਅੱਗ ਲੱਗਣ ਨਾਲ ਮਚੀ ਹਫੜਾ ਦਫੜੀ

ਮਾਛੀਵਾੜਾ ਦੇ ਮੇਨ ਚੌਂਕ ‘ਚ ਰੂੰ ਦੇ ਭਰੇ ਟਰਾਲੇ ਨੂੰ ਅੱਗ ਲੱਗਣ ਨਾਲ ਮਚੀ ਹਫੜਾ ਦਫੜੀ

Latest News
ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਅੱਜ ਸਵੇਰੇ ਕਰੀਬ 11 ਵਜੇ ਮਾਛੀਵਾੜਾ ਸਾਹਿਬ ਦੇ ਮੇਨ ਚੌਂਕ ਵਿਚ ਇੱਕ ਰੂੰ ਦੇ ਭਰੇ ਓਵਰਲੋਡ ਟਰਾਲੇ ਦੀਆਂ ਗੱਠਾਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਮਗਰੋਂ ਅੱਗ ਲੱਗ ਗਈ ਜਿਸ ਕਾਰਨ ਉਥੇ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੋਂ ਰੋਡ ਤੇ ਸਥਿਤ ਇੱਕ ਧਾਗਾ ਫੈਕਟਰੀ ਤੋਂ ਰੂੰ ਦੀਆਂ ਗੱਠਾਂ ਦਾ ਭਰਿਆ ਓਵਰਲੋਡ ਟਰਾਲਾ ਜਿਉਂ ਹੀ ਮਾਛੀਵਾੜਾ ਦੇ ਮੇਨ ਚੌਂਕ ਵਿਚ ਪੁੱਜਿਆ ਤਾਂ ਉਥੇ ਬਿਜਲੀ ਦੀਆਂ ਤਾਰਾਂ ਨਾਲ ਗੱਠਾਂ ਜਾ ਟਕਰਾਈਆਂ ਜਿਸ ਕਾਰਨ ਨਿਕਲੇ ਚੰਗਿਆੜਿਆਂ ਕਾਰਨ ਉਨਾਂ ਵਿਚ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕ ਤੇ ਦੁਕਾਨਦਾਰ ਤੁਰੰਤ ਅੱਗ ਬੁਝਾਉਣ ਵਿਚ ਜੁਟ ਗਏ। ਸੂਚਨਾ ਮਿਲਦੇ ਹੀ ਥਾਣਾ ਮੁਖੀ ਰਮਨਇੰਦਰਜੀਤ ਸਿੰਘ ਮੌਕੇ ਤੇ ਪੁੱਜੇ ਅਤੇ ਟ੍ਰੈਫਿਕ ਜਾਮ ਬਹਾਲ ਕਰਵਾਇਆ। ਸੂਤਰਾਂ ਅਨੁਸਾਰ ਸਮਰਾਲਾ ਤੋਂ ਫਾਇਰ ਬ੍ਰਿਗੇਡ ਕਰੀਬ ਅੱਧੇ ਘੰਟੇ ਬਾਅਦ ਪੁੱਜੀ ਪਰ ਉਦੋਂ ਤੱਕ ਲੋਕਾਂ ਨੇ ਕਾਫੀ ਹੱਦ ਤੱਕ ਅੱਗ ਤੇ ਕਾਬੂ ਪਾ ਲਿਆ ਸੀ। ਲੋਕਾਂ ਨੇ ਰੂੰ ਦੀਆਂ ਗੱਠਾਂ ਨੂੰ ਟਰਾਲੇ ਤੋਂ ਬਾਹਰ ਸੁੱਣਣਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਵੱਡਾ ਨੁ
ਅਕਾਲੀ ਦਲ ਦੇ ਵਰਕਰਾਂ ਵੱਲੋਂ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਚੋਣ ਪ੍ਰਚਾਰ

ਅਕਾਲੀ ਦਲ ਦੇ ਵਰਕਰਾਂ ਵੱਲੋਂ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਚੋਣ ਪ੍ਰਚਾਰ

Latest News
ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਵੱਲੋਂ ਵਰਕਰਾਂ ਨੂੰ ਨਾਲ ਲੈ ਕੇ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਤੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਕਿਹਾ ਕਿ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਦੇ ਸਤਾਏ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਅਕਾਲੀ ਦਲ ਤੇ ਭਾਜਪਾ ਨੇ ਹੀ ਲੋਕਾਂ ਦੀ ਬਾਂਹ ਫੜੀ ਹੈ ਤੇ ਅਕਾਲੀ ਦਲ ਵੱਲੋਂ ਚਲਾਈ ਯੋਜਨਾਵਾਂ ਦਾ ਲੱਖਾਂ ਲੋਕ ਫਾਇਦਾ ਲੈ ਰਹੇ ਹਨ ਜਦਕਿ ਕਾਂਗਰਸ ਸਰਕਾਰ ਇਨਾਂ ਨੂੰ ਬੰਦ ਕਰਨ ਤੇ ਤੁਲੀ ਹੋਈ ਹੈ। ਉਨ•ਾਂ ਕਿਹਾ ਕਿ ਕਾਂਗਰਸ ਝੂਠੇ ਵਾਅਦੇ ਕਰਕੇ ਸੱਤਾ ਵਿਚ ਤਾਂ ਆ ਗਈ ਪਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ ਤੇ ਲੋਕਾਂ ਨਾਲ ਹੋ ਰਹੀਆਂ ਵਧੀਕੀਆਂ ਦਾ ਜਵਾਬ ਹੁਣ ਲੋਕ 19 ਮ
ਲੋਕ ਸਭਾ ਚੋਣਾਂ ‘ਚ ਅਹਿਮ ਸਿਆਸੀ ਮੁੱਦਾ ਹੈ ਪੁਰਾਣੀ ਪੈਨਸ਼ਨ ਸਕੀਮ-ਭਗਵੰਤ ਮਾਨ

ਲੋਕ ਸਭਾ ਚੋਣਾਂ ‘ਚ ਅਹਿਮ ਸਿਆਸੀ ਮੁੱਦਾ ਹੈ ਪੁਰਾਣੀ ਪੈਨਸ਼ਨ ਸਕੀਮ-ਭਗਵੰਤ ਮਾਨ

Chandigarh, Latest News
ਚੰਡੀਗੜ੍ਹ, 14 ਮਈ 2019 ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲ ਵਾਲੀ ਸਕੀਮ ਬਹਾਲ ਕਰਨ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਕਿਹਾ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਮੁਲਾਜ਼ਮ ਵਰਗ ਦੀ ਇਸ ਹੱਕੀ ਮੰਗ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ ਕੇਂਦਰ ਸਰਕਾਰ 'ਤੇ ਪਹਿਲਾਂ ਹੀ ਦਬਾਅ ਬਣਾਇਆ ਹੋਇਆ ਕਿ ਕੇਂਦਰ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਬਹਾਲ ਕਰੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਕਿਹਾ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਮੁਲਾਜ਼ਮਾਂ ਦੀ ਮੰਗ 'ਤੇ ਫੁੱਲ ਚੜ੍ਹਾਉਂਦੇ ਹੋਏ 2004 ਤੋਂ ਪਹਿਲਾਂ ਵਾਲੀ ਮੁਲਾਜ਼ਮ ਪੱਖੀ ਸਕੀਮ ਬਹਾਲ ਕਰਨ ਦਾ ਫ਼ੈਸਲਾ ਲੈ ਲਿਆ ਸੀ, ਹੁਣ ਪੰਜਾਬ ਦੀ ਵਾਰੀ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਹੋਰਨਾਂ ਵਰਗਾਂ ਵਾਂਗ ਮੁਲਾਜ਼ਮ ਵਰਗ ਨਾਲ ਵੀ ਧੋਖਾ ਕੀਤਾ ਹੈ, ਜਿਸ ਕਾਰਨ