best platform for news and views

Day: May 18, 2019

ਹਲਕਾ ਖੇਮਕਰਨ ਲਈ 231 ਪੋਲਿੰਗ ਪਾਰਟੀਆਂ ਰਵਾਨਾ

ਹਲਕਾ ਖੇਮਕਰਨ ਲਈ 231 ਪੋਲਿੰਗ ਪਾਰਟੀਆਂ ਰਵਾਨਾ

Latest News, Tarantaran
ਭਿੱਖੀਵਿੰਡ 17 ਮਈ (ਹਰਜਿੰਦਰ ਸਿੰਘ ਗੋਲ੍ਹਣ )-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਦੇਂ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਚੋਣਾਂ ਕਰਵਾਉਣ ਲਈ ਜਿਲ੍ਹਾ ਚੋਣ ਅਧਿਕਾਰੀ ਵੱਲੋਂ ਬਣਾਈਆਂ ਗਈਆਂ 231 ਪੋਲਿੰਗ ਪਾਰਟੀਆਂ ਦੇ 950 ਦੇ ਕਰੀਬ ਚੋਣ ਅਮਲੇ ਦੇ ਮੈਂਬਰ ਤੇ ਸੁਰੱਖਿਆ ਲਈ ਤੈਨਾਤ ਕੀਤੇ ਗਏ ਪੰਜਾਬ ਪੁਲਿਸ, ਕੇਰਲਾ ਪੁਲਿਸ ਤੇ ਆਰ.ਪੀ.ਐਫ ਦੀ ਮੁਲਾਜਮ ਈ.ਵੀ.ਐਮ ਮਸ਼ੀਨਾਂ ਆਦਿ ਸਮਾਨ ਸਮੇਤ ਬੱਸਾਂ ਰਾਂਹੀ ਪੋਲਿੰਗ ਸ਼ਟੇਸ਼ਨ ਲਈ ਰਵਾਨਾ ਹੋ ਗਏ। ਰਵਾਨਾ ਹੋਣ ਤੋਂ ਪਹਿਲਾਂ ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਬਣਾਏ ਗਏ ਚੋਣ ਦਫਤਰ ਵਿਖੇ ਆਰ.ੳ ਕਮ ਡੀ.ਡੀ.ਪੀ.ੳ ਦਵਿੰਦਰ ਕੁਮਾਰ ਵੱਲੋਂ ਚੋਣ ਅਮਲੇ ਨੂੰ ਈ.ਵੀ.ਐਮ ਮਸ਼ੀਨਾਂ ਆਦਿ ਸਮਾਨ ਦੇਣ ਮੌਕੇ ਚੋਣ ਕਮਿਸ਼ਨਜ ਪੰਜਾਬ ਤੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਆਖਿਆ ਗਿਆ। ਜਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਪਹੰੁਚੇਂ ਐਸ.ਪੀ ਹਰਜੀਤ ਸਿੰਘ ਨੇ ਸਬ ਡਵੀਜਨ ਭਿੱਖੀਵਿੰਡ ਦੇ ਡੀ.ਐਸ.ਪੀ ਸੁਲੱਖਣ ਸਿੰਘ ਮਾਨ ਦੀ ਹਾਜਰੀ ਵਿਚ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੋਣਾਂ ਦੌਰਾਨ ਡਿਊਟੀ ਪੂਰੀ ਤਨਦੇਹੀ ਨਾਲ ਨ
ਬਾਦਲ-ਕੈਪਟਨ ਦੇ ਗਿਟਮਿਟ ਬਾਰੇ ‘ਆਪ’ ਦੇ ਦੋਸ਼ਾਂ ‘ਤੇ ਨਵਜੋਤ ਸਿੱਧੂ ਨੇ ਲਗਾਈ ਮੋਹਰ – ਭਗਵੰਤ ਮਾਨ

ਬਾਦਲ-ਕੈਪਟਨ ਦੇ ਗਿਟਮਿਟ ਬਾਰੇ ‘ਆਪ’ ਦੇ ਦੋਸ਼ਾਂ ‘ਤੇ ਨਵਜੋਤ ਸਿੱਧੂ ਨੇ ਲਗਾਈ ਮੋਹਰ – ਭਗਵੰਤ ਮਾਨ

Breaking News, Chandigarh
ਚੰਡੀਗੜ੍ਹ, 18 ਮਈ 2019 ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਨੂੰ ਬਠਿੰਡਾ 'ਚ ਚੋਣ ਰੈਲੀਆਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀ ਆਪਸੀ ਗਿਟਮਿਟ ਦਾ ਖ਼ੁਲਾਸਾ ਕਰਕੇ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਲਗਾਏ ਜਾ ਰਹੇ ਇਨ੍ਹਾਂ ਦੋਸ਼ਾਂ 'ਤੇ ਮੋਹਰ ਲਗਾ ਦਿੱਤੀ ਹੈ, ਕਿ ਇਹ ਦੋਵੇਂ ਸਿਆਸੀ ਪਰਿਵਾਰ ਆਪਸ 'ਚ ਰਲੇ ਹੋਏ ਹਨ, ਇੱਕ ਦੂਜੇ ਦੇ ਹਿੱਤ ਪੂਰਦੇ ਹਨ ਅਤੇ ਗੁਨਾਹਾਂ 'ਤੇ ਪਰਦਾ ਪਾਉਂਦੇ ਹਨ। ਸ਼ਨੀਵਾਰ ਨੂੰ 'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਵੈਸੇ ਤਾਂ ਪਿਛਲੇ 3 ਸਾਲਾਂ ਤੋਂ ਦੋਵਾਂ ਟੱਬਰਾਂ ਵਿਚਾਲੇ ਖੇਡੇ ਜਾ ਰਹੇ 'ਫਰੈਂਡਲੀ ਮੈਚ' ਬਾਰੇ ਲਗਭਗ ਸਾਰਾ ਪੰਜਾਬ ਜਾਣ ਹੀ ਗਿਆ ਸੀ, ਪਰੰਤੂ ਰਹਿੰਦੇ ਭਰਮ-ਭੁਲੇਖੇ ਕੱਲ੍ਹ ਨਵਜੋਤ ਸਿੰਘ ਸਿੱਧੂ ਨੇ ਕੱਢ ਦਿੱਤੇ, ਜੋ ਨਾ ਕੇਵਲ ਕਾਂਗਰਸੀ ਹਨ, ਸਗੋਂ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ 'ਚ ਪ੍ਰਮੁੱਖ ਮੰਤਰੀ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇਨ੍ਹਾਂ ਦੋਵਾਂ ਸਿਆਸੀ ਟੱਬਰਾਂ ਦੀ ਆਪਸੀ
ਲੋਕ ਸਭਾ ਚੋਣਾਂ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ 20 ਮਈ ਦੀ ਛੁੱਟੀ

ਲੋਕ ਸਭਾ ਚੋਣਾਂ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ 20 ਮਈ ਦੀ ਛੁੱਟੀ

Chandigarh, Latest News
ਚੰਡੀਗੜ•, 18 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ 20 ਮਈ, 2019 ਦੀ ਛੁੱਟੀ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲ•ਾ ਚੋਣ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹਨਾਂ ਹੁਕਮਾਂ ਅਨੁਸਾਰ ਵੋਟਾਂ ਤੋਂ ਅਗਲੇ ਦਿਨ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ ਅਪਣੀ ਡਿਊਟੀ 'ਤੇ ਹਾਜ਼ਰ ਸਮਝਿਆ ਜਾਵੇਗਾ।
ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਭਾਰਤੀ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜ• ਕੇ ਹਿੱਸਾ ਲੈਣ ਦੀ ਅਪੀਲ

ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਭਾਰਤੀ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜ• ਕੇ ਹਿੱਸਾ ਲੈਣ ਦੀ ਅਪੀਲ

Breaking News, Chandigarh
ਚੰਡੀਗੜ• 18 ਮਈ : ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈਣ ਦਾ ਕੰਮ ਭਲਕੇ ਮਿਤੀ 19 ਮਈ 2019 ਨੂੰ ਹੋਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਪਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ• ਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ। ਉਨ•ਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ, ਵੱਲੋਂ ਵੋਟ ਦੇ ਅਧਿਕਾਰ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਪ੍ਰਭਾਵਿਤ ਕਰਨ ਲਈ ਰਿਸ਼ਵਤ ਜਾਂ ਕਿਸੇ ਵਸਤੂ ਬਦਲੇ ਵੋਟ ਪਾਉਣ ਜਾਂ ਵੋਟ ਪਾਉਣ ਤੋਂ ਰੋਕਣਾ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਲੋਕ ਪ੍ਰਤੀਨਿੱਧ ਕਾਨੂੰਨ 1951 ਦੀ ਧਾਰਾ 123 ਦੀ ਉਲੰਘਣਾ ਹੈ। ਇਸ ਕਾਨੂੰਨ ਅਨੁਸਾਰ ਰਿਸ਼ਵਤ ਦੇ ਰੂਪ ਵਿੱਚ ਸਿਰਫ
ਵੋਟਰ ਪਹਿਚਾਣ ਦੇ ਸਬੂਤ ਵਜੋ’ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾਲ ਲਿਜਾਣ : ਡਾ. ਐਸ. ਕਰੁਣਾ ਰਾਜੂ

ਵੋਟਰ ਪਹਿਚਾਣ ਦੇ ਸਬੂਤ ਵਜੋ’ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾਲ ਲਿਜਾਣ : ਡਾ. ਐਸ. ਕਰੁਣਾ ਰਾਜੂ

Breaking News, Chandigarh
ਚੰਡੀਗੜ, 18 ਮਈ : ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਆਰ.ਜੀ.ਆਈ ਵਲੋਂ ਐਨ.ਪੀ.ਆਰ.ਤਹਿਤ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸਨ ਦਸਤਾਵੇਜ, ਜਾਂ ਸੰਸਦ ਮੈਬਰਾਂ, ਵਿਧਾਨ ਸਭਾ ਮੈਬਰਾਂ ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ ਦਿਖਾ  ਕੇ ਵੀ ਵੋਟ ਪਾ ਸਕਦੇ ਹਨ।
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਆਬਕਾਰੀ ਤੇ ਕਰ ਇੰਸਪੈਕਟਰ ਮੁੱਅਤਲ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਆਬਕਾਰੀ ਤੇ ਕਰ ਇੰਸਪੈਕਟਰ ਮੁੱਅਤਲ

Breaking News, Chandigarh
ਚੰਡੀਗੜ• 18 ਮਈ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਅੱਜ ਇਕ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਬਠਿੰਡਾ ਸਥਿਤ ਦਫਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰੰਤ ਸਰਕਾਰੀ ਸੇਵਾ ਤੋਂ ਮੁੱਅਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਸਬੰਧੀ ਅਖਬਾਰਾਂ ਵਿੱਚ ਖਬਰਾਂ ਲਗੀਆਂ ਸਨ ਅਤੇ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫੌਟੋ ਵੀ ਪ੍ਰਕਾਸ਼ਿਤ ਹੋਈ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।
ਈ.ਟੀ.ਯੂ.ਦੇ ਸੂਬਾ ਪ੍ਰੈੱਸ ਸਕੱਤਰ ਘੁੱਕੇਵਾਲੀ ਨੂੰ ਸਦਮਾ,ਸਾਲੇ ਦਾ ਦਿਹਾਂਤ

ਈ.ਟੀ.ਯੂ.ਦੇ ਸੂਬਾ ਪ੍ਰੈੱਸ ਸਕੱਤਰ ਘੁੱਕੇਵਾਲੀ ਨੂੰ ਸਦਮਾ,ਸਾਲੇ ਦਾ ਦਿਹਾਂਤ

Breaking News
ਵੱਖ-ਵੱਖ ਅਧਿਆਪਕ ਆਗੂਆਂ ਵੱਲੋਂ ਦੁੱਖ ਦਾ ਪ੍ਗਟਾਵਾ ਰਾਜਨ ਮਾਨ ਅੰਮ੍ਰਿਤਸਰ,17 ਮਈ  - ਐਲੀਮੈਂਟਰੀ ਟੀਚਰਜ ਯੂੂਨੀਅਨ ਪੰਜਾਬ ਦੇ ਪ੍ਰਮੁੱਖ ਆਗੂ ਤੇ ਸੂਬਾ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਦੇ ਸਾਲਾ ਗੁਰਜੀਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਨਾਭਾ (ਪਟਿਆਲਾ) ਦੀ ਹੋਈ ਬੇਵਕਤੀ ਮੌਤ ਤੇ ਘੁੱਕੇਵਾਲੀ ਪਰਿਵਾਰ ਨਾਲ ਈ. ਟੀ. ਯੂ. ਦੇ ਸਮੁੱਚੇ ਆਗੂਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆ 'ਚ ਈ.ਟੀ. ਯੂ. ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ,ਅੰਮ੍ਰਿਤਸਰ ਜਿਲਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ, ਨਵਦੀਪ ਸਿੰਘ ਅੰਮ੍ਰਿਤਸਰ ,ਸੁਧੀਰ ਢੰਡ,ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਹਾਂਡਾ,ਸਰਬਜੋਤ ਵਛੋਆ,ਪਰਮਬੀਰ ਸਿੰਘ ਰੋਖੇ,ਰਾਜਪਾਲ ਸਿੰਘ ਉੱਪਲ, ਸਤਵੀਰ ਸਿੰਘ ਰੌਣੀ, ਸੁਖਦੇਵ ਸਿੰਘ ਵੇਰਕਾ,ਗੁਰਪੀ੍ਤ ਸਿੰਘ ਵੇਰਕਾ, ਬਲਵਿੰਦਰ ਸਿੰਘ ਬੱਲ,ਹਰਕ੍ਰਿਸ਼ਨ ਸਿੰਘ ਮੋਹਾਲੀ, ਤੇਜਇੰਦਰਪਾਲ ਸਿੰਘ ਮਾਨ, ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ ਚਮਿਆਰੀ,ਜਸਵਿੰਦਰ ਸਿੰਘ ਚਮਿਆਰੀ,ਬਲਜੀਤ ਸਿੰਘ ਕਲੇਰ, ਗੁਰਮੁੱਖ ਸਿਂਘ ਕੌਲੋਵਾਲ, ਹਰਿੰਦਰਜੀਤ ਸਿਂਘ ਸੰਧ