best platform for news and views

Day: June 1, 2019

ਦਰਬਾਰਾ ਸਿੰਘ ਗੁਰੂ ਨੇ ਕੀਤਾ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ

ਦਰਬਾਰਾ ਸਿੰਘ ਗੁਰੂ ਨੇ ਕੀਤਾ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ

Hot News of The Day
ਮਾਛੀਵਾੜਾ ਸਾਹਿਬ, 1 ਜੂਨ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਲ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹਲਕਾ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਲੋਕ ਸਭਾ ਹਲਕਾ ਫਤਿਹਗੜ• ਤੋਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਿਸ਼ੇਸ਼ ਤੌਰ 'ਤੇ ਪੁੱਜੇ। ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵਲੋਂ ਉਨ•ਾਂ ਦੇ ਹੱਕ ਵਿਚ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਗਿਆ ਜਿਸਦੇ ਲਈ ਉਹ ਉਨ•ਾਂ ਦੇ ਦਿਲੋਂ ਧੰਨਵਾਦੀ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ ਦਾ ਲੋਕ ਸਭਾ ਚੋਣਾਂ ਵਿਚ ਪ੍ਰਦਰਸ਼ਨ ਪਹਿਲਾਂ ਨਾਲੋਂ ਕਾਫੀ ਚੰਗਾ ਰਿਹਾ ਜਿਸਦਾ ਕਾਰਨ ਵਰਕਰਾਂ ਵੱਲੋਂ ਕੀਤੀ ਮਿਹਨਤ ਹੈ। ਉਨ•ਾਂ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਹੁਣ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਤਾਂ ਜੋ ਸੂਬੇ ਵਿਚ ਮੁੜ ਤੋਂ ਅਕਾਲੀ ਦਲ-ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਸਰਕਲ ਜਥੇਦ
ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ-ਕੈਬਨਿਟ ਮੰਤਰੀ ਸਿੰਗਲਾ

ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ-ਕੈਬਨਿਟ ਮੰਤਰੀ ਸਿੰਗਲਾ

Chandigarh, Latest News
ਚੰਡੀਗੜ•, 1 ਜੂਨ:  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ੍ਰੀ ਵਿਜੇ ਇੰਦਰ ਸਿੰਗਲਾ ਪੀ.ਡਬਲਿਊ.ਡੀ  ਮੰਤਰੀ ਪੰਜਾਬ ਵਿਸ਼ੇਸ ਤੌਰ 'ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ। ਉਨਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਸਹਿਕਾਰਤਾ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ ਤੌਰ ਤੇ ਮੋਜੂਦ ਸਨ। ਇਸ ਮੌਕੇ ਉਨਾਂ ਅੰਤਰਰਾਸਟਰੀ ਸਰਹੱਦ ਭਾਰਤ-ਪਾਕਿਸਤਾਨ ਸਰਹੱਦ ਤੋਂ ਖਲੋ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਤੇ ਸਰਹੱਦ ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਸਿੰਗਲਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮ ਚੱਲ ਰਹੇ ਹਨ ਵਿਖੇ ਪੁਹੰਚ ਕੇ ਬਹਤ ਖੁਸ਼ੀ ਪ੍ਰਾਪਤ ਹੋਈ ਹੈ ਅਤੇ ਉਹ
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਡੀ ਪੁਲਾਂਘ 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਡੀ ਪੁਲਾਂਘ 

Chandigarh, Latest News
ਚੰਡੀਗੜ•, 1 ਜੂਨ : ਭੂਮੀ ਸਿਹਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ, ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਤੰਦਰਸਤ ਪੰਜਾਬ ਤਹਿਤ ਸੂਬੇ ਦੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ ਮਿਸ਼ਨ ਸ. ਕੇ.ਐਸ. ਪੰਨੂੰ ਨੇ ਦੱÎਸਿਆ ਕਿ ਜ਼ਮੀਨ ਦੇ ਖੁਰਾਕੀ ਤੱਤਾਂ ਦੇ ਇਹ ਨਕਸ਼ੇ ਮਿੱਟੀ ਦੀ ਪੌਸ਼ਟਿਕਤਾ ਅਤੇ ਫਸਲ ਦੀ ਪੈਦਾਵਾਰ ਵਿੱਚ ਸੁਧਾਰ ਕਰਨ ਅਤੇ ਰਸਾਇਣਿਕ ਖਾਦਾਂ ਦੀ ਸੰਜਮ ਨਾਲ ਵਰਤੋਂ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਨ•ਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਅਕਾਰੀਆਂ ਵੱਲੋਂ ਭੂਮੀ ਸਿਹਤ ਕਾਰਡ ਸਕੀਮ ਤਹਿਤ 12581 ਪਿੰਡਾਂ ਵਿੱਚੋਂ ਮਿੱਟੀ ਦੇ ਤਕਰੀਬਨ 17 ਲੱਖ ਨਮੂਨੇ ਲਏ ਗਏ ਅਤੇ 20 ਲੱਖ ਭੂਮੀ ਸਿਹਤ ਕਾਰਡ ਤਿਆਰ ਕੀਤੇ ਗਏ ਹਨ। ਇਸ ਤੋਂ ਬਾਅਦ ਇਸ ਡਾਟੇ ਦੀ ਵਰਤੋਂ ਜੀ.ਪੀ.ਐਸ. ਨਾਲ ਕਰਕੇ ਜ਼ਮੀਨ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ ਕੀਤੇ ਗਏ। ਸ. ਪੰਨੂੰ ਨੇ ਦੱਸਿਆ ਕਿ ਬਲਾਕ ਅਨੁਸਾਰ ਜ਼ਮੀਨ ਦੇ ਖੁਰਾਕੀ ਤੱਤਾ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿੱਚ ਨਵੀਂ ਸਪੋਰਟਸ ਯੂਨੀਵਰਸਿਟੀ ਇਕ ਸਤੰਬਰ ਤੋਂ ਚਾਲੂ ਕਰਨ ਦੀ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿੱਚ ਨਵੀਂ ਸਪੋਰਟਸ ਯੂਨੀਵਰਸਿਟੀ ਇਕ ਸਤੰਬਰ ਤੋਂ ਚਾਲੂ ਕਰਨ ਦੀ ਪ੍ਰਵਾਨਗੀ

Breaking News, Chandigarh
ਚੰਡੀਗੜ•, 1 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਨਵੀਂ ਖੇਡ ਯੂਨੀਵਰਸਿਟੀ ਨੂੰ 1 ਸਤੰਬਰ, 2019 ਤੋਂ ਚਾਲੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ ਉਨ•ਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਪਹਿਲੇ ਬੈਚ ਲਈ ਦਾਖਲਾ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਹੁਕਮ ਦਿੱਤੇ। ਯੂਨੀਵਰਸਿਟੀ ਦੀ ਸਥਾਪਨਾ ਲਈ ਕਾਇਮ ਕੀਤੀ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਸਤਾਵਿਤ ਸੰਸਥਾ ਦਾ ਨਾਮ 'ਦਾ ਪੰਜਾਬ ਸਪੋਰਟਸ ਯੂਨੀਵਰਸਿਟੀ' ਵਜੋਂ ਰੱਖਣ ਦੀ ਪ੍ਰਵਾਨਗੀ ਦਿੱਤੀ ਜਿਸ ਦਾ ਖਰੜਾ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਸਬੰਧ ਵਿੱਚ ਇਕ ਆਰਡੀਨੈਂਸ ਵੀ ਲਿਆਂਦਾ ਜਾਵੇਗਾ ਤਾਂ ਕਿ ਅਕਾਦਮਿਕ ਸੈਸ਼ਨ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਲਈ ਸਿੱਧੋਵਾਲ ਪਿੰਡ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਨਾਲ ਲਗਦੀ 97 ਏਕੜ ਜ਼ਮੀਨ
ਇੰਤਕਾਲ ਬਦਲੇ 10,000 ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵਲੋਂ ਕਾਬੂ

ਇੰਤਕਾਲ ਬਦਲੇ 10,000 ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵਲੋਂ ਕਾਬੂ

Breaking News, Chandigarh
ਚੰਡੀਗੜ•, 1 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਲਾਚੋਵਾਲ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਕਰਮ ਸਿੰਘ ਨੂੰ ਸ਼ਿਕਾਇਤਕਰਤਾ ਜਰਨੈਲ ਸਿੰਘ ਵਾਸੀ ਪਿੰਡ ਲਾਚੋਵਾਲ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜਮੀਨ ਦਾ ਇੰਤਕਾਲ ਉਸਦੇ ਅਤੇ ਉਸ ਦੇ ਭਰਾ ਦੇ ਨਾਂ ਹੇਠ ਕਰਨ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਵੱਢੀ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰ
ਪੇਡਾ ਵੱਲੋਂ ਊਰਜਾ ਬਚਾਊ ਨਿਰਮਾਣ ਸਮੱਘਰੀ/ ਯੰਤਰਾਂ ਸਬੰਧੀ ਵਰਕਸ਼ਾਪ-ਕਮ-ਪ੍ਰਦਰਸ਼ਨੀ ਦਾ ਆਯੋਜਨ

ਪੇਡਾ ਵੱਲੋਂ ਊਰਜਾ ਬਚਾਊ ਨਿਰਮਾਣ ਸਮੱਘਰੀ/ ਯੰਤਰਾਂ ਸਬੰਧੀ ਵਰਕਸ਼ਾਪ-ਕਮ-ਪ੍ਰਦਰਸ਼ਨੀ ਦਾ ਆਯੋਜਨ

Chandigarh, Latest News
ਚੰਡੀਗੜ•, 1 ਜੂਨ: ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ(ਪੇਡਾ) ਵੱਲੋਂ ਨਵਿਆਉਣ ਯੋਗ ਊਰਜਾ ਅਤੇ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਹਿੱਤ ਇੱਕ ਉਪਰਾਲਾ ਕਰਦਿਆਂ ਪੇਡਾ ਸੋਲਰ ਪੈਸਿਵ ਕੰਪਲੈਕਸ, ਚੰਡੀਗੜ• ਵਿਖੇ ਵਰਕਸ਼ਾਪ-ਕਮ- ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪੇਡਾ ਦੇ ਮੁੱਖ ਕਾਰਜ ਸਾਧਕ ਅਫ਼ਸਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਿਸ ਵਿੱਚ ਵੱਖ ਵੱਖ ਉਤਪਾਦਕਾਂ ਤੇ ਵਿਕਰੇਤਾਵਾਂ ਨੇ ਇਨਸੂਲੇਸ਼ਨ, ਏਏਸੀ ਬਲਾਕਸ,ਐਚ.ਵੀ.ਏ.ਸੀ, ਗਲਾਸ, ਲਾਈਟਿੰਗ, ਸੋਲਰ ਪੀਵੀ ਤੇ ਗਰਮ ਪਾਣੀ, ਇਲੈਕਟ੍ਰੀਕਲ ਸਿਸਟਮ ਤੇ ਆਟੋਮੇਸ਼ਨ ਵਰਗੇ ਬਿਜਲੀ ਬਚਾਊ ਬਿਲਡਿੰਗ ਮਟੀਰੀਅਲ ਪ੍ਰਦਰਸ਼ਿਤ ਕੀਤੇ । ਇਸ ਦੌਰਾਨ ਦੇਸ਼ ਭਰ ਤੋਂ ਆਏ 60 ਤੋਂ ਵੀ ਵੱਧ ਉਤਪਾਦਕਾਂ ਨੇ ਸੁਚੱਜੀ ਬਿਜਲੀ ਖਪਤ ਕਰਨ ਵਾਲੇ ਉਪਕਰਨ ਤੇ ਨਿਰਮਾਣ ਸਮੱਘਰੀਆਂ ਪ੍ਰਦਰਸ਼ਿਤ ਕੀਤੀਆਂ। ਇਸ ਮੌਕੇ ਆਪਣੇ ਉਦਘਾਟਨੀ ਭਾਸ਼ਨ ਦੌਰਾਨ ਪੇਡਾ ਦੇ ਮੁੱਖ ਕਾਰਜ ਸਾਧਕ ਅਫ਼ਸਰ ਨੇ ਸਾਫ਼ ਤੇ ਵਾਤਾਵਰਨ ਪੱਖੀ ਊਰਜਾ ਅਪਨਾਉਣ ਲਈ ਅਪੀਲ ਕੀਤੀ ਅਤੇ ਨਾਲ ਹੀ ਵਧੀਆ ਕਿਸਮ ਦੇ ਘੱਟ ਬਿਜਲੀ ਖਪਤ ਕਰਨ ਵਾਲੇ ਉਪਕਰਨਾਂ ਦੀ ਵਰਤੋਂ ਕਰਕੇ ਬਿਜਲੀ ਬਚਾਉਣ ਲਈ ਵੀ ਕਿਹਾ। ਉਨ
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ-ਵਿਜੇ ਇੰਦਰ ਸਿੰਗਲਾ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ-ਵਿਜੇ ਇੰਦਰ ਸਿੰਗਲਾ

Chandigarh, Latest News
ਚੰਡੀਗੜ•/ਸੁਲਤਾਨਪੁਰ ਲੋਧੀ, 1 ਜੂਨ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਾਰੇ ਵਿਕਾਸ ਕਾਰਜ 30 ਸਤੰਬਰ 2019 ਤੱਕ ਮੁਕੰਮਲ ਕਰ ਲਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਇਥੇ ਸਥਾਨਕ ਪੀ. ਡਬਲਿਊ. ਡੀ ਰੈਸਟ ਹਾਊਸ ਵਿਖੇ ਆਪਣੇ ਵਿਭਾਗ ਨਾਲ ਸਬੰਧਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ•ਾਂ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਸਾਰੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨਾ ਯਕੀਨੀ ਬਣਾਉਣ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਕਾਰਜਾਂ ਦੀ ਨਿੱਜੀ ਤੌਰ 'ਤੇ ਲਗਾਤਾਰ ਨਿਗਰਾਨੀ ਰੱਖਣ। ਉਨ•ਾਂ ਕਿਹਾ ਕਿ ਕਾਰਜਾਂ ਲਈ ਵਰਤੇ ਜਾ ਰਹੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਪੀ. ਡਬਲਿਊ. ਡੀ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਦੋ ਦ
ਸਿਖਿਆ ਮੰਤਰੀ ਪੰਜਾਬ ਵਲੋਂ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ

ਸਿਖਿਆ ਮੰਤਰੀ ਪੰਜਾਬ ਵਲੋਂ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ

Breaking News, Chandigarh
ਚੰਡੀਗੜ•, 1 ਜੂਨ: ਸਿਖਿਆ ਮੰਤਰੀ ਪੰਜਾਬ ਸ੍ਰੀ Àਮ ਪ੍ਰਕਾਸ ਸੋਨੀ ਨੇ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿਖਿਆ ਮੰਤਰੀ ਪੰਜਾਬ ਸ੍ਰੀ Àਮ ਪ੍ਰਕਾਸ ਸੋਨੀ   ਨੂੰ  ਵੋਕੇਸ਼ਨਲ ਅਧਿਆਪਕ ਦੀ ਬਦਲੀਆਂ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਰੈਸ਼ਨਲਾਈਜੇਸ਼ਨ ਨੀਤੀ ਸਬੰਧੀ ਵੋਕੇਸ਼ਨਲ ਅਧਿਆਪਕ ਯੂਨੀਅਨ ਦੇ ਆਗੂਆ ਵਲੋਂ ਸ੍ਰੀ ਸੋਨੀ ਨਾਲ ਮੁਲਾਕਾਤ ਕਰਕੇ ਇਸ ਨੀਤੀ ਸਬੰਧੀ ਆਪਣੇ ਇਤਰਾਜ ਦਰਜ ਕਰਵਾਏ ਗਏ ਸਨ। ਇਸ ਤੋਂ ਇਲਾਵਾ ਕੁਝ ਵਿਧਾਇਕਾਂ ਵਲੋਂ ਸਿਖਿਆ ਮੰਤਰੀ ਨੂੰ ਪੱਤਰ ਵੀ ਲਿਖੇ ਗਏ ਸਨ ਕਿ ਇਸ ਨੀਤੀ ਸਬੰਧੀ ਮੁੜ ਵਿਚਾਰ ਕੀਤਾ ਜਾਵੇ। ਬੁਲਾਰੇ ਨੇ ਦੱਸਿਆ ਕਿ ਯੂਨੀਅਨ ਦੇ ਆਗੂ ਨਾਲ ਇਸ ਨਵੀਂ ਰੈਸ਼ਨਲਾਈਜੇਸ਼ਨ ਨੀਤੀ ਸਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਸਿਖਿਆ ਮੰਤਰੀ ਪੰਜਾਬ ਸ੍ਰੀ Àਮ ਪ੍ਰਕਾਸ ਸੋਨੀ ਨੇ ਵੋਕੇਸ਼ਨਲ ਅਧਿਆਪਕ ਦੀ ਬਦਲੀਆਂ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ ਅਤੇ ਇਸ ਸਬੰਧੀ ਸਿਖਿਆ ਸਕੱਤਰ ਪੰਜਾਬ ਨੂੰ ਪੱਤਰ ਵੀ ਲਿਖ ਦਿ
ਬਾਦਲਾਂ ਨੂੰ ਬਚਾਉਣ ਲਈ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ ਸਿਟ ‘ਚ ਬਗ਼ਾਵਤ- ਹਰਪਾਲ ਸਿੰਘ ਚੀਮਾ

ਬਾਦਲਾਂ ਨੂੰ ਬਚਾਉਣ ਲਈ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ ਸਿਟ ‘ਚ ਬਗ਼ਾਵਤ- ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 1 ਜੂਨ 2019 ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਕਮੇਟੀ (ਸਿਟ) ਦੇ ਮੁਖੀ ਅਤੇ 3 ਹੋਰ ਮੈਂਬਰ ਪੁਲਿਸ ਅਧਿਕਾਰੀਆਂ ਵੱਲੋਂ ਆਪਣੇ ਸਾਥੀ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਖੋਲੇ ਮੋਰਚੇ ਨੂੰ ਵੱਡੇ ਪੱਧਰ ਦੀ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ, ਜਿਸ ਦਾ ਮਕਸਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ਾਂ 'ਚ ਘਿਰੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਬਾਕੀ ਗੁਨਾਹਗਾਰਾਂ ਨੂੰ ਬਚਾਉਣਾ ਹੈ। ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਵਾਲ 'ਟਾਇਮਿੰਗ' ਦਾ ਹੈ। ਜੇਕਰ ਸਿਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਇਸ ਸੰਵੇਦਨਸ਼ੀਲ ਜਾਂਚ ਦੌਰਾਨ ਸੱਚਮੁੱਚ ਆਪ ਹੁਦਰੀ ਕਰ ਰਿਹਾ ਸੀ ਤਾਂ ਇਹ ਚਾਰੇ ਸੀਨੀਅਰ ਪੁਲਸ ਅਧਿਕਾਰੀ ਜਾਂਚ ਦੌਰਾਨ ਹੀ ਕਿਉਂ ਨਹੀਂ ਬੋਲੇ? ਜਦਕਿ ਲੰਘੀ 26 ਮਈ ਨੂੰ ਸਿਟ ਵਜੋਂ ਅਦਾਲਤ 'ਚ ਚਲਾਨ ਪੇਸ਼ ਕਰਨ ਤੋਂ ਬਾਅਦ ਇੰਨਾ ਪੁਲਸ ਅਫ਼ਸਰਾਂ ਨੇ ਨਾ ਸਿਰਫ਼ ਹੱਥ
ਪੰਜਾਬ ਨੇ ਮਨਾਇਆ ਵਿਸ਼ਵ ਦੁੱਧ ਦਿਵਸ

ਪੰਜਾਬ ਨੇ ਮਨਾਇਆ ਵਿਸ਼ਵ ਦੁੱਧ ਦਿਵਸ

Chandigarh, Latest News
ਚੰਡੀਗੜ•,1 ਜੂਨ: ਆਪਣੇ ਬੱਚਿਆਂ ਨੂੰ ਦੁੱਧ ਪੀਣ ਲਈ ਪ੍ਰੇਰਿਤ ਕਰਨ ਲਈ ਇਹ ਬਿਲਕੁਲ ਢੁੱਕਵਾਂ ਸਮਾਂ ਹੈ ਕਿਉਂਕਿ ਉਹ ਕਈ ਬਾਜ਼ਾਰੂ ਤਾਕਤਾਂ ਦੇ ਧੜੇ ਚੜ•ਕੇ ਦੁੱਧ ਪੀਣ ਤੋਂ ਪਾਸਾ ਵੱਟਦੇ ਜਾ ਰਹੇ ਹਨ।ਬੱਚਿਆਂ ਇਸ ਸੱਚ ਤੋਂ ਜਾਣੂ ਕਰਾਉਣ ਦੀ ਲੋੜ ਹੈ ਕਿ ਦੁੱਧ ਇੱਕ ਕੁਦਰਤੀ ਤੱਤ ਹੈ ਜੋ ਕਿ ਬਹੁਤ ਪੌਸ਼ਟਿਕ ਹੈ ਅਤੇ ਸ਼ਰੀਰ ਨੂੰ ਬੜੀ ਤੇਜ਼ੀ ਨਾਲ ਸ਼ਕਤੀ ਪ੍ਰਦਾਨ ਕਰਦਾ ਹੈ। ਉਨ•ਾਂ ਨੂੰ ਸਾਫ਼ਟ ਡਰਿੰਕਸ ਆਦਿ ਪੀਣ ਤੋਂ ਵਰਜਣਾ ਚਾਹੀਦਾ ਹੈ ਜਿਨਾਂ ਨੂੰ ਪੀਣ ਆਦਤ ਕਾਰਨ ਨਵੀਂ ਪੀੜ•ੀ ਦੀ ਸਿਹਤ ਬੁਰੀ ਤਰ•ਾਂ ਪ੍ਰਭਾਵਿਤ ਹੁੰਦੀ ਜਾ ਰਹੀ ਹੈ।ਸਾਰੇ ਮਾਪਿਆਂ ਨੂੰ ਇਹ ਪੁਰਜੋਰ ਅਪੀਲ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਬਲਬੀਰ ਸਿੱਧੂ ਨੇ ਨੈਸ਼ਨਲ ਇੰਸਟੀਚਿਊਟ ਆਫ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰੀਸਰਚ, ਸੈਕਟਰ 26 ਵਿੱਚ ਵਿਸ਼ਵ ਦੁੱਧ ਦਿਵਸ ਮੌਕੇ ਕਰਵਾਏ ਗਏ ਸੈਮੀਨਾਰ ਵਿੱਚ ਆਪਣੇ ਭਾਸ਼ਨ ਦੌਰਾਨ ਕੀਤੀ। ਇਸਦੇ ਨਾਲ ਹੀ ਸ੍ਰੀ ਸਿੱਧੂ ਨੇ ਸਾਰੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਹਿੱਤ ਡੇਅਰੀ ਫਾਰਮਿੰਗ ਨੂੰ ਸਹਾਇਕ ਕਿੱਤੇ ਵਜੋਂ ਅਪਨਾਉਣ ਦੀ ਵੀ ਸਲਾਹ ਦਿੱਤੀ। ਉਨ•ਾਂ ਨੇ ਕਿਸਾਨਾਂ ਨੂੰ ਦੁੱਧ ਦੀ ਉਤਪਾਦਨ ਕੀ