best platform for news and views

Day: June 3, 2019

ਜਨਮ ਅਤੇ ਮੌਤ ਇੱਕ ਦਿਨਾਂ ਜਿਲ•ਾਂ ਪੱਧਰੀ ਵਰਕ•ਾਪ

ਜਨਮ ਅਤੇ ਮੌਤ ਇੱਕ ਦਿਨਾਂ ਜਿਲ•ਾਂ ਪੱਧਰੀ ਵਰਕ•ਾਪ

Hot News of The Day, Moga
ਰਜਿਸਟਰਾਰ ਜਨਮ ਅਤੇ ਮੌਤ ਚੰਡੀਗੜ• ਜੀ ਦੇ ਦਿ•ਾ ਨਿਰਦੇ•ਾਂ ਹੇਠ ਇੱਕ ਦਿਨਾਂ ਜਿਲ•ਾਂ ਪੱਧਰੀ ਵਰਕ•ਾਪ ਡਾਕਟਰ ਜਸਪ੍ਰੀਤ ਕੌਰ ਸੇਖੋਂ ਜੀ ਦੀ ਰਹਿਨ ਨੁਮਾਈ ਹੇਠ ਦ|ਤਰ ਸਿਵਲ ਸਰਜਨ ਮੋਗਾ ਵਿਖੇ ਆਯੋਜਿਤ ਕੀਤੀ ਗਈ| ਜਿਸ ਵਿੱਚ ਡਾਇਰੈਕਟਰ ਦ|ਤਰ ਤੋਂ ਆਏ ਡਿਪਟੀ ਡਾਇਰੈਕਟਰ ਅੰਕੜਾ ਡਾਕਟਰ ਦਪਿੰਦਰ ਜੀ ਸੀ੍ਰ ਜਤਿੰਦਰ ਕੁਮਾਰ ਅੰਕੜਾ ਅ|ਸਰ ਅਤੇ ਸੁਪਰਡੈਂਟ ਸ੍ਰੀ ਜਗਜੀਤ ਸਿੰਘ ਧਨੋਆ ਜੀ ਨੇ ਜਿਲ•ਾਂ ਤੋਂ ਆਏ ਲੋਕਲ ਰਜਿਸਟਰਾਰ ਜੀ ਨੂੰ ਜਨਮ ਅਤੇ ਮੌਤ ਐਕਟ ਬਾਰੇ ਜਾਣਕਾਰੀ ਦਿੱਤੀ ਗਈ| ਇਸ ਮੌਕੇ ਤੇ ਉਹਨਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਿਹਨ•ਾਂ ਬੱਚਿਆਂ ਦੇ ਜਨਮ ਰਜਿਸਟਰ ਵਿੱਚ ਨਾਮ ਦਰਜ ਨਹੀਂ ਹਨ ਭਾਵ ਕਿ ਇੰਦਰਾਜ ਦਰਜ ਹੈ ਅਤੇ ਬੱਚੇ ਦਾ ਨਾਮ ਨਹੀਂ ਲਿਖਿਆ ਨਾਮ ਲਿਖਵਾਣ ਦੀ ਸਮਾਂ ਸੀਮਾ 31.10.2019 ਨੂੰ ਖਤਮ ਹੋ ਰਹੀ ਹੈ ਇਸ ਤੋਂ ਪਹਿਲਾਂ^ਪਹਿਲਾਂ ਬੱਚੇ ਦਾ ਨਾਮ ਦਰਜ ਕਰਵਾ ਲਿਆ ਜਾਵੇ| ਇਸ ਮੌਕੇ ਤੇ ਡਾਕਟਰ ਅਰਵਿੰਦਪਾਲ ਸਿੰਘ ਗਿੱਲ ਜਿਲਾ ਸਿਹਤ ਅਫਸਰ ਅਤੇ ਜਿਲ•ਾਂ ਰਜਿਸਟਰਾਰ ਜਨਮ ਅਤੇ ਮੌਤ ਵੱਲੋਂ ਵੀ ਆਏ ਹੋਏ ਰਜਿਸਟਰਾਰ ਜਨਮ ਅਤੇ ਮੌਤ ਐਕਟ ਬਾਰੇ ਜਾਣਕਾਰੀ -ਿਦੰਦੇ ਹੋਏ ਕਿਹਾ ਕਿ ਲੋਕਾ ਨੂੰ ਵਿ
ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਬਸਤੀ ਟੈਂਕਾਵਾਲੀ  ਵਿਖੇ ਬਣੇ ਰੇਲਵੇ ਅੰਡਰ ਬ੍ਰਿਜ ਦੇ ਸੁੰਦਰੀਕਰਨ ਦਾ ਕੀਤਾ ਉਦਘਾਟਨ

ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਬਸਤੀ ਟੈਂਕਾਵਾਲੀ  ਵਿਖੇ ਬਣੇ ਰੇਲਵੇ ਅੰਡਰ ਬ੍ਰਿਜ ਦੇ ਸੁੰਦਰੀਕਰਨ ਦਾ ਕੀਤਾ ਉਦਘਾਟਨ

Ferozepur, Latest News
ਫਿਰੋਜ਼ਪੁਰ 3 ਜੂਨ  (ਸਤਬੀਰ ਬਰਾੜ ਮਲਕੀਤ ਸਿੰਘ   ) ਫਿਰੋਜ਼ਪੁਰ ਛਾਉਣੀ ਬਸਤੀ ਟੈਂਕਾਂਵਾਲੀ ਵਿਖੇ ਬਣੇ ਰੇਲਵੇ ਅੰਡਰਬ੍ਰਿਜ ਪੁੱਲ ਦਾ ਲੱਗਭਗ 4 ਲੱਖ ਰੁਪਏ ਨਾਲ ਸੁੰਦਰੀਕਰਨ ਕੀਤਾ ਗਿਆ ਹੈ, ਜਿਸ ਦਾ ਏਰੀਆ ਤਕਰੀਬਨ 25 ਹਜ਼ਾਰ ਸਕੇਰ ਫੁੱਟ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਬਸਤੀ ਟੈਂਕਾਵਾਲੀ  ਵਿਖੇ ਬਣੇ ਰੇਲਵੇ ਅੰਡਰਬ੍ਰਿਜ ਦੇ ਸੁੰਦਰੀਕਰਨ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਆਈ.ਏ.ਐੱਸ. ਵੀ ਹਾਜ਼ਰ ਸਨ। ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਸ ਪੁੱਲ ਦੇ ਬਣਨ ਨਾਲ ਫਿਰੋਜ਼ਪੁਰ ਦੇ ਲੋਕਾਂ ਨੂੰ ਕਾਫੀ ਵੱਡਾ ਫ਼ਾਇਦਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁੱਲ ਬਣਨ ਤੋਂ ਪਹਿਲਾ ਇੱਥੇ ਟਰੇਨ (ਗੱਡੀ) ਆਉਣ ਤੋਂ ਪਹਿਲਾ ਫਾਟਕ ਲੱਗਣ ਕਾਰਨ ਲੋਕਾਂ ਨੂੰ ਕਾਫ਼ੀ ਲੰਮਾ ਸਮਾਂ ਗੱਡੀ ਦੀ ਉਡੀਕ ਕਰਨੀ ਪੈਂਦੀ ਸੀ, ਜਿਸ ਕਾਰਨ ਟ੍ਰੈਫਿਕ ਦੀ ਸਮੱਸਿਆ ਕਾਫ਼ੀ ਵੱਧ ਜਾਂਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਅਤੇ ਟ੍ਰੈਫਿਕ ਨੂੰ ਮੁੱਖ ਰੱਖ ਕੇ ਇਸ ਪੁੱਲ ਦਾ ਨਿਰਮਾਣ ਕਰਵਾਇਆ ਗਿਆ ਹੈ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

Chandigarh, Latest News
ਚੰਡੀਗੜ੍ਹ, 3 ਜੂਨ        ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।         ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ ਲਈ ਇਸ ਪਵਿੱਤਰ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ।         ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਦੀ ਅਜੋਕੇ ਦੌਰ ਵਿੱਚ ਹੀ ਓਨੀ ਹੀ ਸਾਰਥਿਕਤਾ ਹੈ, ਜਿੰਨੀ ਓਸ ਸਮੇਂ ਵਿੱਚ ਹੁੰਦੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਮਨਾਇਆ ਜਾਣਾ ਹੈ ਅਤੇ ਮਹਾਨ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਸ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪਹਿਲੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰ
ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ

ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ

Chandigarh, Latest News
ਚੰਡੀਗੜ, 3 ਜੂਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ਉਤੇ ਧੋਖਾਧੜੀ ਕੀਤੀ ਜਾ ਰਹੀ ਹੈ ਜਿਸ ਸਬੰਧੀ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਅਜਿਹੇ ਕਿਸੇ ਵੀ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਗਲਤ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਜੇਕਰ ਆਮ ਲੋਕਾਂ ਨੂੰ ਕੋਈ ਗਲਤ ਅਨਸਰ ਸਕੀਮ ਦਾ ਫਾਇਦਾ ਪਹੁੰਚਾਣ ਦੀ ਗੱਲ ਕਰਦਾ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਅਧੀਨ ਨਗਦ ਪੈਸਾ ਮਿਲਣ ਦੇ ਨਾਮ ਉਤੇ ਫਾਰਮ ਵੇਚੇ ਜਾ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਕੀਮ ਅਧੀਨ ਕੋਈ ਵੀ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ। ਅਜਿਹਾ ਪ੍ਰਚਾਰ ਕਰਨ ਵਾਲਾ ਵਿਅਰਤੀ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਵਿਭਾਗ ਵੱਲ
ਤ੍ਰਿਪਤ ਬਾਜਵਾ ਵੱਲੋਂ 15 ਦਿਨਾਂ ਵਿੱਚ ਸੂਬੇ ਦੇ ਸਾਰੇ ਛੱਪੜਾਂ ਦੀ ਸਫਾਈ ਕਰਨ ਦੇ ਆਦੇਸ਼

ਤ੍ਰਿਪਤ ਬਾਜਵਾ ਵੱਲੋਂ 15 ਦਿਨਾਂ ਵਿੱਚ ਸੂਬੇ ਦੇ ਸਾਰੇ ਛੱਪੜਾਂ ਦੀ ਸਫਾਈ ਕਰਨ ਦੇ ਆਦੇਸ਼

Chandigarh, Latest News
ਚੰਡੀਗੜ੍ਹ, 3 ਜੂਨ : ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ ਕਿ ਅਗਲੇ 15 ਦਿਨਾਂ ਦੇ ਅੰਦਰ ਅੰਦਰ ਸੂਬੇ ਦੇ ਸਾਰੇ ਪਿੰਡਾ ਦੇ ਛੱਪੜਾਂ ਦੀ ਸਫਾਈ ਦਾ ਕਾਰਜ ਨੇਪਰੇ ਚੜਾਉਣ ਲਈ ਜੰਗੀ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ। ਸ਼੍ਰੀ ਬਾਜਵਾ ਨੇ ਅੱਜ ਵੀਡਿਓ ਕਾਨਫਰੰਸ ਰਾਹੀਂ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੱਪੜਾਂ ਦੀ ਸਫਾਈ ਦੀ ਇਹ ਮੁਹਿੰਮ ‘ਪੰਜਾਬ ਤੰਦਰੁਸਤ ਮਿਸ਼ਨ’ ਤਹਿਤ ਸਿਰੇ ਚੜਾਉਣ ਦੇ ਆਦੇਸ਼ ਦਿੱਤੇ ਹਨ।         ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾ ਦੇ ਛੱਪੜ ਜਿੱਥੇ ਪਾਣੀ ਦੀਆਂ ਕਈ ਲੋੜਾਂ ਪੂਰੀਆਂ ਕਰਦੇ ਹਨ ਉੱਥੇ ਇਹ ਛੱਪੜ ਮੀਂਹ ਦਾ ਪਾਣੀ ਇਕੱਠਾ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ ਦੇ ਛੱਪੜ ਨੂੰ ਪਹਿਲਾਂ ਖਾਲੀ ਕੀਤਾ ਜਾਵੇਗਾ ਅਤੇ ਫਿਰ ਉਸ ਵਿੱਚੋਂ ਗਾਰ ਕੱਢ ਕੇ ਇਸਦੀ ਸਫਾਈ ਕੀਤੀ ਜਾਵੇਗੀ। ਸ਼੍ਰੀ ਬਾਜਵਾ ਨੇ ਕਿਹਾ ਕਿ ਇਸ ਕ
ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਅਤੇ ਗਰਮੀਆਂ ਦੌਰਾਨ ਬਾਕੀ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਅਤੇ ਗਰਮੀਆਂ ਦੌਰਾਨ ਬਾਕੀ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ

Breaking News, Chandigarh
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ | ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ ਦੇ ਪ੍ਰਬੰਧਾਂ ਸਬੰਧੀ ਇਕ ਮੀਟਿੰਗ ਦੌਰਾਨ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ | ਇਸ ਤੋਂ ਇਲਾਵਾ ਖੇਤੀਬਾੜੀ ਲਈ 100 ਫੀਸਦੀ ਲਾਗਤ ਸਬਸਿਡੀ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ੇ੍ਰਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦਿ੍ੜ ਹੈ | ਮੀਟਿੰਗ ਦੌਰਾਨ 14,000 ਮੈਗਾਵਾਟ ਦੀ ਮੰਗ ਨਾਲ ਨਿਪਟਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ | ਹਾਲਾਂਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਵੱਲੋ
ਵਧਾਈ ਗਈ ਬਿਜਲੀ ਦਰਾਂ ਘਟਾਉਣ ਦੀ ਚੇਤਾਵਨੀ ਨਾਲ ‘ਆਪ’ ਵੱਲੋਂ ਬਿਜਲੀ ਅੰਦੋਲਨ-2 ਵਿੱਢਣ ਦਾ ਐਲਾਨ

ਵਧਾਈ ਗਈ ਬਿਜਲੀ ਦਰਾਂ ਘਟਾਉਣ ਦੀ ਚੇਤਾਵਨੀ ਨਾਲ ‘ਆਪ’ ਵੱਲੋਂ ਬਿਜਲੀ ਅੰਦੋਲਨ-2 ਵਿੱਢਣ ਦਾ ਐਲਾਨ

Breaking News, Chandigarh
ਚੰਡੀਗੜ੍ਹ, 3 ਜੂਨ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਬਿਜਲੀ ਬਿੱਲਾਂ ਰਾਹੀਂ ਕੀਤੀ ਜਾ ਰਹੀ ਅੰਨ੍ਹੀ ਲੁੱਟ ਖ਼ਿਲਾਫ਼ ਦੁਬਾਰਾ ਫਿਰ ਸੂਬਾ ਪੱਧਰੀ 'ਬਿਜਲੀ ਅੰਦੋਲਨ-2' ਵਿੱਢੇਗੀ। ਇਹ ਫ਼ੈਸਲਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਦੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨਾਲ ਐਤਵਾਰ ਨੂੰ ਦਿੱਲੀ 'ਚ ਹੋਈ ਬੈਠਕ ਦੌਰਾਨ ਲਿਆ ਗਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਸੱਤਾ 'ਚ ਆਉਣ ਉੁਪਰੰਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਿਜਲੀ ਦੇ ਵਾਰ-ਵਾਰ ਰੇਟ ਵਧਾ ਰਹੀ ਹੈ। ਲੋਕਾਂ ਨੂੰ ਇੱਕ ਵਾਰ ਫਿਰ ਧੋਖਾ ਦੇ ਕੇ ਲੋਕ ਸਭਾ ਚੋਣਾਂ ਲੰਘਦਿਆਂ ਹੀ ਦੁਬਾਰਾ ਬਿਜਲੀ ਦਰਾਂ ਵਧਾ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਦੇ ਲੋਕਾਂ ਵੱਲ
ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ‘ਤੇ ਤੁਲੀਆਂ ਕੈਪਟਨ ਤੇ ਮੋਦੀ ਦੀਆਂ ਸਰਕਾਰਾਂ-ਹਰਪਾਲ ਸਿੰਘ ਚੀਮਾ

ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ‘ਤੇ ਤੁਲੀਆਂ ਕੈਪਟਨ ਤੇ ਮੋਦੀ ਦੀਆਂ ਸਰਕਾਰਾਂ-ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 3 ਜੂਨ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਰਕਾਰਾਂ ਵੱਲੋਂ ਸਮੇਂ ਸਿਰ ਪੋਸਟ ਮੈਟ੍ਰਿਕ ਵਜ਼ੀਫ਼ਾ ਨਾ ਦਿੱਤੇ ਜਾਣ ਕਾਰਨ ਦਾਖ਼ਲਿਆਂ ਤੋਂ ਵਾਂਝੇ ਰਹੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ 'ਆਪ' ਦੇ ਸਾਰੇ ਦਲਿਤ ਵਿਧਾਇਕਾਂ ਨੇ ਪਾਰਟੀ ਹੈੱਡਕੁਆਟਰ ਤੋਂ ਸਾਂਝਾ ਬਿਆਨ ਜਾਰੀ ਕਰ ਕੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਰੱਜ ਕੇ ਕੋਸਿਆ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਦੋਸ਼ ਲਗਾਇਆ ਕਿ ਦਲਿਤ ਵਰਗ ਦਾ ਕਲਿਆਣ ਅਤੇ ਉਥਾਨ ਕਰਨਾ ਨਾ ਤਾਂ ਪੰਜਾਬ ਦੀ ਕੈਪ ਟਨ ਸਰਕਾਰ ਅਤੇ ਨਾ ਹੀ ਕੇਂਦਰ ਦੀ ਮੋਦੀ ਸਰਕਾਰ ਦੇ ਏਜੰਡੇ 'ਤੇ ਹੈ। ਗ਼ਰੀਬ ਦਲਿਤ ਵਰਗ ਲਈ ਅੰਡਰ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮਾਂ ਨਾਲ ਜਿਸ ਤਰ੍ਹਾਂ ਦਾ ਖਿਲਵਾੜ ਕੈਪਟ
ਵਿਜੀਲੈਂਸ ਵਲੋਂ ਐਸ.ਡੀ.ਓ ਅਤੇ ਜੇ.ਈ 25 ਹਜਾਰ ਰੁਪਏ ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵਲੋਂ ਐਸ.ਡੀ.ਓ ਅਤੇ ਜੇ.ਈ 25 ਹਜਾਰ ਰੁਪਏ ਰਿਸ਼ਵਤ ਲੈਂਦੇ ਕਾਬੂ

Breaking News, Chandigarh
ਚੰਡੀਗਡ੍ਹ, 3 ਜੂਨ:                 ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਐਲ ਸਬ ਡਵੀਜਨ ਅਪਰਾ, ਜਲੰਧਰ ਵਿਖੇ ਤਾਇਨਾਤ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ. ਈ. ਜਗਤਾਰ ਸਿੰਘ ਨੂੰ 25 ਹਜਾਰ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ.ਈ ਜਗਤਾਰ ਸਿੰਘ ਨੂੰ ਹਰਜਿੰਦਰ ਸਿੰਘ, ਵਾਸੀ ਫਿਲੌਰ, ਜਿਲਾ ਜਲੰਧਰਦੀ ਸ਼ਿਕਾਇਤ ਉੱਤੇ  25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।  ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਕੰਬਾਈਨਬਿਜਲੀ ਦੇ ਟਰਾਂਸਫਾਰਮਰ ਵਾਲੇ ਖੰਬੇ ਨਾਲ  ਟਕਰਾ ਗਈ ਸੀ। ਇਸ ਘਟਨਾ ਤੋਂ ਬਾਅਦ ਪੀ.ਐਸ.ਪੀ.ਸੀ.ਐਲ ਦੇ ਜੇ.ਈ ਜਗਤਾਰ ਸਿੰਘ ਵਲੋ ਉਸ ਦੀ ਸ਼ਿਕਾਇਤ ਪੁਲਿਸ ਤੋ ਵਾਪਸ ਲੈਣ ਅਤੇਟਰਾਂਸਫਾਰਮਰ ਨੂੰ ਮੁੜ ਚਾਲੂ ਕਰਨ ਬਦਲੇ 25000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ।                 ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਅਤੇ ਜੇ.ਈ ਨੂੰ ਦੋ ਸਰਕਾ