best platform for news and views

Day: June 4, 2019

ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

Breaking News, Chandigarh
ਚੰਡੀਗੜ•, 4 ਜੂਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਾਰਕਫੈਡ ਵੱਲੋਂ ਅੱਜ ਸੈਕਟਰ 35 ਸਥਿਤ ਆਪਣੇ ਮੁੱਖ ਦਫਤਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਮਾਰਕਫੈਡ ਦਫਤਰ ਵਿਖੇ ਹਰ ਸਾਲ ਲਗਾਈ ਜਾਂਦੀ ਇਸ ਛਬੀਲ ਦਾ ਉਦਘਾਟਨ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਮਾਰਕਫੈਡ ਦੇ ਹਫਤਾਵਾਰੀ ਚੱਲ ਰਹੇ ਟੀ.ਵੀ. ਅਤੇ ਰੇਡੀਓ ਸੋਅ 'ਸੋਹਣਾ ਪੰਜਾਬ' ਦੇ ਚੌਥੇ ਵਰ•ੇ ਦੀ ਪਹਿਲੀ ਕਿਸ਼ਤ ਵਿੱਚ 8 ਜੂਨ ਨੂੰ ਡੀ.ਡੀ.ਪੰਜਾਬੀ ਉਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਮਾਰਕਫੈਡ ਦੇ ਕਰਮਚਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਦੀ ਅਦੁੱਤੀ ਸ਼ਹਾਦਤ ਸਾਡੇ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ। ਉਨ•ਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਜੀਵਨ ਮਨੁੱਖਤਾ ਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਉਨ•ਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸਾਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ
ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ

ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ

Chandigarh, Latest News
ਚੰਡੀਗੜ•, 4 ਜੂਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਫਿਰਕੂ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜੋ ਸਾਡੇ ਸਾਰਿਆਂ ਲਈ ਆਦਰਸ਼ ਹੈ। ਮੁੱਖ ਮੰਤਰੀ ਨੇ ਕਿਹਾ, ''ਆਓ, ਇਸ ਪਵਿੱਤਰ ਦਿਹਾੜੇ ਮੌਕੇ ਬੁਰਾਈਆਂ ਤੇ ਵੈਰ-ਵਿਰੋਧ ਤੋਂ ਮੁਕਤ ਸੰਸਾਰ ਦੀ ਸਿਰਜਣਾ ਲਈ ਇਕਜੁਟ ਹੋਈਏ ਅਤੇ ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਦੇ ਜਜ਼ਬੇ ਨਾਲ ਮਨਾਈਏ ਜੋ ਸਾਨੂੰ ਰਹਿਮਦਿਲੀ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੰਦਾ ਹੈ।
ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

Breaking News, Chandigarh
ਚੰਡੀਗੜ, 4 ਜੂਨ: ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਗੁੰਮਰਾਹਕੁਨ ਅਤੇ ਦੁਸ਼ਟ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਨੂੰ ਵਰਤ ਰਿਹਾ ਹੈ। ਸੂਬੇ ਵਿਚ ਨਸ਼ਿਆਂ ਨੂੰ ਨੱਥ ਪਾਉਣ ਵਿੱਚ ਅਸਫਲ ਰਹਿਣ ਬਾਰੇ ਕੈਪਟਨ ਸਰਕਾਰ ਉੱਤੇ ਲਾਏ ਦੋਸ਼ਾਂ ’ਤੇ ਤਿੱਖੀ ਪ੍ਰਤੀਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਹਰਸਿਮਰਤ ਦੇ ਘੋਰ ਕੁਫਰ ’ਤੇ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਗੁਨਾਹਾਂ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਵਜੋਂ ਇਸ ਤਰਾਂ ਦਾ ਕੁਫਰ ਤੋਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਉਨਾਂ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਡਰੱਗ ਨੀਤੀ ਬਣਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਹਰਸਿਮਰਤ ਦੀ ਟਿੱਪਣੀ ਨਾਲ ਉਸ ਦੀ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਬੇਸਮਝੀ ਦਾ ਪ੍ਰਗਟਾਵਾ ਹੁੰਦਾ ਹੈ। ਉਨਾਂ ਕਿਹਾ ਕਿ ਬਾਦਲ ਦੀ ਸ
ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

Breaking News, SAS Nagar (Mohali)
ਐਸ.ਏ.ਐਸ. ਨਗਰ (ਮੁਹਾਲੀ)/ਚੰਡੀਗੜ•, 4 ਜੂਨ ਪੰਜਾਬ ਸਰਕਾਰ ਵੱਲੋਂ ਮੁਹਾਲੀ ਫੇਜ਼-6 ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ਦਿੱਤੀ ਜਾਵੇਗੀ। ਇਸ ਰੇਂਜ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਰੱਖਿਆ। ਫੇਜ਼-6 ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ। ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਬਣਾਉਣ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਮੁਹਾਲੀ ਵਿਖੇ ਜਿੱਥੇ ਪਹਿਲਾਂ ਹੀ ਸ਼ੂਟਿੰਗ ਰੇਂਜ ਚੱਲ ਰਹੀ ਹੈ ਉਥੇ ਨਵੀਂ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਓਲੰਪਿਕ ਪੱਧਰ ਦੀ ਹੋਵੇਗੀ। ਉਨ•ਾਂ ਕਿਹਾ ਕਿ ਇਹ ਰੇਂਜ 80 ਟਾਰਗੇ
ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

Breaking News, Chandigarh
ਚੰਡੀਗੜ•, 4 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ, ਕੱਚੇ ਰਸਤੇ ਪੱਕੇ ਕਰਨ, ਸੋਲਰ ਊਰਜਾ ਲਾਈਟਾਂ ਲਗਾਉਣਾ, ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਸਬੰਧੀ ਵੱਖ ਵੱਖ ਵਿਸ਼ਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਨਬਾਰਡ ਵਲੋਂ ਪੰਜਾਬ ਦੇ ਚੀਫ ਜਨਰਲ ਮਨੇਜਰ ਸ੍ਰੀ ਜੇ.ਪੀ.ਐਸ ਬਿੰਦਰਾ ਅਤੇ ਸਹਾਇਕ ਜਨਰਲ ਮਨੇਜਰ ਸ੍ਰੀ ਕੈਲਾਸ਼ ਪਾਹਵਾ ਅਤੇ ਪੇਡਾ ਵਲੋਂ ਸਹਾਇਕ ਜਨਰਲ ਮਨੇਜਰ ਸ੍ਰੀ ਜਸਪਾਲ ਸਿੰਘ ਸ਼ਾਮਿਲ ਹੋਏ।       ਪੰਚਾਇਤ ਮੰਤਰੀ ਨੇ ਇਸ ਮੀਟਿੰਗ ਵਿਚ ਪੇਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਪਿੰਡਾਂ ਲਈ ਕੇਂਦਰ ਸਰਕਾਰ ਦੇ ਨਵੀਂ ਅਤੇ ਨਵਿਆਉਣਯੋਗ ਮੰਤਰਾਲੇ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਸਹਾਇਤਾ ਪ੍ਰਾਪਤ ਕਰਨ ਲਈ ਤਜਵੀਜਾਂ ਬਣਾ ਕੇ ਦੇਣਗੇ ਤਾਂ ਕਿ ਮੰਤਰਾਲੇ ਦੇ ਸਬੰਧਤ ਅਧਿਕਾਰੀਆਂ ਨਾਲ ਮਾਮਲਾ ਵਿਚਾਰਿਆ ਜਾ ਸਕੇ। ਇਸ ਤੋਂ ਇਲਾਵਾ ਉਨ•ਾਂ ਪੰਚ