best platform for news and views

Day: June 5, 2019

ਖੇੜੀ ਜੱਟਾਂ ਵਿਖੇ ਈਦ ਦਾ ਤਿਉਹਾਰ ਬੜੇ ਉਤਸਾਹ ਨਾਲ ਮਨਾਇਆ 

ਖੇੜੀ ਜੱਟਾਂ ਵਿਖੇ ਈਦ ਦਾ ਤਿਉਹਾਰ ਬੜੇ ਉਤਸਾਹ ਨਾਲ ਮਨਾਇਆ 

Breaking News, Sangrur
ਧੂਰੀ,6 ਜੂਨ (ਮਹੇਸ਼ ਜਿੰਦਲ) ਅੱਜ ਜਿੱਥੇ ਪੂਰੇ ਦੇਸ਼ ਵਿੱਚ ਈਦ ਦਾ ਤਿਊਹਾਰ ਪੂਰੇ ਉਤਸ਼ਾਹ ਨਾਲਂ ਮਨਾਇਆ ਰਿਹਾ ਹੈ,ਉਥੇ ਹੀ ਧੂਰੀ ਹਲਕੇ ਦੇ ਪਿੰਡ ਖੇੜੀ ਜੱਟਾਂ ਵਿਖੇ ਈਦ ਦੇ ਤਿਊਹਾਰ ਮੋਕੇ ਗ੍ਰਾਮ ਪੰਚਾਇਤ ਵੱਲੋਂ ਮੁਸਲਮ ਭਾਈਚਾਰੇ ਦੇ ਗਲੇ ਲੱਗ ਕੇ ਈਦ ਦੀਆਂ ਮੂਬਾਰਕਾ ਦਿੱਤੀਆਂ ਗਈਆ। ਇਸ ਮੋਕੇ ਪੰਚਾਇਤ ਵਿਭਾਗ ਵੱਲੋ ਸੇਕਟਰੀ ਜਗਜੀਤ ਸਿੰਘ ਰੰਧਾਵਾ ਨੇ ਵੀ ਮੁਸਲਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾ ਦਿੰਦੇ ਹੋਏ ਕਿਹਾ ਕਿ ਆਪਾਂ ਸਭ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਾਰੇ ਤਿਉਹਾਰ ਰਲ ਮਿਲ ਕੇ ਮਨਾਊਣੇ ਚਾਹੀਦੇ ਹਨ। ਇਸ ਮੋਕੇ ਸਰਪੰਚ ਮਨਪ੍ਰੀਤ ਸਿੰਘ,ਹਰਪ੍ਰੀਤ ਸਿੰਘ,ਬਲਜੀਤ ਸਿੰਘ ,ਬਲਵਿੰਦਰ ਸਿੰਘ,ਸਬਰਜੀਤ ਖਾਨ ਸਾਰੇ ਪੰਚਾਇਤ ਮੈਂਬਰ,ਕੁਲਵਿੰਦਰ ਸਿੰਘ,ਸੁਰਜੀਤ ਸਿੰਘ ਸਾਬਕਾ ਸਰਪੰਚ ਅਤੇ ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਸਮੇਤ ਮੁਸਲਮ ਭਾਈਚਾਰੇ ਦੇ ਲੋਕ ਹਾਜ਼ਰ ਸਨ ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

Breaking News, Chandigarh
ਚੰਡੀਗੜ•, 5 ਜੂਨ ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ 'ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨ•ਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ 'ਤੇ ਜ਼ੋਰ ਦਿੱਤਾ। ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਣ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਗੈਰ-ਸਿਆਸੀ ਪਹੁੰਚ ਅਪਣਾਉਣ ਦੀ ਮਹੱਤਤਾ ਦਰਸਾਈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਨੂੰ ਹੰਢਣਸਾਰ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਅੱਜ ਇਤਫਾਕਵੱਸ ਪੰਜਾਬ ਸਰਕਾਰ ਦੇ ਨਿਵੇਕਲੇ ਪ੍ਰਾਜੈਕਟ 'ਮਿਸ਼ਨ ਤੰਦਰੁਸਤ ਪੰਜਾਬ' ਦੀ ਵੀ ਪਹਿਲੀ ਵਰ•ੇਗੰਢ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੀਤੀਆਂ ਬਣਾ ਕੇ ਉਨ•ਾਂ ਨੂੰ ਲਾਗੂ ਕਰ ਸਕਦੀ ਹੈ ਪਰ ਇਸ ਨੂੰ ਹਕੀਕੀ ਰੂਪ ਦੇਣ ਲਈ ਹਰੇਕ ਨਾਗਰਿਕ ਵੱਲੋਂ ਨਿੱਜੀ ਯਤਨ ਕੀਤੇ ਜਾਣ ਦੀ ਲੋੜ ਹੈ ਅਤੇ ਉਦਯੋਗ ਵੱਲੋਂ ਵਾਤਾਵਰਣ ਨਿਯਮਾਂ ਦੀ ਸਖ਼ਤੀ ਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Breaking News, Chandigarh
ਚੰਡੀਗੜ•, 5 ਜੂਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਟਰੱਸਟ ਆਫ ਇੰਡੀਆ (ਪੀ.ਟੀ.ਆਈ.) ਦੇ ਚੰਡੀਗੜ• ਤੋਂ ਬਿਊਰੋ ਚੀਫ਼ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। Êਪਰਮੇਸ਼ਵਰੀ ਦੇਵੀ (82) ਪਤਨੀ ਸਵਰਗੀ ਕਰਨਲ ਸੇਵਾ ਸਿੰਘ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਖੇ ਲੰਮੀ ਬਿਮਾਰੀ ਉਪਰੰਤ ਆਖਰੀ ਸਾਹ ਲਿਆ ਜਿੱਥੇ ਉਨ•ਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਤਿੰਨ ਧੀਆਂ ਤੇ ਤਿੰਨ ਪੁੱਤਰ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਇਨ•ਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪਰਮੇਸ਼ਵਰੀ ਦੇਵੀ ਦੀ ਮੌਤ 'ਤੇ ਅਫਸੋਸ ਜ਼ਾਹਰ ਕਰਦਿਆਂ ਸ੍ਰੀ ਡਾਬਰ ਤੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ 

Breaking News, Chandigarh
ਚੰਡੀਗੜ•, 5 ਜੂਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ' ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਤਰਜੀਹੀ ਆਧਾਰ ਉੱਤੇ ਕੌਮੀ ਪੱਧਰ 'ਤੇ ਖੇਤੀ ਕਰਜ਼ਾ ਮੁਆਫੀ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਦੋ ਵੱਖ-ਵੱਖ ਪੱਤਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੌਮੀ ਪੱਧਰ 'ਤੇ ਕਿਸਾਨਾਂ ਲਈ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਜ਼ਰੂਰੀ ਹੈ। ਉਨ•ਾਂ ਨੇ 'ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ' ਵਿੱਚ ਸੋਧ ਕਰਕੇ ਇਸ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਕਿਸਾਨ ਪੱਖੀ ਬਣਾਉਣ ਦੀ ਮੰਗ ਕੀਤੀ ਤਾਂ ਕਿ ਪੇਂਡੂ ਅਰਥਚਾਰੇ ਨੂੰ ਹੁਲਾਰਾ ਮਿਲ ਸਕੇ। ਕੌਮੀ ਪੱਧਰ 'ਤੇ ਕਰਜ਼ਾ ਮੁਆਫੀ ਲਈ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸੀਮਿਤ ਵਸੀਲਿਆਂ ਨਾਲ ਦਿੱਤੀ ਰਾਹਤ ਢੁਕਵੀਂ ਨਹੀਂ ਅਤੇ ਭਾਰਤ ਸਰਕਾਰ ਵੱਲੋਂ ਇਸ ਵਿੱਚ ਇਜ਼ਾਫਾ ਕੀਤੇ ਜਾਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਇਸ ਕਿਸਾਨ ਪੱਖੀ