best platform for news and views

Day: June 6, 2019

ਡਿਪਟੀ ਕਮਿਸ.ਨਰ ਮੋਗਾ ਨੇ ਸੀ ਐਚ ਓ ਵਰਕਸ.ਾਪ ਦਾ ਉਦਘਾਟਨ ਕੀਤਾ|

ਡਿਪਟੀ ਕਮਿਸ.ਨਰ ਮੋਗਾ ਨੇ ਸੀ ਐਚ ਓ ਵਰਕਸ.ਾਪ ਦਾ ਉਦਘਾਟਨ ਕੀਤਾ|

General News, Moga
ਮੋਗਾ:  ਮਾਨਯੋਗ ਡਿਪਟੀ ਕਮਿਸ.ਨਰ ਮੋਗਾ ਸ੍ਰੀ ਸੰਦੀਪ ਹੰਸ ਆਈ ਏ ਐਸ  ਨੇ ਕੰਮਿਊਨਟੀ ਹੈਲਥ ਅਫਸਰਜ ਦੀ ਇਕ ਰੋਜਾ ਟ੍ਰੇਨਿਗ ਦਾ ਉਦਘਾਟਨ ਕੀਤਾ ਅਤੇ ਇਸ ਮੌਕੇ ਤੇ ਹਾਜਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਿਲਾ ਮੋਗਾ ਦੇ ਲਈ ਨਵਨਿਯੁਕਤ ਕੰਮਿਊਨਟੀ ਹੈਲਥ ਅਫਸਰਜ. ਦੀ ਇਕ ਰੋਜਾ ਟਰੇਨਿੰਗ ਦਫਤਰ ਸਿਵਲ ਸਰਜਨ ਮੋਗਾ ਦੇ ਟ.ੇਨਿੰਗ ਹਾਲ ਹਾਜਰੀਨ ਸਟਾਫ ਨੂੰ ਡਿਪਟੀ ਕਮਿਸ.ਨਰ ਮੋਗਾ ਵੱਲੋਂ ਸੰਬੋਧਨ ਕਰਦਿਆ ਕਿਹਾ ਕਿ ਸਟਾਫ ਨੂੰ ਤਨਦੇਹੀ ਨਾਲ ਸਿਹਤ ਸੇਵਾਵਾ ਵਿੱਚ ਬਿਹਤਰੀਨ ਤਰੀਕੇ ਨਾਲ ਕੰਮ ਕਰਨ ਦੀ ਜਰੂਰਤ ਹੈ ਅਤੇ ਹੈਲਥ ਵੈਲਨਸ ਕੇਂਦਰ ਗੈਰਸੰਚਾਰਿਤ ਬਿਮਾਰੀਆ ਦੀ ਜਾਂਚ ਅਤੇ ਰੋਕਣ ਦੀ ਲਈ ਸਹਾਈ ਸਿੱਧ ਹੋਣਗੇ| ਇਸ ਮੌਕੇ ਸਿਵਲ ਸਰਜਨ ਮੋਗਾ ਡਾ ਜਸਪ੍ਰੀਤ ਕੌਰ ਸੇਖੋਂ ਨੇ ਸਮੂਹ ਸਟਾਫ ਨੂੰ ਕਿਹਾ ਕਿ ਜਿਲੇ ਅੰਦਰ ਹੈਲਥ ਵੈਲਨਸ ਕੇਂਦਰ ਤੇ ਸਿਹਤ ਸੇਵਾਵਾ ਪ੍ਰਦਾਨ ਕਰਨ ਲਈ ਕਿਸੇ ਵੀ ਕੋਈ ਕਮੀ ਨਹੀਂ ਆਉਣੀ ਚਾਹੀਦੀ ਅਤੇ ਸਟਾਫ ਨੂੰ ਪੂਰੀ ਤਰ•ਾ ਟ੍ਰੇਨਿਗ ਵੀ ਦਿਤੀ ਜਾ ਚੁੱਕੀ ਹੈ ਅਤੇ ਜਿਲਾ ਮੋਗਾ ਸਿਹਤ ਸੇਵਾਵਾ ਵਿੱਚ ਮੋਹਰੀ ਲੈ ਕੇ ਆਉਣ ਲਈ ਹੋਰ ਵੀ ਵੱਧ ਮਿਹਨਤ ਕਰਨ ਲਈ ਸਟਾਫ ਨੂੰ ਪ੍ਰੇਰਿਤ ਕੀਤਾ ਜਾਵੇਗਾ|ਇਸ ਸ
ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

Chandigarh, Hot News of The Day
ਚੰਡੀਗੜ•, 6 ਜੂਨ ਪੰਜਾਬ  ਮੰਤਰੀ ਮੰਡਲ ਨੇ ਮੁਹਾਲੀ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰਥਾ ਵਾਲੇ ਨਵੇਂ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਟੀਚਿੰਗ ਫੈਕਲਟੀ, ਪੈਰਾ-ਮੈਡੀਕਲ ਸਟਾਫ ਅਤੇ ਮਲਟੀ ਟਾਸਕਿੰਗ ਵਰਕਰਾਂ ਦੀਆਂ 994 ਅਸਾਮੀਆਂ ਸਿਰਜਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਜਿਸ ਨਾਲ ਸਾਲ 2020-21 ਤੋਂ ਕਾਲਜ ਦਾ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਲਈ ਰਾਹ ਪੱਧਰਾ ਹੋਵੇਗਾ। ਮੈਡੀਕਲ ਕੌਂਸਲ ਆਫ ਇੰਡੀਆ, ਨਵੀਂ ਦਿੱਲੀ ਵੱਲੋਂ 100 ਐਮ.ਬੀ.ਬੀ.ਐਸ. ਸੀਟਾਂ ਲਈ ਨਿਰਧਾਰਤ ਘੱਟੋ-ਘੱਟ ਮਾਪਦੰਡ ਪੂਰੇ ਕਰਨ ਲਈ ਇਨ•ਾਂ ਅਸਾਮੀਆਂ ਦੀ ਸਿਰਜਣਾ ਜ਼ਰੂਰੀ ਸੀ। ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੇਂ ਬਣਨ ਵਾਲੇ ਮੈਡੀਕਲ ਕਾਲਜ ਲਈ ਪ੍ਰਵਾਨ ਕੀਤੀਆਂ ਅਸਾਮੀਆਂ ਵਿੱਚ 168 ਅਸਾਮੀਆਂ ਮੈਡੀਕਲ ਟੀਚਿੰਗ ਫੈਕਲਟੀ ਲਈ, 426 ਅਸਾਮੀਆਂ ਪੈਰਾ-ਮੈਡੀਕਲ ਸਟਾਫ ਅਤੇ 400 ਅਸਾਮੀਆਂ ਦਰਜਾ ਚਾਰ ਦੀਆਂ ਸ਼ਾਮਲ ਹਨ। ਇਨ•ਾਂ
ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ

ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ

Chandigarh, General News
ਚੰਡੀਗੜ•, 6 ਜੂਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਅਧਾਰਿਤ ਹੈ। ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ•ਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨ•ਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।
ਸੂਬਾ ਸਰਕਾਰ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿੱਚ ਕਰਨ ਦਾ ਫੈਸਲਾ

ਸੂਬਾ ਸਰਕਾਰ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿੱਚ ਕਰਨ ਦਾ ਫੈਸਲਾ

Chandigarh, Hot News of The Day
ਚੰਡੀਗੜ•, 6 ਜੂਨ ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦਾ ਪਨੁਰਗਠਨ ਕਰਕੇ ਇਸ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਭਾਗ ਦੇ ਨਾਂ ਵਿੱਚ ਤਬਦੀਲੀ ਕਰਦਿਆਂ ਹੁਣ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ। ਹੁਨਰ ਵਿਕਾਸ ਅਤੇ ਸਿਖਲਾਈ ਬੇਰੋਜ਼ਗਾਰ ਨੌਜਵਾਨਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਜ਼ਰੂਰੀ ਹੈ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ 'ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ' ਅਤੇ 'ਪੰਜਾਬ ਹੁਨਰ ਵਿਕਾਸ ਮਿਸ਼ਨ' ਜੋ ਕਿ ਮੌਜੂਦਾ ਸਮੇਂ ਵਿੱਚ ਵੱਖ-ਵੱਖ ਵਿਭਾਗਾਂ ਅਧੀਨ ਕੰਮ ਕਰ ਰਹੇ ਹਨ, ਨੂੰ ਇਕ ਵਿਭਾਗ ਅਧੀਨ ਲਿਆਉਣਾ ਚਾਹੀਦਾ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪਾਸੋਂ ਹੁਨਰ ਵਿਕਾਸ ਦਾ ਕਾਰਜ ਲੈ ਕੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੂੰ ਸੌਂਪਿਆ ਗਿਆ ਹੈ। ਇਸ ਨਾਲ ਰੋਜ਼ਗਾਰ ਉਤਪਤੀ
ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

Chandigarh, Hot News of The Day
ਚੰਡੀਗੜ•, 6 ਜੂਨ: ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਸਾਲ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ਕੇ 13 ਜੂਨ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਪਰਾਲਾ ਝੋਨੇ ਦੀ ਪਿਛੇਤੀ ਬਿਜਾਈ ਕਾਰਨ ਕਿਸਾਨਾਂ ਨੂੰ ਪੇਸ਼ ਆਉਂਦੀਆਂ ਔਕੜਾਂ ਜਿਵੇਂ ਫਸਲ ਦੀ ਕਟਾਈ ਸਮੇਂ ਨਮੀਂ ਦੀ ਮਾਤਰਾ ਦਾ ਵਧਣਾ ਆਦਿ ਤੋਂ ਨਿਜਾਤ ਦਿਵਾਉਣ ਲਈ ਮਦਦਗ਼ਾਰ ਸਿੱਧ ਹੋਵੇਗਾ।
ਜਿੱਤ ਦੀ ਖੁਸ਼ੀ ‘ਚ ਅਵੇਸਲੇ ਨਹੀਂ ਹੋ ਸਕਦੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਲਈ 6 ਮਹੀਨੇ ਦੀ ਸਮੇਂ ਸੀਮਾ ਨਿਰਧਾਰਤ

ਜਿੱਤ ਦੀ ਖੁਸ਼ੀ ‘ਚ ਅਵੇਸਲੇ ਨਹੀਂ ਹੋ ਸਕਦੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਲਈ 6 ਮਹੀਨੇ ਦੀ ਸਮੇਂ ਸੀਮਾ ਨਿਰਧਾਰਤ

Chandigarh, Latest News
ਚੰਡੀਗੜ•, 6 ਜੂਨ ਅਗਲੇ 6 ਮਹੀਨਿਆਂ ਦੌਰਾਨ ਆਪਣੀ ਸਰਕਾਰ ਦੇ ਅਹਿਮ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਸਮੇਂ ਸੀਮਾ ਨਿਰਧਾਰਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਸਾਥੀਆਂ ਨੂੰ ਵੱਖ-ਵੱਖ ਸਕੀਮਾਂ ਲਾਗੂ ਕਰਨ ਦੇ ਸਬੰਧ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦੇਣ ਦੇ ਨਾਲ ਨਾਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਲੋੜ ਦੇ ਅਨੁਸਾਰ ਤਬਦੀਲੀਆਂ ਕਰਨ ਲਈ ਇਕ ਸਲਾਹਕਾਰੀ ਗਰੁੱਪ ਗਠਨ ਕਰਨ ਲਈ ਹੁਕਮ ਦਿੱਤੇ ਹਨ। ਇਹ ਨਿਰਦੇਸ਼ ਮੁੱਖ ਮੰਤਰੀ ਨੇ ਅੱਜ ਕੈਬਨਿਟ ਮੀਟਿੰਗ ਦੀ ਸ਼ੁਰੂਆਤ ਦੇ ਸਮੇਂ ਹੀ ਉਸ ਵੇਲੇ ਦਿੱਤੇ ਜਦੋਂ ਉਨ•ਾਂ ਦੇ ਕੈਬਨਿਟ ਸਾਥੀਆਂ ਨੇ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਉਨ•ਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਨਰਿੰਦਰ ਮੋਦੀ ਦੀ ਲਹਿਰ ਦੇ ਬਾਵਜੂਦ ਰਾਸ਼ਟਰੀ ਰੁਝਾਨ ਨੂੰ ਮੋੜਾ ਦਿੰਦੇ ਹੋਏ ਸੂਬੇ ਵਿੱਚ ਕਾਂਗਰਸ ਦੀ ਜਿੱਤ 'ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕੋ-ਇੱਕ ਸੂਬਾ ਜਿੱਥੇ ਕਾਂਗਰਸ ਦੀ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲ ਨਾਲ ਸਿੱਧੀ ਟੱਕਰ ਸੀ ਜਦਕਿ ਹੋਰਨ
ਮੰਤਰੀ ਮੰਡਲ ਵੱਲੋਂ ਟਿਕਾਊ ਵਿਕਾਸ ਦੇ ਟੀਚੇ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਟਿਕਾਊ ਵਿਕਾਸ ਦੇ ਟੀਚੇ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾਂ ਨੂੰ ਪ੍ਰਵਾਨਗੀ

Chandigarh, Latest News
ਚੰਡੀਗੜ•, 6 ਜੂਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਲਈ ਟਿਕਾਊ ਵਿਕਾਸ ਟੀਚਾ (ਐਸ.ਡੀ.ਜੀਜ) ਨਿਰਧਾਰਤ ਕਰਨ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾ (4 ਐਸ.ਏ.ਪੀ)-2019-23 ਅਤੇ ਸਲਾਨਾ ਕਾਰਜ ਯੋਜਨਾ 2019-20 ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਾਰਜ ਯੋਜਨਾ ਸੂਬੇ ਦੀ ਵਿਕਾਸ ਪ੍ਰਗਤੀ 'ਚ ਸਰਕਾਰੀ ਮੁਲਾਜਮਾਂ ਦੀ ਅਖੰਡਤਾ ਦੇ ਮੁੱਖ ਕਾਰਗੁਜਾਰੀ ਮਾਪਦੰਡਾਂ ਨੂੰ ਵੀ ਨਿਰਧਾਰਤ ਕਰੇਗੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁੱਖ ਮਾਪਦੰਡ ਸੰਯੁਕਤ ਰਾਸ਼ਟਰ ਦੇ 2030 ਦੇ ਵਿਕਾਸ ਏਜੰਡੇ ਦੀ ਲੀਹ 'ਤੇ  ਹੋਣਗੇ। ਇਸ ਵਿੱਚ 17 ਟਿਕਾਊ ਵਿਕਾਸ ਟੀਚੇ (ਐਸ.ਡੀ.ਜੀਜ਼) ਹਨ ਜੋ ਸਮਾਜਿਕ, ਆਰਥਿਕ ਅਤੇ ਵਾਤਾਵਰਣ ਪਸਾਰ ਨੂੰ ਵਿਆਪਕ ਤੌਰ 'ਤੇ ਆਪਣੇ ਘੇਰੇ ਹੇਠ ਲਿਆਉਂਦੇ ਹਨ। ਟੀਚਿਆਂ ਦੇ ਆਧਾਰ 'ਤੇ ਵਿਭਾਗਾਂ ਦੀ ਕਾਰਗੁਜਾਰੀ ਮਲਾਜ਼ਮਾਂ ਦੀ ਸਲਾਨਾ ਕਾਰਗੁਜ਼ਾਰੀ ਅਪ੍ਰੇਜ਼ਲ ਰਿਪੋਰਟਾਂ ਵਿੱਚ ਦਰਜ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ, ਖੁਰਾਕ ਤੇ ਸਿਵਲ ਸਪਲਾਈਜ਼, ਜੰਗਲਾਤ ਤੇ ਜੰਗਲੀ ਜੀਵ
ਮੰਤਰੀ ਮੰਡਲ ਵੱਲੋਂ ‘ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ-2019’ ਨੂੰ ਮਨਜ਼ੂਰੀ

ਮੰਤਰੀ ਮੰਡਲ ਵੱਲੋਂ ‘ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ-2019’ ਨੂੰ ਮਨਜ਼ੂਰੀ

Chandigarh, Latest News
ਚੰਡੀਗੜ•, 6 ਜੂਨ ਪੰਜਾਬ ਮੰਤਰੀ ਮੰਡਲ ਨੇ 'ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ-2019' ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਟਿਆਲਾ ਵਿੱਚ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ ਹੈ। ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਸ ਸਬੰਧੀ ਖਰੜਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੇਸ਼ ਕੀਤਾ। Êਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਮਕਸਦ ਨਾਲ ਪ੍ਰਸਤਾਵਿਤ ਸੰਸਥਾ ਖੇਡਾਂ ਨਾਲ ਸਬੰਧਤ ਖੇਤਰਾਂ ਵਿੱਚ ਸਿੱਖਿਆ, ਸਿਖਲਾਈ ਅਤੇ ਖੋਜ ਅਧਾਰਿਤ ਉਚ ਦਰਜੇ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰ ਵਿੱਚ ਹੋਰ ਸੰਸਥਾਵਾਂ ਨੂੰ ਪੇਸ਼ੇਵਾਰ ਤੇ ਅਕਾਦਮਿਕ ਅਗਵਾਈ ਪ੍ਰਦਾਨ ਕਰੇਗੀ। ਇਕ ਸਰਕਾਰੀ ਬੁਲਾਰੇ ਮੁਤਾਬਕ ਇਹ ਆਲ•ਾ ਦਰਜੇ ਦੀ ਯੂਨੀਵਰਸਿਟੀ ਚੋਟੀ ਦੇ ਖਿਡਾਰੀਆਂ ਦੇ ਨਾਲ-ਨਾਲ ਹੋਰ ਹੋਣਹਾਰ ਖਿਡਾਰੀਆਂ ਲਈ ਸੈਂਟਰ ਆਫ ਐਕਸੀਲੈਂਸ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਖੋਜ ਦਾ ਪਾਸਾਰ ਵੀ ਕਰੇਗੀ। ਇਹ ਸੰਸਥਾ ਖੇਡ ਤਕਨਾਲੋਜੀ ਦੇ ਖੇਤਰ ਅਤੇ ਸਾਰੀਆਂ ਖੇਡਾਂ ਦੀ ਉੱਤਮ ਸਿਖਲਾਈ ਦੇ ਵੱਖ-ਵੱਖ ਪ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸ਼ਰਧਾਂਜਲੀ ਭੇਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸ਼ਰਧਾਂਜਲੀ ਭੇਟ

Chandigarh, Latest News
ਚੰਡੀਗੜ•, 6 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ•ਾਂ ਦੇ ਸ਼ਹੀਦੀ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ। ਲੋਕਾਂ ਨੂੰ ਗੁਰੂ ਜੀ ਦੇ ਮਾਨਵਤਾ, ਬਰਾਬਰੀ ਤੇ ਆਲਮੀ ਭਾਈਚਾਰੇ ਵਾਲੇ ਆਦਰਸ਼ਾਂ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਰੂਹਾਨੀ ਫਲਸਫਾ ਤੇ ਸਿੱਖਿਆਵਾਂ ਹਮੇਸ਼ਾ ਮਾਨਵਤਾ ਨੂੰ ਧਰਮ ਅਤੇ ਸੱਚ ਦੇ ਰਾਹ 'ਤੇ ਚੱਲਣ ਲਈ ਸੇਧ ਦਿੰਦੀਆਂ ਰਹਿਣਗੀਆਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਸਦੀਆਂ ਤੋਂ ਬਰਕਰਾਰ ਹੈ। ਸਪੀਕਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਮਨੁੱਖੀ ਕਦਰਾਂ-ਕੀਮਤਾਂ ਲਈ ਆਪਾ ਵਾਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।
ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ  ਸਕੱਤਰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ  ਸਕੱਤਰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Breaking News, Chandigarh
ਚੰਡੀਗੜ• 6 ਜੂਨ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਸਕੱਤਰ ਅਮਨਦੀਪ ਸਿੰਘ ਨੂੰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਅਮਨਦੀਪ ਸਿੰਘ ਨੂੰ ਸ਼ਿਕਾਇਤਕਰਤਾ ਗੁਰਕਮਲ ਸਿੰਘ, ਵਾਸੀ ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਸ਼Îਨ ਨਾਮ ਦੀ ਕੰਪਨੀ ਹੈ ਜੋ ਨਵੀ ਸਬਜੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ ਸਬੰਧੀ  ਰੋਜਾਨਾ ਮਾਲ ਦੀਆਂ ਗੱਡੀਆ ਆਉਂਦੀਆਂ ਹਨ। ਇਹਨਾਂ ਗੱਡੀਆ ਵਿੱਚ ਜੋ ਮਾਲ ਆਉਂਦਾ ਹੈ ਇਸ ਸਬੰਧੀ ਉਸ ਨੂੰ ਤੰਗ ਪ੍ਰੇÎਸ਼ਾਨ ਕਰਨ ਅਤੇ ਉਸਦਾ ਰੇਟ ਅਤੇ ਭਾਰ ਘੱਟ ਲਿੱਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਸੰਧੂ ਨੇ 50,000/ ਰੁਪਏ ਰਿਸ਼Îਵਤ ਦੀ ਮੰਗ ਕੀਤੀ ਅਤੇ ਸੌਦਾ 30,000 ਰੂਪੈ ਰੁਪਏ ਵਿਖ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਕੱਤ