best platform for news and views

Day: June 7, 2019

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

Hot News of The Day
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ, ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਮਹਾਰਾਜ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਦੇਵ ਪੂਹਲਾ ਰੋਡ ਭਿਖੀਵਿੰਡ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ !ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਵਿੱਤਰ ਬਾਣੀ ਦੇ ਭੋਗ ਪਾਏ ਗਏ ਤੇ ਰਾਗੀ ਜਥੇ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ ! ਪ੍ਰਸਿੱਧ ਕਥਾਵਾਚਕ ਭਾਈ ਸੁਖਰਾਜ ਸਿੰਘ ਭਿੱਖੀਵਿੰਡ ਵਾਲਿਆਂ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੇਸ਼ੱਕ ਦੁਸ਼ਮਣਾਂ ਨੇ ਸਿੱਖੀ ਨੂੰ ਮਿਟਾਉਣ ਦੇ ਬਹੁਤ ਸਾਰੇ ਯਤਨ ਕੀਤੇ ਪਰ ਸਿੱਖੀ ਨੂੰ ਮਿਟਾਉਣ ਵਾਲੇ ਖੁਦ ਆਪ ਹੀ ਮਿਟ ਗਏ ! ਉਨ੍ਹਾਂ ਨੇ ਦੇਸ਼ ਦੀ ਰੀੜ ਦੀ ਹੱਡੀ ਨੌਜਵਾਨ ਸ਼ਕਤੀ ਤੇ ਸਮੂਹ ਸੰਗਤਾਂ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੇ ਹੋਏ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ !ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਵੀ ਆਪਣੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਆਖਿ
ਨਵੇਂ ਬਿਜਲੀ ਮੰਤਰੀ ਨਵਜੋਤ ਸਿੱਧੂ ਨੂੰ ‘ਆਪ’ ਵਿਧਾਇਕ ਨੇ ਲਿਖਿਆ ਪੱਤਰ

ਨਵੇਂ ਬਿਜਲੀ ਮੰਤਰੀ ਨਵਜੋਤ ਸਿੱਧੂ ਨੂੰ ‘ਆਪ’ ਵਿਧਾਇਕ ਨੇ ਲਿਖਿਆ ਪੱਤਰ

Chandigarh, Latest News
ਚੰਡੀਗੜ, 7 ਜੂਨ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਨਵ-ਨਿਯੁਕਤ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੇਕਰ ਉਹ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਸੱਚ-ਮੁੱਚ ਮੁੱਦਈ ਹਨ ਤਾਂ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ 3 ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਹੱਦੋਂ ਵੱਧ ਮਹਿੰਗੇ ਬਿਜਲੀ ਖ਼ਰੀਦ ਸਮਝੌਤਿਆਂ (ਪੀਪੀਪੀਜ਼) ਨੂੰ ਤੁਰੰਤ ਰੱਦ ਕਰਨ ਜਾਂ ਨਵੀਆਂ ਜਾਇਜ਼ ਸ਼ਰਤਾਂ ਤਹਿਤ ਇਨਾਂ ਸਾਰੇ ਸਮਝੌਤਿਆਂ ਦੀ ਨਜ਼ਰਸਾਨੀ ਕਰਕੇ ਨਵੇਂ ਸਿਰਿਓਂ ਸਸਤੇ ਬਿਜਲੀ ਖ਼ਰੀਦ ਸਮਝੌਤੇ ਕੀਤੇ ਜਾਣ, ਤਾਂਕਿ ਉੱਚ ਪੱਧਰੀ ਮਿਲੀਭੁਗਤ ਨਾਲ ਸੂਬੇ ਦੇ ਸਰਕਾਰੀ ਖ਼ਜ਼ਾਨੇ ਅਤੇ ਹਰ ਵਰਗ ਦੇ ਬਿਜਲੀ ਖਪਤਕਾਰਾਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਹੋ ਸਕੇ। ਪਾਰਟੀ ਹੈੱਡਕੁਆਟਰ ਰਾਹੀਂ ਜਾਰੀ ਚਿੱਠੀ ‘ਚ ਅਮਨ ਅਰੋੜਾ ਨੇ ਨਵਜੋਤ ਸਿੰਘ ਸਿੱਧੂ ਨੂੰ ਬਤੌਰ ਬਿਜਲੀ ਮੰਤਰੀ ਮਿਲੀ ਨਵੀਂ ਜ਼ਿੰਮੇਵਾਰੀ ‘ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਅਮਨ ਅਰੋੜਾ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਪਿਛਲੇ ਸਥਾਨਕ ਸਰਕਾਰਾਂ ਵਿਭਾਗ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨ•ਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨ•ਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼

Chandigarh, Latest News
ਚੰਡੀਗੜ•, 7 ਜੂਨ: ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨ•ਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐਸ.ਟੀ.ਐਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨ•ਾਂ ਨੇ ਸੂਬੇ ਦੇ ਸਰਹੱਦੀ ਜ਼ਿਲਿ•ਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ 'ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਨਾਲ ਕਰੜੇ ਹੱਥੀਂ ਨਿਪਟਣ ਲਈ ਪੰਜਾਬ ਪੁਲਿਸ ਦੇ ਮੁਖੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਨ•ਾਂ ਨੇ ਏ.ਡੀ.ਜੀ.ਪੀ ਨੂੰ ਸਾਰੇ ਸਰਹੱਦੀ ਜ਼ਿਲਿ•ਆਂ ਵਿਚ ਐਸ.ਟੀ.ਐਫ ਦੀਆਂ ਦੋ ਟੀਮਾਂ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਉਹ ਸਬੰਧਤ ਪੁਲਿਸ ਮੁਲਾਜ਼ਮਾਂ ਨਾਲ ਨੇੜਲਾ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਘਿਣਾਉਣੀਆਂ ਸਰਗਰਮੀਆਂ ਕਰਨ ਵਾਲਿਆ
ਵਿਸ਼ਵ ਖ਼ੁਰਾਕ ਸੁਰੱਖਿਆ ਦਿਵਸ: ਪੰਜਾਬ ਨੂੰ ਫੂਡ ਸੇਫਟੀ ਇੰਡੈਕਸ ਵਿੱਚ ‘ਸਰਟੀਫੀਕੇਟ ਆਫ ਅਚੀਵਮੈਂਟ’ ਨਾਲ ਨਵਾਜ਼ਿਆ

ਵਿਸ਼ਵ ਖ਼ੁਰਾਕ ਸੁਰੱਖਿਆ ਦਿਵਸ: ਪੰਜਾਬ ਨੂੰ ਫੂਡ ਸੇਫਟੀ ਇੰਡੈਕਸ ਵਿੱਚ ‘ਸਰਟੀਫੀਕੇਟ ਆਫ ਅਚੀਵਮੈਂਟ’ ਨਾਲ ਨਵਾਜ਼ਿਆ

Chandigarh, Latest News
ਚੰਡੀਗੜ•, 7 ਜੂਨ: ਫੂਡ ਸੇਫਟੀ ਦੇ ਮੱਦੇਨਜ਼ਰ ਸੂਬੇ ਵੱਲੋਂ ਕੀਤੇ ਉਪਰਾਲਿਆਂ ਨੂੰ ਪਛਾਣਦਿਆਂ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਵਿਸ਼ਵ ਖ਼ੁਰਾਕ ਸੁਰੱਖਿਆ ਦਿਵਸ ਮੌਕੇ ਪੰਜਾਬ ਨੂੰ 'ਸਰਟੀਫੀਕੇਟ ਆਫ ਅਚੀਵਮੈਂਟ' ਨਾਲ ਨਵਾਜ਼ਿਆ, ਇਹ ਜਾਣਕਾਰੀ ਫੂਡ ਸੇਫਟੀ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ, ਸ੍ਰੀ ਕਾਹਨ ਸਿੰਘ ਪੰਨੂ ਨੇ  ਨਵੀਂ ਦਿੱਲੀ ਵਿਖੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਰਟੀਫੀਕੇਟ ਪ੍ਰਾਪਤ ਕਰਨ ਉਪਰੰਤ ਦਿੱਤੀ। ਉਨ•ਾਂ ਦੱਸਿਆ ਕਿ ਪੰਜਾਬ ਨੂੰ ਇਹ ਸਰਟੀਫੀਕੇਟ  1 ਅਪ੍ਰੈਲ ,2018 ਤੋਂ 31 ਮਾਰਚ 2019 ਦੌਰਾਨ 'ਸਟੇਟ ਫੂਡ ਸੇਫਟੀ ਇੰਡੈਕਸ (ਐਸਐਫਐਸਆਈ)' ਵਿੱਚ ਫੂਡ ਸੇਫਟੀ ਸਬੰਧੀ ਵੱਖ ਵੱਖ ਮਾਪਦੰਡਾਂ ਅਨੁਸਾਰ ਚੰਗੀ ਕਾਰਗੁਜ਼ਾਰੀ ਕਰਨ ਵਾਲਿਆਂ ਵਿੱਚੋਂ ਇੱਕ ਸੂਬਾ ਹੋਣ ਕਰਕੇ ਦਿੱਤਾ ਗਿਆ ਹੈ। ਪੰਜਾਬੀਆਂ ਤੇ ਵਿਸ਼ੇਸ਼ ਕਰਕੇ ਅੰਮ੍ਰਿਤਸਰੀਆਂ ਲਈ ਇਹ ਹੋਰ ਵੀ ਮਾਣ ਦੀ ਗੱਲ ਹੈ ਕਿਉਂ ਜੋ ਭਾਰਤ ਸਰਕਾਰ ਦੇ ਐਫਐਸਐਸਏਆਈ ਵੱਲੋਂ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੇੜਲੀ ਸਟ੍ਰੀਟ ਨੂੰ  ਸੂਬੇ ਦੀ ਪਹਿਲੀ 'ਸਾਫ ਸੁਥਰੀ ਫੂਡ ਹੱਬ ਸਟ੍ਰੀਟ' ਐਲਾਨਿਆ ਗਿਆ ਹੈ। 'ਸਾਫ ਸੁਥਰੀ
ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਸਿਹਤ ਮੰਤਰੀ

ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਸਿਹਤ ਮੰਤਰੀ

Chandigarh, Latest News
ਚੰਡੀਗੜ, 7 ਜੂਨ ਪੰਜਾਬ ਦੇ ਨਵ ਨਿਯੁਕਤ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉਤੇ ਇੱਥੇ ਗੁਰਦੁਆਰਾ ਨਾਨਕਸਰ ਸੈਕਟਰ 28 ਚੰਡੀਗੜ ਵਿੱਚ ਨਤਮਸਤਕ ਹੋਏ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਉਨਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਛਬੀਲ ਲਾਈ ਗਈ, ਜਿਸ ਵਿੱਚ ਸ. ਸਿੱਧੂ ਨੇ ਸੇਵਾ ਵੀ ਕੀਤੀ। ਗੁਰਦੁਆਰੇ ਵਿੱਚ ਨਤਮਸਤਕ ਹੋਣ ਮਗਰੋਂ ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਉਨਾਂ ਨਵਾਂ ਅਹੁਦਾ ਮਿਲਣ ਉਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ, ਉਥੇ ਸਮੁੱਚੀ ਲੋਕਾਈ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਸ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ, ਗੁਰਸ਼ਰਨ ਸਿੰਘ ਰਿਆੜ, ਮਾਸਟਰ ਗੁਰਚਰਨ ਸਿੰਘ, ਦਰਸ਼ਨ ਸਿੰਘ ਧਾਲੀਵਾਲ ਅਤੇ ਬਲਜੀਤ ਸਿੰਘ ਹਾਜ਼ਰ ਸਨ।
ਰੋਪੜ ਪੁਲਿਸ ਨੇ ਪੰਜਾਬ ਵਿੱਚ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਦੀ ਲੜੀ ਨੂੰ ਠੱਲਿ•ਆ

ਰੋਪੜ ਪੁਲਿਸ ਨੇ ਪੰਜਾਬ ਵਿੱਚ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਦੀ ਲੜੀ ਨੂੰ ਠੱਲਿ•ਆ

Breaking News, Chandigarh
ਚੰਡੀਗੜ•, 7 ਜੂਨ: ਰੋਪੜ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੀ ਸ਼ਨਾਖ਼ਤ ਰਿੱਕੀ(30) ਵਾਸੀ ਗਾਜ਼ੀਆਬਾਦ (ਉੱਤਰਪ੍ਰਦੇਸ਼) ਅਤੇ ਉਮੇਸ਼(40) ਵਾਸੀ ਰਿਸ਼ੀਕੇਸ਼ (ਉੱਤਰਾਖੰਡ) ਵਜੋਂ ਹੋਈ ਹੈ। ਬੀਤੀ ਸ਼ਾਮ ਪੁਲਿਸ ਵੱਲੋਂ ਰੋਪੜ ਤੋਂ ਗ੍ਰਿਫਤਾਰ ਕੀਤੇ ਉਕਤ ਦੋਸ਼ੀਆਂ ਪਾਸੋਂ ਇੱਕ ਵਿਦੇਸ਼ੀ 30 ਬੋਰ ਰਿਵਾਲਵਰ ਬਰਾਮਦ ਹੋਇਆ। ਪੁਲਿਸ ਨੂੰ ਤਲਾਸ਼ੀ ਦੌਰਾਨ ਦੋਸ਼ੀਆਂ ਦੀ ਪਜੈਰੋ ਐਸਯੂਵੀ, ਦੀ ਤਾਕੀ ਵਿਚਲੀ ਥਾਂ ਵਿੱਚੋਂ 200 ਗ੍ਰਾਮ ਚਿੱਟਾ ਬਰਾਮਦ ਹੋਇਆ । ਪੁਲਿਸ ਨੂੰ ਉਕਤ ਦੋਵੇਂ ਦੋਸ਼ੀਆਂ ਪਾਸੋਂ 315 ਬੋਰ ਦਾ ਇੱਕ ਦੇਸੀ ਪਿਸਤੌਲ ਤੇ ਕੁਝ ਕਾਰਤੂਸ ਵੀ ਬਰਾਮਦ ਹੋਏ ਅਤੇ ਇਨ•ਾਂ ਕੋਲ ਦੋ ਹੋਰ ਲਗਜ਼ਰੀ ਗੱਡੀਆਂ ਵੀ ਦੱਸੀਆਂ ਜਾਂਦੀਆਂ ਹਨ। ਪਿਛਲੇ ਦੋ ਸਾਲਾਂ ਤੋਂ ਆਪਣੇ ਰਿਸ਼ਤੇਦਾਰਾਂ ਨਾਲ ਜਲੰਧਰ ਵਿੱਚ ਰਹਿਣ ਵਾਲਾ ਰਿੱਕੀ ਜੋ ਕਿ ਇੱਕ ਇਮੀਗ੍ਰੇਸ਼ਨ ਏਜੰਟ ਵਜੋਂ ਕੰਮ ਕਰਦਾ ਸੀ ਅਤੇ ਲੋਕਾਂ ਨੂੰ 1.5 ਕਰੋੜ ਰੁਪਏ ਦੀ ਠੱਗੀ ਲਗਾ ਚੁੱਕਾ ਹੈ। ਦਿੱਲੀ ਤੋਂ ਸ਼ੁਰੂ ਕਰਕੇ ਦੋਵੇਂ ਦੋਸ਼ੀਆਂ ਨੇ ਆਪਣੀ ਗੈਰ-ਕਾਨੂੰਨੀ ਸਪਲਾਈ ਜਲੰਧਰ, ਮੋਹਾਲੀ ਤੇ ਰੋਪੜ
ਚਿੱਠੀ ਪੱਤਰ ਰਾਹੀਂ ਨਹੀਂ ਦਿ੍ਰੜ ਇਰਾਦੇ ਨਾਲ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜੇ ਕੈਪਟਨ-ਪਿ੍ਰੰਸੀਪਲ ਬੁੱਧਰਾਮ

ਚਿੱਠੀ ਪੱਤਰ ਰਾਹੀਂ ਨਹੀਂ ਦਿ੍ਰੜ ਇਰਾਦੇ ਨਾਲ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜੇ ਕੈਪਟਨ-ਪਿ੍ਰੰਸੀਪਲ ਬੁੱਧਰਾਮ

Breaking News, Chandigarh
ਚੰਡੀਗੜ, 7 ਜੂਨ 2019  ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪਿ੍ਰੰਸੀਪਲ ਬੁੱਧਰਾਮ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਨਸ਼ੇ ਦੀ ਦਲਦਲ ‘ਚ ਫਸੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਆਪਣਾ ਸਿਆਸੀ ਇਰਾਦਾ ਦਿ੍ਰੜ ਕਰਨ ਅਤੇ ਨਸ਼ਾ ਮਾਫ਼ੀਆ ਦੀ ਸਪਲਾਈ ਲਾਇਨ ਹੇਠਾਂ ਤੋਂ ਲੈ ਕੇ ਉੱਪਰ ਤੱਕ ਬਿਨਾ ਪੱਖਪਾਤ ਕੁਚਲ ਦੇਣ। ‘ਆਪ’ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਿ੍ਰੰਸੀਪਲ ਬੁੱਧਰਾਮ ਨੇ ਕਿਹਾ ਕਿ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ 4 ਹਫ਼ਤਿਆਂ ‘ਚ ਪੰਜਾਬ ‘ਚੋਂ ਖ਼ਤਮ ਕਰਨ ਦੇ ਵਾਅਦੇ ਨਾਲ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਇਨਾਂ ਢਾਈ ਸਾਲਾਂ ਦੌਰਾਨ ਬਹੁਤ ਹੀ ਕਮਜ਼ੋਰ ਅਤੇ ਨਿਕੰਮੇ ਮੁੱਖ ਮੰਤਰੀ ਸਾਬਤ ਹੋਏ ਹਨ। ਨਸ਼ਿਆਂ ਦਾ ਪ੍ਰਕੋਪ ਪਿਛਲੀ ਬਾਦਲ ਸਰਕਾਰ ਵਾਂਗ ਜਿਓ ਦਾ ਤਿਉਂ ਹੈ, ਸਿਆਸੀ ਸਰਪ੍ਰਸਤੀ ਥੱਲੇ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਨਸ਼ਿਆਂ ਖ਼ਾਸ ਕਰਕੇ ਚਿੱਟੇ ਅਤੇ ਸਮੈਕ ਦੀ ਧੜੱਲੇ ਨਾਲ ‘ਹੋਮ ਡਿਲਿਵਰੀ’ ਹੋ ਰਹੀ ਹੈ। ਸਿਆਸੀ ਦਬਾਅ ਅਤੇ ਉੱਚ ਪੱਧਰੀ ਮਿਲੀਭੁਗਤ ਕਾਰਨ ਪੁਲਸ ਪ੍ਰਸ਼ਾਸਨ ਅਤੇ ਸਰਕਾਰੀ
ਧੂਰੀ ਅਤੇ ਜਲੰਧਰ ਤੋਂ ਬਾਅਦ ਮੋਗਾ ਬਾਲੜੀ ਜਬਰ ਜ਼ਿਨਾਹ ਮਾਮਲਾ

ਧੂਰੀ ਅਤੇ ਜਲੰਧਰ ਤੋਂ ਬਾਅਦ ਮੋਗਾ ਬਾਲੜੀ ਜਬਰ ਜ਼ਿਨਾਹ ਮਾਮਲਾ

Breaking News, Chandigarh
ਚੰਡੀਗੜ 7 ਜੂਨ 2019  ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੋਗਾ 'ਚ ਇੱਕ 2 ਸਾਲਾ ਬੱਚੀ ਨਾਲ ਇੱਕ ਦਰਿੰਦੇ ਅਪਰਾਧੀ ਵੱਲੋਂ ਕੀਤੇ ਗਏ ਜਬਰ ਜ਼ਿਨਾਹ 'ਤੇ ਬੇਹੱਦ ਦੁੱਖ ਅਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕੋਸਿਆ ਹੈ। 'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਦੇ ਮਾਫ਼ੀਆ ਅਤੇ ਜੰਗਲੀ ਰਾਜ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਬੜੇ ਉਤਸ਼ਾਹ ਅਤੇ ਉਮੀਦਾਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਵਾਅਦਿਆਂ ਅਤੇ ਇਰਾਦਿਆਂ 'ਤੇ ਭਰੋਸਾ ਕੀਤਾ ਸੀ, ਪਰੰਤੂ ਕੈਪਟਨ ਅਮਰਿੰਦਰ ਸਿੰਘ ਆਪਣੇ ਢਾਈ ਸਾਲਾਂ ਦੇ ਰਾਜ ਦੌਰਾਨ ਬਾਦਲਾਂ ਤੋਂ ਵੀ ਗਏ-ਗੁਜ਼ਰੇ (ਨਖਿੱਧ) ਸਾਬਤ ਹੋਏ ਅਤੇ ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਦਤਰ ਤੋਂ ਮਹਾਬਦਤਰ ਹੋ ਗਈ ਹੈ ਅਤੇ ਅਪਰਾਧੀ ਅਨਸਰ ਬੇਖ਼ੌਫ ਹੋ ਕੇ ਘਿਨਾਉਣੇ ਤੋਂ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਧੂਰੀ, ਫਿਰ ਜਲੰਧਰ ਅਤੇ ਹੁਣ ਮੋਗਾ 'ਚ ਮਾਸੂਮ ਬੱਚੀਆਂ ਜਬਰ ਜ਼ਿਨਾਹ ਦਾ ਸ਼ਿਕਾਰ ਹੋਈਆਂ ਹਨ, ਫ਼ਰੀਦਕੋਟ 'ਚ ਸਿਆਸੀ ਪੁਸ਼ਤਪਨਾਹੀ ਹੇਠ ਇੱਕ ਨੌਜਵਾਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲ ਪ੍ਰਬੰਧਨ, ਵਿਰਾਸਤੀ ਸੈਰ-ਸਪਾਟੇ ਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿਚ ਫਰਾਂਸ ਤੋਂ ਸਹਿਯੋਗ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲ ਪ੍ਰਬੰਧਨ, ਵਿਰਾਸਤੀ ਸੈਰ-ਸਪਾਟੇ ਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿਚ ਫਰਾਂਸ ਤੋਂ ਸਹਿਯੋਗ ਦੀ ਮੰਗ

Breaking News, Chandigarh
ਚੰਡੀਗੜ•, 7 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸੰਭਾਲ ਤੇ ਸ਼ੁੱਧੀਕਰਨ, ਸਮਾਰਟ ਸ਼ਹਿਰਾਂ ਦੇ ਵਿਕਾਸ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਬੜ•ਾਵਾ ਦੇਣ ਵਾਲੇ ਖੇਤਰਾਂ ਵਿਚ ਨਵੀਂ ਉਭਰ ਰਹੀ ਤਕਨਾਲੋਜੀ ਦੇ ਸਬੰਧ ਵਿਚ ਪੰਜਾਬ ਸਰਕਾਰ ਦਾ ਰਣਨੀਤਕ ਗਠਜੋੜ ਪੈਦਾ ਕਰਨ ਲਈ ਫਰਾਂਸ ਦੇ ਭਾਰਤ ਵਿਚ ਰਾਜਦੂਤ ਐਲੈਕਜ਼ੈਂਡਰ ਜ਼ੈਗਲਰ ਨੂੰ ਆਖਿਆ ਹੈ। ਮੁੱਖ ਮੰਤਰੀ ਦੇ ਇਹ ਸੁਝਾਅ ਫਰਾਂਸ ਦੇ ਰਾਜਦੂਤ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਵਫ਼ਦ ਨਾਲ ਮੀਟਿੰਗ ਦੌਰਾਨ ਸਾਹਮਣੇ ਆਏ ਜਦੋਂ ਇਹ ਵਫ਼ਦ ਉਨ•ਾਂ ਨੂੰ ਅੱਜ ਇੱਥੇ ਮਿਲਣ ਆਇਆ। ਮੁੱਖ ਮੰਤਰੀ ਨੇ ਟੈਕਸਟਾਈਲ ਅਤੇ ਚਮੜਾ ਉਦਯੋਗ ਤੋਂ ਇਲਾਵਾ ਫਾਰਮਾਸੂਟੀਕਲ, ਖੁਰਾਕ ਤੇ ਡੇਅਰੀ ਪ੍ਰੋਸੈਸਿੰਗ ਉਦਯੋਗ ਦੇ ਖੇਤਰਾਂ ਵਿਚ ਫਰਾਂਸ ਦੀਆਂ ਉੱਘੀਆਂ ਕੰਪਨੀਆਂ ਨਾਲ ਸਹਿਯੋਗ ਦੀ ਵੀ ਮੰਗ ਕੀਤੀ। ਉਨ•ਾਂ ਕਿਹਾ ਕਿ ਸੂਬੇ ਵਿਚ ਕਿਰਤਪੱਖੀ ਨੀਤੀਆਂ ਹਨ ਅਤੇ ਇੱਥੇ ਵਾਜਬ ਦਰਾਂ ਤੇ ਬਿਨਾਂ ਅੜਚਨ ਬਿਜਲੀ ਅਤੇ ਹੋਰ ਵਧੀਆ ਵਿੱਤੀ ਫਾਈਦੇ ਉਪਲਬੱਧ ਹਨ। ਮੁੱਖ ਮੰਤਰੀ ਨੇ ਦੌਰੇ 'ਤੇ ਆਏ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ•ਾਂ ਦੀ ਸਰਕਾਰ ਸੂਬੇ ਵਿਚ ਕੋਈ ਵੀ ਉਦਮ ਸ਼ੁਰੂ ਕਰਨ ਲਈ ਪੂਰ