best platform for news and views

Day: June 8, 2019

ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

Breaking News, Chandigarh
ਚੰਡੀਗੜ੍ਹ 8 ਜੂਨ : ਪੰਜਾਬ ਅੰਦਰ ਗੱਤਕਾ ਖੇਡ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਅੱਜ ਇੱਥੇ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਇੱਕ ਉਚੇਚੀ ਮੀਟਿੰਗ ਹੋਈ ਜਿਸ ਦੌਰਾਨਨੌਜਵਾਨ ਆਗੂ ਅਜੇ ਸਿੰਘ ਲਿਬੜਾ ਦੀ ਗੱਤਕਾ ਐਸੋਸੀਏਸ਼ਨ ਦੇ  ਸੂਬਾ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮੁੱਚੀ ਗੱਤਕਾ ਜਥੇਬੰਦੀ ਅਤੇ ਕਾਰਜਕਾਰਨੀ ਦਾ ਨਵੇਂ ਸਿਰੇ ਤੋਂਗਠਨ ਕਰਨ ਲਈ ਵੀ ਅਧਿਕਾਰਤ ਕੀਤਾ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਇਸ ਚੋਣ ਮੀਟਿੰਗ ਦੌਰਾਨ ਇਸ ਸਾਲ ਗੱਤਕਾ ਟੂਰਨਾਮੈਂਟ ਕਰਵਾਉਣ ਅਤੇਰੈਫਰੀ ਕੈਂਪ ਲਾਉਣ ਸਬੰਧੀ ਵਿਚਾਰਾਂ ਵੀ ਹੋਈਆਂ। ਸ੍ਰੀ ਲਿਬੜਾ ਦੇ ਸੂਬਾ ਪ੍ਰਧਾਨ ਚੁਣੇ ਜਾਣ ਉਤੇ ਸ੍ਰੀ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਦੇ ਹੋਰਨਾਂ ਅਹੁਦੇਦਾਰਾਂ ਨੇ ਵਧਾਈਆਂ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਉਹ ਗੱਤਕਾਖੇਡ ਨੂੰ ਪੰਜਾਬ ਵਿੱਚ ਹੋਰ ਪ੍ਰਫੁੱਲਤ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕਰਨਗੇ। ਇਸ ਮੌਕੇ ਸ੍ਰੀ ਲਿਬੜਾ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਗੱਤਕਾ ਰੈਫਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨੈ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪਾਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪਾਂ ਦਾ ਐਲਾਨ

Breaking News, Chandigarh
ਚੰਡੀਗੜ•, 8 ਜੂਨ: ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ•ਾਂ ਵਿਚ ਲੋੜੀਂਦੀਆਂ ਸੋਧਾਂ ਦੇ ਵਾਸਤੇ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਕਾਇਆਪਲਟ ਅਤੇ ਸੁਧਾਰ ਪ੍ਰੋਗਰਾਮਾਂ ਵਿਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੋਧੀ ਮੁਹਿੰਮ ਦਾ ਮੋਰਚਾ ਸੰਭਾਲਿਆ ਹੈ। ਸਰਕਾਰੀ ਦੀਆਂ ਮਹੱਤਵਪੂਰਨ ਸਕੀਮਾਂ ਨੂੰ ਲਾਗੂ ਕਰਨ ਵਿਚ ਗਤੀ ਲਿਆਉਣ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਨੇ ਅੱਠ ਸਮਰਪਿਤ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦਿੱਤਾ ਹੈ। ਇਹ ਗਰੁੱਪ ਪ੍ਰੋਗਰਾਮਾਂ/ਸਕੀਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਇਨ•ਾਂ ਸਬੰਧੀ ਅਨੁਮਾਨ ਵੀ ਲਾਉਣਗੇ ਤਾਂ ਜੋ ਇਨ•ਾਂ ਵਿਚ ਅੱਗੇ ਹੋਰ ਸੁਧਾਰ ਲਈ ਸਿਫਾਰਸ਼ਾਂ ਕੀਤੀਆਂ ਜਾ ਸਕਣ। ਇਹ ਗਰੁੱਪ ਪ੍ਰੋਗਰਾਮਾਂ/ਸਕੀਮਾਂ ਦੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿਚ ਸੋਧ/ਉਚਿਆਉਣ ਸਬੰਧੀ ਵੀ ਸਿਫਾਰਸ਼ਾਂ ਦੇਣਗੇ ਤਾਂ ਜੋ ਭਾਈਚਾਰਿਆਂ/ਲੋਕਾਂ ਦੀ ਇਨ•ਾਂ ਵਿਚ ਪ੍ਰਭਾਵੀ ਸ਼ਮੂਲੀਅਤ ਕਰਵਾਉਣ ਤੋਂ ਇਲਾਵਾ ਇਨ•ਾਂ ਪ੍ਰੋਗਰਾਮਾਂ/ਸਕੀਮਾਂ
ਕੈਪਟਨ ਅਮਰਿੰਦਰ ਸਿੰਘ ਵੱਲੋਂ ਬਲਾਤਕਾਰ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਮੁਕੱਦਮਾ ਚਲਾਉਣ ਲਈ ਫਾਸਟ-ਟ੍ਰੈਕ ਵਿਧੀ ਵਿਧਾਨ ਤਿਆਰ ਕਰਨ ਵਾਸਤੇ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਲਾਤਕਾਰ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਮੁਕੱਦਮਾ ਚਲਾਉਣ ਲਈ ਫਾਸਟ-ਟ੍ਰੈਕ ਵਿਧੀ ਵਿਧਾਨ ਤਿਆਰ ਕਰਨ ਵਾਸਤੇ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ

Breaking News, Chandigarh
ਚੰਡੀਗੜ•, 8 ਜੂਨ: ਬਲਾਤਕਾਰ ਦੇ ਮਾਮਲਿਆਂ ਵਿਚ ਸੁਣਵਾਈ 'ਚ ਦੇਰੀ ਉੱਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇਨ•ਾਂ ਕੇਸਾਂ 'ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ•ਾਂ ਨੇ ਅਜਿਹੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਮੁਕੰਮਲ ਕਰਵਾਉਣ ਲਈ ਆਪਣੇ ਅਧਿਕਾਰ ਖੇਤਰ ਹੇਠਲੀਆਂ ਸਬੰਧਤ ਅਦਾਲਤਾਂ ਨੂੰ ਵੀ ਸਲਾਹ ਦੇਣ ਲਈ ਆਖਿਆ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਨੇ ਚੀਫ ਜਸਟਿਸ ਨੂੰ ਇੱਕ ਪੱਤਰ ਲਿਖਿਆ ਹੈ। ਸੰਗਰੂਰ ਪੁਲਿਸ ਵੱਲੋਂ ਧੂਰੀ ਵਿਖੇ ਨਬਾਲਗ ਨਾਲ ਬਲਤਾਕਾਰ ਕਰਨ ਦੇ ਕੇਸ ਵਿਚ ਸੱਤ ਦਿਨਾਂ 'ਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਲਿਖੇ ਇਸ ਪੱਤਰ ਵਿਚ ਕਿਹਾ ਹੈ ਕਿ ਇਨ•ਾਂ ਕੇਸਾਂ 'ਚ ਤੇਜ਼ੀ ਨਾਲ ਮਕੱਦਮਾ ਚਲਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਹੇਠ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਰੀਮਿਨਲ ਪ੍ਰੋਸੀਡਰ ਕੋਡ ਦੀ ਧਾਰਾ 173 (1-ਏ) ਦੀ