best platform for news and views

Day: June 9, 2019

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਹੇਠ ਵਿਆਪਕ ਪੁਰਸਕਾਰ ਨੀਤੀ ਤਿਆਰ 

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਹੇਠ ਵਿਆਪਕ ਪੁਰਸਕਾਰ ਨੀਤੀ ਤਿਆਰ 

Breaking News, Chandigarh
ਚੰਡੀਗੜ•, 9 ਜੂਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਨਾਰਕੋਟਿਕ ਡਰਗਜ਼ ਐਂਡ  ਸਾਈਕੋਟਰੋਪਿਕ ਸਬਸਟਾਂਸਿਸ (ਐਨ.ਡੀ ਪੀ.ਐਸ) ਐਕਟ 1985 ਦੇ ਹੇਠ ਸਰਕਾਰੀ ਮੁਲਾਜ਼ਮਾਂ ਅਤੇ ਸੂਹ ਦੇਣ ਵਾਲਿਆਂ ਲਈ ਪੁਰਸਕਾਰ ਨੀਤੀ ਤਿਆਰ ਕੀਤੀ ਹੈ। ਇਸ ਦਾ ਉਦੇਸ਼ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਜਿਸ ਦੀ ਪ੍ਰਗਤੀ 'ਤੇ ਮੁੱਖ ਮੰਤਰੀ ਵੱਲੋਂ ਖੁਦ ਨਿਜੀ ਤੌਰ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਇਸ ਸਕੀਮ ਦੇ ਲਈ ਨਵੇਂ ਗਠਿਤ ਕੀਤੇ ਗਏ ਸਲਾਹਕਾਰੀ ਗਰੁੱਪ ਦੇ ਮੁੱਖੀ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਐਸ.ਟੀ.ਐਫ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇਕ ਜਾਇਜ਼ਾ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਇਸ ਸਬੰਧ ਵਿੱਚ ਇਕ ਵਿਆਪਕ ਨੀਤੀ ਦਾ ਖਰੜਾ ਤਿਆਰ ਕਰਨ ਲਈ ਆਖਿਆ ਸੀ ਜਿਸ ਦੇ ਵਿਚ ਨਸ਼ਿਆ ਦੀ ਲਾਹਨਤ ਨੂੰ ਖਤਮ ਕਰਨ ਵਿਚ ਸ਼ਾਮਲ ਉਨ•ਾਂ ਸਾਰਿਆਂ ਨੂੰ ਪਾਰਦਰਸ਼ੀ ਤਰੀਕੇ ਨਾਲ ਐਨ.ਡੀ.ਪੀ.ਐਸ ਐਕਟ ਦੇ ਹੇਠ ਨਗਦ ਪੁਰਸਕਾਰ ਦੇਣ ਦੀ ਸਪਸ਼ਟ ਵਿਵਸਥਾ ਹੋਵੇਗੀ। ਇਸ ਨੀਤੀ ਦੇ ਹੇਠ ਸੂਚਨਾ ਦੇਣ ਵਾਲੇ ਉਨ•ਾਂ ਵਿਅਕਤੀਆਂ ਜਿ
ਪ੍ਰਨੀਤ ਕੌਰ ਵੱਲੋਂ ਪਟਿਆਲਾ ਵਿਖੇ ਪ੍ਰਸਤਾਵਿਤ ਖੇਡ ਯੂਨੀਵਰਸਿਟੀ ਦੇ ਐਲਾਨ ਦਾ ਸੁਆਗਤ

ਪ੍ਰਨੀਤ ਕੌਰ ਵੱਲੋਂ ਪਟਿਆਲਾ ਵਿਖੇ ਪ੍ਰਸਤਾਵਿਤ ਖੇਡ ਯੂਨੀਵਰਸਿਟੀ ਦੇ ਐਲਾਨ ਦਾ ਸੁਆਗਤ

Breaking News, Chandigarh
ਚੰਡੀਗੜ•, 9 ਜੂਨ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਨ•ਾਂ ਦੇ ਹਲਕੇ ਲਈ ਖੇਡ ਯੂਨੀਵਰਸਿਟੀ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਸੰਭਾਵਿਤ ਸੰਸਥਾ ਨਾਲ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹ ਮਿਲਣ ਦੇ ਨਾਲ ਨਾਲ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਪਿਛਲੇ 2 ਸਾਲਾਂ ਦੌਰਾਨ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕਈ ਕਦਮ ਵੀ ਚੁੱਕੇ ਗਏ ਹਨ। ਉਨ•ਾਂ ਅੱਗੇ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੇ ਖੇਡ ਖੇਤਰ ਦੀ ਮਜ਼ਬੂਤੀ ਲਈ ਗਤੀ ਪ੍ਰਦਾਨ ਕਰੇਗੀ ਜਿਸਨੇ ਸਮੇਂ ਸਮੇਂ 'ਤੇ ਦੇਸ਼ ਨੂੰ ਉੱਤਮ ਖਿਡਾਰੀ ਦਿੱਤੇ ਹਨ। ਇਹ ਖੇਡ ਯੂਨੀਵਰਸਿਟੀ ਨੌਜਵਾਨਾਂ ਵਿੱਚ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ•ਾਂ ਨੂੰ ਚੰਗੇ ਨਾਗਰਿਕ ਬਣਨ ਅਤੇ ਆਪਣੇ ਅਤੇ ਪੰਜਾਬ ਦੇ ਵਧੀਆ ਭਵਿੱਖ ਲਈ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਸਹਾਇਤਾ ਪ੍ਰਦਾਨ ਕਰੇਗੀ। ਇਸ ਮੌਕੇ ਉਨ•ਾਂ ਕਿਹਾ ਕਿ ਖੇਡਾਂ ਨੌਜਵਾਨਾਂ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਸੰਜੇ ਕੁਮਾਰ ਦੀ ਮਾਤਾ ਦੀ ਮੌਤ ‘ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਸੰਜੇ ਕੁਮਾਰ ਦੀ ਮਾਤਾ ਦੀ ਮੌਤ ‘ਤੇ ਦੁੱਖ ਪ੍ਰਗਟ

Breaking News, Chandigarh
ਚੰਡੀਗੜ•, 9 ਜੂਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਦੀ ਮਾਤਾ ਵੀਨਾ ਸਹਾਏ (85) ਦੀ ਮੌਤ 'ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ। ਪਰਿਵਾਰ ਦੇ ਸੂਤਰਾਂ ਅਨੁਸਾਰ ਸ੍ਰੀਮਤੀ ਵੀਨਾ ਨੇ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਪੀ.ਜੀ.ਆਈ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ•ਾਂ ਦਾ ਸੰਸਕਾਰ 10 ਜੂਨ, 2019 ਸੋਮਵਾਰ ਨੂੰ ਸਵੇਰੇ 11 ਵਜੇ , ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਿਆ ਹੈ। ਉਨ•ਾਂ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਭਾਣਾ ਮੰਨਣ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਪੰਜਾਬ ਮੱਕੀ ਦੀ ਫ਼ਸਲ ‘ਤੇ ਤੁਪਕਾ ਸਿੰਚਾਈ ਨੂੰ ਕਰੇਗਾ ਉਤਸ਼ਾਹਿਤ- ਪੰਨੂੰ

ਪੰਜਾਬ ਮੱਕੀ ਦੀ ਫ਼ਸਲ ‘ਤੇ ਤੁਪਕਾ ਸਿੰਚਾਈ ਨੂੰ ਕਰੇਗਾ ਉਤਸ਼ਾਹਿਤ- ਪੰਨੂੰ

Breaking News, Chandigarh
ਚੰਡੀਗੜ•, 9 ਜੂਨ : ਸਥਾਈ ਜਲ ਪ੍ਰਬੰਧਨ ਵੱਲ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੱਕੀ ਦੀ ਫ਼ਸਲ 'ਤੇ ਤੁਪਕਾ ਸਿੰਚਾਈ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਉਲੀਕੀ ਗਈ ਹੈ। ਇਹ ਜਾਣਕਾਰੀ ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ ਮਿਸ਼ਨ ਸ. ਕੇ.ਐਸ. ਪੰਨੂੰ ਨੇ ਦਿੱਤੀ। ਉਨ•ਾਂ ਦੱÎਸਿਆ ਕਿ ਇਸ ਸਾਲ 1.50 ਲੱਖ ਹੈਕਟੇਅਰ ਭੂਮੀ 'ਤੇ ਮੱਕੀ ਦੀ ਫ਼ਸਲ ਦੀ ਬਿਜਾਈ  ਦਾ ਟੀਚਾ ਮਿੱਥਿਆ ਗਿਆ ਹੈ। ਇਸ ਸੀਜ਼ਨ ਦੌਰਾਨ 1000 ਏਕੜ ਭੂਮੀ ਵਿੱਚ ਮੱਕੀ ਦੀ ਫ਼ਸਲ 'ਤੇ ਮਾਈਕ੍ਰੋ ਸਿੰਚਾਈ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਮੱਕੀ ਦੀ ਫ਼ਸਲ 'ਤੇ ਤੁਪਕਾ ਸਿੰਚਾਈ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਦਿੰਦਿਆਂ ਮਿਸ਼ਨ ਡਾਇਰੈਕਟਰ ਨੇ ਦੱਸਿਆ ਤੁਪਕਾ ਸਿੰਚਾਈ ਤਹਿਤ ਮੱਕੀ ਦੀ 1000 ਏਕੜ ਫ਼ਸਲ ਵਿੱਚੋਂ 900 ਏਕੜ ਭੂਮੀ ਸਤਹੀ ਅਧਾਰਤ ਤੁਪਕਾ ਪ੍ਰਣਾਲੀ ਜਦਕਿ 100 ਏਕੜ ਉਪ ਸਤਹੀ ਅਧਾਰਤ ਤੁਪਕਾ ਪ੍ਰਣਾਲੀ ਅਧੀਨ ਹੋਵੇਗੀ। ਉਨ•ਾਂ ਇਹ ਵੀ ਦੱਸਿਆ ਕਿ 4 ਮਾਈਕ੍ਰੋ ਸਿੰਜਾਈ ਕੰਪਨੀਆਂ ਵੱਲੋਂ ਮੱਕੀ ਦੀ ਫ਼ਸਲ 'ਤੇ ਤੁਪਕਾ ਸਿੰਚਾਈ ਸਬੰਧੀ ਹਰੇਕ 10 ਏਕੜ ਖੇਤਰ ਵਿੱਚ ਨਮੂਨੇ/ਨੁਮਾਇਸ਼ਾਂ ਵੀ ਲਗਾਈਆਂ ਜਾਣਗੀਆਂ।