best platform for news and views

Day: June 10, 2019

ਫਿਰੋਜ਼ਪੁਰ ਦੇ ਵਿੱਚ ਸੇਵਾ ਕੇਂਦਰ ਦੇ ਅੰਦਰ ਬਣਿਆ ਫ਼ਰਦ ਕੇਂਦਰ ਕਿਸਾਨਾਂ ਲਈ ਬਣਿਆ ਖੱਜਲ ਖੁਆਰੀ ਦਾ ਸਾਧਨ 

ਫਿਰੋਜ਼ਪੁਰ ਦੇ ਵਿੱਚ ਸੇਵਾ ਕੇਂਦਰ ਦੇ ਅੰਦਰ ਬਣਿਆ ਫ਼ਰਦ ਕੇਂਦਰ ਕਿਸਾਨਾਂ ਲਈ ਬਣਿਆ ਖੱਜਲ ਖੁਆਰੀ ਦਾ ਸਾਧਨ 

Ferozepur, General News
ਫਿਰੋਜ਼ਪੁਰ 10 ਜੂਨ (ਸਤਬੀਰ ਬਰਾੜ ਰਵੀ ਸ਼ਰਮਾ  )ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸੁਵਿਧਾਵਾਂ ਦੇਣ ਦੇ ਲਈ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਹੀ ਸੇਵਾ ਕੇਂਦਰਾਂ ਦੇ ਅੰਦਰ ਫ਼ਰਦ ਕੇਂਦਰ ਬਣਾਏ ਗਏ ਹਨ ਜਿਸ ਨਾਲ ਕਿ ਕਿਸਾਨ ਸਰਕਾਰੀ ਸੁਵਿਧਾਵਾਂ  ਪ੍ਰਾਪਤ ਕਰ ਸਕਦੇ ਹਨ ਅਤੇ ਆਸਾਨੀ ਨਾਲ ਆਪਣੀ ਫਰਦ ਪ੍ਰਾਪਤ ਕਰ ਸਕਦੇ ਹਨ ਪਰ ਦੂਜੇ ਪਾਸੇ  ਜਦੋਂ ਪੱਤਰਕਾਰਾਂ ਵੱਲੋਂ ਸੇਵਾ ਕੇਂਦਰ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ ਤਾਂ ਕਿਸਾਨਾਂ ਨੇ ਆਪਣੇ ਦੁੱਖੜੇ ਸੁਣਾਉਂਦੇ ਹੋਏ ਕਿਹਾ ਕਿ ਉਹ ਸਵੇਰੇ ਨੌ ਵਜੇ ਤੋਂ ਲੈ ਕੇ ਚਾਰ ਵਜੇ ਤੱਕ ਬੈਠੇ ਹੋਏ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਆਪਣੀ ਜ਼ਮੀਨ ਦੀ ਜਮ੍ਹਾਂਬੰਦੀ ਨਹੀਂ ਮਿਲੀ  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਝ ਕਿਸਾਨਾਂ ਰਮਨ ਬਰਾੜ ਵਾਸੀ ਵਲੂਰ ਬੱਬੀ ਅਤੇ ਸੁੱਖਾ ਵਾਸੀ ਸਾਂਦੇ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਰਾਂ ਵਜੇ ਟੋਕਣ ਹੀ ਨਹੀਂ ਦਿੱਤਾ ਗਿਆ ਜਦੋਂ ਕਿ ਟੋਕਨ ਵੰਡਣ ਦਾ ਸਮਾਂ ਨੌ ਵਜੇ ਤੋਂ ਲੈ ਕੇ ਦੋ ਵਜੇ ਤੱਕ ਦਾ ਹੈ ਜਦੋਂ ਦੂਜੇ ਪਾਸੇ ਫ਼ਰਦ ਕੇਂਦਰ ਦੇ ਇੰਚਾਰਜ ਮੈਡਮ ਨੂੰ ਪੁੱਛਣਾ ਚਾਹਿਆ ਤਾਂ ਉਹ ਆਪਣੀ ਸੀਟ ਤੇ ਬਿਰਾਜਮਾਨ ਨਹੀਂ ਸਨ ਜ
ਗੱਤਕਾ ਮੁਕਾਬਲੇ ਹੁਣ ਹੋਣਗੇ ਰੌਚਿਕ, ਡਿਜੀਟਲ ਸਕੋਰਬੋਰਡ ਗੱਤਕਾ ਜਗਤ ਨੂੰ ਸਮਰਪਿਤ

ਗੱਤਕਾ ਮੁਕਾਬਲੇ ਹੁਣ ਹੋਣਗੇ ਰੌਚਿਕ, ਡਿਜੀਟਲ ਸਕੋਰਬੋਰਡ ਗੱਤਕਾ ਜਗਤ ਨੂੰ ਸਮਰਪਿਤ

Chandigarh, Hot News of The Day
ਚੰਡੀਗੜ•, 10  ਜੂਨ  ਗੱਤਕਾ ਖੇਡ ਵਿੱਚ ਅੱਜ ਉਸ ਵੇਲੇ ਇੱਕ ਨਵਾਂ ਅਧਿਆਏ ਜੁੜ ਗਿਆ ਜਦੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਟੂਰਨਾਮੈਂਟਾਂ ਦੌਰਾਨ ਪਾਰਦਰਸ਼ਤਾ ਕਾਇਮ ਰੱਖਣ ਅਤੇ ਟੂਰਨਾਮੈਂਟਾਂ ਦੇ ਡਿਜੀਟਲਾਈਜੇਸ਼ਨ ਪ੍ਰਾਜੈਕਟ ਨੂੰ ਅੱਗੇ ਵਧਾਉਂਦੇ ਹੋਏ ਡਿਜੀਟਲ ਸਕੋਰਬੋਰਡ ਸਮੂਹ ਗੱਤਕਾ ਜਗਤ ਨੂੰ ਸਮਰਪਿਤ ਕੀਤਾ। ਇਸ ਵੱਕਾਰੀ ਡਿਜ਼ੀਟਲਾਈਜੇਸ਼ਨ ਪ੍ਰਾਜੈਕਟ ਦੀ ਘੁੰਡ ਚੁਕਾਈ ਅਤੇ ਸਕੋਰਬੋਰਡ ਨੂੰ ਸਮਰਪਣ ਕਰਨ ਦੀ ਰਸਮ ਸੰਤ ਬਾਬਾ ਕਪੂਰ ਸਿੰਘ ਜੀ ਸਨੇਰਾਂ ਵਾਲਿਆਂ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਹਾਜ਼ਰੀ ਵਿੱਚ ਨੇਪਰੇ ਚਾੜੀ। ਗੱਤਕਾ ਐਸੋਸੀਏਸ਼ਨ ਵੱਲੋਂ ਅੱਜ ਇੱਥੇ ਰੈਫਰੀਆਂ ਲਈ ਆਯੋਜਿਤ ਤਿੰਨ ਰੋਜਾ ਰਿਫਰੈਸ਼ਰ ਕੋਰਸ ਦੇ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਸੰਤ ਬਾਬਾ ਕਪੂਰ ਸਿੰਘ ਜੀ ਸਨੇਰਾਂ ਵਾਲਿਆਂ ਨੇ ਗੱਤਕਾ ਰੈਫਰੀਆਂ ਨੂੰ ਗੁਰੂ ਆਸ਼ੇ ਅਨੁਸਾਰ ਅੱਗੇ ਵਧਣ, ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਗੱਤਕੇ ਦੀ ਤਰੱਕੀ ਲਈ ਨਿਮਰਤਾ, ਸੂਝਬੂਝ ਅਤੇ ਸਹਿਣਸ਼ੀਲਤਾ ਵਰਗੇ ਗੁਣ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਨਿੱ
ਫਤਹਿਵੀਰ ਨੂੰ ਲੈ ਕੇ ਭਗਵੰਤ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਗੱਲਬਾਤ

ਫਤਹਿਵੀਰ ਨੂੰ ਲੈ ਕੇ ਭਗਵੰਤ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਗੱਲਬਾਤ

Chandigarh, Hot News of The Day
ਚੰਡੀਗੜ੍ਹ, 10 ਜੂਨ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬੋਰਵੈਲ 'ਚ ਫਸੇ ਫਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕੀਤੀ ਹੈ। ਪਾਰਟੀ ਹੈੱਡਕੁਆਟਰ ਰਾਹੀਂ ਭਗਵੰਤ ਮਾਨ ਨੇ 5 ਦਿਨਾਂ ਤੋਂ ਬੈਰਵੈਲ 'ਚ ਫਸੇ 2 ਸਾਲਾ ਫਤਹਿਵੀਰ ਸਿੰਘ ਨੂੰ ਅਜੇ ਤੱਕ ਨਾ ਕੱਢੇ ਜਾ ਸਕਣ 'ਤੇ ਗਹਿਰੀ ਚਿੰਤਾ ਅਤੇ ਅਫ਼ਸੋਸ ਜਤਾਇਆ। ਉਨ੍ਹਾਂ ਕਿਹਾ ਕਿ 21ਵੀਂ ਸਦੀ 'ਚ ਮਨੁੱਖ ਤਕਨੀਕ ਅਤੇ ਮਸ਼ੀਨਰੀ ਦੇ ਸਹਾਰੇ ਪਤਾਲ ਤੋਂ ਆਕਾਸ਼ ਤੱਕ ਪੁੱਜ ਗਿਆ ਹੈ, ਪਰੰਤੂ ਅਸੀਂ 128 ਫੁੱਟ 'ਤੇ ਬੋਰਵੈਲ 'ਚ ਫਸੇ ਫਤਹਿਵੀਰ ਤੱਕ ਨਹੀਂ ਪਹੁੰਚ ਸਕੇ। ਇਹ ਚਿੰਤਾ ਅਤੇ ਚਿੰਤਨ ਦਾ ਵਿਸ਼ਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਜ਼ੁਕ ਦੀ ਘੜੀ 'ਚ ਉਹ ਦੂਸ਼ਣਬਾਜ਼ੀ 'ਚ ਨਹੀਂ ਪੈਣਾ ਚਾਹੁੰਦੇ, ਪਰੰਤੂ ਭਵਿੱਖ 'ਚ ਅਜਿਹੀ ਘਟਨਾ ਨਾ ਵਾਪਰੇ ਅਤੇ ਅਜਿਹੀ ਚੁਣੌਤੀ ਨਾਲ ਕਿਵੇਂ ਤੁਰੰਤ ਨਿਪਟਿਆ ਜਾਵੇ, ਇਸ 'ਤੇ ਚਿੰਤਨ ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ
ਲੋਕ ਸਭਾ ਚੋਣਾਂ ਅਤੇ ਬਿਜਲੀ ਅੰਦੋਲਨ ਨੂੰ ਲੈ ਕੇ ‘ਆਪ’ ਨੇ ਕੀਤੀ ਲੰਬੀ ਬੈਠਕ

ਲੋਕ ਸਭਾ ਚੋਣਾਂ ਅਤੇ ਬਿਜਲੀ ਅੰਦੋਲਨ ਨੂੰ ਲੈ ਕੇ ‘ਆਪ’ ਨੇ ਕੀਤੀ ਲੰਬੀ ਬੈਠਕ

Chandigarh, Latest News
ਚੰਡੀਗੜ੍ਹ, 10 ਜੂਨ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਲੋਕ ਸਭਾ ਚੋਣਾਂ (2019) ਬਾਰੇ ਗਹਿਰ-ਗੰਭੀਰ ਮੰਥਨ ਕਰਨ ਦੇ ਨਾਲ ਨਾਲ ਸੂਬੇ ਦੇ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨਾਲ ਸਿੱਧਾ ਜੁੜੇ ਮਹਿੰਗੀ ਬਿਜਲੀ ਅਤੇ ਨਖਿੱਧ ਸਿਹਤ ਅਤੇ ਸਿੱਖਿਆ ਸੇਵਾਵਾਂ ਵਰਗੇ ਮੁੱਦਿਆਂ 'ਤੇ ਵੀ ਵਿਚਾਰ-ਚਰਚਾ ਕੀਤੀ ਅਤੇ ਵਾਰ-ਵਾਰ ਮਹਿੰਗੀ ਕੀਤੀ ਜਾ ਰਹੀ ਬਿਜਲੀ ਦੇ ਵਿਰੋਧ 'ਚ ਸੂਬਾ ਪੱਧਰੀ 'ਬਿਜਲੀ ਅੰਦੋਲਨ' ਵਿੱਢਣ ਦੀ ਰੂਪ ਰੇਖਾ ਵਿਚਾਰੀ। ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕਈ ਘੰਟੇ ਚੱਲੀ ਇਸ ਬੈਠਕ 'ਚ ਕੋਰ ਕਮੇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਨਾਲ ਵੀ ਇੱਕ-ਇੱਕ ਕਰਕੇ ਚੋਣਾਂ ਸੰਬੰਧੀ ਫੀਡਬੈਕ ਅਤੇ ਸੁਝਾਅ ਲਏ ਗਏ ਤਾਂ ਕਿ ਭਵਿੱਖ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਰਪੇਸ਼ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਲੰਬੀ ਬੈਠਕ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕ
ਵਿਜੀਲੈਂਸ ਨੇ ਮਈ ਮਹੀਨੇ 16 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਮਈ ਮਹੀਨੇ 16 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

Breaking News, Chandigarh
ਚੰਡੀਗੜ•, 10 ਜੂਨ  : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 16 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ•ਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 9 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨ•ਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 15 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾ
ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

Latest News, SAS Nagar (Mohali)
ਮੁਹਾਲੀ  10 ਜੂਨ ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ। ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ•ਾਂ ਕਿਹਾ ਕਿ ਖੇਤੀਬਾੜੀ, ਸਿਹਤ ਅਤੇ ਕਾਨੂੰਨ ਵਿਵਸਥਾ ਸੂਬੇ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਤਰ•ਾਂ ਦੇ ਸਿਖਲਾਈ ਪ੍ਰੋਗਰਾਮ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਾਡੇ ਵਿਹਾਰ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ•ਾਂ ਕਿਹਾ ਕਿ ਬਲਕਿ ਇਹ ਸਿਖਲਾਈ ਪ੍ਰੋਗਰਾਮ ਜਨਤਕ ਭਲਾਈ ਸਕੀਮਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਦੋ ਦਿਨਾਂ ਇਸ ਵਰਕਸ਼ਾਪ ਵਿਚ ਵੱਖ-ਵੱਖ ਵਿਸ਼ਿਆਂ ਸਬੰਧੀ ਸੈਸ਼ਨ ਰੱਖੇ ਗਏ ਹਨ ਜਿਸ ਵਿਚ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ ਕ
ਪਟਵਾਰੀਆਂ ਦੀ ਭਰਤੀ ਜਲਦ – ਕਾਂਗੜ

ਪਟਵਾਰੀਆਂ ਦੀ ਭਰਤੀ ਜਲਦ – ਕਾਂਗੜ

Chandigarh, Hot News of The Day
ਚੰਡੀਗੜ•, 10 ਜੂਨ: ਪੰਜਾਬ ਮੰਤਰੀ ਮੰਡਲ ਵਿੱਚ ਹੋਏ ਫੇਰਬਦਲ ਤੋਂ ਬਾਅਦ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਸਟਾਫ ਅਤੇ ਬੁਨਿਆਦੀ ਢਾਂਚੇ ਦਾ ਮਜਬੂਤੀਕਰਨ ਪਹਿਲ ਦੇ ਆਧਾਰ 'ਤੇ ਨੇਪਰੇ ਚੜਾਇਆ ਜਾਵੇਗਾ। ਉਨ•ਾਂ ਕਿਹਾ ਕਿ ਮਾਲ ਵਿਭਾਗ ਵਿੱਚ ਪਟਵਾਰੀਆਂ ਦੀ  ਅਹਿਮ ਭੂਮਿਕਾ ਹੁੰਦੀ ਹੈ ਪਰ ਬਦਕਿਸਮਤੀ ਨਾਲ ਇਥੇ ਪਟਵਾਰੀਆਂ ਦੀ ਕਮੀ ਹੈ ਜਿਸ ਨਾਲ ਵਿਭਾਗ ਦਾ ਕੰਮ ਜ਼ਮੀਨੀ ਪੱਧਰ 'ਤੇ ਪ੍ਰਭਾਵਿਤ ਹੁੰਦਾ ਹੈ, ਇਸ ਲਈ ਇਨ•ਾਂ ਆਸਾਮੀਆਂ ਨੂੰ ਭਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਇਸਦੇ ਨਾਲ ਹੀ ਤਰੱਕੀ ਅਤੇ ਸਿੱਧੀ ਭਰਤੀ ਜ਼ਰੀਏ ਹੋਰ ਆਸਾਮੀਆਂ ਵੀ ਭਰੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੁਝ ਦੇਰੀਆਂ ਤੇ ਊਣਤਾਈਆਂ ਦੇਖੀਆਂ ਗਈਆਂ ਹਨ। ਇਸਦੇ ਹੱਲ ਲਈ ਐਨ.ਆਈ.ਸੀ, ਪੂਨੇ ਤੋਂ ਤਕਨੀਕੀ ਸਹਾਇਤਾ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਤਹਿਸੀਲ ਕੰਪਲੈਕਸਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪੀਣ
ਸੂਬੇ ਦੇ 6000 ਪਿੰਡਾਂ ਵਿਚ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਹੋਣ ਨੇੜੇ- ਤ੍ਰਿਪਤ ਬਾਜਵਾ

ਸੂਬੇ ਦੇ 6000 ਪਿੰਡਾਂ ਵਿਚ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਹੋਣ ਨੇੜੇ- ਤ੍ਰਿਪਤ ਬਾਜਵਾ

Chandigarh, Latest News
ਚੰਡੀਗੜ•, 10 ਜੂਨ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਵਿਭਾਗ ਵਲੋਂ 'ਪੰਜਾਬ ਤੰਦਰੁਸਤ ਮਿਸ਼ਨ' ਤਹਿਤ ਸੂਬੇ ਭਰ ਵਿਚ ਜੰਗੀ ਪੱਧਰ ਉੱਤੇ ਚੱਲ ਰਹੀ ਛੱਪੜਾਂ ਦੀ ਸਫਾਈ ਮੁਹਿੰਮ ਅਧੀਨ ਹੁਣ ਤੱਕ ਤਕਰੀਬਨ 6000 ਛੱਪੜਾਂ ਵਿਚੋਂ ਗੰਦਾ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ ਕਾਰਜ ਮੁਕੰਮਲ ਹੋਣ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬੇ ਦੇ ਬਾਕੀ ਰਹਿੰਦੇ ਛੱਪੜਾਂ ਦੀ ਸਫ਼ਾਈ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ ਦੇ ਤਕਰੀਬਨ 15,000 ਛੱਪੜਾਂ ਨੂੰ ਖਾਲੀ ਕਰ ਕੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਫ ਕਰਨ ਦਾ ਮਿਥਿਆ ਗਿਆ ਟੀਚਾ ਇਸ ਮਹੀਨੇ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ 1000 ਦੇ ਕਰੀਬ ਪਿੰਡਾਂ ਵਿਚ ਛੱਪੜਾਂ ਵਿਚੋਂ ਗਾਰ ਕੱਢਣ ਦੇ ਸ਼ੁਰੂ ਕੀਤੇ ਗਿਆ ਕੰਮ ਵੀ ਲਗਭਗ 50 ਫੀਸਦੀ ਤੱਕ ਮੁਕੰਮਲ ਹੋ ਚੁੱਕਾ ਹੈ। ਪੰਚਾਇਤ ਮੰਤਰੀ ਸ. ਬਾਜਵਾ ਨੇ ਛੱਪੜਾਂ ਦੀ ਸਫਾਈ ਦੇ
ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ

ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ

Chandigarh, Latest News
ਚੰਡੀਗੜ•, 10 ਜੂਨ: ਪੰਜਾਬ ਸਰਕਾਰ ਵਲੋਂ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ। ਅੱਜ ਇੱਥੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦਾ ਚਾਰਜ ਲੈਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲੀ ਲੰਮੀ ਮੀਟਿੰਗ ਉਪਰੰਤ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ। ਸ. ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆਂ ਭਰ ਦੀਆਂ ਨਾਨਕ ਲੇਵਾ ਸੰਸਥਾਵਾਂ ਨਾਲ ਤਾਲਮੇਲ ਕਰਕੇ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮ ਉਲੀਕੇ ਜਾਣ ਅਤੇ ਪੂਰਨ ਸਿੱਖ ਮਰਿਆਯਾਦਾ ਅਨੁਸਾਰ ਇਹ ਪ੍ਰੋਗਰਾਮ ਮਨਾਏ ਜਾਣ। ਉਨ•ਾਂ ਕਿਹਾ ਕਿ ਗੁਰੁ ਸਾਹਿਬ ਦਾ 550 ਸਾਲਾ ਮਨਾਉਣ ਲਈ ਡਿਊਟੀ ਨਹੀਂ ਬਲਕਿ ਸੇਵਾ ਭਾਵਨਾ ਨਾਲ ਕਾਰਜ ਕੀਤੇ ਜਾਣ। ਉਨਾਂ ਕਿਹਾ ਕਿ ਇਨਾਂ ਸਮਾਗਮਾ ਵਿਚ ਦੁਨੀਆਂ ਭਰ ਦੀਆਂ ਮਾਈਨਾਜ ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇੱਕ ਅਹਿਮ ਐਲਾਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਆਪਣੇ ਕੰਮ ਵਿੱਚ ਲਿਆਂਦੀ ਪਾਰਦਰਸ਼ਤਾ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਆਪਣੇ ਕੰਮ ਵਿੱਚ ਲਿਆਂਦੀ ਪਾਰਦਰਸ਼ਤਾ

Breaking News, Chandigarh
ਚੰਡੀਗੜ, 10 ਜੂਨ : ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਸਿਸਟਮ ਵਿਚਲੀ ਜਟਿਲਤਾ ਨੂੰ ਖ਼ਤਮ ਕਰਕੇ ਆਪਣੀ ਤਰ•ਾਂ ਦੀ ਵੱਖਰੀ ਪਹਿਲਕਦਮੀ ਕੀਤੀ ਹੈ, ਜਿਸ ਅਨੁਸਾਰ ਹੁਣ ਸ਼ਾਰਟਲਿਸਟਡ ਉਮੀਦਵਾਰਾਂ ਨੂੰ ਮੈਰਿਟ ਦੇ ਅਧਾਰ 'ਤੇ ਵਿਭਾਗਾਂ ਦੀ ਵੰਡ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਸੂਬਾ ਸਰਕਾਰ ਦੇ ਵੱਖ ਵੱਖ ਵਿਭਗਾਂ ਲਈ ਗਰੁੱਪ ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆਵਾਂ ਦਾ ਪ੍ਰਬੰਧ ਕਰਦਾ ਹੈ। ਇਸ ਤੋਂ ਪਹਿਲਾਂ ਪ੍ਰੀਖਿਆ ਤੋਂ ਬਾਅਦ ਸ਼ਾਰਟਲਿਸਟਡ ਉਮੀਦਵਾਰਾਂ ਨੂੰ ਵਿਭਾਗਾਂ ਦੀ ਵੰਡ ਦੀ ਕੋਈ ਢੁਕਵੀਂ ਤਰਤੀਬ ਨਹੀਂ ਸੀ। ਇਸ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਘਾਟ ਸੀ ਅਤੇ ਇਸ ਲਈ ਸ਼ਾਰਟਲਿਸਟਡ ਉਮੀਦਵਾਰਾਂ ਨੂੰ ਅਲਾਟਮੈਂਟ ਪ੍ਰਤੀ ਸ਼ੱਕ ਰਹਿੰਦਾ ਸੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਨਿਰਪੱਖ, ਪਾਰਦਰਸ਼ੀ ਅਤੇ ਮੈਰਿਟ ਅਧਾਰਤ ਚੋਣ ਵਿੱਚ ਵਿਸ਼ਵਾਸ਼ ਰੱਖਦੇ ਆਏ ਹਨ। ਨੌਜਵਾਨਾਂ ਪ੍ਰਤੀ ਉਨਾਂ ਦੀ ਚਿੰਤਾ ਅਤੇ ਵਚਨਬੱਧਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਬੋਰਡ ਦੁਆਰਾ ਸ਼ਾਰਟਲਿਸਟਡ ਉਮੀਦਵਾਰਾਂ ਨੂੰ ਮੈਰਿਟ ਦੇ