best platform for news and views

Day: June 11, 2019

ਦੂਸ਼ਿਤ ਦਰਿਆ- ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ ਸਰਕਾਰ- ਕੁਲਤਾਰ ਸਿੰਘ ਸੰਧਵਾਂ

ਦੂਸ਼ਿਤ ਦਰਿਆ- ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ ਸਰਕਾਰ- ਕੁਲਤਾਰ ਸਿੰਘ ਸੰਧਵਾਂ

Chandigarh, Latest News
ਚੰਡੀਗੜ੍ਹ, 11 ਜੂਨ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਰਿਆਵਾਂ ਸਮੇਤ ਪਾਣੀ ਦੇ ਸਾਰੇ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਿਤ ਕੀਤੇ ਜਾਣ ਨੂੰ ਪੰਜਾਬ ਸਮੇਤ ਰਾਜਸਥਾਨ ਤੱਕ ਦੇ ਲੋਕਾਂ ਦੀ ਜ਼ਿੰਦਗੀ ਨਾਲ ਸ਼ਰੇਆਮ ਖਿਲਵਾੜ ਕਰਾਰ ਦਿੱਤਾ ਹੈ। 'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜ਼ੋਨ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਦੀਆਂ ਨਹਿਰਾਂ 'ਚ ਚੱਲ ਰਹੇ ਪਲੀਤ ਪਾਣੀ ਲਈ ਸਿਰਫ਼ ਅਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ 'ਚ ਵੀ ਪਿਛਲੀ ਬਾਦਲ ਸਰਕਾਰ ਵਾਂਗ ਦਰਿਆਵਾਂ ਅਤੇ ਕੁਦਰਤੀ ਸਰੋਤਾਂ ਨੂੰ ਦੂਸ਼ਿਤ ਕਰਨ ਵਾਲੇ ਰਸੂਖਵਾਨ ਲੋਕਾਂ 'ਤੇ ਸਖ਼ਤੀ ਵਰਤਣ ਦੀ ਸਿਆਸੀ ਇੱਛਾ ਸ਼ਕਤੀ ਨਹੀਂ ਹੈ, ਜਦਕਿ ਅਜਿਹੇ ਹਰੇਕ ਜ਼ਿੰਮੇਵਾਰ ਅਫ਼ਸਰਾਂ ਅਤੇ ਫ਼ੈਕਟਰੀਆਂ ਮਾਲਕਾਂ 'ਤੇ ਸਮੂਹਿਕ ਕਤਲੇਆਮ ਦੇ ਦੋਸ਼ਾਂ ਤਹਿਤ ਫ਼ੌਜਦਾਰੀ ਮੁਕੱਦਮਾ
ਫਤਹਿਵੀਰ ਦਾ ਕਾਤਲ ਹੈ ਅਧਰੰਗ ਮਾਰਿਆ ਸਰਕਾਰੀ ਸਿਸਟਮ- ਹਰਪਾਲ ਸਿੰਘ ਚੀਮਾ

ਫਤਹਿਵੀਰ ਦਾ ਕਾਤਲ ਹੈ ਅਧਰੰਗ ਮਾਰਿਆ ਸਰਕਾਰੀ ਸਿਸਟਮ- ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 11 ਜੂਨ 2019 ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੋਰਵੈਲ 'ਚ ਡਿੱਗੇ ਫਤਹਿਵੀਰ ਸਿੰਘ ਦੀ ਦੁਖਦਾਇਕ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਸ ਤ੍ਰਾਸਦੀ 'ਚ ਸਰਕਾਰਾਂ ਦੀ ਭੂਮਿਕਾ ਨੇ ਪੂਰੀ ਦੁਨੀਆ 'ਚ ਪੰਜਾਬ ਅਤੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਮੰਗਲਵਾਰ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਮੀਡੀਆ ਨੂੰ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਕਰੀਬ 128 ਫੁੱਟ ਡੂੰਘੇ ਬੋਰਵੈਲ 'ਚ ਫਸੇ ਫਤਹਿਵੀਰ ਸਿੰਘ ਨੂੰ ਕੱਢਣ ਲਈ 6 ਦਿਨਾਂ ਤੋਂ ਵੀ ਵੱਧ ਸਮਾਂ ਤਜਰਬੇ ਕਰਨ 'ਚ ਲਗਾ ਦਿੱਤਾ ਗਿਆ ਅਤੇ ਅੰਤ ਨੂੰ ਉਸੇ 'ਪੱਥਰ ਯੁੱਗ' ਦੇ ਤਰੀਕੇ ਨਾਲ ਕੁੰਡੀਆਂ ਫਸਾ ਕੇ ਫਤਹਿਵੀਰ ਸਿੰਘ ਨੂੰ ਕੱਢਿਆ, ਜੋ ਬੇਹੱਦ-ਨਿੰਦਣਯੋਗ ਅਤੇ ਸ਼ਰਮਨਾਕ ਕਾਰਵਾਈ ਕਹੀ ਜਾ ਸਕਦੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਧਰੰਗ ਮਾਰੇ ਸਰਕਾਰੀ ਸਿਸਟਮ ਅਤੇ ਸ਼ਾਸਕਾਂ ਦੀ ਬੇਰੁਖ਼ੀ ਨੂੰ ਇੱਕ ਮਾਸੂਮ ਦਾ ਕਤਲ ਕੀਤਾ ਹੈ। ਚੀਮਾ ਨੇ ਇਸ ਪੂਰੀ ਘਟਨਾਕ੍ਰਮ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਬਚਾਅ ਅਪਰੇਸ਼ਨ ਦੌਰਾਨ ਜਿਸ-ਜਿਸ ਨੇ ਕੁਤਾਹੀ ਵਰਤੀ ਹੈ, ਉਸ ਨੂੰ ਮਿਸਾਲੀਆ ਸਜਾ ਯਕੀਨੀ ਬਣਾਈ ਜਾਵੇ। ਇਸ ਦੇ ਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮਲਾ ਸ਼ਰਮਾ ਦੇ ਪਤੀ ਦੀ ਮੌਤ ‘ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮਲਾ ਸ਼ਰਮਾ ਦੇ ਪਤੀ ਦੀ ਮੌਤ ‘ਤੇ ਦੁੱਖ ਪ੍ਰਗਟ

Breaking News, Chandigarh
ਚੰਡੀਗੜ•, 11 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੜ•ਦੀਕਲਾ ਦੀ ਸੀਨੀਅਰ ਪੱਤਰਕਾਰ ਕਮਲਾ ਸ਼ਰਮਾ ਦੇ ਪਤੀ ਤਰਸੇਮ ਲਾਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਤਰਸੇਮ ਲਾਲ (68) ਨੇ ਅੱਜ ਸਵੇਰੇ ਪੀ.ਜੀ.ਆਈ. ਵਿਖੇ ਸੰਖੇਪ ਬੀਮਾਰੀ ਤੋਂ ਬਾਅਦ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਆਪਣੀ ਪਤਨੀ, ਇਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀ ਤਰਸੇਮ ਲਾਲ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਮਲਾ ਸ਼ਰਮਾ ਅਤੇ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

Breaking News, Chandigarh
ਚੰਡੀਗੜ•, 11 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮੇਜਰ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਸ਼ਾਮਲ ਵਿਰੋਧੀ ਧਿਰ ਦੇ ਦਰਸ਼ਨ ਸਿੰਘ ਅਤੇ ਅਮਰੀਕ ਸਿੰਘ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 8,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈ
ਕੈਪਟਨ ਅਮਰਿੰਦਰ ਸਿੰਘ ਵੱਲੋਂ ਫਤਹਿਵੀਰ ਦੀ ਮੌਤ ਤੋਂ ਬਾਅਦ ਸਾਰੇ ਖੁਲ•ੇ ਬੋਰਾਂ ਨੂੰ ਬੰਦ ਕਰਨ ਦੇ ਨਿਰਦੇਸ਼ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਤਹਿਵੀਰ ਦੀ ਮੌਤ ਤੋਂ ਬਾਅਦ ਸਾਰੇ ਖੁਲ•ੇ ਬੋਰਾਂ ਨੂੰ ਬੰਦ ਕਰਨ ਦੇ ਨਿਰਦੇਸ਼ 

Breaking News, Chandigarh
ਚੰਡੀਗੜ•, 11 ਜੂਨ ਸੰਗਰੂਰ ਜ਼ਿਲ•ੇ ਦੇ ਸੁਨਾਮ ਇਲਾਕੇ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗਕੇ 2 ਸਾਲਾਂ ਦੇ ਫਤਹਿਵੀਰ ਸਿੰਘ ਦੀ ਹੋਈ ਦਰਦਨਾਕ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਖੁਲ•ੇ ਪਏ ਸਾਰੇ ਬੋਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਫਤਹਿਵੀਰ ਸਿੰਘ ਨੂੰ 108 ਘੰਟੇ ਦੀ ਸਖਤ ਜਦੋ-ਜਹਿਦ ਦੇ ਬਾਵਜੂਦ ਬਚਾਇਆ ਨਾ ਜਾ ਸਕਿਆ। ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਖੁਲ•ੇ ਪਏ ਬੋਰਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਜਾਣਕਾਰੀ ਮੰਗੀ ਹੈ ਅਤੇ ਉਨ•ਾਂ ਨੇ ਇਸ ਤਰ•ਾਂ ਦੀ ਦੁਖਦਾਈ ਘਟਨਾ ਤੋਂ ਬਚਣ ਲਈ ਇਨ•ਾਂ ਦੇ ਸਬੰਧ ਵਿੱਚ ਤੁਰੰਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਘਟਨਾ 'ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਦੀ ਅਗਵਾਈ ਵਾਲੇ ਆਫਤ ਪ੍ਰਬੰਧਨ ਗਰੁੱਪ ਨੂੰ ਅਜਿਹਿਆਂ ਘਟਨਾਵਾਂ ਤੋਂ ਬਚਣ ਅਤੇ ਰੋਕਣ ਲਈ ਐਸ.ਪੀ.ਓਜ (ਸਟੈਂਡਰਡ ਆਪਰੇਟਿੰਗ ਪ੍ਰਾਸੀਜ਼ਰ) ਨੂੰ ਅੰਤਿਮ ਰੂਪ ਦੇਣ ਲਈ ਅਖਿਆ ਹੈ। ਮੁੱਖ ਮੰਤਰੀ ਫਤਹਿਵੀਰ ਨੂੰ ਬਚਾਉਣ ਲਈ ਬਚਾਉ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰਦੇ ਰਹੇ। ਕੁਦਰਤੀ
ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਦੇਣ ਸਬੰਧੀ ਕਿਸੇ ਵੀ ਤਰ••ਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੰਘ ਸਿੱਧੂ

ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਦੇਣ ਸਬੰਧੀ ਕਿਸੇ ਵੀ ਤਰ••ਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੰਘ ਸਿੱਧੂ

Chandigarh, Latest News
ਚੰਡੀਗੜ••, 11 ਜੂਨ : ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਰ ਕਿਸਮ ਦੀਆਂ ਮੁਫ਼ਤ ਦਵਾਈਆਂ ਦੀ ਢੁਕਵੀਂ ਉਪਲੱਬਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਦਵਾਈਆਂ ਲੈਣ ਲਈ ਭੱਜ ਦੌੜ ਨਾ ਕਰਨੀ ਪਵੇ ਤੇ ਉਹਨਾਂ ਨੂੰ ਪ੍ਰਾਈਵੇਟ ਡਰੱਗ ਸਟੋਰਾਂ ਤੋਂ ਦਵਾਈਆਂ ਖਰੀਦਣ ਲਈ ਪੈਸੇ ਨਾ ਖਰਚਣੇ ਪੈਣ। ਮਿਆਰੀ ਦਵਾਈਆਂ ਅਤੇ ਇਲਾਜ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ•ਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਮੇਰਾ ਮੁੱਖ ਏਜੰਡਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਕਤ ਪ੍ਰਗਟਾਵਾ ਸ. ਬਲਬੀਰ ਸਿੰਘ ਸਿੱਧੂ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸਿਹਤ ਵਿਭਾਗ ਦੇ ਸਾਰੇ ਵਿੰਗਾਂ ਦੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੰਤਰੀ ਨੇ ਕਿਹਾ, ''ਮਾਨਸੂਨ ਆਉਣ ਵਾਲਾ ਹੈ, ਇਸ ਲਈ ਮੈਂ ਸਮੂਹ ਉੱਚ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਸੂਬੇ ਦੇ ਵਸਨੀਕਾਂ ਨੂੰ ਸਮਰਪਿਤ ਭਾਵਨਾ ਨਾਲ ਸੇਵਾਵਾਂ ਦੇਣ ਲਈ ਤਿਆਰ ਰਹਿਣ ਤਾਂ ਜੋ ਕਿਸੇ ਵੀ ਅਣਸੁਖਾ
ਜਲ ਸਰੋਤ ਸੰਭਾਲ ਲਈ ਪੰਜਾਬ ਵੱਲੋਂ ਇਜ਼ਰਾਈਲ ਦੀ ਕੌਮੀ ਕੰਪਨੀ ਨਾਲ ਸਮਝੌਤਾ

ਜਲ ਸਰੋਤ ਸੰਭਾਲ ਲਈ ਪੰਜਾਬ ਵੱਲੋਂ ਇਜ਼ਰਾਈਲ ਦੀ ਕੌਮੀ ਕੰਪਨੀ ਨਾਲ ਸਮਝੌਤਾ

Chandigarh, Latest News
ਚੰਡੀਗੜ•, 11 ਜੂਨ: ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਇਜ਼ਰਾਈਲ ਦੀ ਕੌਮੀ ਜਲ ਕੰਪਨੀ ਐਮ/ਐਸ ਮੈਕੋਰੋਟ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ ਸੂਬੇ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਵਾਟਰ ਕੰਜ਼ਰਵੇਸ਼ਨ ਐਂਡ ਮੈਨੇਜਮੈਂਟ ਮਾਸਟਰ ਪਲਾਨ (ਡਬਲਿਊੂ.ਸੀ.ਐਮ.ਐਮ.ਪੀ.) ਤਿਆਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਜ਼ਰਾਈਲ ਵਿਸ਼ਵ ਦਾ ਇਕਲੌਤਾ ਮੁਲਕ ਹੈ, ਜੋ ਆਪਣੇ ਵੇਸਟ ਵਾਟਰ ਨੂੰ 80 ਫ਼ੀਸਦ ਤੋਂ ਵੀ ਵੱਧ ਮੁੜ ਵਰਤੋਂ ਵਿੱਚ ਲਿਆਉਂਦਾ ਹੈ। ਇਸ ਸਮਝੌਤੇ ਮੁਤਾਬਕ, ਇਸ ਕੰਪਨੀ ਵੱਲੋਂ 18 ਮਹੀਨਿਆਂ ਵਿੱਚ ਸੁਝਾਅ ਦਿੱਤੇ ਜਾਣਗੇ ਅਤੇ ਮਾਸਟਰ ਪਲਾਨ ਅਕਤੂਬਰ, 2020 ਤੱਕ ਸੌਂਪੇ ਜਾਣ ਦੀ ਸੰਭਾਵਨਾ ਹੈ। ਇਸ ਪ੍ਰਾਜੈਕਟ ਤਹਿਤ ਇਜ਼ਰਾਈਲ ਦੇ ਮਾਹਿਰਾਂ ਦੀ ਤਿੰਨ ਮੈਂਬਰੀ ਟੀਮ 14 ਜੂਨ, 2019 ਤੱਕ ਪੰਜਾਬ ਦੇ ਦੌਰੇ 'ਤੇ ਆਈ ਹੈ, ਜਿਸ ਵੱਲੋਂ ਸੂਬੇ ਵਿੱਚ ਜਲ ਸਰੋਤਾਂ ਦੀ ਮੌਜੂਦਾ ਸਥਿਤੀ ਅਤੇ ਇਸ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਇਥੇ ਪੰਜਾਬ ਭਵਨ ਵਿੱਚ ਅੱਜ ਇਸ ਟੀਮ ਨਾਲ ਡਾਇਰੈਕਟੋਰੇਟ ਆਫ ਗਰਾਊਂਡਵਾਟਰ ਮੈਨੇਜਮੈ
ਮਿਲਕਫੈਡ ਵੱਲੋਂ ਦੁੱਧ ਉਤਪਾਦਕਾਂ ਲਈ ਖਰੀਦ ਕੀਮਤਾਂ ਵਧਾਈਆਂ

ਮਿਲਕਫੈਡ ਵੱਲੋਂ ਦੁੱਧ ਉਤਪਾਦਕਾਂ ਲਈ ਖਰੀਦ ਕੀਮਤਾਂ ਵਧਾਈਆਂ

Chandigarh, Latest News
ਚੰਡੀਗੜ•, 11 ਜੂਨ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਡ (ਮਿਲਕਫੈਡ) ਵੱਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ। ਇਹ ਵਾਧਾ ਅੱਜ 11 ਜੂਨ ਤੋ ਲਾਗੂ ਹੋ ਗਿਆ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਿਲਕਫੈਡ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ ਰੰਧਾਵਾ ਨੇ ਦੱਸਿਆ ਕਿ ਇਸ ਵਾਧੇ ਦਾ ਮੁੱਖ ਕਾਰਨ ਪਸੂ ਖੁਰਾਕ ਅਤੇ ਚਾਰੇ ਦੀ ਕੀਮਤਾਂ ਵਿੱਚ ਵਾਧਾ ਹੋਣ ਕਰਕੇ ਦੁੱਧ ਉਤਪਾਦਕਾਂ ਦੇ ਵਧੇ ਖਰਚੇ ਕਾਰਨ ਉਨ•ਾਂ ਨੂੰ ਰਾਹਤ ਦੇਣਾ ਹੈ। ਉਨ•ਾਂ ਦੱਸਿਆ ਕਿ ਇਨ•ਾਂ ਕਾਰਨਾਂ ਦੇ ਮੱਦੇਨਜਰ ਵੇਰਕਾ ਵੱਲੋਂ ਪਹਿਲਾਂ ਵੀ 21 ਅਪਰੈਲ ਨੂੰ 10 ਰੁਪਏ ਤੋਂ 20 ਰੁਪਏ ਅਤੇ 21 ਮਈ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਵਧਾਏ ਗਏ ਹਨ। ਇਸ ਮੌਕੇ ਮੀਟਿੰਗ ਵਿੱਚ ਮਿਲਕਫੈਡ ਦੇ ਪ੍ਰਬੰਧ ਨਿਰਦੇਸਕ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਸਹਿਕਾਰਤਾ ਮੰਤਰੀ ਨੂੰ ਦੱਸਿਆ ਕਿ ਵੇਰਕਾ ਹਮੇਸਾ ਆਪਣੇ ਦੁੱਧ ਉਤਪਾਦਕਾਂ ਨੂੰ ਉਤਮ ਦੁੱਧ ਪ੍ਰਾਪਤੀ ਕੀਮਤ ਮੁਹੱਈਆ