best platform for news and views

Day: July 9, 2019

ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ ਤੋਂ ਆਯੋਜਿਤ ਕੀਤੇ ਜਾਣਗੇ: ਚੰਨੀ

ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ ਤੋਂ ਆਯੋਜਿਤ ਕੀਤੇ ਜਾਣਗੇ: ਚੰਨੀ

Chandigarh, Latest News
ਚੰਡੀਗੜ, 8 ਜਲਾਈ: ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ , 2019 ਤੋਂ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਜ਼ਗਾਰ ਉੱਤਪਤੀ ਲਈ ਗਠਿਤ ਕੀਤੇ ਸਲਾਹਕਾਰੀ ਸਮੂਹ ਦੀ ਪਲੇਠੀ ਮੀਟਿੰਗ ਦੀ ਘੋਸ਼ਣਾ ਕੀਤੀ ਗਈ ਜਿਸਦੀ ਦੀ ਪ੍ਰਧਾਨਗੀ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ। ਇਸ ਸਮੂਹ ਵਿੱਚ ਉਦਯੋਗ ਮੰਤਰੀ, ਸ੍ਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਸ੍ਰੀ ਸੰਜੇ ਤਲਵਾੜ,  ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ਼, ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ ਅਤੇ ਵਿਧਾਇਕ ਸ੍ਰੀ ਅੰਗਦ ਸੈਣੀ ਹੋਰ ਮੈਂਬਰਾਂ ਵਜੋਂ ਸ਼ਾਮਲ ਹਨ । ਮੰਤਰੀ ਨੇ ਕਿਹਾ ਕਿ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲਾ 19 ਸਤੰਬਰ , 2019 ਤੋਂ 30 ਸਤੰਬਰ ,2019 ਤੱਕ ਆਯੋਜਿਤ ਕਰਵਾਏ ਜਾਣਗੇ। ਜਿਨਾਂ ਦਾ ਉਦੇਸ਼ ਘੱਟੋ-ਘੱਟ 1 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਾਉਣਾ ਅਤੇ 1 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲੋਨ ਮੁਹੱਈਆ ਕਰਾਉਣਾ ਹੈ। ਉਨਾਂ ਕਿਹਾ ਕਿ ਅਜਿਹੇ ਸੂਬਾ ਪੱਧਰੀ ਰ
ਸੱਤਾਹੀਣ ਹੋ ਕੇ ਹੀ ਕਿਉਂ ਜਾਗਦਾ ਹੈ ਬਾਦਲਾਂ ਦਾ ਪੰਜਾਬ ਨਾਲ ਹੇਜ -ਹਰਪਾਲ ਸਿੰਘ ਚੀਮਾ

ਸੱਤਾਹੀਣ ਹੋ ਕੇ ਹੀ ਕਿਉਂ ਜਾਗਦਾ ਹੈ ਬਾਦਲਾਂ ਦਾ ਪੰਜਾਬ ਨਾਲ ਹੇਜ -ਹਰਪਾਲ ਸਿੰਘ ਚੀਮਾ

Chandigarh, Latest News
ਚੰਡੀਗੜ੍ਹ , 9 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਦੋਂ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਵਿੱਚੋਂ ਬਾਹਰ ਹੋ ਜਾਂਦੇ ਹਨ ਤਾਂ ਇਨ੍ਹਾਂ ਨੂੰ ਪੰਥ ਅਤੇ ਪੰਜਾਬ ਦਾ ਹੇਜ ਜਾਗ ਜਾਂਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਭਾਵਨਾਤਮਕ ਤੌਰ ਉੱਤੇ ਇਹ (ਬਾਦਲ) ਪੰਜਾਬ ਦੇ ਪਾਣੀ, ਚੰਡੀਗੜ੍ਹ ਅਤੇ ਪੰਥ ਨੂੰ ਖਤਰੇ ਦਾ ਰਾਗ ਅਲਾਪਣਾ ਸ਼ੁਰੂ ਕਰ ਦਿੰਦੇ ਹਨ, ਪ੍ਰੰਤੂ ਪੰਜਾਬ ਦੇ ਲੋਕ ਬਾਦਲ ਪਰਿਵਾਰ ਦੀ ਸੱਤਾ ਅਤੇ ਪੈਸੇ ਦੀ ਭੁੱਖ ਬਾਰੇ ਚੰਗੀ ਤਰ੍ਹਾਂ ਸਮਝ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਬਾਦਲਾਂ ਦੀਆਂ ਗੁੰਮਰਾਹਕੁੰਨ ਗੱਲਾਂ ਦਾ ਸ਼ਿਕਾਰ ਨਹੀਂ ਹੋਣਗੇ। ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਅਤੇ ਹੱਕਾਂ ਦੀ ਨਾ ਕਦੇ ਪ੍ਰਵਾਹ ਸੀ ਅਤੇ ਨਾ ਹੀ ਰਹੇਗੀ। ਜੇਕਰ ਹੁੰਦੀ ਤਾਂ ਚੰਡੀਗੜ੍ਹ ਪੰਜਾਬ ਦਾ ਹੁੰਦਾ, ਪੰਜਾਬ ਦੇ ਪਾਣੀ
ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਕਰ ਰਹੀ ਹੈ ਵਿਚਾਰ: ਕਾਂਗੜ

ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਕਰ ਰਹੀ ਹੈ ਵਿਚਾਰ: ਕਾਂਗੜ

Chandigarh, Latest News
ਚੰਡੀਗੜ•, 9 ਜੁਲਾਈ: ਕੁਦਰਤੀ ਆਫਤਾਂ ਅਤੇ ਦੁਰਘਟਨਾਵਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਮਾਂਬੱਧ ਤੇ ਢੁੱਕਵੀਂ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਮਾਲ, ਮੁੜ-ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ। ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਬਣਾਈ ਗਈ ਹੈ ਜਿਸ ਵਿੱਚ ਉਨ•ਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੈਂਬਰ ਹਨ। ਇਹ ਕਮੇਟੀ ਬੁੱਧਵਾਰ ਨੂੰ ਮੀਟਿੰਗ ਕਰਕੇ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਸੰਭਾਵਨਾਵਾਂ ਤਲਾਸ਼ੇਗੀ ਜਿਸ ਵਿਚ ਸਾਰੀਆਂ ਕੁਦਰਤੀ ਆਫਤਾਂ ਅਤੇ ਦੁਰਘਟਨਾਵਾਂ ਤੋਂ ਪੀੜਤ ਲੋਕਾਂ ਨੂੰ ਕਵਰ ਕੀਤਾ ਜਾਵੇਗਾ। ਇਸ ਵਿਸ਼ੇ 'ਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਸ੍ਰੀ ਕਾਂਗੜ ਨੇ ਕਿਹਾ ਕਿ ਮੌਜੂਦਾ ਸੰਦਰਭ ਵਿਚ ਦੰਗੇ, ਸੜਕ/ਰੇਲ ਹਾਦਸੇ, ਕੁਦਰਤੀ ਆਫਤਾਂ ਆਦਿ ਕਿਸਮ ਦੀਆਂ ਦੁਰਘਟਨਾਵਾਂ ਦੇ ਪੀੜਤਾਂ/ਆਸ਼ਰਿਤਾਂ ਨੂੰ ਰਾਹਤ ਪ੍ਰਦਾਨ ਕੀਤੀ
ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕਰਾਂਗੇ: ਸਾਧੂ ਸਿੰਘ ਧਰਮਸੋਤ

ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕਰਾਂਗੇ: ਸਾਧੂ ਸਿੰਘ ਧਰਮਸੋਤ

Breaking News, Chandigarh
ਚੰਡੀਗੜ•, 9 ਜੁਲਾਈ: ਜੰਗਲਾਤ ਵਿਭਾਗ ਵੱਲੋਂ ਸੂਬੇ ਭਰ ਵਿੱਚ 175 'ਨਾਨਕ ਬਗੀਚੀਆਂ' ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੀਆਂ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਅੱਜ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡੀ.ਐਫ. ਓਜ਼  ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ ਕੀਤਾ। ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜਿੱਥੇ ਹਰ ਪਿੰਡ ਵਿੱਚ 550 ਬੂਟੇ ਲਾਏ ਜਾ ਰਹੇ ਹਨ, ਉੱਥੇ ਹੀ ਸੂਬੇ ਭਰ 'ਚ 175 'ਨਾਨਕ ਬਗੀਚੀਆਂ' ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਇੱਕ 'ਨਾਨਕ ਬਗੀਚੀ' ਨੂੰ ਇੱਕ ਵਿਸ਼ੇਸ਼ ਥਾਂ 'ਤੇ ਮੈਡੀਸਨਲ ਅਤੇ ਵੱਖ-ਵੱਖ ਤਰ•ਾਂ ਦੇ ਹੋਰ ਬੂਟੇ ਲਗਾ ਕੇ ਤਿਆਰ ਕੀਤਾ ਜਾਵੇਗਾ। ਇਸ ਥਾਂ ਨੂੰ ਪੌਦਿਆਂ ਦੀ ਵਿਕਾਸ ਸਮਰੱਥਾ ਅਨੁਸਾਰ ਬਰਾਬਰ ਅਨੁਪਾਤ ਵਿੱਚ ਵੰਡ ਕੇ ਲਗਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਵਿਭਾਗ ਵੱਲੋਂ ਹਰ 'ਨਾਨਕ ਬਗੀਚੀ' ਦੀ ਤਿੰਨ ਸਾਲਾਂ ਤੱਕ ਸਾਂਭ-ਸੰਭਾਲ ਕੀਤੀ ਜਾਵੇਗੀ ਤਾਂ ਜ
ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ 

ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ 

Chandigarh, Latest News
ਚੰਡੀਗੜ•, 9 ਜੁਲਾਈ : ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਅਧਾਰ 'ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ, ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ•ਾਂ ਕਿਹਾ ਕਿ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਆਸ਼ਰਿਤਾਂ ਨਾਲ ਸਰਕਾਰ ਹਮਦਰਦੀ ਰੱਖਦੀ ਹੈ, ਇਸ ਲਈ ਸਾਰੇ ਵਿਭਾਗਾਂ ਵੱਲੋਂ ਅਜਿਹੇ ਕੇਸਾਂ ਦਾ ਬੈਕਲਾਗ ਪਹਿਲ ਦੇ ਅਧਾਰ 'ਤੇ ਭਰਿਆ ਜਾ ਰਿਹਾ ਹੈ। ਜਿਨ•ਾਂ ਅਸਾਮੀਆਂ 'ਤੇ ਇਨ•ਾਂ ਲਾਭਪਾਤਰੀਆਂ ਨੂੰ ਭਰਤੀ ਕੀਤਾ ਗਿਆ ਹੈ ਉਨ•ਾਂ ਵਿੱਚ 10 ਅਸਾਮੀਆਂ ਗਰੁੱਪ ਸੀ ਅਤੇ 70 ਅਸਾਮੀਆਂ ਗਰੁੱਪ ਡੀ ਦੀਆਂ ਹਨ।  ਇਨ•ਾਂ ਵਿੱਚੋਂ 6 ਉਮੀਦਵਾਰਾਂ ਦੀ ਕਲਰਕ, 3 ਜੂਨੀਅਰ ਡਰਾਫਟਸਮੈਨ, 1 ਰੋਡ ਇੰਸਪੈਕਟਰ, 59 ਸੇਵਾਦਾਰ, 5 ਬੇਲਦਾਰ, 2 ਚੌਂਕੀਦਾਰ, 3 ਸਵੀਪਰ ਅਤੇ 1 ਮਾਲੀ
ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤੇ ਖਿਡਾਰੀਆਂ ਦੀ ਸੂਚੀ 

ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤੇ ਖਿਡਾਰੀਆਂ ਦੀ ਸੂਚੀ 

Breaking News, Chandigarh
ਚੰਡੀਗੜ•, 9 ਜੁਲਾਈ ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ 101 ਖਿਡਾਰੀਆਂ ਨੂੰ ਅੱਜ ਚੰਡੀਗੜ• ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ। 101 ਖਿਡਾਰੀਆਂ ਵਿੱਚੋਂ 20 ਖਿਡਾਰੀ ਪੁਰਾਣੇ ਖਿਡਾਰੀ ਹਨ ਜੋ ਪਦਮ ਸ੍ਰੀ ਜਾਂ ਅਰਜੁਨਾ ਐਵਾਰਡ ਜੇਤੂ ਹਨ। ਇਸ ਤੋਂ ਇਲਾਵਾ 81 ਖਿਡਾਰੀ ਉਹ ਹਨ ਜਿਨ•ਾਂ ਨੂੰ ਸਾਲ 2011 ਤੋਂ 2018 ਤੱਕ ਦੀਆਂ ਪ੍ਰਾਪਤੀਆਂ ਬਦਲੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਗਿਆ। ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਸੂਚੀ:- ਪਦਮ ਸ੍ਰੀ/ਅਰਜੁਨ ਐਵਾਰਡੀ (20):-  ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ, ਅਜੀਤ ਪਾਲ ਸਿੰਘ, ਬਿਸ਼ਨ ਸਿੰਘ ਬੇਦੀ, ਕਮਲਜੀਤ ਕੌਰ ਸੰਧੂ, ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ,
ਕੈਪਟਨ ਅਮਰਿੰਦਰ ਸਿੰਘ ਉੱਘੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਸਿਫ਼ਾਰਸ਼ ਕਰਨਗੇ

ਕੈਪਟਨ ਅਮਰਿੰਦਰ ਸਿੰਘ ਉੱਘੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਸਿਫ਼ਾਰਸ਼ ਕਰਨਗੇ

Breaking News, Chandigarh
ਚੰਡੀਗੜ•, 9 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਤਿੰਨ ਵਾਰ ਦੇ ਓਲੰਪਿਕ ਸੋਨ ਤਗਮਾ ਜੇਤੂ ਉੱਘੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਂ ਦੀ ਭਾਰਤ ਰਤਨ ਦੇਣ ਲਈ ਸਿਫ਼ਾਰਸ਼ ਕਰਨਗੇ। ਮੁੱਖ ਮੰਤਰੀ ਅੱਜ ਸਾਬਕਾ ਹਾਕੀ ਖਿਡਾਰੀ ਨੂੰ ਪੀ.ਜੀ.ਆਈ ਵਿਖੇ ਮਿਲੇ ਅਤੇ ਉਨ•ਾਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕੀਤਾ ਜੋ ਕਿ ਬਿਮਾਰ ਹੋਣ ਕਾਰਨ ਉਥੇ ਜੇਰੇ ਇਲਾਜ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਨੇ 100 ਹੋਰ ਉੱਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਇਕ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਐਵਾਰਡ ਨੂੰ ਦੇਣ ਦਾ ਕਾਰਜ ਤਕਰੀਬਨ ਇਕ ਦਹਾਕੇ ਦੇ ਵਕਫੇ ਤੋਂ ਬਾਅਦ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਸਾਲਾਨਾ ਸਮਾਰੋਹ ਮਨਾਇਆ ਜਾਵੇਗਾ। ਐਵਾਰਡ ਦੇਣ ਦੇ ਸਮਾਰੋਹ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬਲਬੀਰ ਸਿੰਘ ਵਰਗੇ ਮਹਾਨ ਹਾਕੀ ਓਲੰਪਿਅਨਾਂ ਵਰਗੇ ਖਿਡਾਰੀਆਂ ਨੇ ਖੇਡਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ ਹੈ ਜਿਨ•ਾਂ ਨੂੰ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਹਾਜ਼ਰੀਨਾਂ ਨਾਲ ਆਪਣੇ ਯਾਦਗਾਰੀ ਪਲ ਸਾਂਝੇ ਕ
ਬਿਜਲੀ ਦੇ ਬਿੱਲ ਪਾਰਟੀਆਂ ਦੇਖ ਕੇ ਨਹੀਂ ਆਉਂਦੇ ਸਭ ਨੂੰ ਲੱਗ ਰਿਹਾ ਹੈ ਮੋਟਾ ਟਾਂਕਾ- ‘ਆਪ’

ਬਿਜਲੀ ਦੇ ਬਿੱਲ ਪਾਰਟੀਆਂ ਦੇਖ ਕੇ ਨਹੀਂ ਆਉਂਦੇ ਸਭ ਨੂੰ ਲੱਗ ਰਿਹਾ ਹੈ ਮੋਟਾ ਟਾਂਕਾ- ‘ਆਪ’

Breaking News, Chandigarh
ਚੰਡੀਗੜ੍ਹ, 9 ਜੁਲਾਈ 2019 ਆਮ ਆਦਮੀ ਪਾਰਟੀ (ਪੰਜਾਬ) ਨੇ ਸੂਬੇ ਵਿੱਚ ਮਹਿੰਗੀ ਬਿਜਲੀ ਦੇ ਮੁੱਦੇ ਉੱਤੇ ਪੰਜਾਬ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉੱਤੇ ਉੱਠ ਕੇ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਿਜਲੀ ਦੇ ਬਿੱਲ ਪਾਰਟੀਆਂ ਵੇਖ ਕੇ ਨਹੀਂ, ਸਗੋਂ ਹਰੇਕ ਅਮੀਰ ਗ਼ਰੀਬ ਦੀ ਜੇਬ ਨੂੰ ਮੋਟਾ ਟਾਂਕਾ ਲਗਾ ਰਹੇ ਹਨ ਮੰਗਲਵਾਰ ਨੂੰ 'ਆਪ' ਵੱਲੋਂ ਸੂਬੇ ਅੰਦਰ ਮਹਿੰਗੀ ਬਿਜਲੀ ਵਿਰੁੱਧ ਵਿੱਢੇ ਬਿਜਲੀ ਮੋਰਚੇ ਨਾਲ ਸੰਬੰਧਿਤ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਿਧਾਇਕਾਂ ਅਤੇ ਹੋਰ ਆਗੂਆਂ ਨਾਲ ਬੈਠਕ ਕੀਤੀ। ਬੈਠਕ ਵਿੱਚ ਬਿਜਲੀ ਮੋਰਚੇ ਦੇ ਸੂਬਾ ਕੁਆਰਡੀਨੇਟਰ ਅਤੇ ਵਿਧਾਇਕ ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਸਰਬਜੀਤ ਕੌਰ ਮਾਣੂਕੇ, ਪ੍ਰੋਫੈਸਰ ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ ਅਤੇ ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ) ਕੋਰ ਕਮੇਟੀ ਮੈਂਬਰ ਸੁਖਵਿੰਦਰ ਸੁੱਖੀ' ਮਨਜੀਤ ਸਿੰਘ ਸਿੱਧੂ, ਸੂਬਾ ਸਪੋਕਸਮੈਨ ਨਵਦੀਪ ਸਿੰਘ ਸੰਘਾ, ਸੰਦੀਪ ਸਿੰਗਲਾ ਅਤੇ ਹੋਰ ਆਗੂ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹਰਪਾਲ ਸਿੰਘ