best platform for news and views

Day: July 10, 2019

ਪੰਚਾਇਤ ਯੂਨੀਅਨ ਨੇ ਮਨਰੇਗਾ ਸੰਬੰਧੀ ਸੁਖਬੀਰ ਬਾਦਲ ਦੀ ਸ਼ਿਕਾਇਤ ਨੂੰ ਝੂਠਾ ਦੱਸਿਆ-ਕੇਂਦਰੀ ਜਾਂਚ ਟੀਮ ਨੂੰ ਦਿੱਤਾ ਮੰਗ-ਪੱਤਰ

ਪੰਚਾਇਤ ਯੂਨੀਅਨ ਨੇ ਮਨਰੇਗਾ ਸੰਬੰਧੀ ਸੁਖਬੀਰ ਬਾਦਲ ਦੀ ਸ਼ਿਕਾਇਤ ਨੂੰ ਝੂਠਾ ਦੱਸਿਆ-ਕੇਂਦਰੀ ਜਾਂਚ ਟੀਮ ਨੂੰ ਦਿੱਤਾ ਮੰਗ-ਪੱਤਰ

Faridkot, Hot News of The Day
ਫ਼ਰੀਦਕੋਟ, 10 ਜੁਲਾਈ - (ਬੀ.ਐੱਸ.ਢਿੱਲੋਂ) - ਮਗਨਰੇਗਾ ਸਕੀਮ ਤਹਿਤ ਫ਼ਰੀਦਕੋਟ ਜਿਲੇ ਵਿੱਚ ਪਿਛਲੇ ਚਾਰ ਮਹੀਨਿਆਂ ਦੌਰਾਨ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ 'ਚ ਕਥਿਤ ਬੇਨਿਯਮੀਆਂ ਸੰਬੰਧੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਨਰਿੰਦਰਾ ਸਿੰਘ ਡੋਗਰ ਨੂੰ ਕੀਤੀ ਸ਼ਿਕਾਇਤ 'ਤੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕੇਂਦਰੀ ਟੀਮ ਵੱਲੋਂ ਫਰੀਦਕੋਟ ਬਲਾਕ ਦੇ ਪੰਜ ਪਿੰਡਾਂ ਦਾ ਦੌਰਾ ਕੀਤਾ ਗਿਆ। ਜਿਸ 'ਤੇ ਪੰਚਾਇਤ ਯੂਨੀਅਨ ਜਿਲਾ ਫਰੀਦਕੋਟ ਦੇ ਆਗੂਆਂ ਗੁਰਸ਼ਵਿੰਦਰ ਸਿੰਘ ਸਰਪੰਚ ਮਚਾਕੀ ਕਲਾਂ, ਬਲਵੰਤ ਸਿੰਘ ਸਰਪੰਚ ਭਾਣਾ, ਸ਼ਿਵਰਾਜ ਸਿੰਘ ਢਿੱਲੋਂ ਸਰਪੰਚ ਸਾਦਿਕ, ਰਾਜਵਿੰਦਰ ਸਿੰਘ ਪੱਪੂ ਸਰਪੰਚ ਸ਼ਿਮਰੇਵਾਲਾ, ਕੁਲਵਿੰਦਰ ਸਿੰਘ ਪੱਖੀ ਸਰਪੰਚ, ਰਾਜਵਿੰਦਰ ਸਿੰਘ ਧੌਂਸੀ ਸਰਪੰਚ ਮਹਿਮੂਆਣਾ, ਸਰਬਜੀਤ ਸਿੰਘ ਸਰਪੰਚ ਹਰਦਿਆਲੇਆਣਾ, ਮੋਹਲਾ ਸਿੰਘ ਸਰਪੰਚ ਸਾਧਾਂਵਾਲਾ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ ਅਤੇ ਜਿਹੜੇ
ਭਿੱਖੀਵਿੰਡ ਪੁਲੀਸ ਨੇ ਦਸ ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ,

ਭਿੱਖੀਵਿੰਡ ਪੁਲੀਸ ਨੇ ਦਸ ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ,

Latest News, Tarantaran
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ, ਭਿੱਖੀਵਿੰਡ ਪੁਲਿਸ ਨੇ ਦੌਰਾਨੇ ਗਸ਼ਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਦਾ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ! ਪੁਲੀਸ ਥਾਣਾ ਭਿੱਖੀਵਿੰਡ ਦੇ ਮੁਖੀ ਐਸ ਐਚ ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸ ਆਈ ਅੰਮ੍ਰਿਤਪਾਲ ਸਿੰਘ ਸਮੇਤ ਪੁਲੀਸ ਪਾਰਟੀ ਬੈਂਕਾਂ, ਬਲੇਰ ਤੋਂ ਸੁੱਗਾ ਨੂੰ ਜਾ ਰਹੇ ਸਨ ਤਾਂ ਉਸ ਵਕਤ ਇਕ ਵਿਅਕਤੀ ਅਗੋ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਪੁਲੀਸ ਪਾਰਟੀ ਨੇ ਸ਼ੱਕ ਦੀ ਬਿਨਾਂ ਤੇ ਰੋਕ ਕੇ ਤਲਾਸ਼ੀ ਲਈ ਤਾ ਉਸ ਪਾਸੋਂ ਦਸ ਗਰਾਮ ਹੈਰਇਨ ਬਰਾਮਦ ਹੋਈ ! ਪੁਲਿਸ ਵੱਲੋਂ ਪੁੱਛਗਿੱਛ ਕਰਨ ਤੇ ਉਕਤ ਵਿਅਕਤੀ ਨੇ ਆਪਣਾ ਨਾਮ ਅਰਸ਼ਦੀਪ ਸਿੰਘ ਯੌਕਰ ਪੁੱਤਰ ਲਖਵਿੰਦਰ ਸਿੰਘ ਵਾਸੀ ਬੈਂਕਾਂ ਵਜੋਂ ਦੱਸੀ ! ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਵਿਅਕਤੀ ਦੇ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ !
ਮਿਸਨ ਤੰਦਰੁਸਤ ਪੰਜਾਬ ਅਧੀਨ ਅਲੀਪੁਰ ਖਾਲਸਾ ਵਿਖੇ ਸਹਿਕਾਰੀ ਕੈਂਪ ਲਗਾਇਆ 

ਮਿਸਨ ਤੰਦਰੁਸਤ ਪੰਜਾਬ ਅਧੀਨ ਅਲੀਪੁਰ ਖਾਲਸਾ ਵਿਖੇ ਸਹਿਕਾਰੀ ਕੈਂਪ ਲਗਾਇਆ 

Hot News of The Day, Sangrur
ਧੂਰੀ, 10 ਜੁਲਾਈ (ਮਹੇਸ਼ ਜਿੰਦਲ) ਮਿਸਨ ਤੰਦਰੁਸਤ ਪੰਜਾਬ ਅਧੀਨ ਸਹਿਕਾਰਤਾ ਵਿਭਾਗ ਜਿਲ•ਾਂ ਸੰਗਰੂਰ ਵੱਲੋ ਅਨਿਲ ਕੁਮਾਰ ਮਲੇਰੀ ਉਪ ਰਜਿਸਟਰਾਰ ਸਹਿਕਾਰੀ ਸੇਵਾਵਾਂ ਸੰਗਰੂਰ ਦੇ ਦਿਸਾ ਨਿਰਦੇਸਾ ਹੇਠ ਵੱਖ-ਵੱਖ ਸਹਿਕਾਰੀ ਸੇਵਾਵਾਂ ਵਿੱਚ ਸਹਿਕਾਰੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜ•ੀ ਤਹਿਤ ਇਕ ਕੈਂਪ ਵਿਜੇ ਕੁਮਾਰ ਗੋਇਲ ਸਹਾਇਕ ਰਜਿਸਟਰਾਰ ਸਹਿਕਾਰੀ ਸੇਵਾਵਾਂ ਧੂਰੀ ਦੀ ਅਗਵਾਈ ਵਿੱਚ ਸਹਿਕਾਰੀ ਸਭਾ ਅਲੀਪੁਰ ਖਾਲਸਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੋਕੇ ਗੋਇਲ ਨੇ ਕਿਸਾਨਾਂ ਨੂੰ ਪੋਦੇ ਲਾਊਣ ਪ੍ਰੈਰਿਤ ਕਰਦੇ ਹੋਏ ਰਸਾਇਣ ਖਾਦਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੋਕੇ ਸਹਿਕਾਰੀ ਸੇਭਾਵਾਂ ਦੇ ਨਰੀਖਕ ਤੇਜਿੰਦਰ ਸਿੰਘ ਨੇ ਬੇਲੋੜੇ ਬੋਰਵੈਲ ਬੰਦ ਕਰਨ ਕਿਸਾਨਾਂ ਨੂੰ ਪ੍ਰੇਰਿਆ ਤਾਂ ਜ਼ੋ ਕਿ ਕੀਮਤੀ ਜਾਨਾਂ ਦਾ ਨੁਕਸਾਨ ਹੋ ਸਕੇ। ਪਨਕੋਫੈਡ ਦੇ ਬੁਲਾਰੇ ਬਲਦੇਵ ਕ੍ਰਿਸਨ ਨੇ ਕਿਹਾ ਕਿ ਸਹਿਕਾਰੀ ਲਹਿਰ ਦਾ ਮਕਸਦ ਵਪਾਰਕ ਗਤੀਵਿਧੀਆ ਕਰਨ ਦੇ ਨਾਲ ਨਾਲ ਸਮੁੱਚੀ ਮਾਨਵਤਾ ਦੀ ਭਲਾਈ ਕਰਨਾ ਵੀ ਹੈ। ਇਸ ਲਈ ਸਹਿਕਾਰਤਾ ਵਿਭਾਗ ਵੱਲੋ ਵੀ ਵਾਤਾਵਰਨ ਨੂੰ ਸੁੱਧ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ
ਵਿਸ.ਵ ਅਬਾਦੀ ਦਿਵਸ ਸਬੰਧੀ ਪੋਸਟਰ ਜਾਰੀ ਕੀਤਾ ਗਿਆ

ਵਿਸ.ਵ ਅਬਾਦੀ ਦਿਵਸ ਸਬੰਧੀ ਪੋਸਟਰ ਜਾਰੀ ਕੀਤਾ ਗਿਆ

Latest News, Moga
ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਜਿਲਾ ਮੋਗਾ ਅੰਦਰ ਵਿਸ.ਵ ਅਬਾਦੀ ਦਿਵਸ ਸਬੰਧੀ ਇਕ ਜਾਗਰੂਕਤਾ ਪੋਸਟਰ ਰੀਲੀਜ. ਕੀਤਾ ਗਿਆ|ਇਸ ਮੌਕੇ ਸਿਵਲ ਸਰਜਨ ਮੋਗਾ ਡਾ ੦ਸਪ੍ਰੀਤ ਕੌਰ ਸੇਖੋ ਨੇ ਕਿਹਾ ਕਿ ਵੱਧਦੀ ਅਬਾਦੀ ਦੇਸ. ਲਈ ਚਿੰਤਾ ਦਾ ਵਿਸ.ਾ ਹੈ ੦ੋ ਕਿ ਦੇਸ. ਅੰਦਰ ਬਹੁਤ ਸਾਰੀਆ ਸਮਾਜਿਕ ਕੁਰੀਤੀਆ ਨੂੰ ਜਨਮ ਦਿੰਦੀ ਹੈ|ਇਸ ਲਈ ਅਬਾਦੀ ਤੇ ਕੰਟਰੋਲ ਕਰਕੇ ਦੇਸ. ਅੰਦਰ ਤਰੱਕੀ ਦੇ ਰਾਹ ਖੁਲਦੇ ਹਨ| ਇਸ ਮੌਕੇ ਡਾ ਰੁਪਿੰਦਰ ਕੌਰ ਗਿੱਲ ਜਿਲਾ ਪਰਿਵਾਰ ਭਲਾਈ ਅਫਸਰ ਮੋਗਾ ਨੇ ਵੀ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਵਿਸ.ਵ ਅਬਾਦੀ ਦਿਵਸ ਸਬੰਧੀ ਜਿਲੇ ਅੰਦਰ ਵੱਖ ਵੱਖ ਥਾਵਾਂ ਤੇ ਪ੍ਰੋਗਰਾਮ ਕੀਤੇ ਜਾਣਗੇ ਜਿਸ ਨਾਲ ਜਿਲੇ ਅੰਦਰ ਜਾਗਰੂਕ ਕਰਨ ਦੇ ਪੁਰਜੋਰ ਯਤਨ ਵੀ ਕੀਤੇ ਜਾ ਰਹੇ ਹਨ| ਇਸ ਮੌਕੇ ਡਾ ਅਰਵਿੰਦਰ ਪਾਲ ਸਿੰਘ ਗਿੱਲ ਡੀ ਐਚ ਓ, ਡਾ ਕਮਲਦੀਪ ਕੌਰ ਮਾਹਲ ਡੀ ਡੀ ਐਚ ਓ ਮੋਗਾ , ਡਾ ੦ਸਵੰਤ ਸਿੰਘ ਸਹਾਇਕ ਸਿਵਲ ਸਰਜਨ ਮੋਗਾ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ|
ਪੰਜਾਬ ਦੀਆਂ ਹਾਈ ਸਕਿਓਰਿਟੀ ਜੇਲ੍ਹਾਂ ਅੰਦਰ ਹੀ ਲੱਗੇਗੀ ਅਦਾਲਤ, ਖਤਰਨਾਕ ਮੁਲਜ਼ਮਾਂ ਨੂੰ ਨਹੀਂ ਲੈ ਕੇ ਆਇਆ ਜਾਵੇਗਾ ਬਾਹਰ

ਪੰਜਾਬ ਦੀਆਂ ਹਾਈ ਸਕਿਓਰਿਟੀ ਜੇਲ੍ਹਾਂ ਅੰਦਰ ਹੀ ਲੱਗੇਗੀ ਅਦਾਲਤ, ਖਤਰਨਾਕ ਮੁਲਜ਼ਮਾਂ ਨੂੰ ਨਹੀਂ ਲੈ ਕੇ ਆਇਆ ਜਾਵੇਗਾ ਬਾਹਰ

Ferozepur, Latest News
ਫਿਰੋਜ਼ਪੁਰ 10 ਜੁਲਾਈ  ( ਸਤਬੀਰ ਬਰਾੜ ) ਪੰਜਾਬ ਦੀ ਸੱਤ ਹਾਈ ਸਕਿਓਰਿਟੀ ਜੇਲਾਂ ਦੇ ਅੰਦਰ ਕੋਰਟ ਰੂਮ ਸਥਾਪਿਤ ਕੀਤੇ ਜਾ ਰਹੇ ਹਨ, ਇੱਥੇ ਜਲਦ ਹੀ ਅਦਾਲਤ ਲਗਾਉਣ ਦੀ ਕਾਰਵਾਈ ਸ਼ੁਰੂ ਹੋਵੇਗੀ।  ਇਹ ਕਦਮ ਖਤਰਨਾਕ ਅਪਰਾਧੀਆਂ ਜੇਲ੍ਹ ਤੋਂ ਬਾਹਰ ਲੈ ਕੇ ਜਾਣ ਤੋਂ ਰੋਕਣ ਦੇ ਲਈ ਉਠਾਇਆ ਗਿਆ ਹੈ। ਇਨ੍ਹਾਂ ਕੈਦੀਆਂ ਦੀ ਪੇਸ਼ੀ ਜੇਲ੍ਹ ਦੇ ਅੰਦਰ ਸਥਾਪਿਤ ਕੋਰਟ ਵਿੱਚ ਹੀ ਹੋਵੇਗੀ ਅਤੇ ਉੱਥੇ ਹੀ ਹਰ ਹਫਤੇ ਕੋਰਟ ਲੱਗੇਗੀ। ਉਪਰੋਕਤ ਵਿਚਾਰ ਪੰਜਾਬ ਦੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸ੍ਰ. ਸੁਖਵਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਫਿਰੋਜ਼ਪੁਰ ਡੀਸੀ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਅਕਤ ਕੀਤੇ। ਉਨ੍ਹਾਂ ਕਿਹਾ ਕਿ ਪਟਿਆਲਾ, ਕਪੂਰਥਲਾ, ਅਮ੍ਰਿਤਸਰ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚ ਕੋਰਟ ਰੂਮ ਸਥਾਪਿਤ ਕੀਤੇ ਜਾ ਰਹੇ ਹਨ, ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਬਣਨ ਦੇ ਬਾਅਦ ਜੇਲ੍ਹਾਂ ਦੀ ਸੁਰੱਖਿਆ ਦੇ ਲਈ ਕਈ ਕਦਮ ਉਠਾਏ ਗਏ ਹਨ। ਜੇਲ੍ਹਾਂ ਵਿੱਚ 1500 ਮੁਲਾਜ਼ਮਾਂ ਦੀ ਕਮੀ ਸੀ, ਜਿਨ੍ਹਾਂ ਵ
ਮੋਦੀ ਤੇ ਕੈਪਟਨ ਸਰਕਾਰਾਂ ਦੇ ਏਜੰਡੇ ‘ਤੇ ਹੀ ਨਹੀਂ ਦਲਿਤ ਵਰਗ ਦੀ ਨਵੀਂ ਪੀੜੀ- ਹਰਪਾਲ ਸਿੰਘ ਚੀਮਾ

ਮੋਦੀ ਤੇ ਕੈਪਟਨ ਸਰਕਾਰਾਂ ਦੇ ਏਜੰਡੇ ‘ਤੇ ਹੀ ਨਹੀਂ ਦਲਿਤ ਵਰਗ ਦੀ ਨਵੀਂ ਪੀੜੀ- ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 10 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨਾਲ ਸੰਬੰਧਿਤ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ ਮੋਦੀ ਸਰਕਾਰ ਵੱਲੋਂ ਬਦਲੇ ਗਏ ਫ਼ਾਰਮੂਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਮਨਮਾਨੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਦਲਿਤ ਵਰਗ ਅਤੇ ਉਨ੍ਹਾਂ ਦੀ ਅਗਲੀ ਪੀੜ੍ਹੀ ਭਾਜਪਾ-ਅਕਾਲੀ ਦਲ ਅਤੇ ਕਾਂਗਰਸ ਦੇ ਏਜੰਡੇ 'ਤੇ ਹੀ ਨਹੀਂ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਲਿਤ ਵਿਦਿਆਰਥੀਆਂ ਨਾਲ ਸੰਬੰਧਿਤ ਵਜ਼ੀਫ਼ਾ ਸਕੀਮਾਂ ਤੋਂ ਪੱਲਾ ਛਾੜ ਕੇ ਦਲਿਤ ਵਿਰੋਧੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ, ਜੋ 21ਵੀਂ ਸਦੀ ਦੇ ਆਧੁਨਿਕ ਯੁੱਗ 'ਚ ਸ਼ੋਭਾ ਨਹੀਂ ਦਿੰਦਾ ਅਤੇ ਆਮ ਆਦਮੀ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ। ਚੀਮਾ ਨੇ ਕਿਹਾ ਕਿ ਸਪੱਸ਼ਟ ਹੈ ਕਿ ਅਕਾਲੀ ਦਲ ਦੀ ਹਿੱਸੇਦਾਰੀ ਵਾਲੀ ਕੇਂਦਰ ਦੀ ਮੋਦੀ ਸਰਕਾਰ ਆਪਣੀਆਂ ਵਿੱਤੀ ਜ਼ਿੰਮੇਵਾਰੀਆ
ਕੀ ‘ਜਗਤ ਗੁਰੂ’ ਲਈ 550 ਕਰੋੜ ਰੁਪਏ ਵੀ ਨਹੀਂ ਦੇ ਸਕਦੀ ਮੋਦੀ ਸਰਕਾਰ-ਭਗਵੰਤ ਮਾਨ

ਕੀ ‘ਜਗਤ ਗੁਰੂ’ ਲਈ 550 ਕਰੋੜ ਰੁਪਏ ਵੀ ਨਹੀਂ ਦੇ ਸਕਦੀ ਮੋਦੀ ਸਰਕਾਰ-ਭਗਵੰਤ ਮਾਨ

Breaking News, Chandigarh
ਚੰਡੀਗੜ੍ਹ , 10 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਕੇਂਦਰ ਦੀ ਮੋਦੀ ਸਰਕਾਰ ਕੋਲੋਂ 550 ਕਰੋੜ ਰੁਪਏ ਦੇ ਵਿਸ਼ੇਸ਼ ਫ਼ੰਡ ਦੀ ਮੰਗ ਕੀਤੀ ਹੈ। ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਕਿੰਨਾ ਮਾਣ ਮਹਿਸੂਸ ਕਰਦੀ ਜੇਕਰ ਮੋਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਆਪਣੇ ਬਜਟ 'ਚ 550 ਕਰੋੜ ਰੁਪਏ ਉਚੇਚੇ ਤੌਰ 'ਤੇ ਰਾਖਵੇਂ ਰੱਖ ਕੇ 'ਸਰਬੱਤ ਦੇ ਭਲੇ' ਦਾ ਵਿਸ਼ਵ ਵਿਆਪੀ ਸੰਦੇਸ਼ ਦੇਣ ਵਾਲੇ 'ਜਗਤ ਗੁਰੂ' ਨੂੰ ਨਤਮਸਤਕ ਹੁੰਦੀ, ਪਰੰਤੂ ਹੈਰਾਨ ਦੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਤਾਂ ਛੱਡੋ ਖ਼ੁਦ ਨੂੰ ਪੰਥ ਦਾ ਝੰਡਾ ਬਰਦਾਰ ਕਹਾਉਣ ਵਾਲੇ ਬਾਦਲ ਪਰਿਵਾਰ ਦੇ ਦੋਨੋਂ ਮੈਂਬਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਕੇਂਦਰ ਸਰਕਾਰ ਦਾ ਖ਼ੁਦ ਹਿੱਸਾ ਹਨ ਅਤੇ ਜਦੋਂ ਵਿੱਤ ਮੰਤਰੀ ਬਜਟ ਪੇਸ਼ ਕਰ ਰਹੇ ਸਨ ਤਾਂ ਸਦਨ 'ਚ ਮੌਜੂਦ ਸਨ, ਪਰੰਤੂ ਦੋਵਾਂ ਨੇ ਬਜਟ 'ਚ
ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

Chandigarh, Latest News
ਚੰਡੀਗੜ•, 10 ਜੁਲਾਈ : ਪੰਜਾਬੀ ਗੀਤਾਂ ਵਿੱਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ• ਪਾਉਣ ਲਈ ਪੰਜਾਬ ਰਾਜ ਵਿੱਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਵੱਲੋਂ ਕੀਤਾ ਗਿਆ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਰਿਵਾਜਾਂ ਦੇ ਹਿੱਸਾ ਹਨ। ਉਨ•ਾਂ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ ''ਮੱਖਣਾਂ'' ਇੱਕ ਸ਼ਰਮਨਾਕ ਕਾਰਾ ਹੈ ਕਿÀਂਕਿ ਅੱਜਕਲ ਨੌਜਵਾਨ ਪ੍ਰੋਗਰਾਮਾਂ ਵਿੱਚ ਵੱਜ ਰਹੇ ਸੰਗੀਤ ਉੱਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਗੀਤ ਦੇ ਬੋਲਾਂ ਰਾਹੀਂ ਮਨੁੱਖ ਨੂੰ ਜਨਮ ਦੇਣ ਵਾਲੀ ਔਰਤ ਪ੍ਰਤੀ ਬਹੁਤ ਹੀ ਗੰਦੀਆਂ ਗੱਲਾਂ ਕਹੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ। ਸ੍ਰੀਮਤੀ
ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਐਸ.ਐਫ.ਜੇ ‘ਤੇ ਪਾਬੰਦੀ ਲਾਉਣ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਐਸ.ਐਫ.ਜੇ ‘ਤੇ ਪਾਬੰਦੀ ਲਾਉਣ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ 

Breaking News, Chandigarh
ਚੰਡੀਗੜ•, 10 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਗੈਰ-ਕਾਨੂੰਨੀ ਸੰਗਠਨ ਦੇ ਵਜੋਂ ਸਿੱਖ ਫਾਰ ਜਸਟਿਸ (ਐਸ.ਐਫ.ਜੇ) 'ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ•ਾਂ ਕਿਹਾ ਕਿ ਆਈ.ਐਸ.ਆਈ ਦਾ ਸਮਰਥਨ ਪ੍ਰਾਪਤ ਇਸ ਸੰਗਠਨ ਦੀਆਂ ਭਾਰਤ ਵਿਰੋਧੀ ਵੱਖਵਾਦੀ ਕਾਰਵਾਈਆਂ ਤੋਂ ਦੇਸ਼ ਦੀ ਸੁਰੱਖਿਆ ਕਰਨ ਪ੍ਰਤੀ ਇਹ ਇੱਕ ਪਹਿਲਾ ਕਦਮ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਾਰੀ ਇਥੇ ਇਕ ਬਿਆਨ ਵਿੱਚ ਕਿਹਾ ਕਿ ਭਾਵੇਂ ਇਸ ਸੰਗਠਨ ਨਾਲ ਇੱਕ ਅੱਤਵਾਦੀ ਸੰਗਠਨ ਵਜੋਂ ਸਲੂਕ ਕੀਤੇ ਜਾਣ ਦੀ ਜ਼ਰੂਰਤ ਹੈ ਪਰ ਭਾਰਤ ਸਰਕਾਰ ਨੇ ਘੱਟੋ-ਘੱਟ ਐਸ.ਐਫ.ਜੇ ਵਿਰੁੱਧ ਲੰਮੇ ਸਮੇਂ ਤੋਂ ਲੰਬਿਤ ਪਿਆ ਸਟੈਂਡ ਆਖਿਰਕਾਰ ਲਿਆ ਹੈ। ਇਸ ਜੱਥੇਬੰਦੀ ਨੇ ਹਾਲ ਹੀ ਦੇ ਸਾਲਾਂ ਦੌਰਾਨ ਪੰਜਾਬ ਵਿੱਚ ਖੁਲ•ਕੇ ਦਹਿਸ਼ਤ ਦੀ ਲਹਿਰ ਚਲਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਆਖਿਰਕਾਰ ਕੇਂਦਰ ਸਰਕਾਰ ਨੇ ਇਸ ਸੰਗਠਨ ਵਿਰੁੱਧ ਕਾਰਵਾਈ ਕਰਨ ਦੀ ਆਪਣੀ ਇੱਛਾ ਪ੍ਰਗਟਾਈ ਹੈ ਜਿਸ ਨੇ  'ਸਿਖ ਰਾਏਸ਼ੁਮਾਰੀ 2020 ' ਬਾਰੇ ਸਾਜਸ਼ੀ ਮੁਹਿੰਮ ਪਾਕਿਸਤਾਨ ਦੀ ਆਈ.ਐਸ.ਆਈ ਦੇ ਸਮਰਥਨ ਨਾਲ ਚਲ
ਅਧੀਨ ਸੇਵਾਵਾਂ ਚੋਣ ਬੋਰਡ ਨੇ 1648 ਕਲਰਕਾਂ ਨੂੰ ਕੀਤੀ ਵਿਭਾਗਾਂ ਦੀ ਵੰਡ

ਅਧੀਨ ਸੇਵਾਵਾਂ ਚੋਣ ਬੋਰਡ ਨੇ 1648 ਕਲਰਕਾਂ ਨੂੰ ਕੀਤੀ ਵਿਭਾਗਾਂ ਦੀ ਵੰਡ

Breaking News, Chandigarh
ਚੰਡੀਗੜ੍ਹ, 10 ਜੁਲਾਈ : ਸੂਬਾ ਸਰਕਾਰ ਦੇ 48 ਵੱਖ-ਵੱਖ ਵਿਭਾਗਾਂ ਵਿੱਚ ਕਲਰਕ ਦੀਆਂ ਅਸਾਮੀਆਂ ਲਈ ਸ਼ਾਰਟਲਿਸਟਡ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਦਿਆਂ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.) ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱÎਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬੋਰਡ ਵੱਲੋਂ ਉਮੀਦਵਾਰਾਂ ਦੀ ਪਸੰਦ ਦੇ ਅਧਾਰ 'ਤੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਇਸ ਪ੍ਰਕਿਰਿਆ 'ਤੇ ਚਾਨਣਾ ਪਾਉਂਦਿਆਂ ਸ੍ਰੀ ਬਹਿਲ ਨੇ ਕਿਹਾ '' ਪੰਜਾਬ ਸਰਕਾਰ ਨੇ ਸਿਫ਼ਾਰਿਸ਼ ਅਤੇ ਪਹੁੰਚ ਦੇ ਦੌਰ ਦਾ ਖ਼ਾਤਮਾ ਕੀਤਾ ਹੈ। ਇੱਥੇ ਸਿਫ਼ਾਰਿਸ਼ ਲਈ ਕੋਈ ਥਾਂ ਨਹੀਂ ਹੈ।'' ਉਨ੍ਹਾਂ ਦੱÎਸਿਆ ਇਸ ਕਦਮ ਨਾਲ ਅਧੀਨ ਸੇਵਾਵਾਂ ਚੋਣ ਬੋਰਡ ਕੋਲ ਆਪਣੀ ਮਰਜ਼ੀ ਨਾਲ ਸ਼ਾਰਟਲਿਸਟਡ ਉਮੀਦਵਾਰਾਂ ਨੂੰ ਵਿਭਾਗਾਂ ਦੀ ਵੰਡ ਕਰਨ ਦਾ ਅਧਿਕਾਰ ਖ਼ਤਮ ਹੋ ਗਿਆ ਹੈ। ਇਸ ਪ੍ਰਕਿਰਿਆ ਵਿੱਚ ਮੁਕੰਮਲ ਪਾਰਦਰਸ਼ਤਾ ਲਿਆਉਂਦਿਆਂ ਉਮੀਦਵਾਰਾਂ ਨੂੰ ਆਪਣੀ ਪਸੰਦ ਦੇ ਆਧਾਰ 'ਤੇ ਵਿਭਾਗਾਂ ਦੀ ਚੋਣ ਦਾ ਮੌਕਾ ਦਿੱਤਾ ਗਿਆ। ਮੈਰਿਟ ਸੂਚੀ ਵਿਚਲੀ ਦਰਜ਼ਾਬੰਦੀ ਦੇ ਅਧਾਰ 'ਤੇ ਉਮੀਦਵਾਰਾਂ ਨੂੰ ਆਪਣੀ ਪਸੰਦ ਦੇ ਵਿਭਾਗ ਦੀ ਚੋਣ ਕਰਨ ਦਾ ਮੌਕਾ ਦਿੱਤਾ ਗਿਆ। ਪਹਿਲਾ ਰੈਂ