best platform for news and views

Day: July 12, 2019

ਸੰਸਦ ‘ਚ ਗਰਜੇ ਐਮ ਪੀ ਡਿੰਪਾ..ਤਰਨ ਤਾਰਨ ਵਿਖੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਕੀਤੀ ਮੰਗ

ਸੰਸਦ ‘ਚ ਗਰਜੇ ਐਮ ਪੀ ਡਿੰਪਾ..ਤਰਨ ਤਾਰਨ ਵਿਖੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਕੀਤੀ ਮੰਗ

Breaking News
ਪਹਿਲੀਵਾਰ ਤਰਨ ਤਾਰਨ ਤੋਂ ਕਿਸੇ ਸਾਂਸਦ ਨੇ ਹਲਕੇ ਅੰਦਰ ਯੂਨੀਵਰਸਿਟੀ ਦਾ ਮਾਮਲਾ ਉਠਾਇਆ ਰਾਜਨ ਮਾਨ ਅੰਮ੍ਰਿਤਸਰ,12 ਜੁਲਾਈ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਅੱਜ ਪਾਰਨੀਮੈਂਟ ਵਿੱਚ ਸਰਹੱਦੀ ਖੇਤਰ ਦੀ ਆਵਾਜ਼ ਉਠਾਉਂਦਿਆਂ ਮੰਗ ਕੀਤੀ ਕਿ ਸਰਹੱਦੀ ਖੇਤਰ ਤਰਨ ਤਾਰਨ ਵਿੱਚ ਕੇਂਦਰੀ ਯੂਨੀਵਰਸਿਟੀ ਬਣਾਈ ਜਾਵੇ ਅਤੇ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ ਜੋ ਦੇਸ਼ ਵਿਚੋਂ ਪੈਸਾ ਕਮਾ ਰਹੇ ਹਨ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਖੋਜ ਤੇ ਹੋਰ ਕਾਰਜਾਂ ਲਈ ਗ੍ਰਾਂਟਾਂ ਦੇਂਦੇ ਹਨ ਲਈ ਇਹ ਲਾਜਮੀਂ ਕੀਤਾ ਜਾਵੇ ਕਿ ਉਹ ਪਹਿਲਾਂ ਪੈਸਾ ਦੇਸ਼ ਦੀਆਂ ਯੂਨੀਵਰਸਿਟੀਆਂ ਨੂੰ ਦੇਣ। ਅੱਜ ਆਪਣੇ ਭਾਸ਼ਣ ਵਿੱਚ ਬੋਲਦਿਆਂ ਸ਼੍ਰੀ ਡਿੰਪਾ ਨੇ ਕਿਹਾ ਕਿ ਸਰਹੱਦੀ ਖੇਤਰ ਨੂੰ ਅਣਗੌਲਿਆਂ ਕੀਤਾ ਗਿਆ ਹੈ। ਸਰਹੱਦੀ ਖੇਤਰਾਂ ਵਿੱਚ ਉਚੇਰੀ ਸਿੱਖਿਆ ਦੀਆਂ ਸਹੂਲਤਾਂ ਦੀ ਭਾਰੀ ਘਾਟ ਹੈ। ਉਹਨਾਂ ਕਿਹਾ ਕਿ ਇਹ ਲੋਕ ਦੇਸ਼ ਤੇ ਮੁਸੀਬਤ ਸਮੇਂ ਅੱਗੇ ਹੋ ਕੇ ਖੜਦੇ ਹਨ ਅਤੇ ਸਹੂਲਤਾਂ ਪੱਖੋਂ ਇਹਨਾਂ ਨੂੰ ਫਾਡੀ ਰੱਖਿਆ ਗਿਆ ਹੈ। ਉਹਨਾਂ ਆਪਣੇ ਭਾਸ਼ਣ ਵਿੱਚ ਆਪਣੇ ਹਲਕੇ ਹੀ ਨਹੀਂ ਸਗੋਂ ਸਾਰੇ ਸਰਹੱਦ
ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਵਿਦਿਆਰਥੀਆਂ ਦੀ ਵਧੇਗੀ ਗਿਣਤੀ : ਸਿੰਗਲਾ 

ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਵਿਦਿਆਰਥੀਆਂ ਦੀ ਵਧੇਗੀ ਗਿਣਤੀ : ਸਿੰਗਲਾ 

Chandigarh, Latest News
ਚੰਡੀਗੜ•, 12 ਜੁਲਾਈ : ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱÎਸਿਆ ਕਿ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਉਨ•ਾਂ ਦੱÎਸਿਆ ਕਿ ਸਮੱਗਰ ਸਿੱÎਖਿਆ ਅਭਿਆਨ ਅਧੀਨ ਸਾਲ 2019-20 ਲਈ  ਸੂਬੇ ਵਿਚਲੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪ੍ਰਤੀ ਸਕੂਲ 25,000 ਰੁਪਏ ਪ੍ਰਵਾਨ ਕੀਤੇ ਗਏ ਹਨ। ਇਹ ਗ੍ਰਾਂਟ ਬੰਦ ਪਏ ਉਪਕਰਣਾਂ ਨੂੰ ਤਬਦੀਲ ਕਰਦਿਆਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡ ਸਮੱਗਰੀ, ਖੇਡਾਂ/ਲੈਬਾਰਟਰੀ ਦਾ ਸਾਜ਼ੋ-ਸਮਾਨ, ਅਧਿਆਪਨ ਸਮੱਗਰੀ ਆਦਿ ਖ਼ਰਚਿਆਂ ਲਈ ਹੈ। ਇਸ ਗ੍ਰਾਂਟ ਦੀ ਵਰਤੋਂ ਸਲਾਨਾ ਰੱਖ-ਰਖਾਵ ਅਤੇ ਮੌਜੂਦਾ ਸਕੂਲੀ ਇਮਾਰਤਾਂ ਦੀ ਮੁਰੰਮਤ, ਪਖਾਨੇ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਜਿਹੀਆਂ ਹੋਰਨਾਂ ਸਹੂਲਤਾਂ ਲਈ ਵੀ ਕੀਤੀ ਜਾ ਸਕਦੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਇਹ
ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਲਗਾਇਆ ਸਾਇੰਸ ਮੇਲਾ       

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਲਗਾਇਆ ਸਾਇੰਸ ਮੇਲਾ       

Ferozepur, Latest News
ਫਿਰੋਜ਼ਪੁਰ 12 ਜੁਲਾਈ (ਸਤਬੀਰ ਬਰਾੜ ਮਨੀਸ਼ ਕੁਮਾਰ) ਫਿਰੋਜ਼ਪੁਰ ਦੇ ਨਜ਼ਦੀਕੀ ਕਸਬੇ ਕੁੱਲਗੜ੍ਹੀ ਵਿਖੇ ਸਥਾਪਿਤ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਵੱਲੋਂ ਪਹਿਲਾਂ ਹੀ ਵਿੱਦਿਆ ਦੇ ਖੇਤਰ ਵਿੱਚ ਕਈ ਮੱਲਾਂ ਮਾਰੀਆਂ ਗਈਆਂ ਹਨ ਅਤੇ ਸਮੇਂ ਸਮੇਂ ਤੇ ਵਿਦਿਆਰਥੀਆਂ ਦੇ ਮਨੋਵਿਗਿਆਨ  ਨੂੰ ਉੱਚਾ ਚੁੱਕਣ ਲਈ ਅਨੇਕਾਂ ਹੀ ਮੁਕਾਬਲੇ ਕਰਵਾਏ ਜਾਂਦੇ ਹਨ ਇਸੇ ਕੜੀ ਦੇ ਤਹਿਤ  ਵਿਦਿਆਰਥੀਆਂ ਦੇ ਮਨੋਵਿਗਿਆਨ ਨੂੰ ਉੱਚਾ ਚੱਕਣ ਲਈ ਸਾਇੰਸ ਮੇਲਾ ਕਰਵਾਇਆ ਗਿਆ ਬੱਚਿਆਂ ਵੱਲੋਂ ਅਲੱਗ ਅਲੱਗ ਵਿਸ਼ਿਆਂ ਤੇ ਮਾਡਲ ਤਿਆਰ ਕੀਤੇ ਗਏ ਬੱਚਿਆਂ ਨੂੰ ਮਾਡਲ ਤਿਆਰ ਕਰਨ ਲਈ ਮੈਡਮ ਰੀਤੂ ਕੁਆਰਡੀਨੇਟਰ ਮੈਡਮ ਨਵਪ੍ਰੀਤ ਕੌਰ ਮੈਡਮ ਰਾਜਬੀਰ ਕੌਰ ਅਤੇ ਮੈਡਮ ਤਾਨੀਆ ਵੱਲੋਂ ਉਤਸ਼ਾਹਿਤ ਕੀਤਾ ਗਿਆ ਅਤੇ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਬੱਚਿਆਂ ਵੱਲੋਂ ਪੂਰੇ ਹੀ ਤਨਦੇਹੀ ਦੇ ਨਾਲ ਮਾਡਲ ਤਿਆਰ ਕਰਕੇ ਸਾਇੰਸ ਮੇਲੇ ਵਿੱਚ ਆਪਣਾ ਪ੍ਰਦਰਸ਼ਨ ਕੀਤਾ ਇਸ ਮੌਕੇ ਜੱਜਮੈਂਟ ਦੀ ਭੂਮਿਕਾ ਮੈਡਮ ਰੀਤੂ ਅਤੇ ਚਰਨਜੀਤ ਕੌਰ ਨੇ ਬਖ਼ੂਬੀ ਨਿਭਾਈ ਇਸ ਸਾਰੇ ਪ੍ਰੋਗਰਾਮ ਨੂੰ ਬਖ਼ੂਬੀ ਢੰਗ ਨਾਲ ਸਿਰੇ ਚਾੜ੍ਹਨ ਵਿੱਚ ਪ੍ਰਿੰਸੀਪਲ ਸੁਭਾਸ਼ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ 
ਐਸਵਾਈਐਲ ਨਾ ਮੁਮਕਿਨ, ਹਰਿਆਣਾ ਯਮੁਨਾ-ਸ਼ਾਰਦਾ ਲਿੰਕ ਬਾਰੇ ਸੋਚੇ- ਪ੍ਰਿੰਸੀਪਲ ਬੁੱਧਰਾਮ

ਐਸਵਾਈਐਲ ਨਾ ਮੁਮਕਿਨ, ਹਰਿਆਣਾ ਯਮੁਨਾ-ਸ਼ਾਰਦਾ ਲਿੰਕ ਬਾਰੇ ਸੋਚੇ- ਪ੍ਰਿੰਸੀਪਲ ਬੁੱਧਰਾਮ

Chandigarh, Latest News
ਚੰਡੀਗੜ੍ਹ, 12 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਹਰਿਆਣਾ ਨੂੰ ਸਲਾਹ ਦਿੱਤੀ ਹੈ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦਾ ਖ਼ਿਆਲ ਛੱਡ ਕੇ ਯਮੁਨਾ-ਸ਼ਾਰਦਾ ਲਿੰਕ ਬਾਰੇ ਸੋਚਣਾ ਸ਼ੁਰੂ ਕਰੇ, ਕਿਉਂਕਿ ਐਸਵਾਈਐਲ ਨਾ ਪਹਿਲਾ ਸੰਭਵ ਸੀ ਅਤੇ ਨਾ ਹੀ ਭਵਿੱਖ ਵਿਚ ਮੁਮਕਿਨ ਹੈ। ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕਿਹਾ ਕਿ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਕਾਣੀ ਵੰਡ ਅਤੇ ਸ਼ਰੇਆਮ ਹੋਈ ਲੁੱਟ ਬਾਰੇ ਕਾਂਗਰਸ ਵਾਂਗ ਕੇਂਦਰ ਦੀ ਵਰਤਮਾਨ ਭਾਜਪਾ ਸਰਕਾਰ ਕੋਲੋਂ ਵੀ ਕਿਸੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਭਾਜਪਾ ਨੂੰ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨਜ਼ਰ ਆਉਣ ਲੱਗੀਆਂ ਹਨ ਅਤੇ ਐਸ.ਵਾਈ.ਐਲ ਸੰਬੰਧੀ 'ਨਾ ਮੁਮਕਿਨ ਨੂੰ ਮੁਮਕਿਨ ਕਰਨ ਵਰਗੇ ਚੁਣਾਵੀਂ ਜੁਮਲੇ ਉਛਾਲਨ ਦਾ ਮਾਹੌਲ ਮਾਨਯੋਗ ਸੁਪਰੀਮ ਕੋਰਟ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਨੇ ਸਿਰਜ ਹੀ ਦਿੱਤਾ ਹ
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਮੰਤਰੀਆਂ ਤੋਮਰ ਤੇ ਪਾਸਵਾਨ ਨਾਲ ਮੁਲਾਕਾਤ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਮੰਤਰੀਆਂ ਤੋਮਰ ਤੇ ਪਾਸਵਾਨ ਨਾਲ ਮੁਲਾਕਾਤ

Breaking News, Chandigarh
ਚੰਡੀਗੜ•, 12 ਜੁਲਾਈ ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਮੰਤਰੀ ਨਾਲ ਮੁਲਾਕਾਤ ਕੀਤੀ। ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਸ. ਰੰਧਾਵਾ ਨੇ ਸ੍ਰੀ ਤੋਮਰ ਨਾਲ ਉਨ•ਾਂ ਦੇ ਸੰਸਦ ਭਵਨ ਸਥਿਤ ਦਫਤਰ ਵਿਖੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਮਾਰਕਫੈਡ, ਮਿਲਕਫੈਡ ਅਤੇ ਸ਼ੂਗਰਫੈੱਡ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮਸਲਿਆਂ ਬਾਰੇ ਮੀਟਿੰਗ ਕੀਤੀ। ਸਹਿਕਾਰਤਾ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਨ•ਾਂ ਅਦਾਰਿਆਂ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਸਬੰਧੀ ਵੇਰਵੇ ਸਹਿਤ ਦੱਸਦਿਆਂ ਪੰਜਾਬ ਦੀਆਂ ਪੇਂਡੂ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਖਾਸ ਕਰਕੇ ਸਰਹੱਦੀ ਖੇਤਰ ਵਿੱਚ ਸਥਿਤ ਸੁਸਾਇਟੀਆਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਉਨ•ਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੂਬੇ ਵਿੱਚ ਪਾਣੀ ਦੀ ਬੱ
ਵਜੀਫ਼ੇ ਦੇ ਫੰਡਾਂ ਵਿੱਚ ਕਟੌਤੀ ਕਰਨ ਨਾਲ ਮੋਦੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ: ਧਰਮਸੋਤ, ਚੰਨੀ, ਅਰੁਨਾ

ਵਜੀਫ਼ੇ ਦੇ ਫੰਡਾਂ ਵਿੱਚ ਕਟੌਤੀ ਕਰਨ ਨਾਲ ਮੋਦੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ: ਧਰਮਸੋਤ, ਚੰਨੀ, ਅਰੁਨਾ

Breaking News, Chandigarh
ਚੰਡੀਗੜ•, 12 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸ. ਸਾਧੂ ਸਿੰਘ ਧਰਮਸੋਤ, ਸ. ਚਰਨਜੀਤ ਸਿੰਘ ਚੰਨੀ ਅਤੇ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ 'ਚ ਵੱਡੀ ਕਟੌਤੀ ਕਰਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਦੇ ਦਲਿਤਾਂ ਤੇ ਪਛੜੇ ਵਰਗਾਂ ਦਾ ਘਾਣ ਕੀਤਾ ਹੈ। ਉਨ•ਾਂ ਕਿਹਾ ਹੈ ਕਿ ਵਜੀਫ਼ੇ ਦੇ ਫੰਡਾਂ ਵਿੱਚ ਕਟੌਤੀ ਕਰਨ ਨਾਲ ਮੋਦੀ ਸਰਕਾਰ ਦੀ ਦਲਿਤ ਤੇ ਪਛੜੇ ਵਰਗਾਂ ਪ੍ਰਤੀ ਮਾਰੂ ਸੋਚ ਸਾਹਮਣੇ ਆ ਗਈ ਹੈ ਅਤੇ ਜਿਸ ਨਾਲ ਮੋਦੀ ਸਰਕਾਰ ਦਾ ਦਲਿਤ ਅਤੇ ਪਛੜੇ ਵਰਗਾਂ ਪ੍ਰਤੀ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਅੱਜ ਇੱਥੋਂ ਜਾਰੀ ਸਾਂਝੇ ਪ੍ਰੈਸ ਬਿਆਨ ਰਾਹੀਂ ਤਿੰਨਾਂ ਕੈਬਨਿਟ ਮੰਤਰੀਆਂ ਨੇ ਕਿਹਾ ਹੈ ਕਿ ਭਾਜਪਾ ਦੀ ਅਵਗਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਤਿਆਰ ਕੀਤਾ ਨਵਾਂ ਪ੍ਰਸਤਾਵ ਲਾਗੂ ਹੋਣ ਨਾਲ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਦਾ ਭਵਿੱਖ ਤਬਾਹ ਹੋ ਜਾਵੇਗਾ। ਉਨ•ਾਂ ਕਿਹਾ ਕਿ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਪੋਸਟ ਮੈਟ੍ਰਿਕ ਸਕ
ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਸਹਿਮਤ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਸਹਿਮਤ

Breaking News, Chandigarh
ਚੰਡੀਗੜ•, 12 ਜੁਲਾਈ: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ 'ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ 'ਤੇ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟੜ ਦੇ ਨਾਲ ਉਨ•ਾਂ ਦੇ ਦਫ਼ਤਰ ਵਿੱਚ ਕੀਤੀ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ। ਬੁਲਾਰੇ ਅਨੁਸਾਰ ਹਰਿਆਣਾ ਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਜੰਮੂ ਤੇ ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਲੈਫਟੀਨੈਂਟ ਗਵਰਨਰ ਅਤੇ ਚੰਡੀਗੜ• ਦੇ ਪ੍ਰਸ਼ਾਸਕ ਵੱਲੋਂ ਵੀ ਨਸ਼ਿਆਂ ਬਾਰੇ ਦੂਜੀ ਅੰਤਰਰਾਜੀ ਮੀਟਿੰਗ ਵਿੱਚ ਹਿੱਸਾ ਲੈਣ ਦੀ ਸੰਭਾਵਨਾ ਹੈ। ਇਸ ਸਬੰਧੀ ਪਹਿਲੀ ਮੀਟਿੰਗ ਪਿਛਲੇ ਸਾਲ ਅਪ੍ਰੈਲ ਵਿੱਚ ਹੋਈ ਸੀ ਅਤੇ ਉੱਤਰੀ ਸੂਬਿਆਂ ਨੇ ਪੰਚਕੂਲਾ (ਹਰਿਆਣਾ) ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ ਲੈਣ ਤੋਂ ਇਲਾਵਾ ਖੂਫੀਆ ਜਾਣਕਾਰੀ ਅਤੇ ਸੂਚਨਾ ਦੇ ਆਦਾਨ-
ਕੈਪਟਨ ਅਮਰਿੰਦਰ ਸਿੰਘ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ

ਕੈਪਟਨ ਅਮਰਿੰਦਰ ਸਿੰਘ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ

Breaking News, Chandigarh
ਚੰਡੀਗੜ•, 12 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ 'ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ•ਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨ•ਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪਰੇਖਾ ਤਿਆਰ ਕੀਤੀ। ਜੇਲ•ਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਦੇ ਸਬੰਧ ਵਿੱਚ ਤਸੱਲੀ ਦਾ ਪ੍ਰਗਟਾਵਾ ਕੀਤਾ ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ