best platform for news and views

Day: July 13, 2019

22 ਲਾਭਪਤਾਰੀਆਂ ਨੂੰ ਦਿੱਤੇ ਗਏ ਤਰਸ ਦੇ ਅਧਾਰ ‘ਤੇ ਨਿਯੁੱਕਤੀ ਪੱਤਰ

22 ਲਾਭਪਤਾਰੀਆਂ ਨੂੰ ਦਿੱਤੇ ਗਏ ਤਰਸ ਦੇ ਅਧਾਰ ‘ਤੇ ਨਿਯੁੱਕਤੀ ਪੱਤਰ

Chandigarh, Latest News
ਚੰਡੀਗੜ, 13 ਜੁਲਾਈ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇਥੇ ਕਲਿਆਣ ਭਵਨ ਪੰਜਾਬ, ਚੰਡੀਗੜ• ਵਿਖੇ ਤਰਸ ਦੇ ਅਧਾਰ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਰਜਾ ਚਾਰ ਦੇ 13 ਉਮੀਦਵਾਰ, 08 ਕਲਰਕ ਤੇ 01 ਡਰਾਈਵਰ ਤੋਂ ਇਲਾਵਾ ਅੰਗਹੀਣ ਕੋਟੇ ਅਧੀਨ ਦਰਜਾ ਚਾਰ ਦੇ 10 ਕਰਮਚਾਰੀਆਂ ਨੂੰ ਪਦਉਨੱਤ ਕਰਕੇ ਕਲਰਕ ਵਜਂੋ ਨਿਯੁੱਕਤੀ ਪੱਤਰ ਦਿੱਤੇ ਗਏ।ਇਸ ਮੌਕੇ ਸਿਹਤ ਮੰਤਰੀ ਜੀ ਵੱਲੋ ਨਵ-ਨਿਯੁੱਕਤ ਅਤੇ ਪੱਦ-ਉਨੱਤ ਕਰਮਚਾਰੀਆਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ,  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ: ਜਸਪਾਲ ਕੌਰ, ਸਹਾਇਕ ਡਾਇਰੈਟਰ ਡਾ: ਅਨੂ ਚੋਪੜਾ ਦੋਸ਼ਾਂਝ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਿਰ ਸਨ ।
ਜਿਗ-ਜੈਗ ਤਕਨਾਲੋਜੀ ਨਾ ਅਪਣਾਉਣ ਵਾਲੇ ਭੱਠੇ 30 ਸਤੰਬਰ ਤੋਂ ਬਾਅਦ ਨਹੀਂ ਭਖ ਸਕਣਗੇ : ਪੰਨੂੰ

ਜਿਗ-ਜੈਗ ਤਕਨਾਲੋਜੀ ਨਾ ਅਪਣਾਉਣ ਵਾਲੇ ਭੱਠੇ 30 ਸਤੰਬਰ ਤੋਂ ਬਾਅਦ ਨਹੀਂ ਭਖ ਸਕਣਗੇ : ਪੰਨੂੰ

Breaking News, Chandigarh
ਚੰਡੀਗੜ੍ਹ, 13 ਜੁਲਾਈ : ਸੂਬੇ ਵਿਚਲੇ ਸਾਰੇ ਭੱਠਾ ਮਾਲਕਾਂ ਨੂੰ 4 ਮਹੀਨੇ ਦਾ ਸਮਾਂ ਦਿੰਦਿਆਂ ਭੱਠਿਆਂ ਵਿੱਚ ਜਿਗ-ਜੈਗ ਤਕਨਾਲੋਜੀ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਮਿਸ਼ਨ ਤੰਦਰੁਸਤ ਪੰਜਾਬ ਸ. ਕੇ.ਐਸ. ਪੰਨੂੰ ਨੇ ਦਿੱਤੀ। ਸ. ਪੰਨੂੰ ਨੇ ਦੱÎਸਿਆ ਕਿ ਵਾਤਾਵਰਣ ਸੁਰੱÎਖਿਆ ਐਕਟ 1986 ਦੇ ਸੈਕਸ਼ਨ 5 ਅਧੀਨ ਰਵਾਇਤੀ ਤਕਨਾਲੋਜੀ 'ਤੇ ਅਧਾਰਤ ਇੱਟਾਂ ਬਣਾਉਣ ਵਾਲੇ ਭੱਠਿਆਂ ਦੇ ਕੰਮ-ਕਾਜ 'ਤੇ 30 ਸਤੰਬਰ, 2019 ਤੋਂ ਬਾਅਦ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਹ ਹੁਕਮ ਮਈ 2019 ਦੌਰਾਨ ਜਾਰੀ ਕੀਤੇ ਗਏ ਸਨ ਅਤੇ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਯਾਦ-ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਟਾਂ ਬਣਾਉਣ ਵਾਲੇ ਇਨ੍ਹਾਂ ਭੱਠਿਆਂ ਦੇ ਰਵਾਇਤੀ ਡਿਜ਼ਾਇਨ ਕਾਰਨ ਨਾ ਸਿਰਫ਼ ਊਰਜਾ ਦੀ ਜ਼ਿਆਦਾ ਖ਼ਪਤ ਹੁੰਦੀ ਹੈ ਬਲਕਿ ਇਹ ਵੱਖ ਵੱਖ ਸਿਹਤ ਸਮੱਸਿਆਵਾਂ ਅਤੇ ਵਾਤਾਵਰਣ ਨਾਲ ਸਬੰਧਤ ਮੁੱਦਿਆਂ ਦਾ ਕਾਰਨ ਵੀ ਬਣਦਾ ਹੈ। ਪਰ ਇਸ ਨਵੇਂ ਡਿਜ਼ਾਇਨ ਨਾਲ ਕਾਰਬਨ ਦੇ ਨਿਕਾਸ ਵਿੱਚ ਕਮੀ ਆਏਗੀ ਜਿਸ ਨਾਲ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗ
ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਧਾਰਮਿਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਕੀਤਾ ਜਾ ਰਿਹਾ ਵਿਕਸਿਤ

ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਧਾਰਮਿਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਕੀਤਾ ਜਾ ਰਿਹਾ ਵਿਕਸਿਤ

Breaking News, Chandigarh
ਚੰਡੀਗੜ•, 13 ਜੁਲਾਈ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ ਧਾਰਮਿਕ, ਇਤਿਹਾਸਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਵਿਕਸਿਤ ਹੋਣ ਲਈ ਪੂਰੀ ਤਰ•ਾਂ ਤਿਆਰ ਹੈ। ਇਸ ਉਦੇਸ਼ ਲਈ ਸ਼ੁੱਕਵਾਰ ਨੂੰ ਚੰਡੀਗੜ• ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ, ਸੱਭਿਆਚਾਰਕ ਅਤੇ ਤਕਨੀਕੀ ਸਿੱਖਿਆ ਮੰਤਰੀ, ਚਰਨਜੀਤ ਸਿੰਘ ਚੰਨੀ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਸੰਸਦੀ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਖ਼ਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਹਾਸਲ ਹੈ। ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਪਵਿੱਤਰ ਸਥਾਨ ਚਮਕੌਰ ਸਾਹਿਬ, ਜਿੱਥੇ ਦੋ ਵੱਡੇ ਸਾਹਬਿਜ਼ਾਦਿਆਂ ਨੇ ਸ਼ਕਤੀਸ਼ਾਲੀ ਮੁਗਲ ਸੈਨਾ ਨਾਲ ਲੜਦਿਆਂ ਆਪਣਾ ਬਲਿਦਾਨ ਦੇ ਦਿੱਤਾ, ਵੀ ਇਸੇ ਸੰਸਦੀ ਹਲਕੇ ਵਿੱਚ ਪੈਂਦਾ ਹੈ। ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ, ਜ਼ਿਲ•ਾ ਨਵਾਂਸ਼ਹਿਰ ਵੀ ਇਸੇ ਸੰਸਦੀ ਹਲਕੇ ਵਿੱਚ ਆਉਂ
ਭਿੱਖੀਵਿੰਡ-ਖੇਮਕਰਨ ਮਾਰਗ ਤੇ ਰੇਲ ਚਲਾਈ ਜਾਵੇ: ਗੁਲਸ਼ਨ ਅਲਗੋ 

ਭਿੱਖੀਵਿੰਡ-ਖੇਮਕਰਨ ਮਾਰਗ ਤੇ ਰੇਲ ਚਲਾਈ ਜਾਵੇ: ਗੁਲਸ਼ਨ ਅਲਗੋ 

Breaking News, Tarantaran
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ, ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਅੰਮ੍ਰਿਤਸਰ-ਖੇਮਕਰਨ ਵਾਇਆ ਭਿੱਖੀਵੰਡ ਰੇਲਵੇ ਲਾਈਨ ਵਿਛਾ ਕੇ ਰੇਲ ਗੱਡੀ ਚਾਲੂ ਕੀਤੀ ਜਾਵੇ !ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੰਗਲਾ ਪੰਜਾਬ ਫਰੈਂਡਜ਼ ਕਲੱਬ ਭਿੱਖੀਵਿੰਡ ਦੇ ਆਗੂ ਗੁਲਸ਼ਨ ਕੁਮਾਰ ਅਲਗੋ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ ,ਤੇ ਆਖਿਆ ਕਿ ਸਰਹੱਦੀ ਹਲਕਾ ਖੇਮਕਰਨ ਨਾਲ ਸਬੰਧਤ ਲੋਕ ਹਿੰਦ ਪਾਕਿਸਤਾਨ ਦੀਆਂ ਹਰ ਜੰਗਾਂ ਦੌਰਾਨ ਭਾਵੇ ਉੱਜੜਦੇ ਰਹੇ ,ਪਰ ਜੰਗਾ ਦੌਰਾਨ ਭਾਰਤ ਦੇ ਫੌਜੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਜੂਝਦੇ ਰਹੇ ! ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਜਿਹੜੀ ਵੀ ਪਾਰਟੀ ਦਾ ਐੱਮ ਪੀ ਬਣਿਆ ਉਸ ਨੇ ਕਦੀ ਵੀ ਸੰਸਦ ਵਿੱਚ ਜਾ ਕੇ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਗੱਲ ਨਹੀਂ ਕੀਤੀ ਸਗੋਂ ਆਪਣਾ ਪੰਜ ਸਾਲ ਦਾ ਸਮਾਂ ਅੱਖਾਂ ਮੀਟ ਕੇ ਹੀ ਬਿਤਾ ਦਿੱਤਾ ਹੈ ! ਗੁਲਸ਼ਨ ਅਲਗੋਂ ਨੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਡਿੰਪਾ ਨੇ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੰਸਦ ਵਿੱਚ ਉਜਾਗਰ ਕਰਕੇ ਬਾਰਡਰ ਵੱਸਦੇ ਲੋਕਾਂ ਦੇ ਦਿਲ ਜਿੱਤ ਲਏ ਹਨ ! ਉਨ੍ਹਾਂ
ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲੱਗੀ

ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲੱਗੀ

Breaking News, Sangrur
ਐਸ.ਏ.ਐਸ. ਨਗਰ, 13 ਜੁਲਾਈ ਕੌਮੀ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਸੁਪਰੀਮ ਕੋਰਟ ਦੇ ਜਸਟਿਸ ਸ੍ਰੀ ਸ਼ਰਦ ਅਰਵਿੰਦ ਬੋਬਡੇ ਦੀ ਗਤੀਸ਼ੀਲ ਅਗਵਾਈ ਹੇਠ ਦੇਸ਼ ਭਰ ਵਿੱਚ ਕੌਮੀ ਅਦਾਲਤ ਲਾਈ ਗਈ। ਪੰਜਾਬ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਤੇ ਪੰਜਾਬ ਰਾਜ ਲੀਗਲ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਤੇ ਤਹਿਸੀਲ ਪੱਧਰ ਉਤੇ ਕੌਮੀ ਲੋਕ ਅਦਾਲਤ ਲਾਈ ਗਈ। ਪੰਜਾਬ ਰਾਜ ਲੀਗਲ ਸਰਵਿਸਜ਼ ਅਥਾਰਟੀ ਸ੍ਰੀਮਤੀ ਰੁਪਿੰਦਰਜੀਤ ਚਾਹਲ ਨੇ ਦੱਸਿਆ ਕਿ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦਿਆਂ ਬਾਰੇ ਜਾਣੂੰ ਕਰਵਾਇਆ ਗਿਆ ਸੀ ਅਤੇ ਬੈਂਕਾਂ, ਬੀਮਾ ਕੰਪਨੀਆਂ, ਮਾਲ ਅਧਿਕਾਰੀਆਂ ਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ ਸੂਬਾਈ ਪੱਧਰ ਉਤੇ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੇ ਕੇਸ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਲਈ ਪ੍ਰੇਰਿਆ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲੱਗੀਆਂ ਲੋਕ ਅਦਾਲਤਾਂ ਦੌਰਾਨ 44981 ਕੇਸ ਪੇਸ਼ ਹੋਏ, ਜਿਨ੍ਹਾਂ ਵਿੱਚੋਂ 12022 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਮਿਤੀ ਨਾਲ ਹੱਲ ਕੀਤਾ ਗਿਆ। ਇਨ੍ਹਾਂ ਵਿੱਚ ਅਦਾਲਤਾਂ ਵਿੱਚ ਚਲਦੇ ਪੁਰਾਣੇ ਕੇਸ