best platform for news and views

Day: July 14, 2019

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨ•ਾਂ ਦੀ ਮੰਗ ਪ੍ਰਵਾਨ ਕਰਨ ‘ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨ•ਾਂ ਦੀ ਮੰਗ ਪ੍ਰਵਾਨ ਕਰਨ ‘ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

Chandigarh, Latest News
ਚੰਡੀਗੜ•, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ•ਾਂ ਨੇ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਪੇਂਡੂ ਇਲਾਕਿਆਂ ਤੋਂ ਵੀ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਸਹੂਲਤ ਹਾਸਲ ਹੋ ਸਕੇ। ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਨ•ਾਂ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਕੀਤੀਆਂ ਜਾ ਰਹੀਆਂ ਹੋਰ ਮੰਗਾਂ ਨੂੰ ਵੀ ਪ੍ਰਵਾਨ ਕਰਵਾਉਣ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ 'ਤੇ ਜ਼ੋਰ ਪਾਇਆ ਜਾਵੇਗਾ। ਇਨ•ਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਲਈ 'ਖੁੱਲ•ੇ ਦਰਸ਼ਨ ਦੀਦਾਰੇ' ਕਰਨ ਵਾਸਤੇ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਦੀ ਰੋਜ਼ਾਨਾ ਦੀ ਗਿਣਤੀ ਵਧਾਉਣ ਦੀ ਮੰਗ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਇਹ ਮੰਗ ਇਸ ਕਰਕੇ ਅਹਿਮ ਹੈ ਤਾਂ ਕਿ ਨਵੰਬਰ ਮਹੀਨੇ ਵਿੱਚ ਗੁਰੂ ਸਾਹਿਬ ਜੀ ਦੇ
ਕਾਂਗਰਸ ਤੋਂ ਵੀ ਅਸਤੀਫ਼ਾ ਦੇਣ ਨਵਜੋਤ ਸਿੰਘ ਸਿੱਧੂ-ਹਰਪਾਲ ਸਿੰਘ ਚੀਮਾ 

ਕਾਂਗਰਸ ਤੋਂ ਵੀ ਅਸਤੀਫ਼ਾ ਦੇਣ ਨਵਜੋਤ ਸਿੰਘ ਸਿੱਧੂ-ਹਰਪਾਲ ਸਿੰਘ ਚੀਮਾ 

Breaking News, Chandigarh
ਚੰਡੀਗੜ੍ਹ, 14 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਤੌਰ ਕੈਬਿਨੇਟ ਮੰਤਰੀ ਅਸਤੀਫ਼ਾ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ‘ਚ ਵੀ ਬਣੇ ਰਹਿਣ ਦਾ ਕੋਈ ਹੱਕ ਨਹੀਂ, ਉਨ੍ਹਾਂ ਨੂੰ ਤੁਰੰਤ ਇਸ ਭ੍ਰਿਸ਼ਟ ਕਾਂਗਰਸੀ ਪਾਰਟੀ ਛੱਡ ਦੇਣੀ ਚਾਹੀਦੀ ਹੈ। ਪਾਰਟੀ ਹੈੱਡਕੁਆਟਰ ‘ਤੇ ਮੀਡੀਆ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਨਾ ਸ਼ੱਕ ਨਵਜੋਤ ਸਿੰਘ ਸਿੱਧੂ ਦੀ ਸਾਫ਼ ਸੁਥਰਾ ਸਿਆਸੀ ਅਕਸ ਅਤੇ ਪੰਜਾਬ ਕੈਬਿਨੇਟ ‘ਚ ਸਿਰਫ਼ ਨਵਜੋਤ ਸਿੰਘ ਸਿੱਧੂ ਵੱਲੋਂ ਹੀ ਬਾਦਲਾਂ ਦੇ 10 ਸਾਲਾਂ ਮਾਫ਼ੀਆ ਰਾਜ ਸਮੇਤ ਬੇਅਦਬੀਆਂ ਦੇ ਮਾਮਲਿਆਂ ‘ਤੇ ਬਾਦਲਾਂ ਵਿਰੁੱਧ ਬੇਬਾਕੀ ਨਾਲ ਬੋਲਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ ਨਹੀਂ ਸੀ ਆ ਰਿਹਾ, ਕਿਉਂਕਿ ਆਮ ਲੋਕਾਂ ‘ਚ ਸਿੱਧੂ ਦੇ ਵਧਦੇ ਸਿਆਸੀ ਕੱਦ ਨੂੰ ਕੈਪਟਨ ਆਪਣੀ ਕੁਰਸੀ ਲਈ ਵੀ ਖ਼ਤਰਾ ਸਮਝਣ ਲੱਗੇ ਸਨ। ਇਸ ਕਰਕੇ ਸਿੱਧੂ ਨੂੰ ਲਗਾਤਾਰ ਜ਼ਲੀਲ ਕੀਤਾ ਜਾ ਰਿਹਾ ਸੀ, ਆਖ਼ਿਰ ਸਿੱਧੂ ਨੂੰ
ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

Breaking News, SAS Nagar (Mohali)
ਐਸ.ਏ.ਐਸ. ਨਗਰ, 14 ਜੁਲਾਈ : ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ.) ਸਥਾਪਿਤ ਕਰਨ ਦਾ ਠੇਕਾ ਦਿੱਤਾ ਹੇ ਜਿਸ ਤਹਿਤ  ਮੋਹਾਲੀ ਸ਼ਹਿਰ ਨੂੰ ਭਾਖੜਾ ਮੇਨ ਲਾਈਨ ਤੋਂ ਸੋਧੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਸ੍ਰੀ ਸੁਖਬਿੰਦਰ ਸਿੰੰਘ ਸਰਕਾਰੀਆ ਨੇ ਦੱਸਿਆ ਕਿ ਇਹ ਮਲਟੀ-ਨੈਸ਼ਨਲ ਕੰਪਨੀ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ ਕਾਰਜ ਦਸੰਬਰ 2020 ਤੱਕ ਪੂਰਾ ਕਰੇਗੀ  ਅਤੇ 33 ਏਕੜ  'ਤੇ ਉਸਾਰੇ ਜਾਣ ਵਾਲੇ ਇਸ ਪਲਾਂਟ 'ਤੇ ਤਕਰੀਬਨ 115 ਕਰੋੜ ਰੁਪਏ ਦਾ ਖ਼ਰਚਾ ਆਵੇਗਾ।  ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਨਾਲ ਮੋਹਾਲੀ ਦੇ ਨਿਵਾਸੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਸ੍ਰੀ ਸਰਕਾਰੀਆ ਨੇ ਅੱਗੇ ਦੱਸਿਆ ਕਿ ਗਮਾਡਾ ਬਹੁਤ ਜਲਦ ਕਜੌਲੀ ਵਾਟਰ ਵਰਕਸ ਤੋਂ ਡਿਸਟ੍ਰੀਬਿਊ
ਸੀਬੀਆਈ ਵੱਲੋਂ ਬਰਗਾੜੀ ਮਾਮਲੇ ‘ਚ ਕਲੋਜਰ ਰਿਪੋਰਟ ਉਤੇ ਸੁਖਬੀਰ ਬਾਦਲ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ: ਸੁਖਜਿੰਦਰ ਸਿੰਘ ਰੰਧਾਵਾ

ਸੀਬੀਆਈ ਵੱਲੋਂ ਬਰਗਾੜੀ ਮਾਮਲੇ ‘ਚ ਕਲੋਜਰ ਰਿਪੋਰਟ ਉਤੇ ਸੁਖਬੀਰ ਬਾਦਲ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ: ਸੁਖਜਿੰਦਰ ਸਿੰਘ ਰੰਧਾਵਾ

Breaking News, Chandigarh
ਚੰਡੀਗੜ੍ਹ, 14 ਜੁਲਾਈ ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੀਬੀਆਈ ਵੱਲੋਂ ਬਰਗਾੜੀ ਮਾਮਲੇ ਵਿੱਚ ਕਲੋਜਰ ਰਿਪੋਰਟ ਮਾਮਲੇ ਵਿੱਚ ਵਿਰੋਧ ਕਰਨ ਦੇ ਬਿਆਨ ਉਤੇ ਆੜੇ ਹੱਥੀਂ ਲੈਂਦਿਆਂ ਨਸੀਹਤ ਦਿੱਤੀ ਹੈ ਕਿ ਉਹ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ ਅਤੇ ਆਪਣੇ ਕੀਤੇ ਪਾਪਾਂ ਲਈ ਸਜਾ  ਭੁਗਤਣ ਲਈ ਤਿਆਰ ਰਹੇ। ਅੱਜ ਇੱਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਸ ਰੰਧਾਵਾ ਅਤੇ ਕਾਂਗਰਸੀ ਵਿਧਾਇਕਾਂ ਸ ਕੁਸਲਦੀਪ ਸਿੰਘ ਕਿੱਕੀ ਢਿੱਲੋਂ, ਸ ਹਰਪ੍ਰਤਾਪ ਸਿੰਘ ਅਜਨਾਲਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਸ ਬਰਿੰਦਰਮੀਤ ਸਿੰਘ ਪਾਹੜਾ, ਸ ਫਤਹਿਜੰਗ ਸਿੰਘ ਬਾਜਵਾ ਤੇ ਸ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਜੇਕਰ ਸੁਖਬੀਰ ਸੱਚੇ ਦਿਲੋਂ ਸੀਬੀਆਈ ਦੇ ਫੈਸਲੇ ਦਾ ਵਿਰੋਧ ਕਰਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਤਾਂ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਕੋਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿਵਾਉਣ ਕਿਉਂਕਿ ਉਂਹ ਕੇਂਦਰ ਸਰਕਾਰ ਵਿੱਚ ਸੱਤਾ ਚ ਭਾਈਵਾਲ ਹੈ ਜਿਸ ਦੇ ਅਧੀਨ ਸੀਬੀਆਈ ਆ
ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

Breaking News, SAS Nagar (Mohali)
ਮੋਹਾਲੀ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ੍ਹਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ। ਸ੍ਰੀ ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਨੇ ਚਨਾਲੋਂ ਸਨਅਤੀ ਪੁਆਇੰਟ ਦੀ ਖਸਤਾ ਹਾਲਤ ਬਾਰੇ ਵਧੀਕ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਉਕਤ ਫੋਕਲ ਪੁਆਇੰਟ ਵਿਖੇ ਸੜਕਾਂ ਅਤੇ ਪਾਣੀ ਦੇ ਨਿਕਾਸ ਪ੍ਰਬੰਧਾਂ ਦੀ ਹਾਲਤ ਕਾਫ਼ੀ ਤਰਸਯੋਗ ਹੈ। ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ ਨੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ ਕਰਨ ਦੀ ਪੇਸ਼ਕਸ਼ ਕੀਤੀ ਹੈ। ਸ੍ਰੀ ਤ
ਸੁਖਬੀਰ ਬਾਦਲ ਵੱਲੋਂ ਫਰੀਦਕੋਟ ਦੇ ਵਿਕਾਸ ਕਾਰਜ ਰੋਕਣ ਦੀ ਕੋਸ਼ਿਸ਼ : ਵਿਧਾਇਕ ਕਿੱਕੀ ਢਿੱਲੋਂ 

ਸੁਖਬੀਰ ਬਾਦਲ ਵੱਲੋਂ ਫਰੀਦਕੋਟ ਦੇ ਵਿਕਾਸ ਕਾਰਜ ਰੋਕਣ ਦੀ ਕੋਸ਼ਿਸ਼ : ਵਿਧਾਇਕ ਕਿੱਕੀ ਢਿੱਲੋਂ 

Faridkot, Hot News of The Day
ਫ਼ਰੀਦਕੋਟ, 10 ਜੁਲਾਈ  - ਮਗਨਰੇਗਾ ਸਕੀਮ ਤਹਿਤ ਫ਼ਰੀਦਕੋਟ ਜਿਲੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ 'ਚ ਕਥਿਤ ਬੇਨਿਯਮੀਆਂ ਸੰਬੰਧੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਨਰਿੰਦਰਾ ਸਿੰਘ ਤੋਮਰ ਨੂੰ ਕੀਤੀ ਸ਼ਿਕਾਇਤ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕੇਂਦਰੀ ਟੀਮ ਵੱਲੋਂ ਫਰੀਦਕੋਟ ਬਲਾਕ ਦੇ ਪੰਜ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ । ਜਿਸ 'ਤੇ ਫਰੀਦਕੋਟ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ  ਨੇ ਪ੍ਰੈਸ ਕਾਨਫਰੰਸ ਕਰਕੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਫਰੀਦਕੋਟ ਹਲਕੇ ਵਿਚ ਬਿਲਕੁਲ ਵਧੀਆ ਤਰੀਕੇ ਨਾਲ ਅਤੇ ਨਿਯਮਾਂ ਮੁਤਾਬਕ ਲੋਕਾਂ ਦੀ ਮੰਗ ਤੇ ਸਾਂਝੇ ਕੰਮ ਕੀਤੇ ਗਏ ਹਨ । ਵਿਧਾਇਕ ਕਿੱਕੀ ਢਿੱਲੋਂ ਨੇ ਕਿ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ ਅਤੇ ਜਿਹੜੇ ਪਿੰਡਾਂ ਵਿੱਚ ਉਹਨਾਂ ਕੇਂਦਰ ਸਰਕਾਰ ਦੇ ਅਸਰ ਰਸੂਖ ਨਾਲ ਚੈਕਿੰਗ ਟੀਮ ਭੇਜੀ ਹੈ, ਉਹਨਾਂ ਪਿੰਡਾਂ ਦੇ ਲੋਕਾਂ ਨੂੰ ਕੈਲੇਫੋਰਨੀਆ ਬਣਾਉਣ ਦੇ