best platform for news and views

Day: July 18, 2019

ਲਿੰਗ ਨਿਰਧਾਰਣ ਟੈਸਟ ਕਰਨ ਵਾਲੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 14 ਮਸ਼ੀਨਾਂ  ਕੀਤੀਆਂ ਸੀਲ: ਬਲਬੀਰ ਸਿੰਘ ਸਿੱਧੂ

ਲਿੰਗ ਨਿਰਧਾਰਣ ਟੈਸਟ ਕਰਨ ਵਾਲੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 14 ਮਸ਼ੀਨਾਂ  ਕੀਤੀਆਂ ਸੀਲ: ਬਲਬੀਰ ਸਿੰਘ ਸਿੱਧੂ

Chandigarh, Hot News of The Day
ਚੰਡੀਗੜ•, ਜੁਲਾਈ 18: ਪੰਜਾਬ ਸਰਕਾਰ ਨੇ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਸਕੈਨਿੰਗ ਕੇਂਦਰਾਂ ਦੇ ਮੁਕੰਮਲ ਖਾਤਮੇ ਲਈ ਗੰਭੀਰਤਾ ਨਾਲ ਕਾਰਵਾਈ ਕਰਦਿਆਂ 60 ਦੋਸ਼ਿਆਂ ਨੂੰ ਗ੍ਰਿਫਤਾਰ ਕਰਕੇ ਸਕੈਨਿੰਗ ਕਰਨ ਵਾਲੀਆਂ 14 ਮਸ਼ੀਨਾਂ ਸੀਲ ਕੀਤੀਆਂ ਹਨ ਤਾਂ ਜੋ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰ ਕੇ ਲਿੰਗ-ਅਨੁਪਾਤ ਦੇ ਸੰਤੁਲਨ ਵਿਚ ਹਾਂ-ਪੱਖੀ ਸੁਧਾਰ ਕੀਤੇ ਜਾ ਸਕਣ। ਇਸ ਗੱਲ ਦਾ ਖੁਲਾਸਾ ਇਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿਚ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ•ਾਂ ਗੰੰਭੀਰ ਹੈ ਜਿਸ ਲਈ ਸੂਬੇ ਦੇ ਸਾਰੇ ਜਿਲਿ•ਆਂ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਸਕੈਨਿੰਗ ਕੇਂਦਰਾਂ 'ਤੇ ਸਖਤ ਕਾਰਵਾਈ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਨਵੰਬਰ, 2018 ਤੋਂ ਜੂਨ, 2019 ਤੱਕ ਦੋਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ 18 ਐਫ.ਆਈ.ਆਰ. ਦਰਜ ਕਰਕੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ
ਪਠਾਨਕੋਟ ਕਲੱਸਟਰ 62.18 ਕਰੋੜ ਰੁਪਏ ‘ਚ ਨਿਲਾਮ

ਪਠਾਨਕੋਟ ਕਲੱਸਟਰ 62.18 ਕਰੋੜ ਰੁਪਏ ‘ਚ ਨਿਲਾਮ

Chandigarh, Latest News
ਚੰਡੀਗੜ•, 18 ਜੁਲਾਈ: ਪੰਜਾਬ ਸਰਕਾਰ ਨੂੰ ਸਿਰਫ ਇਕ ਕਲੱਸਟਰ ਤੋਂ 62.18 ਕਰੋੜ ਰੁਪਏ ਦੀ ਆਮਦਨ ਹੋਈ ਹੈ। ਅੱਜ ਪਠਾਨਕੋਟ ਕਲੱਸਟਰ ਦੀ ਹੋਈ ਈ-ਨਿਲਾਮੀ ਵਿਚ 60 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲਾ ਪਠਾਨਕੋਟ ਕਲੱਸਟਰ 62.18 ਕਰੋੜ ਰੁਪਏ ਵਿਚ ਨਿਲਾਮ ਹੋਇਆ। ਸਫਲ ਨਿਲਾਮੀ ਸੈਨਿਕ ਫੂਡ ਪ੍ਰਾਈਵੇਟ ਲਿਮਟਿਡ ਦੇ ਨਾਂ ਰਹੀ। ਇਕ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ 5 ਜੁਲਾਈ ਨੂੰ ਲੁਧਿਆਣਾ-ਜਲੰਧਰ ਕਲੱਸਟਰ ਕਰੀਬ 60 ਕਰੋੜ ਰੁਪਏ ਵਿਚ ਅਤੇ ਫਿਰੋਜ਼ਪੁਰ-ਫਾਜ਼ਿਲਕਾ ਕਲੱਸਟਰ 40.30 ਕਰੋੜ ਰੁਪਏ ਵਿਚ ਨਿਲਾਮ ਹੋਏ ਸਨ। ਪੰਜਾਬ ਦੇ ਕੁੱਲ 7 ਕਲੱਸਟਰਾਂ ਵਿਚੋਂ ਸਿਰਫ 3 ਕਲੱਸਟਰਾਂ ਤੋਂ ਹੀ ਪੰਜਾਬ ਸਰਕਾਰ ਨੂੰ ਕਰੀਬ 162.48 ਕਰੋੜ ਰੁਪਏ ਦੀ ਕਮਾਈ ਹੋ ਚੁੱਕੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਸਾਰੇ ਕਲੱਸਟਰਾਂ ਦੀ ਨਿਲਾਮੀ ਨਾਲ ਸਾਲਾਨਾ 300 ਕਰੋੜ ਰੁਪਏ ਤੋਂ ਉੱਪਰ ਦੀ ਆਮਦਨ ਹੋਵੇਗੀ। ਉਨ•ਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਦੇ ਵੀ ਖਣਨ ਤੋਂ ਸਾਲਾਨਾ ਆਮਦਨ 40 ਕਰੋੜ ਰੁਪਏ ਤੋਂ ਉੁੱਪਰ ਨਹੀਂ ਹੋਈ ਸੀ ਪਰ ਮੌਜੂਦਾ ਕਾਂਗਰਸ ਸਰਕਾਰ ਦੀਆਂ ਪਾਰਦਰਸ਼ੀ ਅਤੇ ਲੋਕ ਪੱਖੀ ਨੀਤੀਆਂ ਕਰਕੇ ਜਿੱਥੇ ਰੇਤ-ਬੱਜਰੀ ਤੋਂ ਸਰਕਾਰ
ਤਿੰਨ ਨਵੇਂ ਡੀਜੀਪੀ ਨੂੰ ਮਿਲੇ ਅਹੁਦੇ,

ਤਿੰਨ ਨਵੇਂ ਡੀਜੀਪੀ ਨੂੰ ਮਿਲੇ ਅਹੁਦੇ,

Chandigarh, Latest News
ਚੰਡੀਗੜ• 18 ਜੁਲਾਈ: ਪੰਜਾਬ ਸਰਕਾਰ ਨੇ ਅੱਜ ਨਵੇਂ ਹੁਕਮ ਜਾਰੀ ਕਰਕੇ ਤਰੱਕੀ ਪ੍ਰਾਪਤ ਤਿੰਨ ਨਵੇਂ ਡੀਜੀਪੀ ਨੂੰ ਅਹੁਦੇ ਦੇ ਦਿੱਤੇ ਹਨ ਜਦਕਿ 26 ਹੋਰ ਆਈ.ਪੀ.ਐਸ  ਅਤੇ 5 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਪ੍ਰਬੋਧ ਕੁਮਾਰ ਨੂੰ ਵਿਸ਼ੇਸ਼ ਡੀਜੀਪੀ ਅਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸਨ ਲਾ ਦਿੱਤਾ ਹੈ ਰੋਹਿਤ ਚੌਧਰੀ ਨੂੰ ਡੀਜੀਪੀ ਨੀਤੀ ਅਤੇ ਨਿਯਮ ਜਦ ਕਿ ਇਕਬਾਲਪ੍ਰੀਤ ਸਹੋਤਾ ਨੂੰ ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਜਲੰਧਰ ਵਿਖੇ ਹੀ ਲਾ ਦਿੱਤਾ ਹੈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਹੁਣ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹੋਣਗੇ। ਗੁਰਪ੍ਰੀਤ ਕੌਰ ਦਿਓ ਨੂੰ ਏਡੀਜੀਪੀ ਕ੍ਰਾਈਮ ਅਤੇ ਪ੍ਰਵੀਨ ਕੁਮਾਰ ਸਿਨ•ਾ ਨੂੰ ਕਾਰਜਕਾਰੀ ਏਡੀਜੀਪੀ ਜੇਲ•ਾਂ ਲਾ ਦਿੱਤਾ ਹੈ। ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਪੀ.ਐਸ ਅਧਿਕਾਰੀ  ਏ.ਡੀ.ਜੀ.ਪੀ. ਪ੍ਰਸਾਸਨ ਗੌਰਵ ਯਾਦਵ ਨੂੰ ਲਿਟੀਗੇਸ਼ਨ ਵਿੰਗ ਦਾ ਕਾਰਜਭਾਰ ਸੌਂਪਿਆ ਗਿਆ ਹੈ। ਇਸੇ ਤਰਾਂ ਈਸ਼ਵਰ ਸਿੰਘ ਨੂੰ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ, ਏ.ਡ
ਫੂਡ ਸਪਲਾਈ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ- ਆਸ਼ੂ

ਫੂਡ ਸਪਲਾਈ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ- ਆਸ਼ੂ

Chandigarh, Latest News
ਚੰਡੀਗੜ੍ਹ, 18 ਜੁਲਾਈ ਫੂਡ ਸਪਲਾਈ ਵਿਭਾਗ ਦੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਅਤੇ ਤਿੰਨ ਇੰਸਪੈਕਟਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਅਨਾਜ ਦੀ ਵੰਡ ਕਰਦਾ ਹੈ। ਗਰੀਬਾਂ ਨੂੰ ਵਿਤਰਿਤ ਕੀਤੇ ਜਾਣ ਵਾਲੇ ਅਨਾਜ ਵਿੱਚ ਕਿਸੇ ਵੀ ਕਿਸਮ ਦੀ ਚੋਰੀ ਜਾਂ ਹੇਰਾ-ਫੇਰੀ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਾਰਾ ਸਿਰਫ਼ ਡਿਊਟੀ ਵਿੱਚ ਕੁਤਾਹੀ ਨਹੀਂ, ਸਗੋਂ ਘੋਰ ਅਨੈਤਿਕਤਾ ਹੈ। ਸ੍ਰੀ ਆਸ਼ੂ ਨੇ ਦੱÎਸਿਆ ਕਿ ਗੁਰਦਾਸਪੁਰ ਵਿਖੇ ਤਾਇਨਾਤ ਸੁਮਿਤ ਕੁਮਾਰ, ਹੁਸ਼ਿਆਰਪੁਰ 'ਚ  ਜਗਤਾਰ ਸਿੰਘ, ਲੁਧਿਆਣਾ 'ਚ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਜੋਂ ਤਾਇਨਾਤ ਖੁਸ਼ਵੰਤ ਸਿੰਘ ਅਤੇ ਲੁਧਿਆਣਾ ਦੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ.ਐਫ.ਐਸ.ਓ.) ਜਸਵਿੰਦਰ ਸਿੰਘ ਨੂੰ ਅਨਾਜ ਦੀ ਵੰਡ ਵਿੱਚ ਵੱਡੀ ਹੇਰਾ-ਫੇਰੀ ਪਾਏ ਜਾਣ 'ਤੇ ਮੁਅੱ
ਪੰਜਾਬ ‘ਚ ਤੇਜ਼ੀ ਨਾਲ ਫੈਲ ਰਹੀ ਏਡਜ਼ ਦਾ ਮਾਮਲਾ

ਪੰਜਾਬ ‘ਚ ਤੇਜ਼ੀ ਨਾਲ ਫੈਲ ਰਹੀ ਏਡਜ਼ ਦਾ ਮਾਮਲਾ

Chandigarh, Latest News
ਚੰਡੀਗੜ੍ਹ , 18 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਨਸ਼ੇ, ਕੈਂਸਰ, ਕਾਲਾ ਪੀਲੀਆ ਦਾ ਖ਼ਤਰਨਾਕ ਸੰਤਾਪ ਝੱਲ ਰਹੇ ਪੰਜਾਬ ਦੇ ਏਡਜ਼ (ਐਚਆਈਵੀ) ਬਿਮਾਰੀ ਦੀ ਚਪੇਟ 'ਚ ਆਉਣ 'ਤੇ ਗਹਿਰੀ ਚਿੰਤਾ ਜਤਾਈ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪਿਛਲੇ 15 ਦਿਨਾਂ 'ਚ ਐਚਆਈਵੀ ਪਾਜੀਟਿਵ (ਏਡਜ਼) ਸੰਬੰਧੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆ ਰਹੀਆਂ ਰਿਪੋਰਟਾਂ ਸੁੰਨ ਕਰਨ ਵਾਲੀਆਂ ਹਨ। ਜਿਸ 'ਤੇ ਨਾ ਕੇਵਲ ਸਰਕਾਰ ਬਲਕਿ ਸਮੁੱਚੇ ਸਮਾਜ ਨੂੰ ਬੇਹੱਦ ਗੰਭੀਰ ਹੋਣ ਦੀ ਜ਼ਰੂਰਤ ਹੈ। ਕਿਉਂਕਿ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਇਕੱਲੇ ਬਡਰੁੱਖਾ ਪਿੰਡ 'ਚ ਦਰਜਨ ਤੋਂ ਵੱਧ ਨੌਜਵਾਨਾਂ ਦਾ ਐਚਆਈਵੀ ਪਾਜੀਟਿਵ ਪਾਇਆ ਜਾਣਾ ਅਤੇ ਫਿਰ ਫ਼ਾਜ਼ਿਲਕਾ 'ਚ 50 ਤੋਂ ਵੱਧ ਨੌਜਵਾਨ ਲੜਕਿਆਂ ਅਤੇ ਹੁਣ ਬਰਨਾਲਾ ਜ਼ਿਲ੍ਹੇ 'ਚ 40 ਤੋਂ ਵੱਧ ਐਚਆਈਵੀ ਪਾਜੀਟਿਵ ਮਰੀਜ਼ ਮਿਲਣਾ ਇਸ ਘਾਤਕ ਅਤੇ ਜਾਨਲੇਵਾ ਬਿਮਾਰੀ ਦੇ ਵੱਡੇ ਪੱਧਰ 'ਤੇ ਫੈਲਣ ਦੇ ਸੰਕੇਤ ਦਿੰਦਾ ਹੈ।
ਖੇਡ ਮੰਤਰੀ ਰਾਣਾ ਸੋਢੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਕੈਲੰਡਰ ਜਾਰੀ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਕੈਲੰਡਰ ਜਾਰੀ

Breaking News, Chandigarh
ਚੰਡੀਗੜ•, 18 ਜੁਲਾਈ ਪੰਜਾਬ ਸਰਕਾਰ ਵੱਲੋਂ ਇਸ ਸਾਲ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਹੋਰ ਯਾਦਗਾਰੀ ਬਣਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਉਦੇਸ਼ ਨਾਲ ਖੇਡ ਵਿਭਾਗ ਵੱਲੋਂ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਇਥੇ ਖੇਡ ਕੈਲੰਡਰ ਜਾਰੀ ਕੀਤਾ ਗਿਆ। ਰਾਣਾ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਉਲੀਕੇ ਖੇਡ ਪ੍ਰੋਗਰਾਮ ਵਿੱਚ ਹਰ ਖੇਡ ਦੀਆਂ ਜ਼ਿਲਾ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡਾਂ, ਸਾਈਕਲ ਰੈਲੀ ਅਤੇ ਕੌਮਾਂਤਰੀ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਮੁਕਾਬਲਿਆਂ ਦੀ ਸ਼ੁਰੂਆਤ 20 ਜੁਲਾਈ ਤੋਂ ਸਾਰੇ ਜ਼ਿਲਿ•ਆਂ ਵਿੱਚ ਮੁੰਡਿਆਂ ਤੇ ਕੁੜੀਆਂ ਦੀਆਂ ਅੰਡਰ-14 ਜ਼ਿਲਾ ਖੇਡਾਂ ਤੋਂ ਹੋ ਜਾਵੇਗੀ ਜਿਹੜੀਆਂ 30 ਜੁਲਾਈ ਤੱਕ ਚੱਲਣਗੀਆਂ। ਉਨ•ਾਂ ਕਿਹਾ ਕਿ ਇਨ•ਾਂ ਖੇਡ ਮੁਕਾਬਲਿਆਂ ਦਾ ਸਿਖਰ 17 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਸਾਈਕਲ ਰੈਲੀ ਅਤੇ ਇਸ ਤੋਂ ਬ
ਕੰਢੀ ਖੇਤਰ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ 50 ਫੀਸਦੀ ਵਿਤੀ ਸਹਾਇਤਾ: ਸਾਧੂ ਸਿੰਘ ਧਰਮਸੋਤ

ਕੰਢੀ ਖੇਤਰ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ 50 ਫੀਸਦੀ ਵਿਤੀ ਸਹਾਇਤਾ: ਸਾਧੂ ਸਿੰਘ ਧਰਮਸੋਤ

Breaking News, Chandigarh
ਚੰਡੀਗੜ•, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨਾਲ ਸਬੰਧਤ ਕਿਸਾਨਾਂ ਨੂੰ ਖੇਤਾਂ ਦੁਆਲੇ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਜੰਗਲੀ ਜਾਨਵਰਾਂ ਤੋਂ ਆਪਣੇ ਖੇਤਾਂ/ਫਸਲਾਂ ਦੀ ਸੁਰੱਖਿਆ ਕਰ ਸਕਣ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂਬੇ ਦੇ ਕੰਡੀ ਖੇਤਰ ਵਿੱਚ ਇੱਕ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਬੰਧਤ ਖੇਤਰ ਦੇ ਕਿਸਾਨ ਆਪਣੇ ਖੇਤਾਂ ਵਿੱਚ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਤੱਕ ਵਿਤੀ ਸਹਾਇਤਾ ਦਾ ਲਾਭ ਲੈਣ ਦੇ ਹੱਕਦਾਰ ਹੋਣਗੇ। ਉਨ•ਾਂ ਦੱਸਿਆ ਕਿ ਇਹ ਯੋਜਨਾ ਤਹਿਤ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲਿ•ਆਂ ਦੇ ਕੰਢੀ ਖੇਤਰ ਅਧੀਨ ਆਉਂਦੇ ਕਿਸਾਨ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ। ਜੰਗਲਾਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨਾਂ ਵੱਲੋਂ ਬੱਲੀਆਂ ਰਾਹੀਂ ਅਤੇ ਐਂਗਲ ਆਇਰਨ/ਸੀਮੈਂਟ ਫੈਂਨਸ ਪੋਸਟ ਰਾਹੀਂ ਦੋ ਤਰ•ਾਂ ਤਾਰਬੰਦੀ ਕੀਤੀ ਜਾ ਸਕਦੀ ਹੈ। ਉਨ•ਾਂ ਦੱਸਿਆ ਕਿ ਬੱਲੀਆਂ ਰਾਹੀਂ ਤਾਰਬੰ
ਡੇਅਰੀ ਫਾਰਮ ਮੈਨੇਜਰ ਦੀ ਸਿਖਲਾਈ ਲਈ ਚਾਰ ਹਫਤੇ ਦਾ ਸਿਖਲਾਈ ਕੋਰਸ 13 ਅਗਸਤ ਤੋਂ ਸ਼ੁਰੂ ਹੋਵੇਗਾ: ਡਾਇਰੈਕਟਰ ਡੇਅਰੀ

ਡੇਅਰੀ ਫਾਰਮ ਮੈਨੇਜਰ ਦੀ ਸਿਖਲਾਈ ਲਈ ਚਾਰ ਹਫਤੇ ਦਾ ਸਿਖਲਾਈ ਕੋਰਸ 13 ਅਗਸਤ ਤੋਂ ਸ਼ੁਰੂ ਹੋਵੇਗਾ: ਡਾਇਰੈਕਟਰ ਡੇਅਰੀ

Breaking News, Chandigarh
ਚੰਡੀਗੜ•, 18 ਜੁਲਾਈ: ਪੰਜਾਬ ਦੇ ਨੌਜਵਾਨਾਂ ਨੂੰ ਸਵੈਰੋਜਗਾਰ ਮੁਹੱਈਆ ਕਰਵਉਣ ਅਤੇ ਡੇਅਰੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਗੁਰ ਸਿਖਉਣ ਅਤੇਡੇਅਰੀ ਫਾਰਮ ਮੈਨੇਜਰ ਬਨਣ ਲਈ ਚਾਰ ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ, 2019 ਤੋਂ ਸੁਰੂ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਸ. ਇੰਦਰਜੀਤ ਸਿੰਘ ਦੱਸਿਆ ਕਿ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਮੰਤਰੀ ਪੰਜਾਬ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮਾਨਯੋਗ ਕੈਬਿਨੇਟ ਮੰਤਰੀ ਦੀਆਂ ਹਦਾਇਤਾਂ ਮੁਤਾਬਿਕ ਬੇਰੋਜਗਾਰ ਨੌਜਵਾਨਾਂ ਨੂੰ ਸਵੈ ਰੋਜਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਇਹ ਸਿਖਲਾਈ ਦਿੱਤੀ ਜਾਂਦੀ ਹੈ। ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਨੌਜਵਨਾਂ ਨੂੰ ਇਸ ਚਾਰ ਹਫਤੇ ਦੀ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲਕੀਤੀ ਹੈ। ਇਸ ਸਿਖਲਾਈ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਉਨ•ਾਂ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ,ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ)
ਮੀਂਹ ਨੇ ਕੈਪਟਨ ਦੇ ਨਾਲ-ਨਾਲ ਬਾਦਲਾਂ ਦੇ ‘ਵਿਕਾਸ’ ਦੀ ਪੋਲ ਖੋਲੀ-ਹਰਪਾਲ ਸਿੰਘ ਚੀਮਾ

ਮੀਂਹ ਨੇ ਕੈਪਟਨ ਦੇ ਨਾਲ-ਨਾਲ ਬਾਦਲਾਂ ਦੇ ‘ਵਿਕਾਸ’ ਦੀ ਪੋਲ ਖੋਲੀ-ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 18 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਂਹ ਨਾਲ ਸੂਬੇ ਭਰ 'ਚ ਹੋ ਰਹੇ ਭਾਰੀ ਨੁਕਸਾਨ ਲਈ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ 2-3 ਦਿਨ ਦੇ ਮੀਂਹ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਪਿਛਲੇ 20 ਸਾਲਾਂ 'ਚ ਕੀਤੇ 'ਵਿਕਾਸ' ਦੀ ਪੋਲ ਖੋਲ੍ਹ ਦਿੱਤੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਰਸਾਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ 'ਚ ਸਿੰਚਾਈ ਪ੍ਰਬੰਧਨ ਵਾਂਗ ਡਰੇਨ (ਨਿਕਾਸੀ) ਪ੍ਰਬੰਧਨ ਵੀ ਢਹਿ-ਢੇਰੀ ਹੋ ਚੁੱਕਿਆ ਹੈ, ਕੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਪੀੜਤ ਲੋਕਾਂ ਨੂੰ ਦੱਸਣਗੇ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਦੇ ਬਰਸਾਤੀ ਅਤੇ ਨਿਕਾਸੀ ਨਾਲਿਆਂ ਦੀ ਸਾਫ-ਸਫਾਈ ਲਈ ਰੱਖਿਆ ਜਾਂਦਾ ਕਰੋੜਾਂ ਰੁਪਏ ਦਾ ਬਜਟ ਕਿੱਥੇ ਖ਼ਰਚ ਹੁੰਦਾ ਹੈ। ਚੀਮਾ ਨੇ ਕਿਹਾ ਕਿ ਹਰ ਸਾਲ ਹਜ਼ਾਰਾਂ ਏਕੜ ਫ਼ਸਲ ਬਰਬਾਦ ਕਰਨ ਵਾਲੀ ਘੱਗਰ ਨਦੀ ਨੂੰ 'ਚਾਇਨਲਾਇਜ' ਕਰਨ ਦਾ ਪ੍ਰੋਜੈਕਟ ਦਹਾਕਿਆਂ ਤੋਂ ਲਟਕਿਆਂ ਹੋਇਆ ਹੈ, ਕੀ ਸੂਬਾ ਅਤੇ ਕੇਂਦਰ