best platform for news and views

Day: July 23, 2019

ਮਮਤਾ ਦੱਤਾ ਨੇ ਚੇਅਰਪਰਸਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲਿਆ

ਮਮਤਾ ਦੱਤਾ ਨੇ ਚੇਅਰਪਰਸਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲਿਆ

Chandigarh, Hot News of The Day
ਚੰਡੀਗੜ, 23 ਜੁਲਾਈ: ਸ੍ਰੀਮਤੀ ਮਮਤਾ ਦੱਤਾ ਨੇ ਅੱਜ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲ ਲਿਆ। ਉਨਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਓ. ਪੀ. ਸੋਨੀ, ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸ. ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ, ਸ੍ਰੀ ਰਾਕੇਸ਼ ਪਾਂਡੇ, ਸ. ਕੁਲਦੀਪ ਸਿੰਘ ਵੈਦ, ਡਾ. ਹਰਜੋਤ ਕਵਲ, ਲਖਵਿੰਦਰ ਸਿੰਘ ਲੱਖਾ, ਸੁਖਪਾਲ ਸਿੰਘ ਭੁੱਲਰ, ਅਮਰੀਕ ਸਿੰਘ ਢਿੱਲੋਂ, ਸ੍ਰੀ ਸੰਜੇ ਤਲਵਾਰ, ਸ੍ਰੀ ਸੁਨੀਲ ਦੱਤੀ, ਸ. ਨਵਤੇਜ ਸਿੰਘ ਚੀਮਾ, ਸ੍ਰੀ ਸੁਖਵਿੰਦਰ ਡੈਨੀ, ਸ. ਹਰਦੇਵ ਸਿੰਘ ਲਾਡੀ, ਚੇਅਰਪਰਸਨ ਪੰਜਾਬ ਵੇਅਰ ਹਾਉਸ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਚੇਅਰਪਰਸਨ ਸਟਾਫ ਸਿਲੈਕਸ਼ਨ ਬੋਰਡ ਸ੍ਰੀ ਰਮਨ ਬਹਿਲ ਆਦਿ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲਿਆ। ਸ੍ਰੀਮਤੀ ਮਮਤਾ ਦੱਤਾ ਨੇ ਦੱਸਿਆ ਕਿ ਉਹ ਬੀਤੇ ਕੱਲ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਅਗਵਾਈ ਤੇ ਸਹਿਯੋਗ ਦੇਣ ਲਈ ਮਿਲੇ ਸਨ। ਉਨਾਂ ਕਿਹਾ ਕਿ ਉਹ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਨਾਲ ਮਿਲ ਕੇ ਕੰਮ ਕਰ
ਕਾਂਗਰਸ ਨੂੰ ‘ਬਾਬਾ ਸਾਹਿਬ’ ਦੇ ਨਾਂ ਤੋਂ ਹੀ ਚਿੜ੍ਹ- ਪ੍ਰਿੰਸੀਪਲ ਬੁੱਧਰਾਮ

ਕਾਂਗਰਸ ਨੂੰ ‘ਬਾਬਾ ਸਾਹਿਬ’ ਦੇ ਨਾਂ ਤੋਂ ਹੀ ਚਿੜ੍ਹ- ਪ੍ਰਿੰਸੀਪਲ ਬੁੱਧਰਾਮ

Chandigarh, Hot News of The Day
ਚੰਡੀਗੜ੍ਹ, 23 ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ-ਪ੍ਰਧਾਨ ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਨੇ ਕਾਂਗਰਸ ਉੱਪਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ਤੋਂ ਹੀ ਖੁੰਦਕ ਪਾਲਣ ਦਾ ਦੋਸ਼ ਲਗਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ 'ਆਪ' ਵਿਧਾਇਕਾਂ ਨੇ ਕਿਹਾ ਕਿ ਦੇਸ਼ ਭਰ 'ਚ ਹਜ਼ਾਰਾਂ ਦੀ ਗਿਣਤੀ 'ਚ ਨਹਿਰੂ-ਗਾਂਧੀ ਪਰਿਵਾਰ ਦੀ ਯਾਦ 'ਚ ਯਾਦਗਾਰਾਂ-ਸਮਾਰਕ ਬਣਾਉਣ ਵਾਲੀ ਕਾਂਗਰਸ ਨੇ ਡਾ. ਅੰਬੇਡਕਰ ਦੇ ਮਹਾਨ ਯੋਗਦਾਨ ਨੂੰ ਹਮੇਸ਼ਾ ਘਟਾ ਕੇ ਰੱਖਣ ਦੀ ਕੋਸ਼ਿਸ਼ ਕੀਤੀ ਹੈ। ਮੋਹਾਲੀ ਦੇ ਵਿਕਾਸ ਭਵਨ 'ਚ ਡਾ. ਬੀ.ਆਰ. ਅੰਬੇਡਕਰ ਆਡੀਟੋਰੀਅਮ ਇਸ ਦੀ ਪ੍ਰਤੱਖ ਮਿਸਾਲ ਹੈ, ਜੋ ਤਿੰਨ ਸਾਲਾਂ ਤੋਂ ਅਧੂਰਾ ਪਿਆ ਹੈ। ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਨਵੰਬਰ 2016 ਮੋਹਾਲੀ ਦੇ ਸੈਕਟਰ 62 ਸਥਿਤ ਵਿਕਾਸ ਭਵਨ 'ਚ 'ਬਾਬਾ ਸਾਹਿਬ' ਦੀ ਯਾਦ ਨੂੰ ਸਮਰਪਿਤ ਆਡੀਟੋਰੀਅਮ ਦੀ ਉਸਾਰੀ ਸ਼ੁਰੂ ਹੋਈ ਸੀ, 8.50 ਕਰੋੜ ਦੀ ਰਾਸ਼ੀ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਲਈ
ਗੁਰੂ ਅਤੇ ਆਲਮ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ ਅਕਾਲੀ ਦਲ-ਆਪ

ਗੁਰੂ ਅਤੇ ਆਲਮ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ ਅਕਾਲੀ ਦਲ-ਆਪ

Chandigarh, Latest News
ਚੰਡੀਗੜ੍ਹ, 23  ਜੁਲਾਈ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ 33 ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸ਼ਾਂਤੀਪੂਰਵਕ ਰੋਸ ਜਤਾ ਰਹੀ ਸੰਗਤ 'ਤੇ ਬਹਿਬਲਕਲਾਂ ਵਾਂਗ ਗੋਲੀਬਾਰੀ ਕਰਕੇ 4 ਸਿੱਖ ਨੌਜਵਾਨਾਂ ਨੂੰ ਮਾਰ ਮੁਕਾਉਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਅਧਿਕਾਰੀ ਅਤੇ ਅਕਾਲੀ ਦਲ (ਬਾਦਲ) ਦੇ ਸੀਨੀਅਰ ਲੀਡਰ ਦਰਬਾਰਾ ਸਿੰਘ ਗੁਰੂ (ਆਈਏਐਸ) ਅਤੇ ਮੁਹੰਮਦ ਇਜ਼ਹਾਰ ਆਲਮ (ਆਈਪੀਐਸ) ਸਮੇਤ ਪੰਜਾਬ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਨੋਟਿਸ ਜਾਰੀ ਕਰਨ ਦਾ ਸਵਾਗਤ ਕਰਦੇ ਹੋਏ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਜ਼ਹਾਰ ਆਲਮ ਅਤੇ ਦਰਬਾਰਾ ਸਿੰਘ ਗੁਰੂ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਦੀ ਮੰਗ ਕੀਤੀ ਹੈ। 'ਆਪ' ਹੈੱਡਕੁਆਟਰ ਰਾਹੀਂ ਜਾਰੀ ਬਿਆਨ 'ਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਜਲੰਧਰ ਤੋਂ ਪਾਰਟੀ ਉਮੀਦਵਾਰ ਰਹੇ ਜਸਟਿਸ ਜ਼ੋਰ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋਂ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਪਣੇ ਸੌੜੇ ਸ
ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਮੈਦਾਨ ਪੱਧਰਾ

ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਮੈਦਾਨ ਪੱਧਰਾ

Chandigarh, Hot News of The Day
ਚੰਡੀਗੜ, 23 ਜੁਲਾਈ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਟਿਆਲਾ ਵਿਖੇ ਅਤਿ ਆਧੁਨਿਕ ਖੇਡ ਯੂਨੀਵਰਸਿਟੀ ਦੀ ਸਥਾਪਨਾ ਦੇ ਸੁਪਨਮਈ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗੀ ਸੂਬੇ ਭਰ ਵਿੱਚ ਖੇਡ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਇਹ ਯੂਨੀਵਰਸਿਟੀ ਨਵੇਂ ਉੱਭਰ ਰਹੇ ਖਿਡਾਰੀਆਂ ਲਈ ਕੌਮਾਂਤਰੀ ਮਾਪਦੰਡਾਂ ਮੁਤਾਬਕ ਸਿਖਲਾਈ ਲੈਣ ਵਿੱਚ ਸਹਾਈ ਹੋਵੇਗੀ ਤਾਂ ਜੋ ਖਿਡਾਰੀ ਓਲੰਪਿਕ ਵਰਗੇ ਆਲਮੀ ਈਵੈਂਟਾਂ ਵਿੱਚ ਦੇਸ਼ ਲਈ ਤਮਗੇ ਜਿੱਤ ਸਕਣ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ 19 ਜੁਲਾਈ,2019 ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 213 ਦੇ ਕਲਾਜ਼ (1) ਤਹਿਤ ‘ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019’ ਦੀ ਘੋਸ਼ਣਾ ਦੇ ਮੱਦੇਨਜ਼ਰ ਜ਼ਰੂਰੀ ਨੋਟੀਫਿਕੇਸ਼ਨ ਕੱਲ ਜਾਰੀ ਕੀਤਾ ਗਿਆ ਹੈ। ਇਸ ਨਾਲ ਸਤੰਬਰ 2019 ਤੋਂ ਇਸ ਯੂਨੀਵਰਸਿਟੀ ਵ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

Breaking News, Chandigarh
ਚੰਡੀਗੜ, 23 ਜੁਲਾਈ:  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਰਮਕੋਟ ਥਾਣਾ, ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਗੁਰਪ੍ਰੀਤ ਸਿੰਘ ਨੰੂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ  ਉਸ ਵਲੋਂ ਜਮੀਨ ਦੇ ਝਗੜੇ ਸਬੰਧੀ ਦਿੱਤੀ ਗਈ ਦਰਖਾਸਤ ’ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪੰਜਾਬ ਸਾਵਣ ਬੰਪਰ ਨੇ ਹਰਿਆਣਾ ਦੇ ਬਜ਼ੁਰਗ ਕਿਸਾਨ ਦੇ ਚਿਹਰੇ ’ਤੇ ਲਿਆਂਦੀ ਹਰਿਆਲੀ

ਪੰਜਾਬ ਸਾਵਣ ਬੰਪਰ ਨੇ ਹਰਿਆਣਾ ਦੇ ਬਜ਼ੁਰਗ ਕਿਸਾਨ ਦੇ ਚਿਹਰੇ ’ਤੇ ਲਿਆਂਦੀ ਹਰਿਆਲੀ

Chandigarh, Latest News
ਚੰਡੀਗੜ, 23 ਜੁਲਾਈ ਉਮਰ ਦੇ ਨਾਲ ਖਾਹਿਸ਼ਾਂ ਬਿਰਧ ਨਹੀਂ ਹੁੰਦੀਆਂ। ਪਰ ਇਸ ਵਾਸਤੇ ਤੁਹਾਨੂੰ ਆਪਣੇ ਆਪ ’ਤੇ ਵਿਸ਼ਵਾਸ ਰੱਖਣ ਤੋਂ ਇਲਾਵਾ ਦਿ੍ਰੜ ਇਰਾਦੇ ਅਤੇ ਠੋਸ ਯਤਨਾਂ ਦੀ ਲੋੜ ਹੁੰਦੀ ਹੈ। ਜੇਕਰ ਕਿਸੇ ਨੇ ਸਿਰੜ ਨਾਲ ਸੁਪਨੇ ਸੱਚ ਹੁੰਦੇ ਦੇਖਣੇ ਹੋਣ ਤਾਂ ਹਰਿਆਣਾ ਦੇ ਟੋਹਾਣਾ ਵਾਸੀ ਬਜ਼ੁਰਗ ਕਿਸਾਨ ਬਲਵੰਤ ਸਿੰਘ ਨੂੰ ਮਿਲਣਾ ਚਾਹੀਦਾ ਹੈ, ਜਿਨਾਂ ਨੇ ਪੰਜਾਬ ਰਾਜ ਸਾਵਣ ਬੰਪਰ-2019 ਦਾ ਪਹਿਲਾ ਇਨਾਮ ਜਿੱਤਿਆ ਹੈ। ਪੰਜਾਬ ਲਾਟਰੀਜ਼ ਵਿਭਾਗ ਕੋਲ ਇਨਾਮੀ ਰਾਸ਼ੀ ਲਈ ਦਸਤਾਵੇਜ਼ ਜਮਾਂ ਕਰਾਉਣ ਬਾਅਦ ਬਲਵੰਤ ਸਿੰਘ ਨੇ ਦੱਸਿਆ ਕਿ ਉਹ ਮੁਹਾਲੀ ਰਹਿੰਦੀ ਆਪਣੀ ਧੀ ਨੂੰ ਮਿਲਣ ਆਏ ਸਨ ਅਤੇ ਉਨਾਂ ਨੇ ਤਿੰਨ ਟਿਕਟਾਂ ਖਰੀਦੀਆਂ ਸਨ। ਉਨਾਂ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਟਿਕਟ ਖਰੀਦਦੇ ਆ ਰਹੇ ਸਨ ਪਰ ਕਦੇ ਵੀ ਵੱਡਾ ਇਨਾਮ ਨਹੀਂ ਨਿਕਲਿਆ ਸੀ ਪਰ ਇਸ ਵਾਰ ਐਸੀ ਕਿਸਮਤ ਚਮਕੀ ਕਿ ਉਨਾਂ ਨੂੰ ਤਿੰਨੇਂ ਟਿਕਟਾਂ ’ਤੇ ਇਨਾਮ ਨਿਕਲੇ ਹਨ। ਉਨਾਂ ਦੱਸਿਆ ਕਿ ਦੋ ਟਿਕਟਾਂ ’ਤੇ ਦੋ-ਦੋ ਸੌ ਰੁਪਏ ਦੇ ਇਨਾਮ ਅਤੇ ਟਿਕਟ ਨੰਬਰ ਬੀ-331362 ’ਤੇ ਉਨਾਂ ਨੂੰ ਡੇਢ ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ। 94 ਸਾਲਾ ਇਸ ਖੁਸ਼ਨਸੀਬ ਜੇਤੂ ਨੇ ਲਾਟਰ
ਕੈਪਟਨ ਅਮਰਿੰਦਰ ਸਿੰਘ ਘੱਗਰ ਦੇ ਬੰਨਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ

ਕੈਪਟਨ ਅਮਰਿੰਦਰ ਸਿੰਘ ਘੱਗਰ ਦੇ ਬੰਨਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ

Breaking News, Sangrur
ਸੰਗਰੂਰ/ਪਟਿਆਲਾ, 23 ਜੁਲਾਈ: ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ.) ਕੋਲ ਚਲੇ ਜਾਣ ਲਈ ਅਕਾਲੀਆਂ ’ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ। ਘੱਗਰ ਵਿੱਚ ਪਏ ਪਾੜ ਨੇ ਸੰਗਰੂਰ ਅਤੇ ਪਟਿਆਲਾ ਜ਼ਿਲਿਆਂ ਵਿੱਚ ਖੜੀ ਫ਼ਸਲ ਅਤੇ ਹੋਰ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਾਲ 1966 ਵਿੱਚ ਅਕਾਲੀਆਂ ਵੱਲੋਂ ਪੰਜਾਬ ਦੀ ਵੰਡ ਕਰਾਉਣ ਦੇ ਕਾਰਨ ਪੰਜਾਬ ਦਾ ਘੱਗਰ ਦਰਿਆ ਸੀ.ਡਬਲਿਊ.ਸੀ ਦੇ ਹੱਥਾਂ ਵਿੱਚ ਚਲੇ ਜਾਣ ਅਤੇ ਇਸ ਦੇ ਕਿਨਾਰਿਆਂ ਦੀ ਮਜ਼ਬੂਤੀ ਸਬੰਧੀ ਕੰਟਰੋਲ ਸੂਬੇ ਕੋਲੋਂ ਖੁੱਸ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਦਰਿਆ ਦੇ ਬੰਨ ਨੂੰ ਮਜ਼ਬੂਤ ਬਣਾਉਣ ਦੇ ਕੰਮਾਂ ਨੂੰ ਵੀ ਅਕਾਲੀਆਂ ਨੇ ਆਪਣੇ ਕਾਰਜ ਸਮੇਂ ਬੰਦ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਾਲ ਦੌਰਾਨ ਉਨਾਂ ਦੀ ਸਰਕਾਰ ਨੇ 22 ਕਿਲੋਮੀਟਰ ਤੱਕ ਬੰਨ ਮਜ਼ਬੂਤ ਬਣਾਉਣ ਦਾ ਕੰਮ ਕ
ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਕੂਲ਼ੀ ਵਿਦਿਆਰਥੀਆਂ ਲਈ ਮਿਡ ਡੇ ਮੀਲ ਕੈਦੀਆਂ ਤੋਂ ਬਨਵਾਉਣ ਦਾ ਵਿਚਾਰ

ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਕੂਲ਼ੀ ਵਿਦਿਆਰਥੀਆਂ ਲਈ ਮਿਡ ਡੇ ਮੀਲ ਕੈਦੀਆਂ ਤੋਂ ਬਨਵਾਉਣ ਦਾ ਵਿਚਾਰ

Chandigarh, Latest News
ਚੰਡੀਗੜ, 23 ਜੁਲਾਈ : ਪੰਜਾਬ ਰਾਜ ਦੇ ਸਕੂਲ਼ੀ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਅਧੀਨ ਵਧੀਆ, ਪੋਸ਼ਟਿਕ ਅਤੇ ਸ਼ੁਧ ਖਾਣਾ ਮੁਹੱਈਆਂ ਕਰਵਾਉਣ ਦੀ ਦਿਸ਼ਾ ਵਿੱਚ  ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਨਵੀਂ ਕਿਸਮ ਤਜਵੀਜ ਉਤੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਮੀਟਿੰਗ ਕੇਂਦਰੀ ਮਨੁੱਖੀ ਸਰੋਤ ਵਸੀਲੇ ਵਿਕਾਸ ਵਿਭਾਗ ਵਲੋਂ ਜੇਲਾਂ ਵਿੱਚ ਤਿਆਰ ਖਾਣੇ ਨੂੰ ਮਿੱਡ ਡੇਅ ਮੀਲ ਵਜੋਂ ਵਰਤਣ ਸਬੰਧੀ ਗਏ ਫੈਸਲੇ ਦੀ ਰੋਸ਼ਨੀ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੈਅਰਮੈਨ ਸ਼੍ਰੀ ਡੀ.ਪੀ. ਰੈਡੀ ਨੇ ਅੱਜ ਇਥੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਤੋਂ ਤਾਜਾ,ਗਰਮ ਅਤੇ ਪੋਸ਼ਟਿਕ ਖਾਣਾ ਤਿਆਰ ਕਰਵਾ ਕੇ ਪੰਜਾਬ ਰਾਜ ਦੇ ਸਰਕਾਰੀ ਵਿੱਚ ਪੜਦੇ ਵਿਦਿਆਰਥੀਆਂ ਨੂੰ ਉਪਲੰਬਧ ਕਰਵਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਕੈਦੀਆਂ ਲਈ ਨਵੇਂ ਰੁਜਗਾਰ ਦੇ ਮੌਕੇ ਹੋਣਗੇ ਉਥੇ ਨਾਲ ਹੀ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਅਧੀਨ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਦੀ ਇਕ ਹੀ ਥਾ ਤੋਂ ਨਿਗਰਾਨੀ ਵੀ ਕੀਤੀ ਜਾ ਸਕੇਗੀ। ਪੰਜਾਬ ਰਾਜ ਫੂਡ ਕਮਿਸ਼ਨ ਦ
ਪੰਜਾਬ ਦੇ ਸਿੱਖਿਆ ਮੰਤਰੀ ਨੇ ਪ੍ਰੋਜੈਕਟ ਅਪਰੂਵਲ ਬੋਰਡ (ਪੀ.ਏ.ਬੀ) ਕੋਲ ਮੁੱਦੇ ਉਠਾਏ

ਪੰਜਾਬ ਦੇ ਸਿੱਖਿਆ ਮੰਤਰੀ ਨੇ ਪ੍ਰੋਜੈਕਟ ਅਪਰੂਵਲ ਬੋਰਡ (ਪੀ.ਏ.ਬੀ) ਕੋਲ ਮੁੱਦੇ ਉਠਾਏ

Chandigarh, Latest News
ਚੰਡੀਗੜ, 23 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰੀ ਡਾ. ਰਮੇਸ਼ ਪੋਖਰਿਆਲ ਨਾਲ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਰਾਜ ਸਕੂਲ ਸਿੱਖਿਆ ਦੇ ਮਹੱਤਵਪੂਰਨ ਮੁੱਦੇ ਪ੍ਰੋਜੈਕਟ ਅਪਰੂਵਲ ਬੋਰਡ ਦੀ ਮਨਜ਼ੂਰੀ ਲਈ  ਉਠਾਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਦੀ ਪ੍ਰੌੜਤਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬੇ ਲਈ ਬਿਜਲੀ ਇੱਕ ਗੰਭੀਰ ਮਸਲਾ ਹੈ ਇਸ ਲਈ ਪੀ.ਏ.ਬੀ ਨੂੰ ਸੂਬੇ ਦੇ 1015 ਸਰਕਾਰੀ ਸੈਕੰਡਰੀ ਸਕੂਲਾਂ ਵਿੱਚ 3.5 ਲੱਖ ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਕੁੱਲ 35.5 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਸੋਲਰ ਪੈਨਲਾਂ ਸਬੰਧੀ ਪ੍ਰਸਤਾਵ ਨੂੰ ਗਹੁ ਨਾਲ ਵਿਚਾਰਨਾ ਚਾਹੀਦਾ ਹੈ। ਸਰਕਾਰੀ ਸਕੂਲਾਂ ਵਿੱਚ ਡਿਜੀਟਲ ਇਨੀਸ਼ੀਏਟਿਵ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਸੂਬੇ ਦੇ 3500 ਪ੍ਰਾਇਮਰੀ ਸਕੂਲਾਂ ਲਈ 1.50 ਲੱਖ ਰੁਪਏ ਪ੍ਰਤੀ ਸਕੂਲ ਅਤੇ 1607 ਸੈਕੰਡਰੀ ਸਕੂਲਾਂ ਲਈ 3.50 ਲੱਖ ਰੁਪਏ ਪ੍ਰਤੀ ਸਕੂਲ ਦੀ ਮੰਜੂਰੀ ਮੰਗੀ। ਮੰਤਰੀ ਨੇ ਸੂਬੇ ਦੇ 3472 ਸਕੂਲਾਂ ਵਿੱਚ ਇਨਸਿਨਰੇਟ
ਸਥਾਨਕ ਸਰਕਾਰਾਂ ਵਿਭਾਗ ਵਲੋਂ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫੀਸ ਦੀ ਸੀਮਾ ਕੀਤੀ ਜਾਵੇਗੀ ਨਿਰਧਾਰਤ

ਸਥਾਨਕ ਸਰਕਾਰਾਂ ਵਿਭਾਗ ਵਲੋਂ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫੀਸ ਦੀ ਸੀਮਾ ਕੀਤੀ ਜਾਵੇਗੀ ਨਿਰਧਾਰਤ

Breaking News, Chandigarh
ਚੰਡੀਗੜ•, 23 ਜੁਲਾਈ: ਸਥਾਨਕ ਸਰਕਾਰਾਂ ਵਿਭਾਗ ਨੇ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫੀਸ ਦੀ ਹੱਦ ਨਿਰਧਾਰਤ ਕਰਨ ਦਾ ਫੈਸਲਾ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਵਿੱਤੀ ਰਾਹਤ ਮੁਹੱਈਆ ਕਰਵਾਉਣਾ ਹੈ ਕਿਉਂ ਜੋ ਉਹਨਾਂ ਵਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਸਿਰਫ ਇਮਾਰਤਾਂ ਦੇ ਨਕਸ਼ੇ ਆਨਲਾਈਨ ਅਪਲੋਡ ਕਰਨ ਲਈ ਆਰਕੀਟੈਕਟਾਂ ਨੂੰ ਜਿਆਦਾ ਫੀਸ ਅਦਾ ਕਰਨੀ ਪੈਂਦੀ ਹੈ। ਇਹ ਪ੍ਰਗਟਾਵਾ ਸ੍ਰੀ ਬ੍ਰਹਮ ਮਹਿੰਦਰਾ, ਸਥਾਨਕ ਸਰਕਾਰਾਂ ਮੰਤਰੀ ਵਲੋਂ ਈ-ਨਕਸ਼ਾ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਕੀਤੀ ਉੱਚ ਪੱਧਰੀ ਮੀਟਿੰਗ ਪਿੱਛੋਂ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਵਿਚ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਈ-ਨਕਸ਼ਾ ਯੋਜਨਾ ਨੂੰ ਸ਼ੁਰੂ ਕਰਨ ਦਾ ਮੰਤਵ ਸ਼ਹਿਰੀ ਗਰੀਬ ਵਰਗ ਨੂੰ ਸੁਚੱਜੀਆਂ ਸਥਾਈ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਅਤੇ ਸੰਸਥਾਗਤ ਸਮਰੱਥਾ ਨੂੰ ਹੋਰ ਮਜਬੂਤੀ ਦੇਣਾ ਹੈ। ਉਹਨਾਂ ਕਿਹਾ ਕਿ ਈ-ਨਕਸ਼ਾ ਪਲੈਨ 15 ਜਨਵਰੀ, 2019 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਤਹਿਤ 165 ਸ਼ਹਿਰੀ ਸਥਾਨਕ ਇਕਾਈਆਂ ਅਤੇ 27 ਇਮਪਰੂਵਮੈਂਟ ਟਰੱਸਟਾਂ ਦੀ ਆਟੋਮੇਟ