best platform for news and views

Day: September 2, 2019

 ਨਸ਼ਿਆਂ ਤੋਂ ਤੌਬਾ ਕਰਨ ਵਾਲੇ ਨੌਜਵਾਨਾਂ ਨੂੰ ਐੱਸ ਐੱਚ ਓ ਭਿੱਖੀਵਿੰਡ ਨੇ ਭੇਜਿਆ ਭੱਗੂਪੁਰ ਸੈਂਟਰ

 ਨਸ਼ਿਆਂ ਤੋਂ ਤੌਬਾ ਕਰਨ ਵਾਲੇ ਨੌਜਵਾਨਾਂ ਨੂੰ ਐੱਸ ਐੱਚ ਓ ਭਿੱਖੀਵਿੰਡ ਨੇ ਭੇਜਿਆ ਭੱਗੂਪੁਰ ਸੈਂਟਰ

General News, Tarantaran
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ,ਪੁਲੀਸ ਜ਼ਿਲ੍ਹਾ ਤਰਨ ਤਾਰਨ ਦੇ ਮੁਖੀ ਧਰੁਵ ਦਹੀਅਾ , ਡਿਪਟੀ ਸੁਪਰਡੈਂਟ ਸੁਲੱਖਣ ਸਿੰਘ ਮਾਨ , ਦੇ ਦਿਸ਼ਾ ਨਿਰਦੇਸ਼ ਹੇਠ ਜਿਹੜਾ ਵੀ ਨੌਜਵਾਨ ਨਸ਼ਿਆਂ ਤੋਂ ਤੌਬਾ ਕਰਕੇ ਆਮ ਜੀਵਨ ਬਤੀਤ ਕਰਨ ਦਾ ਅਾਹਿਦ ਕਰੇਗਾ ੳੁਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਭੱਗੂਪੁਰ ਸੈਂਟਰ ਵਿਖੇ ਮੁਫ਼ਤ ਕੀਤਾ ਜਾਵੇਗਾ ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਐੱਸ ਐੱਚ ਓ ਚੰਦਰ ਭੂਸ਼ਣ ਨੇ ਅੱਧੀ ਦਰਜਨ ਨੌਜਵਾਨਾਂ  ਸੁਖਵਿੰਦਰ ਸਿੰਘ , ਸਾਹਿਬ ਸਿੰਘ ,ਦਿਲਬਾਗ ਸਿੰਘ , ਹਰਪਿੰਦਰ ਸਿੰਘ ,ਜਗਰੂਪ ਸਿੰਘ ,ਗੁਰਸੇਵਕ ਸਿੰਘ ਆਦਿ ਨੂੰ ਭੱਗੂਪੁਰ ਸੈਂਟਰ ਵਿਖੇ ਭੇਜਣ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ, ਤੇ ਆਖਿਆ ਕਿ ਜਿਹੜੇ ਨੌਜਵਾਨ ਨਸ਼ੇ ਛੱਡ ਕੇ ਆਪਣਾ ਆਮ ਜੀਵਨ ਬਤੀਤ ਕਰਨਗੇ ਉਹ ਲੋਕ ਪ੍ਰਸ਼ਾਸਨ ਤੇ ਆਮ ਲੋਕਾਂ ਕੋਲੋਂ ਇੱਜ਼ਤ ਮਾਣ ਲੈਣਗੇ , ਪਰ ਜਿਹੜੇ ਲੋਕ ਨਸ਼ਿਆਂ ਦਾ ਕਾਰੋਬਾਰ ਜਾਰੀ ਰੱਖਣਗੇ ਉਨ੍ਹਾਂ ਨੂੰ ਫੜ ਕੇ ਜੇਲਾਂ ਦੀਆਂ ਸਲਾਖਾਂ ਚ ਬੰਦ ਕੀਤਾ ਜਾਵੇਗਾ ! ਚੰਦਰ ਭੂਸ਼ਣ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉ
ਐੱਸ ਐੱਚ ਓ ਭਿੱਖੀਵਿੰਡ ਚੰਦਰ ਭੂਸ਼ਣ ਨੇ ਪੰਚਾਂ ਸਰਪੰਚਾਂ ਨਾਲ ਕੀਤੀ ਮੀਟਿੰਗ,

ਐੱਸ ਐੱਚ ਓ ਭਿੱਖੀਵਿੰਡ ਚੰਦਰ ਭੂਸ਼ਣ ਨੇ ਪੰਚਾਂ ਸਰਪੰਚਾਂ ਨਾਲ ਕੀਤੀ ਮੀਟਿੰਗ,

General News, Tarantaran
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ , ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਐੱਸ ਐੱਸ ਪੀ ਧਰੁਵ ਦਹੀਆ , ਡਿਪਟੀ ਸੁਪਰਡੈਂਟ ਸੁਲੱਖਣ ਸਿੰਘ ਮਾਨ ,ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਥਾਣਾ ਭਿੱਖੀਵਿੰਡ ਦੇ ਨਵ ਨਿਯੁਕਤ ਐੱਸ ਐੱਚ ਓ ਚੰਦਰ ਭੂਸ਼ਣ ਨੇ ਅੱਜ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਇਲਾਕੇ ਦੇ ਪੰਚਾਂ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ! ਮੀਟਿੰਗ ਦੌਰਾਨ ਦਾਣਾ ਮੰਡੀ ਭਿੱਖੀਵਿੰਡ ਦੇ ਪ੍ਰਧਾਨ ਰਾਜਵੰਤ ਸਿੰਘ ਪਹੁਵਿੰਡ ,ਨਗਰ ਪੰਚਾਇਤ ਭਿੱਖੀਵਿੰਡ ਪ੍ਰਧਾਨ ਕ੍ਰਿਸ਼ਨਪਾਲ  ਜੱਜ ,ਸਰਪੰਚ ਮਨਦੀਪ ਸਿੰਘ ਸੰਧੂ ,ਸਰਪੰਚ ਇੰਦਰਬੀਰ ਸਿੰਘ ਪਹੂਵਿੰਡ , ਸਰਪੰਚ ਹਰਜੀ ਸਿੰਘਪੁਰਾ , ਸਰਪੰਚ ਸਤਨਾਮ ਸਿੰਘ ਭਿੱਖੀਵਿੰਡ , ਬਲਾਕ ਕਾਂਗਰਸ ਪ੍ਰਧਾਨ ਬੱਬੂ ਸ਼ਰਮਾ ,ਡੀਪੂ ਪ੍ਰਧਾਨ ਬਲਵੀਰ ਸਿੰਘ ਬੈਂਕਾ , ਸਰਪੰਚ ਗੁਰਜੰਟ ਸਿੰਘ ਭਗਵਾਨਪੁਰਾ , ਸਰਪੰਚ ਬਲਜੀਤ ਸਿੰਘ ਚੂੰਘ ,ਸਰਪੰਚ ਗੁਰਮੁੱਖ ਸਿੰਘ ਸਾਡਪੁਰਾ , ਸਰਪੰਚ ਸੁੱਚਾ ਸਿੰਘ ਕਾਲੇ , ਸਰਪੰਚ ਗੋਰਾ ਸਾਂਧਰਾ, ਸਾਹਿਲ ਸ਼ਰਮਾ ਸਮੇਤ ਆਦਿ ਸ਼ਾਮਲ ਹੋਏ  ! ਮੀਟਿੰਗ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਐੱਸ ਐੱਚ ਓ ਭਿੱਖੀਵਿੰਡ ਚੰਦਰ ਭੂਸ਼ਣ ਨੇ ਕਿਹਾ ਮਾਰੂ ਨਸ਼ਿਆਂ ਦਾ ਖਾਤਮ
ਅਮਨ ਅਰੋੜਾ ਬਾਰੇ ਟਿੱਪਣੀਆਂ ਕਰਨ ਵਾਲੇ ਜਸਬੀਰ ਬੀਰ ਨੂੰ ‘ਕਾਰਨ ਦੱਸੋ’ ਨੋਟਿਸ ਹੋਵੇਗਾ ਜਾਰੀ- ਆਪ

ਅਮਨ ਅਰੋੜਾ ਬਾਰੇ ਟਿੱਪਣੀਆਂ ਕਰਨ ਵਾਲੇ ਜਸਬੀਰ ਬੀਰ ਨੂੰ ‘ਕਾਰਨ ਦੱਸੋ’ ਨੋਟਿਸ ਹੋਵੇਗਾ ਜਾਰੀ- ਆਪ

Chandigarh, Hot News of The Day
ਚੰਡੀਗੜ੍ਹ, 2 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਅਨੁਸ਼ਾਸਨ ਦੇ ਮਾਮਲੇ 'ਚ ਸਖ਼ਤ ਹੁੰਦਿਆਂ ਸਾਬਕਾ ਆਈ.ਏ.ਐਸ ਅਧਿਕਾਰੀ ਜਸਬੀਰ ਸਿੰਘ ਬੀਰ ਨੂੰ 'ਕਾਰਨ ਦੱਸੋ' ਨੋਟਿਸ ਭੇਜਣ ਦਾ ਫ਼ੈਸਲਾ ਲਿਆ ਹੈ। ਸੋਮਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਸਬੀਰ ਸਿੰਘ ਬੀਰ ਦੇ ਹਵਾਲੇ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਬਾਰੇ ਟਿੱਪਣੀਆਂ ਦਾ ਸੂਬਾ ਕੋਰ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਜਸਬੀਰ ਸਿੰਘ ਬੀਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ। ਸੋਮਵਾਰ ਸਵੇਰੇ ਫ਼ੋਨ 'ਤੇ ਹੋਈ ਕਾਨਫ਼ਰੰਸ ਕਾਲ ਦੌਰਾਨ ਸੂਬਾ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਾਕੀ ਮੈਂਬਰਾਂ ਨੇ ਅਮਨ ਅਰੋੜਾ ਬਾਰੇ ਛਪੀਆਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਜਸਬੀਰ ਸਿੰਘ ਬੀਰ ਨਾ ਤਾਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ ਅਤੇ ਨਾ ਹੀ ਪਿਛਲੇ ਲੰਬੇ ਸਮੇਂ
ਨਸ਼ਾ ਮਾਫੀਆ ਨਾਲ ਰਲੇ ‘ਪੁਲਸੀਆ ਗਿਰੋਹ’ ਦੀ ਐਸ.ਟੀ.ਐਫ ਕਰੇ ਜਾਂਚ- ਹਰਪਾਲ ਸਿੰਘ ਚੀਮਾ

ਨਸ਼ਾ ਮਾਫੀਆ ਨਾਲ ਰਲੇ ‘ਪੁਲਸੀਆ ਗਿਰੋਹ’ ਦੀ ਐਸ.ਟੀ.ਐਫ ਕਰੇ ਜਾਂਚ- ਹਰਪਾਲ ਸਿੰਘ ਚੀਮਾ

Chandigarh, Hot News of The Day
ਚੰਡੀਗੜ੍ਹ,  2 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲਸ ਅੰਦਰ 'ਨਸ਼ਾ ਮਾਫੀਆ' ਨੂੰ ਸਰਪਰਸਤੀ ਦੇਣ ਵਾਲੇ 'ਪੁਲਸੀਆ ਗਿਰੋਹ' ਦੀ ਜਾਂਚ ਨਸ਼ਾ ਤਸਕਰੀ ਬਾਰੇ ਗਠਿਤ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਮੁਖੀ ਹਰਪ੍ਰੀਤ ਸਿੰਘ ਸਿੱਧੂ ਨੂੰ ਸੌਂਪੀ ਜਾਵੇ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸ਼ੋਸਲ ਮੀਡੀਆ 'ਤੇ ਵਾਇਰਲ ਹੋਈਆਂ ਵੀਡਿਓ/ਆਡੀਓਜ਼ 'ਚ ਪੁਲਸ ਵਿਭਾਗ ਦੇ ਕੁੱਝ ਇਮਾਨਦਾਰ ਪੁਲਸ ਅਧਿਕਾਰੀਆਂ-ਕਰਮਚਾਰੀਆਂ ਦੇ ਖੁਲਾਸੇ ਨਜਰਅੰਦਾਜ ਨਹੀਂ ਕੀਤਾ ਜਾ ਸਕਦਾ। ਚੀਮਾ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਪੁਲਸ ਦੇ ਹੈਡਕਾਂਸਟੇਬਲ ਰਛਪਾਲ ਸਿੰਘ ਵੱਲੋਂ ਸ਼ੋਸਲ ਮੀਡੀਆ 'ਤੇ ਵਰਦੀ 'ਚ ਲਾਈਵ ਹੋ ਕੇ ਦੱਸਿਆ ਗਿਆ ਹੈ ਕਿ ਲੰਘੀ 19 ਅਗਸਤ ਨੂੰ ਮੂਲੇਵਾਲ ਪਿੰਡ ਦੇ ਹੀ ਸੱਤਾਧਾਰੀ ਸਰਪੰਚ ਦੇ ਭਰਾ ਹਰਵਿੰਦਰ ਸਿੰਘ ਨੂੰ ਨਸ਼ੇ ਦੀਆਂ ਕਰੀਬ 4200 ਗੋਲੀਆਂ ਅਤੇ 150 ਟੀਕਿਆਂ ਸਮੇਤ ਰੰਗੇ ਹੱਥੀ ਫੜਿਆ ਸੀ। ਰਥਪਾਲ ਸਿੰਘ ਮੁਤਾਬਿਕ ਪਹਿਲਾ ਰਿਸ਼ਵਤ ਅਤੇ ਸਿਆਸੀ ਦਬਾਅ ਹੇਠ
ਜਾਨੀਆ ਚਾਹਲ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ

ਜਾਨੀਆ ਚਾਹਲ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ

Chandigarh, Latest News
ਚੰਡੀਗੜ, 2 ਸਤੰਬਰ: ਹੜਾਂ ਦੀ ਕ੍ਰੋਪੀ ਦਾ ਸਾਹਮਣਾ ਕਰਦਿਆਂ ਪਿੰਡ ਜਾਨੀਆ ਚਾਹਲ ਵਿਖੇ ਸਤਲੁਜ ਦਰਿਆ ਵਿਚ ਪਏ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਸੋਮਵਾਰ ਸਵੇਰੇ ਮੁਕੰਮਲ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ। ਭਾਰਤੀ ਫੌਜ ਦੇ ਇੰਜੀਨੀਅਰਾਂ ਦੀ ਰਹਿਨੁਮਾਈ ਹੇਠ ਡਰੇਨੇਜ ਵਿਭਾਗ ਦੇ ਠੋਸ ਯਤਨਾਂ ਸਦਕਾ ਇਹ ਕੰਮ ਸੰਭਵ ਹੋ ਸਕਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 80 ਪਿੰਡਾਂ ਦੇ 2200 ਮਨਰੇਗਾ ਕਾਮਿਆਂ, ਹੁਨਰਮੰਦ ਕਰਮਚਾਰੀਆਂ, ਪੰਚਾਇਤਾਂ, ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਵਲੰਟੀਅਰਾਂ ਅਤੇ ਹੋਰਨਾਂ ਨੇ ਇਸ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ। ਜਾਨੀਆ ਚਾਹਲ ਦੇ ਪਾੜ ਨੂੰ ਪੂਰਨ ਲਈ ਰੇਤ ਦੇ ਬੋਰਿਆਂ ਅਤੇ ਪੱਥਰਾਂ ਦਾ ਬੰਨ ਬਣਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ। ਇਸ ਪਾੜ ਨੂੰ ਪੂਰਨ ਲਈ 3 ਲੱਖ ਮਿੱਟੀ ਦੇ ਬੋਰੇ, 2 ਲੱਖ ਘਣ ਫੁੱਟ ਵੱਡੇ ਪੱਥਰ ਤੇ 270 ਕੁਇੰਟਲ ਤਾਰ ਦੀ ਵਰਤੋਂ ਕੀਤੀ ਗਈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਹ ਵੱਡੇ ਪੱਥਰ ਪਠਾਨਕੋਟ ਤੋਂ ਮੰਗਵਾਏ ਗਏ। ਇਹ ਪੱਥਰ ਕਮਾਲਪੁਰ ਮੰਡੀ ਵਿਚ ਇਕੱਠੇ ਕੀਤੇ ਗਏ ਜਿਥੋਂ ਇਨਾਂ ਦੀ ਸਪਲਾਈ
ਅਰੁਨਾ ਚੌਧਰੀ ਵੱਲੋਂ ਪੌਦੇ ਲਾਉਣ ਤੇ ਸੰਭਾਲਣ ਦੀ ਮੁਹਿੰਮ ’ਚ ਮਹਿਲਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਅਰੁਨਾ ਚੌਧਰੀ ਵੱਲੋਂ ਪੌਦੇ ਲਾਉਣ ਤੇ ਸੰਭਾਲਣ ਦੀ ਮੁਹਿੰਮ ’ਚ ਮਹਿਲਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

Chandigarh, Latest News
ਚੰਡੀਗੜ, 2 ਸਤੰਬਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਬਚਨਵੱਧਤਾ ਨੂੰ ਦਹਾਰਾਉਦੇ ਹੋਏ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਔਰਤਾਂ ਨੂੰ ਸੂਬੇ ਵਿੱਚ ਪੌਦੇ ਲਾਉਣ ਅਤੇ ਇਨਾਂ ਦੀ ਸਾਂਭ-ਸੰਭਾਲ ਲਈ ਸਰਕਾਰ ਦੀ ਮੁਹਿੰਮ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ ਵਿੱਚ 550 ਪੌਦੇ ਲਾਉਣ ਦੀ ਮੁਹਿੰਮ ਆਰੰਭੀ ਹੋਈ ਹੈ ਅਤੇ ਸਮੁੱਚੇ ਸੂਬੇ ਵਿੱਚ 72 ਲੱਖ ਪੌਦੇ ਲਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿ ਹਰੇਕ ਔਰਤ ਨੂੰ ਆਪਣੇ ਘਰਾਂ ਦੇ ਵੇਹੜਿਆਂ ਅਤੇ ਆਲੇ-ਦੁਆਲੇ ਟਾਹਲੀ, ਅੰਬ, ਅਸ਼ੋਕਾ, ਜਾਮੁਨ, ਇਮਲੀ ਆਦਿ ਵਰਗੇ ਪੌਦੇ ਲਾਉਣ ਲਈ ਕਿਹਾ ਹੈ ਜੋ ਛਾਂ ਅਤੇ ਫਲ ਵੀ ਮੁਹਈਆ ਕਰਵਾਉਣ ਦੇ ਨਾਲ ਨਾਲ ਹਰਿਆ-ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਵੀ ਸਹਾਈ ਹੋਣਗੇ।  ਉਨਾਂ ਕਿਹਾ ਕਿ ਅਜਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ
ਹੜਾਂ ਕਾਰਨ 445 ਪਸ਼ੂਆਂ ਦਾ ਜਾਨੀ ਨੁਕਸਾਨ

ਹੜਾਂ ਕਾਰਨ 445 ਪਸ਼ੂਆਂ ਦਾ ਜਾਨੀ ਨੁਕਸਾਨ

Chandigarh, Hot News of The Day
ਚੰਡੀਗੜ, 2 ਸਤੰਬਰ: ਪੰਜਾਬ ਵਿੱਚ ਹੜਾਂ ਕਾਰਨ 445 ਵੱਡੇ ਜਾਨਵਰਾਂ / ਪਸ਼ੂਆਂ, 90 ਸੂਰਾਂ, 38 ਬੱਕਰੀਆਂ ਅਤੇ 29200 ਪੋਲਟਰੀ ਬਰਡਜ਼ ਨੂੰ ਭਾਰੀ ਨੁਕਸਾਨ ਹੋਇਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਦ ਤੋਂ ਜਲਦ  ਮੁਆਵਜ਼ਾ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ 1.96 ਕਰੋੜ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ ਵੱਡੇ ਪਸ਼ੂ ਲਈ 30,000 ਰੁਪਏ, ਬੱਕਰੀ/ਸੂਰ ਲਈ 3,000 ਰੁਪਏ ਅਤੇ ਪੋਲਟਰੀ ਬਰਡਜ਼ ਲਈ 200 ਰੁਪਏ ਪ੍ਰਤੀ ਜਾਨਵਰ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਪਸ਼ੂ ਪਾਲਣ ਵਿਭਾਗ ਦਾ ਸਟਾਫ ਪਸ਼ੂਆਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਯਤਨਸ਼ੀਲ ਹੈ। ਪਸ਼ੂਆਂ ਦੇ ਮਾਹਿਰਾਂ ਦੀਆਂ 170 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ 157 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹੜਾਂ ਦੌਰਾਨ 14210 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 13765 ਪਸ਼ੂਆਂ ਦਾ ਗਲਘੋਟੂ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਚੁੱਕਾ ਹੈ। ਦਵਾਈ ਅਤੇ ਟੀਕਾਕਰਨ ’ਤੇ ਲਗਭਗ 3.10
ਪੰਜਾਬ ਸਰਕਾਰ ਅਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡ ਹੁਨਰ ਨੂੰ ਉਭਾਰਨ ਵਾਸਤੇ ਮਿਲਕੇ ਕੰਮ ਕਰਨਗੇ-ਰਾਣਾ ਸੋਢੀ

ਪੰਜਾਬ ਸਰਕਾਰ ਅਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡ ਹੁਨਰ ਨੂੰ ਉਭਾਰਨ ਵਾਸਤੇ ਮਿਲਕੇ ਕੰਮ ਕਰਨਗੇ-ਰਾਣਾ ਸੋਢੀ

Breaking News, Chandigarh
ਚੰਡੀਗੜ, 2 ਸਤੰਬਰ ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਸਹਿਯੋਗ ਦੇਣ ਲਈ ਵੱਡੀ ਦਿਲਚਸਪੀ ਵਿਖਾਈ ਹੈ। ਇਸ ਦਾ ਪ੍ਰਗਟਾਵਾ ਅੱਜੇ ਏਥੇ ਖੇਡ ਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਿ੍ਰਟਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ ਸ੍ਰੀ ਐਂਡਰਿਊ ਆਇਰ, ਸੀਨੀਅਰ ਲੈਕਚਰਾਰ ਸਪੋਰਟਸ ਕੋਚਿੰਗ, ਡਾ. ਮਾਰਟਿਨ ਟੋਮਸ ਯੂਨੀਵਰਸਿਟੀ ਆਫ ਬਰਮਿੰਘਮ ਅਤੇ ਡਾਇਰੈਕਟਰ ਇੰਡੀਆ ਕੌਂਟਰੀ ਇੰਸਟੀਚਿਊਟ ਸ੍ਰੀ ਦੀਪਾਂਕਰ ਚਕਰਵਰਤੀ ਆਧਾਰਤ ਵਫਦ ਨਾਲ ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਕੀਤਾ। ਇਸ ਦੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਦੁਨੀਆਂ ਦੀਆਂ ਪ੍ਰਮੁੱਖ ਯੂਨੀਵਸਿਟੀਆਂ ਵਿੱਚੋਂ ਇੱਕ ਬਰਮਿੰਘਮ ਯੂਨੀਵਰਸਿਟੀ ਵਿੱਚਕਾਰ ਵੱਖ ਵੱਖ ਖੇਤਰਾਂ ਵਿੱਚ ਭਾਈਵਾਲੀ ਹੋਵੇਗ
5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ

5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ

Breaking News, Chandigarh
ਚੰਡੀਗੜ, 2 ਸਤੰਬਰ : ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ, 2019 ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ, ਇੰਨਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ’ਚ 2.10 ਲੱਖ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ੇ ਦੀ ਸਹੂਲਤ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਕੀਤੀ ਪੈ੍ਰਸ ਕਾਨਫਰੰਸ ਦੌਰਾਨ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਹਰੇਕ ਜ਼ਿਲੇ ਵਿੱਚ ਅਤੇ ਸੂਬੇ ਭਰ ਵਿੱਚ ਕੁੱਲ 82 ਥਾਵਾਂ ’ਤੇ ਆਯੋਜਿਤ ਕੀਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਰੋਪੜ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਰੋਜ਼ਗਾਰ ਉੱਤਪਤੀ ਮੰਤਰੀ ਨੇ ਦੱਸਿਆ ਕਿ 5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਇੱਕ ਵਿਸੇਸ਼ ਉਪਰਾਲੇ ਦੇ ਤਹਿਤ 18 ਸਤੰਬਰ ਨੂੰ ਆਈ.ਐਸ.ਬੀ. ਮੋਹਾਲੀ ਵਿਖੇ ਉੱਚ-ਪੱਧਰੀ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਲਗਭਗ 25 ਬੁਹ-ਕੌਮੀ ਕੰਪਨੀਆਂ ਵਲੋਂ 3 ਤੋਂ
ਐਸ.ਸੀ. ਕਮਿਸ਼ਨ ਪੰਜਾਬ ਨੇ ਦੁਆਈ ਗੰਦਗੀ ਤੋਂ ਨਿਜ਼ਾਤ

ਐਸ.ਸੀ. ਕਮਿਸ਼ਨ ਪੰਜਾਬ ਨੇ ਦੁਆਈ ਗੰਦਗੀ ਤੋਂ ਨਿਜ਼ਾਤ

Chandigarh, Latest News
ਚੰਡੀਗੜ, 2 ਸਤੰਬਰ : ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਆਉਦੀ ਨਗਰ ਕੌਂਸਲ ਰਾਹੋ ਦੇ ਅੰਬੇਦਕਰ ਨਗਰ ਦੇ ਨਿਵਾਸੀਆਂ ਨੂੰ ਗੰਦਗੀ ਤੋਂ ਨਿਜ਼ਾਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਨੇ ਇਕ ਅਖਬਾਰ ਵਿੱਚ ਇਸ ਸਬੰਧੀ ਪ੍ਰਕਾਸ਼ਿਤ ਖਬਰ ਦਾ ਸੂ ਮੌਟੋ ਨੋਟਿਸ ਲਿਆ ਸੀ।ਖਬਰ ਅਨੁਸਾਰ ਨਗਰ ਕੌਂਸਲ ਰਾਹੋ ਦੇ ਅੰਬੇਦਕਰ ਨਗਰ, ਜਿਸ ਦੀ ਬਹੁਤੀ ਅਬਾਦੀ ਅਨੂਸੁਚਿਤ ਜਾਤੀ ਨਾਲ ਸਬੰਧਤ ਹੈ, ਦੇ ਨਿਵਾਸੀਆਂ ਨੂੰ ਗਲੀਆ ਨਾਲੀਆਂ ਵਿੱਚ ਖੜੇ ਗੰਦੇ ਪਾਣੀ, ਅਤੇ ਸ਼ਹਿਰ ਦੀ ਬਾਕੀ ਅਬਾਦੀ ਵੱਲੋਂ ਇਸ ਖੇਤਰ ਵਿੱਚ ਸੁਟੇ ਜਾ ਰਹੇ ਗੰਦਗੀ ਕਾਰਨ ਔਕੜਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ ਅਤੇ ਸਥਾਨਕ ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਕੋਈ ਹੱਲ ਨਹੀ ਸੀ ਕੱਢਿਆ ਜਾ ਰਿਹਾ। ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਤੋਂ ਇਸ ਸਬੰਧੀ ਰਿਪੋਰਟ ਤਲਬ ਕੀਤੀ ਸੀ। ਜਿਸ ਦੇ ਜੁਆਬ ਵਿਚ ਕਮਿਸ਼ਨ ਨੂੰ ਦੱਸਿਆ ਗਿ