best platform for news and views

Day: September 5, 2019

ਅਧਿਆਪਕ ਦਿਵਸ ਮੌਕੇ ਯੋਗ ਟੀਚਰਾਂ ਦਾ ਪਾਣੀ ਦੀਆਂ ਟੈਂਕੀਆਂ ‘ਤੇ ਚੜਨਾ ਸਰਕਾਰ ਲਈ ਸ਼ਰਮ ਦੀ ਗੱਲ-ਆਪ

ਅਧਿਆਪਕ ਦਿਵਸ ਮੌਕੇ ਯੋਗ ਟੀਚਰਾਂ ਦਾ ਪਾਣੀ ਦੀਆਂ ਟੈਂਕੀਆਂ ‘ਤੇ ਚੜਨਾ ਸਰਕਾਰ ਲਈ ਸ਼ਰਮ ਦੀ ਗੱਲ-ਆਪ

Chandigarh, Hot News of The Day
ਚੰਡੀਗੜ੍ਹ,  5 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਵਿਸ਼ਵ ਅਧਿਆਪਕ ਦਿਵਸ' ਦੇ ਮੌਕੇ ਸੂਬੇ ਅੰਦਰ ਸੈਂਕੜੇ ਯੋਗ ਪਰੰਤੂ ਬੇਰੁਜਗਾਰ ਅਧਿਆਪਕਾਂ ਵੱਲੋਂ ਪਾਣੀ ਵਾਲੀਆਂ ਟੈਂਕੀਆਂ 'ਤੇ ਚੜ੍ਹ ਕੇ ਰੋਸ਼ ਪ੍ਰਦਰਸ਼ਨ ਕਰਨਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਬੇਹੱਦ ਸ਼ਰਮ ਵਾਲੀ ਗੱਲ ਹੈ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਸੂਬੇ ਦੇ ਬੇਰੁਜਗਾਰਾਂ ਅਤੇ ਸਕੂਲੀ ਬੱਚਿਆਂ ਲਈ ਇਸ ਤੋਂ ਵੱਡੀ ਤ੍ਰਾਸਦੀ ਅਤੇ ਸਰਕਾਰੀ ਬੇਰੁਖੀ ਕੀ ਹੋ ਸਕਦੀ ਹੈ ਕਿ ਇਕ ਪਾਸੇ ਸਰਕਾਰੀ ਸਕੂਲ ਅਤੇ ਵਿਦਿਆਰਥੀ ਅਧਿਆਪਕਾਂ ਨੂੰ ਤਰਸ ਰਹੇ ਹਨ, ਦੂਜੇ ਪਾਸੇ ਹਜਾਰਾਂ ਈ.ਟੀ.ਟੀ ਅਤੇ ਟੈਟ (ਅਧਿਆਪਕ ਯੋਗਤਾ ਪ੍ਰੀਖਿਆ) ਪਾਸ ਯੋਗ ਅਧਿਆਪਕ ਜੁਆਇਨਿੰਗ ਲਈ ਸਾਲਾਂ ਤੋਂ ਰੋਸ ਧਰਨੇ ਅਤੇ ਜਾਨ ਦਾ ਜੋਖਮ ਉਠਾ ਕੇ ਟੈਂਕੀਆਂ 'ਤੇ ਚੜ੍ਹ, ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। 'ਆਪ' ਆਗੂਆਂ ਨੇ ਕਿਹਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਪੋਸ਼ਣ ਮਾਹ’ ਵਿਸ਼ੇ ’ਤੇ ਸੂਬਾ ਪੱਧਰੀ ਵਰਕਸ਼ਾਪ ਦਾ ਆਯੋਜਨ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਪੋਸ਼ਣ ਮਾਹ’ ਵਿਸ਼ੇ ’ਤੇ ਸੂਬਾ ਪੱਧਰੀ ਵਰਕਸ਼ਾਪ ਦਾ ਆਯੋਜਨ

Chandigarh, Latest News
ਚੰਡੀਗੜ੍ਹ, 5 ਸਤੰਬਰ:         ‘‘ਦੇਸ਼ ਨੂੰ ਕੁਪੋਸ਼ਨ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ ਤਾਂ ਜੋ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੌਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ‘ਰਾਸ਼ਟਰੀ ਪੋਸ਼ਣ ਮਾਹ’ ਮਨਾਉਣ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਕੀਤਾ।         ਸ੍ਰੀਮਤੀ ਚੌਧਰੀ ਨੇ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਪੋਸ਼ਣ ਮਾਹ ਮਨਾਉਣਾ ਬਹੁਤ ਹੀ ਚੰਗਾ ਉਪਰਾਲਾ ਹੈ ਅਤੇ ਇਸਨੂੰ ਜਨ-ਅੰਦੋਲਨ ਦੇ ਰੂਪ ’ਚ ਅੱਗੇ ਲਿਜਾਣ ਦੀ ਜ਼ਰੂਰਤ ਹੈ ਤਾਂ ਜੋ ਕੁਪੋਸ਼ਣ ਦੀ ਜੜ੍ਹ ਪੁੱਟੀ ਜਾ ਸਕੇ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤ ਤਾਂ ਹੀ ਸਿਹਤਮੰਦ ਤੇ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਜੇਕਰ ਉਸਨੂੰ ਪੌਸ਼ਟਿਕ ਆਹਾਰ ਮਿਲੇ। ਉਨ੍ਹਾਂ ਕਿਹਾ ਕਿ ਨਵਾਂ ਜੀਵਨ ਪ੍ਰਦਾਨ ਕਰਨ ਵਾਲੀ ਮਾਂ ਨੂੰ ਜੇਕਰ ਸਹੀ ਭੋਜਨ ਨਹੀਂ ਮਿਲੇਗਾ ਤਾਂ ਜਨਮ ਲੈਣ ਵਾਲਾ ਬੱਚਾ ਕੁਪੋਸ਼ਨ ਦਾ ਸ਼ਿਕਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁਪੋਸ਼ਨ ਵਾਲਾ ਬੱਚਾ ਆਪਣੇ ਪੂਰੇ ਜੀਵਨ
ਰਿਹਾਇਸ਼ੀ ਇਲਾਕਿਆਂ ‘ਚ ਬਾਹਰ ਸਥਾਪਿਤ ਕਰਾਏ ਜਾਣ ਬਾਰੂਦ ਤੇ ਜਲਣਸ਼ੀਲ ਜ਼ਖੀਰੇ ਵਾਲੇ ਉਦਯੋਗ-ਭਗਵੰਤ ਮਾਨ

ਰਿਹਾਇਸ਼ੀ ਇਲਾਕਿਆਂ ‘ਚ ਬਾਹਰ ਸਥਾਪਿਤ ਕਰਾਏ ਜਾਣ ਬਾਰੂਦ ਤੇ ਜਲਣਸ਼ੀਲ ਜ਼ਖੀਰੇ ਵਾਲੇ ਉਦਯੋਗ-ਭਗਵੰਤ ਮਾਨ

Chandigarh, Latest News
ਚੰਡੀਗੜ੍ਹ, 5 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਟਾਲਾ ਵਿਖੇ ਪਟਾਕਾ ਫ਼ੈਕਟਰੀ 'ਚ ਧਮਾਕੇ ਕਾਰਨ ਗਈਆਂ ਕੀਮਤੀ ਜਾਨਾਂ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਇਸ ਦੁਖਦਾਇਕ ਹਾਦਸੇ ਦੀ ਸਮਾਂਬੱਧ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ ਤਾਂ ਕਿ ਘਟਨਾ ਦੇ ਕਾਰਨਾਂ ਤੋਂ ਸਬਕ ਸਿੱਖ ਕੇ ਭਵਿੱਖ 'ਚ ਅਜਿਹੇ ਜਾਨਲੇਵਾ ਹਾਦਸਿਆਂ ਤੋਂ ਬਚਿਆ ਜਾ ਸਕੇ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਰਕਾਰੀ ਤੰਤਰ ਆਪਣੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਨਿਯਮਾਂ-ਕਾਨੂੰਨਾਂ ਅਨੁਸਾਰ ਨਿਭਾਉਂਦਾ ਹੁੰਦਾ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਾਅ ਹੋ ਸਕਦਾ ਸੀ, ਪਰੰਤੂ ਸੂਬਾ ਸਰਕਾਰ ਅਤੇ ਉਸ ਦੇ ਸਰਕਾਰੀ ਤੰਤਰ ਨੂੰ ਰਿਸ਼ਵਤ ਖੋਰੀਆਂ, ਕੰਮ ਚੋਰੀਆਂ ਅਤੇ ਗੈਰ ਜਿੰਮੇਵਾਰਨਾ ਰਵੱਈਏ ਨੇ ਖੋਖਲਾ ਕਰ ਦਿੱਤਾ ਹੈ। ਨਤੀਜੇ ਵਜੋਂ ਅਜਿਹੀਆਂ ਜਾਨੀ-ਮਾਲੀ ਨੁਕਸਾਨ ਵਾਲੀਆਂ ਘਟਨਾਵਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਮਾਨ ਨੇ ਕਿਹਾ ਕਿ ਰਿਪੋਰਟਾਂ ਮੁਤਾਬਿਕ ਬਟਾਲਾ 'ਚ ਅਜਿਹੀ ਘ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ

Latest News
ਨਵੀਂ ਦਿੱਲੀ, 5 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ ਵਾਲੇ ਸਮਾਗਮਾਂ ਨਾਲ ਸਰਧਾਲੂਆਂ ਨੂੰ ਦਿਲ ਖਿੱਚਵੇਂ ਢੰਗ ਨਾਲ ਜੋੜਨਾ ਹੈ ਅਤੇ ਸ਼ਰਧਾਲੂਆਂ ਨੂੰ ਹਰ ਗਤੀਵਿਧੀ/ਸਮਾਗਮ ਦੀ ਜਾਣਕਾਰੀ ਮਿਲਦੀ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਡਿਜੀਟਲ ਪਲੇਟਫਾਰਮ ਨਾ ਸਿਰਫ਼ ਮੁਲਕ ਵਿੱਚ ਸਗੋਂ ਪੂਰੇ ਵਿਸ਼ਵ ਵਿੱਚ ਲੋਕਾਂ ਨੂੰ ਖਾਸ ਤੌਰ ’ਤੇ ਸਾਡੇ ਨੌਜਵਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਜਿਸ ਦੀ ਅਜੋਕੇ ਸਮੇਂ ਵਿੱਚ ਵੀ ਪੂਰੀ ਸਾਰਥਿਕਤਾ ਹੈ, ਨਾਲ ਜੋੜਣ ਲਈ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਉਦੇਸ਼ ਸਹਿਣਸ਼ੀਲਤਾ, ਸ਼ਾਂਤੀ, ਔਰਤਾਂ ਦੇ ਵੱਧ ਅਧਿਕਾਰਾਂ ਅਤੇ ਕੁਦਰਤੀ ਵਸੀਲਿਆਂ ਦੀ ਸਾਂਭ-ਸੰਭਾਲ ਦੇ ਸਿਧਾਂ
ਵਿਜੇ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ’ਚ ਨਿਰੋਈਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਸੱਦਾ

ਵਿਜੇ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ’ਚ ਨਿਰੋਈਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਸੱਦਾ

Latest News, SAS Nagar (Mohali)
ਮੋਹਾਲੀ, 5 ਸਤੰਬਰ ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਠੋਸ ਅਤੇ ਨਿਰੋਈਆਂ ਕਦਮਾਂ-ਕੀਮਤਾਂ ਪੈਦਾ ਕਰਨ ’ਤੇ ਆਪਣਾ ਪੂਰਾ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ ਹੈ। ਅੱਜ ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ 55 ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਅਤੇ ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ  ਐਡੀਟੋਰੀਅਮ ਵਿਖੇ ਅਧਿਆਪਕਾਂ ਨੂੰ ਸੰਬੋਧਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੇ ਹੀ ਅੱਗੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ ਜਿਸ ਕਰਕੇ ਇਨ੍ਹਾਂ ਦੀ ਬੁਨਿਆਦ ਨੂੰ ਮਜ਼ਬੂਤ ਬਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ
ਪੰਜਾਬ ਵਿੱਚ ਸੋਧਿਆ ਹੋਇਆ ਮੋਟਰ ਵਹੀਕਲ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ: ਰਜ਼ੀਆ ਸੁਲਤਾਨਾ

ਪੰਜਾਬ ਵਿੱਚ ਸੋਧਿਆ ਹੋਇਆ ਮੋਟਰ ਵਹੀਕਲ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ: ਰਜ਼ੀਆ ਸੁਲਤਾਨਾ

Breaking News, Chandigarh
ਚੰਡੀਗੜ੍ਹ, 5 ਸਤੰਬਰ: ਕੇਂਦਰ ਸਰਕਾਰ ਵੱਲੋਂ ਸੋਧੇ ਹੋਏ ਮੋਟਰ ਵਹੀਕਲ ਐਕਟ ਨੂੰ ਪੰਜਾਬ ’ਚ ਲਾਗੂ ਕਰਨ ਸਬੰਧੀ ਪ੍ਰਗਟਾਈਆਂ ਜਾ ਰਹੀਆਂ ਕਿਆਸਅਰਾਈਆਂ ਨੂੰ ਰੱਦ ਕਰਦਿਆਂ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਸੂਬੇ ਵਿੱਚ ਸੋਧੇ ਹੋਏ ਮੋਟਰ ਵਹੀਕਲ ਐਕਟ ਨੂੰ ਸੂਬਾ ਸਰਕਾਰ ਵੱਲੋਂ ਕੋਈ ਫੈਸਲਾ ਲੈਣ ਤੱਕ, ਲਾਗੂ ਨਹੀਂ ਜਾਵੇਗਾ ਅਤੇ ਹਾਲ ਦੀ ਘੜੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਪੁਰਾਣੇ ਨਿਯਮਾਂ ਮੁਤਾਬਕ ਹੀ ਜੁਰਮਾਨੇ ਵਸੂਲੇ ਜਾਣਗੇ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕਿਉਂਕਿ ਆਵਾਜਾਈ ਸੂਬਾਈ ਮਸਲਾ ਹੈ ਅਤੇ ਪੰਜਾਬ ਸਰਕਾਰ ਇਸ ਸਬੰਧੀ ਆਪਣੇ ਅਖ਼ਤਿਆਰਾਂ ਦੀ ਵਰਤੋਂ ਕਰਦੇ ਹੋਏ ਸੋਧੇ ਹੋਏ ਟ੍ਰੈਫਿਕ ਨਿਯਮਾਂ ਅਨੁਸਾਰ ਕੀਤੇ ਗਏੇ ਭਾਰੀ ਵਾਧੇ ਸਬੰਧੀ ਕੁੱਝ ਧਾਰਾਵਾਂ ਨੂੰ ਹੀ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਟਰੈਫਿਕ ਸਬੰਧੀ ਸਖ਼ਤ ਅਨੁਸ਼ਾਸਨ ਲਾਗੂ ਕਰਨ ਪ੍ਰਤੀ ਗੰਭੀਰ ਹੈ। ਉਨ੍ਹਾਂ ਕਿਹਾ ਰੋਜ਼ਾਨਾ ਕਈ ਮਾਸੂਮ ਲੋਕ ਸੜਕ ਹਾਦਸਿਆਂ ਵਿੱਚ ਮਾਰੇ ਜਾਂਦੇ ਹਨ। ਉਨ੍
ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

Breaking News, Chandigarh
 ਚੰਡੀਗੜ, 5 ਸਤੰਬਰ: ਸੂਬੇ ਭਰ ਵਿਚ ਮਿਆਰੀ ਅਤੇ ਕਦਰਾ-ਕੀਮਤਾਂ ਅਧਾਰਿਤ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਉਦੇਸ਼ਾਂ ਨੂੰ ਅੱਗੇ ਖੜਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਮਾਰਟ ਸਕੂਲ ਨੀਤੀ 2019-20 ਜਾਰੀ ਕੀਤੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਹੈ। ਇਸ ਮੌਕੇ ਬੋਲਦੇ ਹੋਏ ਮੰਤਰੀ ਨੇ ਸੂਬੇ ਦੇ ਸਕੂਲਾਂ ਵਿੱਚ ਮੌਜੂਦਾ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਯਤਨਾਂ ਦਾ ਪ੍ਰਗਟਾਵਾ ਕੀਤਾ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਿਚ ਹੱਥ ਵਟਾਉਣ ਲਈ ਵੱਖ-ਵੱਖ ਆਗੂਆਂ ਅਤੇ ਭਾਈਚਾਰਿਆਂ ਦੇ ਨੁਮਾਇੰਦਿਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਸ੍ਰੀ ਸਿੰਗਲਾ ਨੇ ਦੱਸਿਆ ਕਿ ਉਹਨਾਂ ਨੇ ਸਾਰੇ ਵਿਧਾਇਕਾਂ ਨੂੰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਦੇ ਚਾਹਵਾਨ ਲੋਕਾਂ ਨੂੰ ਆਕਰਸ਼ਿਤ ਕਰਨ ਦੇ ਨੇਕ ਕਾਰਜ ਵਿਚ ਹਿੱਸਾ ਪਾਉਣ ਅਤੇ ਸਹਿਯੋਗ ਦੇਣ ਲਈ ਪੱਤਰ ਲਿਖਿਆ ਹੈ। ਇਸ ਨੀਤੀ ਦੇ ਕਲਾਜ਼ 7 ਦਾ ਜਿਕਰ ਕਰਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇ
ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਮੀਟਰ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਮੀਟਰ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Breaking News, Chandigarh
ਚੰਡੀਗੜ੍ਹ 5 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਧਰਮਕੋਟ ਜਿਲਾ ਮੋਗਾ ਵਿਖੇ ਤਾਇਨਾਤ ਮੀਟਰ ਰੀਡਰ ਨੰੂ 7,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੀਟਰ ਰੀਡਰ ਜਸਪਾਲ ਸਿੰਘ ਨੰੂ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਵਾਸੀ ਪਿੰਡ ਜੀਂਦੜਾ, ਜਿਲਾ ਮੋਗਾ ਦੀ ਸ਼ਿਕਾਇਤ ’ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਘਰ ਦੇ ਸੜੇ ਬਿਜਲੀ ਦੇ ਮੀਟਿਰ ਦੀ ਲੈਬਾਰਟਰੀ ਵਿਚੋਂ ਰਿਪੋਰਟ ਉਸ ਦੇ ਹੱਕ ਵਿਚ ਕਰਾਉਣ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ।           ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮੀਟਰ ਰੀਡਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।            ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦ
ਰਾਜ ਕਾਨੰੂਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਰਾਜ ਕਾਨੰੂਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

Breaking News, SAS Nagar (Mohali)
ਮੋਹਾਲੀ, 5 ਸਤੰਬਰ: ਅਧਿਆਪਕ ਦਿਵਸ  ਮੌਕੇ ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਟੀ  ਵੱਲੋਂ ਆਰਮੀ ਇੰਸਟੀਟਿਊਟ ਆਫ ਲਾਅ , ਸੈਕਟਰ 68, ਮੋਹਾਲੀ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।  ਸੈਮੀਨਾਰ ਦੌਰਾਨ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਨੇ 250 ਵਿਦਿਆਰਥੀਆਂ ਆਪਣਾ ਨਿਸ਼ਾਨਾ ਮਿੱਥ ਕੇ ਨਿਰੰਤਰ ਕੰਮ ਕਰਨ ਲਈ ਪੇ੍ਰਰਿਆ। ਉਨਾਂ ਨੇ ਵਕਾਲਤ ਦੇ ਵਿਦਿਆਰਥੀਆਂ ਨੂੰ ਕਾਨੰੂਨੀ ਸੇਵਾਵਾਂ ਅਥਾਰਟੀ ਦੇ ਵੱਖ ਵੱਖ ਪੱਖਾਂ ਤੋਂ ਜਾਣੂ ਕਰਵਾਇਆ ਤੇ ਉਨਾਂ ਨੂੰੂ ਪੈਰਾ- ਲੀਗਲ ਵਲੰਟੀਅਰ ਵਜੋਂ ਕੰਮ ਕਰਕੇ ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਲੋਕਾਂ ਨੂੰ ਇਸ ਅਥਾਰਟੀ ਦੀ ਹੋਂਦ ਸਬੰਧੀ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ । ਪੈਰਾ-ਲੀਗਲ ਵਲੰਟੀਅਰ(ਪੀਐਲਵੀ) ਆਮ ਲੋਕਾਂ ਅਤੇ ਕਾਨੰਨੀ ਸੇਵਾਵਾਂ ਸੰਸਥਾਵਾਂ ਵਿਚਕਾਰਲੇ ਖੱਪੇ ਨੂੰ ਭਰਨ ਲਈ ਇੱਕ ਵਿਚੋਲੇ ਦਾ ਕੰਮ ਕਰਦੇ ਹਨ ਤਾਂ ਜੋ ਨਿਆਂ ਪ੍ਰਾਪਤ ਕਰਨ ਲਈ ਲੋਕਾਂ ਨੂੰ ਕਿਸੇ ਕਿਸਮ ਦੀ ਰੁਕਾਵਟ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਿੱਧੇ ਅਰਥਾਂ ਵਿੱਚ ਇਸ ਪ੍ਰਕਿਰਿ