best platform for news and views

Day: September 8, 2019

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ

Breaking News, Chandigarh
ਚੰਡੀਗੜ੍ਹ 8 ਸਤੰਬਰ : ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲਾ ਜਲੰਧਰ ਵਿਖੇ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ ਕਰਕੇ ਰੈਫ਼ਰੀਆਂ ਲਈ ਆਯੋਜਤ ਇਸ ਕੈਂਪ ਦੌਰਾਨ ਜੰਗਜੂ ਕਲਾ ਦੇ ਮਾਹਿਰ ਗੱਤਕਾ ਕੋਚਾਂ ਵੱਲੋਂ ਥਿਊਰੀ ਅਤੇ ਪ੍ਰੈਕਟੀਕਲ ਕਲਾਸਾਂ ਲਗਾਈਆਂ ਜਾਣਗੀਆਂ ਜਿਸ ਦੌਰਾਨ ਉਨਾਂ ਨੂੰ ਗੱਤਕਾ ਖੇਡ ਦੇ ਨਿਯਮਾਂ ਬਾਰੇ ਅਤੇ ਟੂਰਨਾਮੈਂਟ ਕਰਵਾਉਣ ਲਈ ਰੂਲਾਂ ਮੁਤਾਬਿਕ ਸਿਖਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਘੱਟੋ-ਘੱਟ ਦੋ ਸਾਲ ਤੋਂ ਗੱਤਕਾ ਖੇਡ ਰਹੇ ਅਤੇ 20 ਸਾਲ ਤੋਂ ਵੱਧ ਅਤੇ 40 ਤੱਕ ਦੀ ਉਮਰ ਦੇ ਖਿਡਾਰੀ ਇਸ ਸਰਟੀਫ਼ਿਕੇਸ਼ਨ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਗੱਤਕਾ ਪ੍ਰੋ
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਬਾਰੇ ਸ਼ੋ੍ਰਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਬਾਰੇ ਸ਼ੋ੍ਰਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕੀਤਾ

Breaking News, Chandigarh
ਚੰਡੀਗੜ, 8 ਸਤੰਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਸ਼ੁੱਕਰਵਾਰ ਨੂੰ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਸਰਕਾਰ ’ਤੇ ਹਿੱਸਾ ਨਾ ਲੈਣ ਦੇ ਸ਼ੋ੍ਰਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ’ਤੇ ਆਧਾਰਿਤ ਮੰਤਰੀਆਂ ਦੇ ਸਮੂਹ ਨੂੰ ਪਹਿਲਾ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਨਾਲ ਸਾਰੇ ਮਾਮਲਿਆਂ ’ਤੇ ਚਰਚਾ ਕਰਨ। ਉਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰ
ਰੋਪੜ ਪੁਲਿਸ ਵੱਲੋਂ ਛੋਟੇ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਦੀ ਸ਼ੁਰੂਆਤ

ਰੋਪੜ ਪੁਲਿਸ ਵੱਲੋਂ ਛੋਟੇ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਦੀ ਸ਼ੁਰੂਆਤ

Breaking News, Roparh
ਰੂਪਨਗਰ, 8 ਸਤੰਬਰ: ਪੁਲਿਸ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਆਪਣੀ ਤਰਾਂ ਦੇ ਨਵੇਕਲੀ ਪਹਿਲਕਦਮੀ ਅਧੀਨ ਐਤਵਾਰ ਨੂੰ ਰੂਪਨਗਰ ਪੁਲਿਸ ਵੱਲੋਂ ਛੋਟੇ ਮਾਮਲਿਆਂ ਸਬੰਧੀ ਸ਼ਿਕਾਇਤਾਂ ਨੂੰ ਦੋਵੇਂ ਧਿਰਾਂ ਦੇ ਆਪਸੀ-ਸਮਝੌਤੇ ਨਾਲ ਮੌਕੇ ’ਤੇ ਹੀ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ’ ਮੁਹਿੰਮ ਸ਼ੁਰੂਆਤ ਕੀਤੀ ਹੈ। ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਅਧੀਨ ਪੁਲਿਸ ਵੱਲੋਂ ਜ਼ਿਲੇ ਵਿੱਚ 10 ਕੈਂਪ ਲਗਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ 4000 ਲੋਕਾਂ ਨੇ ਭਾਗ ਲਿਆ ਅਤੇ 530 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਦੌਰਾਨ ਸ਼ਿਕਾਇਤ ਕਰਤਾ ਅਤੇ ਵਿਰੋਧੀ ਧਿਰਾਂ ਨੇ  ਇਕੱਠੇ ਹੋ ਕੇ ਆਪਸੀ ਰਜ਼ਾਮੰਦੀ ਨਾਲ ਸਮਝੌਤੇ ਕੀਤੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰੋਪੜ ਐਸਐਸਪੀ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਛੋਟੀਆਂ ਸ਼ਿਕਾਇਤਾਂ ਨਾਲ ਵਧ ਰਹੇ ਕਾਰਜ-ਭਾਰ ਨੂੰ ਘਟਾਉਣ ਲਈ ਇਸ ਮਹੀਨਾਵਾਰ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ ਹੈ। ਉਨਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਛੋਟੇ  ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਪੁਲਿਸ ਅਤੇ ਲੋਕਾਂ ਦਾ ਕਾ
ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ 

ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ 

Breaking News, Chandigarh
ਚੰਡੀਗੜ, 8 ਸਤੰਬਰ: ਪੰਜਾਬ ਦੇ ਪ੍ਰਗਤੀਸ਼ੀਲ ਅਤੇ ਨਿਵੇਕਲੀ ਪਹੁੰਚ ਰੱਖਣ ਵਾਲੇ 400 ਕਿਸਾਨ ਭਲਕੇ ਨਵੀਂ ਦਿੱਲੀ ਵਿਖੇ ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ’ਤੇ ਹੋਣ ਜਾ ਰਹੀ ਕੌਮੀ ਕਾਨਫਰੰਸ ਵਿੱਚ ਹਿੱਸਾ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 1000 ਕਿਸਾਨ ਇਸ ਕਾਨਫਰੰਸ ਦਾ ਹਿੱਸਾ ਹੋਣਗੇ ਅਤੇ ਇਸ ਦੌਰਾਨ ਇਹ ਕਿਸਾਨ ਫਸਲੀ ਰਹਿੰਦ-ਖੂਹੰਦ ਦਾ ਨਿਪਟਾਰਾ ਕਰਨ ਸਬੰਧੀ ਆਪੋ-ਆਪਣੇ ਨਿਵੇਕਲੇ ਸੁਝਾਅ ਵੀ ਬਾਕੀ ਕਿਸਾਨਾਂ ਨਾਲ ਸਾਂਝੇ ਕਰਨਗੇ। ਇਹ ਕਾਨਫਰੰਸ ਭਾਰਤ ਸਰਕਾਰ ਵੱਲੋਂ ਐਨ.ਏ.ਐਸ.ਸੀ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ ਹੈ ਅਤੇ ਇਸ ਦਾ ਮੰਤਵ ਪਰਾਲੀ ਸਾੜਣ ਦੀਆਂ ਸਮੱਸਿਆਵਾਂ ਨਾਲ ਨਜਿੱਠਣਾ ਅਤੇ ਇਸ ਸਬੰਧੀ ਕਿਸਾਨ ਭਾਈਚਾਰੇ ਨੂੰ ਜਾਗਰੂਕ ਕਰਨਾ ਹੈ। ਕੇਂਦਰੀ ਖੇਤੀਬਾੜੀ ਤੇ ਕਿਸਾਨ  ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਇਸ ਕਾਨਫਰੰਸ ਦੌਰਾਨ ਉਦਾਘਾਟਨੀ ਭਾਸ਼ਣ ਦਿੱਤਾ ਜਾਵੇਗਾ। ਇਸ ਮੌਕੇ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਉਨਾਂ ਪ੍ਰਗਤੀਸ਼ੀਲ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾਵੇਗਾ, ਜਿਨਾ