best platform for news and views

Day: September 10, 2019

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮੋਗਾ ਚ ਇਲਾਜ ਸੁਰੂ: ਡਿਪਟੀ ਮੈਡੀਕਲ ਕਮਿਸ.ਨਰ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮੋਗਾ ਚ ਇਲਾਜ ਸੁਰੂ: ਡਿਪਟੀ ਮੈਡੀਕਲ ਕਮਿਸ.ਨਰ

General News, Moga
ਮੋਗਾ:  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ ਅਤੇ ਸਿਵਲ ਸਰਜਨ ਮੋਗਾ ਡਾ ਹਰਿੰਦਰਪਾਲ ਸਿੰਘ ਦੇ ਦਿਸ.ਾ ਨਿਰਦੇਸ.ਾ ਅਨੁਸਾਰ ਆਯੂਸ.ਮਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ ਕਾਰਡ ਬਣਾਉਣ ਦੀ ਯੋਜਨਾ 1 ਅਗਸਤ ਤੋਂ ਸੁਰੂ ਹੋ ਚੁੱਕੀ ਹੈ|ਜਿਸ ਅਧੀਨ ਜਿਲਾ ਮੋਗਾ ਦੇ ਅੰਦਰ ਵੀ ਈ ਕਾਰਡ ਬਣਾਏ ਜਾ ਰਹੇ ਹਨ ਅਤੇ ਜਿਨ•ਾ ਲਾਭਪਾਤਰੀਆ ਦੇ ਈ ਕਾਰਡ ਬਣ ਚੁੱਕੇ ਹਨ ਉਹ ਆਪਣਾ ਲੋੜੀਦਾ ਇਲਾਜ ਪ੍ਰਵਾਨਿਤ ਸਰਕਾਰੀ /ਪ੍ਰਾਇਵੇਟ ਹਸਪਤਾਲਾ ਵਿੱਚ 5 ਲੱਖ ਰੁਪਏ ਤੱਕ ਦਾ ਇਲਾਜ ਦਾਖਲ ਹੋ ਕੇ ਬਿਲਕੁਲ ਮੁਫਤ ਕਰਵਾ ਸਕਦੇ ਹਨ|ਇਨ•ਾ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਮੈਡੀਕਲ ਕਮਿਸ.ਨਰ ਮੋਗਾ ਡਾ ਅਰਵਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯੋਗ ਲਾਭਪਾਤਰੀ ਐਸ ਈ ਸੀ ਸੀ ਡਾਟਾ ਵਿੱਚ ਸ.ਾਮਿਲ ਪਰਿਵਾਰ, ਨੀਲੇ ਰਾਸ.ਨ ਕਾਰਡ ਧਾਰਕ ਪਰਿਵਾਰ , ਛੋਟੇ ਵਪਾਰੀ, ਕਿਸਾਨ ਪਰਿਵਾਰ( ਜੇ ਫਾਰਮ ਹੋਲਡਰ), ਕਿਰਤ ਵਿਭਾਗ ਪੰਜਾਬ ਵਿੱਚ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਡਾ ਗਿੱਲ ਨੇ ਦੱਸਿਆ ਕਿ ਲਾਭਾਪਾਤਰੀ ਆਪਣਾ ਨਾਮਲ ਸੂਚੀ ਵਿੱਚ ਜਾਚਣ ਲਈ ਈ ਕਾਰਡ ਬਣਾਉਣ ਲਈ ਸੂਚੀ ਵਿੱਚ ਆਪਣਾ ਨਾਮ ਜਾਂਚਣ ਲਈ
 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ 14 ਅਧਿਆਪਕ ਸਨਮਾਨਿਤ

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ 14 ਅਧਿਆਪਕ ਸਨਮਾਨਿਤ

General News, Sangrur
ਧੂਰੀ,10 ਸਤੰਬਰ (ਮਹੇਸ਼ ਜਿੰਦਲ) ਪੰਜਾਬ ਸਕੂਲ ਸਿਖਿਆ ਬੋਰਡ ਦੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ  100% ਆਉਣ ਤੇ  ਪੰਜਾਬ ਦੇ ਸਿਖਿਆ ਮੰਤਰੀ  ਵਿਜੈਇੰਦਰ ਸਿੰਗਲਾ ਅਤੇ ਸਿਖਿਆ ਸਕੱਤਰ  ਕ੍ਰਿਸ਼ਨ ਕੁਮਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ ਬਾਰਾਂ ਅਧਿਆਪਕਾਂ ਨੂੰ  ਸਨਰਾਈਜ ਪੈਲੇਸ ਸੰਗਰੂਰ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੀ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਅਧਿਆਪਕਾਂ ਵਿੱਚ ਲਗਨ ਤੇ ਮਿਹਨਤ ਪੈਦਾ ਕਰਨ ਲਈ  ਸਾਰੇ ਜਿਲੇ ਭਰ ਵਿੱਚੋਂ ਸੌਂ ਪ੍ਰਤੀਸ਼ਤ ਨਤੀਜੇ ਦੇਣ ਵਾਲਿਆਂ ਦੇ ਸਨਮਾਨ ਲਈ ਸਮਾਗਮ ਰੱਖਿਆ ਗਿਆ ਸੀ । ਇਸ ਮੌਕੇ  ਸਰਬਜੀਤ ਕੌਰ, ਹਰਪ੍ਰੀਤ ਕੌਰ, ਟੀਨਾ,ਰਜਨੀ, ਰਘਵੀਰ  ਕੌਰ, ਇਮਰੋਜ,ਨਵਨੀਤ, ਸ਼ਿਖਾ,ਸ਼ੀਤਲ ਗੋਇਲ,ਦਲਜੀਤ ਕੌਰ, ਸ਼ਸ਼ੀ, ਕਰਮਜੀਤ ਕੌਰ,  ਕੁਲਵੰਤ ਸਿੰਘ, ਕਰਮਜੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਸਰਕਾਰੀ ਸਕੂਲਾਂ ਦੀ ਵਧੀਆ ਕਾਰਗੁਜ਼ਾਰੀ ਲਈ ਪਿੰਡ ਵਿੱਚ ਖੂਬ ਚਰਚਾ ਹੋ ਰਹੀ ਹੈ। ਪਿੰਡ ਦੇ ਸਰਪੰਚ ਜਗਪਾਲ ਸਿੰਘ ਮੂਲੋਵਾਲ ਪੰਚਾਇਤ ਅਤੇ ਹੋਰ ਪਤਵੰਤੇ ਸੱਜਣਾਂ ਵੱਲੋ
 ਅਵਾਰਾ ਪਸੂਆਂ ਦੀ  ਭਰਮਾਰ , ਪੈਨਸਨਰਾਂ ਨੇ ਨਗਰ ਕੌਂਸਲ ਨੂੰ ਨੋਟਿਸ ਦਿੱਤੇ

 ਅਵਾਰਾ ਪਸੂਆਂ ਦੀ  ਭਰਮਾਰ , ਪੈਨਸਨਰਾਂ ਨੇ ਨਗਰ ਕੌਂਸਲ ਨੂੰ ਨੋਟਿਸ ਦਿੱਤੇ

General News, Sangrur
ਧੂਰੀ,10 ਸਤੰਬਰ (ਮਹੇਸ਼ ਜਿੰਦਲ) ਸਹਿਰ ਅਵਾਰਾ ਪਸੂਆਂ ਨਾਲ ਭਰਿਆ ਹੋਇਆ ਹੈ, ਬੱਚਿਆਂ, ਬੁੱਢੇ ਆਦਮੀਆਂ ਅਤੇ ਔਰਤਾਂ ਨੂੰ ਸੜਕਾ ਤੇ ਨਿਕਲਣਾ  ਖਤਰੇ ਤੋਂ  ਖਾਲੀ ਨਹੀਂ ।ਅਵਾਰਾ ਪਸੂਆਂ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜਖਮੀ ਹੋ ਗਏ ਹਨ ਅਤੇ ਆਪਣੀ ਜਾਨ ਗੁਆ ਚੁੱਕੇ ਹਨ।ਅਵਾਰਾ  ਪਸੂਆਂ ਦੀ ਇੱਕ ਵੱਡੀ ਸਮੱਸਿਆ ਬਣ ਗਈ ਹੈ। ਇਹ ਵਿਚਾਰ ਪੈਨਸਨ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਔਲਖ, ਸੱਕਤਰ ਗੁਰਦਾਸ ਬਾਂਸਲ ਨੇ ਇੱਕ ਪ੍ਰੈਸ ਬਿਆਨ ਵਿੱਚ ਜਾਰੀ ਕੀਤਾ ਕਿ ਸਿਟੀ ਕੌਂਸਲ ਧੂਰੀ ਨੂੰ ਅਵਾਰਾ ਪਸੂਆਂ ਨੂੰ ਤੁਰੰਤ ਸੜਕਾਂ ਤੋਂ ਹਟਾਉਣ ਲਈ ਇੱਕ ਹਫਤੇ ਦਾ ਨੋਟਿਸ ਦਿੱਤਾ ਗਿਆ ਹੈ, ਜੇਕਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਨਗਰ ਕੌਂਸਲ ਧੂਰੀ ਦਫਤਰ ਸਾਹਮਣੇ ਧਰਨਾ ਪ੍ਰਦਰਸਨ ਕੀਤਾ ਜਾਵੇਗਾ। ਇਸ ਮੌਕੇ ਸਾਧੂ ਸਿੰਘ ਮਿਰਹੇੜੀ, ਹਰਬੰਸ ਸਿੰਘ ਸੋਢੀ  ਕਰਮ ਸਿੰਘ ਮਾਨ, ਚਰਨਜੀਤ ਸਿੰਘ ਕੈਂਥ, ਸੋਮ ਨਾਥ, ਰਾਮ ਲਾਲ, ਘੁੰਮਡ ਸਿੰਘ ਸੋਹੀ, ਕਰਨੈਲ ਸਿੰਘ ਬਰੜਵਾਲ , ਸੁਖਦੇਵ ਸਿੰਘ, ਜੈ ਦੇਵ ਸਰਮਾ, ਕੁਲਵੰਤ ਸਿੰਘ, ਸਵਿ ਕੁਮਾਰ ਲੋਮਸ ਅਤੇ ਹੋਰ ਮੈਂਬਰ ਹਾਜਰ ਸਨ .
ਮਿੱਲਰ ਦੀ ਮੀਟਿੰਗ ਹੋਈ, ਸਰਕਾਰ ਖਿਲਾਫ ਰੋਹ ਦਾ ਪ੍ਰਗਟਾਵਾ

ਮਿੱਲਰ ਦੀ ਮੀਟਿੰਗ ਹੋਈ, ਸਰਕਾਰ ਖਿਲਾਫ ਰੋਹ ਦਾ ਪ੍ਰਗਟਾਵਾ

General News, Sangrur
ਧੂਰੀ,10 ਸਤੰਬਰ (ਮਹੇਸ਼ ਜਿੰਦਲ) ਧੂਰੀ ਰਾਈਸ ਮਿੱਲਰ ਦੀ ਆਸੋਸੀਸੇਰ ਧੂਰੀ ਦੀ ਹੰਗਾਮੀ ਦੀ ਬੈਠਕ ਚੇਅਰਮੈਨ ਬਲਵਿੰਦਰ ਸਿੰਘ ਬਿੱਲੂ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰੈਸ ਕਾਰਵਾਈ ਕਰਦਿਆਂ ਉਨ•ਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਸਾਡੇ ਲਵੀ ਦੀ ਪੰਜ ਲੱਖ ਰੁਪਏ ਦੀ ਸੁੱਰਖਿਆ ਵਾਪਸ ਨਹੀਂ ਕੀਤੀ, ਜਿਸ ਕਾਰਨ ਚੌਲ ਮਿੱਲ ਮਾਲਕਾਂ ਨੂੰ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਬਿੱਲਾਂ ਦਾ ਭੁਗਤਾਨ ਵੀ ਨਹੀਂ ਕੀਤਾ ਗਿਆ. ਮੰਡੀ ਵਿੱਚ ਝੋਨੇ ਦੀ ਫਸਲ ਆਉਣ ਵਾਲੀ ਹੈ ਪਰ ਕੋਈ ਗੋਦਾਮ ਖਾਲੀ ਨਹੀਂ ਹੈ।ਸਾਰੇ ਗੋਦਾਮਾਂ ਕਣਕ ਨਾਲ ਭਰੇ ਹੋਏ ਹਨ। ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਾਡੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਗੁਰਵੀਰ ਸਿੰਘ, ਜਗਜੀਤ ਸਿੰਘ ਸਰਪ੍ਰਸਤ, ਕਰਮਜੀਤ ਸਿੰਘ ਸੈਕਟਰੀ, ਰਾਮ ਕੁਮਾਰ, ਦਾਤਾਰ ਸਿੰਘ, ਬੇਅੰਤ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ, ਜੀਵਨ ਕੁਮਾਰ, ਮੁਕੇਸ ਕੁਮਾਰ, ਦਲਜੀਤ ਸਿੰਘ, ਅਮਿਤ ਕੁਮਾਰ ਵਿੱਕੀ ਅਤੇ ਹੋਰ ਮੈਂਬਰ ਮੌਜੂਦ ਸਨ ।
‘ਆਪ’ ਨੇ ਉਠਾਇਆ ਪੀਐਸਆਈਈਸੀ ‘ਚ ਅਰਬਾਂ ਰੁਪਏ ਦਾ ਇੰਡਸਟਰੀ ਪਲਾਟ ਅਲਾਟਮੈਂਟ ਦਾ ਘੋਟਾਲਾ

‘ਆਪ’ ਨੇ ਉਠਾਇਆ ਪੀਐਸਆਈਈਸੀ ‘ਚ ਅਰਬਾਂ ਰੁਪਏ ਦਾ ਇੰਡਸਟਰੀ ਪਲਾਟ ਅਲਾਟਮੈਂਟ ਦਾ ਘੋਟਾਲਾ

Chandigarh, Hot News of The Day
ਚੰਡੀਗੜ੍ਹ, 10 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਮਾਲ ਸਕੇਲ ਇੰਡਸਟਰੀਅਲ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) 'ਚ ਹੋਏ ਬਹੁ-ਕਰੋੜੀ ਪਲਾਟ ਅਲਾਟਮੈਂਟ ਘੁਟਾਲੇ ਨੂੰ ਜਨਤਕ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਇਸ ਵੱਡੇ ਘਪਲੇ ਨੂੰ ਅੰਦਰੋਂ-ਅੰਦਰੀ ਦਬਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਚੀਮਾ ਨੇ ਇਸ ਪੂਰੇ ਫਰਜੀਵਾੜੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਥੱਲੇ ਸੀਬੀਆਈ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ, ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਸ ਮਹਾ ਘੋਟਾਲੇ ਦੀ ਜਾਂਚ ਇਕ ਮਹੀਨੇ ਦੇ ਅੰਦਰ-ਅੰਦਰ ਸੀਬੀਆਈ ਨੂੰ ਨਾ ਦਿੱਤੀ ਤਾਂ ਆਮ ਆਦਮੀ ਪਾਰਟੀ ਹਾਈਕੋਰਟ ਦਾ ਦਰਵਾਜਾ ਖਟਖਟਾਵੇਗੀ ਅਤੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰੇਗੀ। ਮੰਗਲਵਾਰ ਇੱਥੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਇਸ ਘੁਟਾਲੇ ਸੰਬੰਧੀ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਮੀਡੀਆ ਨੂੰ ਜਾਰੀ ਕੀਤੀ। ਜੋ ਕੈਪਟਨ ਸਰਕਾਰ ਨੇ 4 ਅਪ੍ਰੈਲ 2018 ਨੂੰ ਵਿਜੀਲੈਂਸ ਬਿਊਰੋ ਨੂੰ ਸੌਂਪੀ
ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫੀ ਮੰਗੇ: ਸੁਖਜਿੰਦਰ ਸਿੰਘ ਰੰਧਾਵਾ

ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫੀ ਮੰਗੇ: ਸੁਖਜਿੰਦਰ ਸਿੰਘ ਰੰਧਾਵਾ

Chandigarh, Hot News of The Day
ਚੰਡੀਗੜ•, 10 ਸਤੰਬਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਮੰਤਰੀ ਨੂੰ ਇਸ ਬਦਲੇ ਸਮੁੱਚੇ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਸ ਰੰਧਾਵਾ ਨੇ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੇ ਨਾਮ ਉਤੇ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਏ ਇਤਿਹਾਸ ਦਾ ਕੱਲ• ਕਾਲਾ ਦਿਨ ਸੀ ਜਦੋਂ ਅਕਾਲੀ ਦਲ ਉਤੇ ਪੂਰੀ ਤਰ•ਾਂ ਕਾਬਜ ਬਾਦਲ ਪਰਿਵਾਰ ਦੀ ਨੂੰਹ ਨੇ ਮੋਦੀ ਸਰਕਾਰ ਦੇ 100 ਦਿਨਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਜੰਮੂ ਕਸਮੀਰ ਵਿੱਚ ਧਾਰਾ 370 ਤੇ 35 ਏ ਖਤਮ ਕਰਨ ਨੂੰ ਆਪਣੀ ਸਰਕਾਰ ਦੀ ਪ੍ਰਾਪਤੀ ਦੱਸੀ। ਉਨ•ਾਂ ਕਿਹਾ ਕਿ ਪੰਜਾਬੀਆਂ ਨੂੰ ਤਾਂ ਹੁਣ ਇਹ ਵੀ ਸੱਕ ਹੀ ਨਹੀਂ ਸਗੋਂ ਪੂਰਾ ਯਕੀਨ ਹੀ ਹੋ ਗਿਆ ਹੈ ਕਿ ਹਰਸਿਮਰਤ ਬਾਦਲ ਨੂੰ ਅਕਾਲੀ ਦਲ ਦੇ 1967 ਦੇ ਮੈਨੀਫੈਸਟੋ, ਬਟਾਲਾ ਕਾਨਫਰੰਸ ਅਤੇ 1973 ਦੇ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਉੱਕੀ ਹੀ ਜਾਣਕਾਰੀ ਨਹੀਂ ਹੋਣੀ। ਕਾਂਗਰਸੀ ਆਗੂ ਨੇ ਹ
ਵਿਧਾਇਕ ਨੂੰ ਕੈਬਨਿਟ ਰੈਂਕ ਦੇਣ ‘ਤੇ ਭੜਕੀ ‘ਆਪ’

ਵਿਧਾਇਕ ਨੂੰ ਕੈਬਨਿਟ ਰੈਂਕ ਦੇਣ ‘ਤੇ ਭੜਕੀ ‘ਆਪ’

Breaking News, Chandigarh
ਚੰਡੀਗੜ੍ਹ, 10  ਸਤੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ 6 ਵਿਧਾਇਕਾਂ ਨੂੰ 'ਮੰਤਰੀ ਦੇ ਰੁਤਬੇ' ਨਾਲ ਨਿਵਾਜੇ ਜਾਣ 'ਤੇ ਸਖ਼ਤ ਇਤਰਾਜ਼ ਕਰਦੇ ਹੋਏ ਇਸ ਨੂੰ ਸੰਵਿਧਾਨ ਦੀ ਸਿੱਧੀ ਉਲੰਘਣਾ ਅਤੇ ਖ਼ਜ਼ਾਨੇ ਦੀ ਫ਼ਜ਼ੂਲ ਦੀ ਲੁੱਟ ਦੱਸਿਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀ ਭਗਵੰਤ ਮਾਨ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਲਈ ਟੈਂਕੀਆਂ 'ਤੇ ਚੜ੍ਹੇ ਬੈਠੇ ਹਨ। ਆਂਗਣਵਾੜੀ ਕੇਂਦਰਾਂ 'ਚ ਦਲਿਤਾਂ-ਗ਼ਰੀਬਾਂ ਦੇ ਬੱਚਿਆਂ ਨੂੰ 2 ਮਹੀਨਿਆਂ ਤੋਂ ਦਲ਼ੀਆ-ਰੋਟੀ ਨਸੀਬ ਨਹੀਂ ਹੋ ਰਿਹਾ, ਬਜ਼ੁਰਗ, ਵਿਧਵਾਵਾਂ ਤੇ ਅੰਗਹੀਣ 2500 ਰੁਪਏ ਪੈਨਸ਼ਨ ਅਤੇ ਯੋਗ ਨੌਜਵਾਨ ਰੁਜ਼ਗਾਰ ਭੱਤੇ ਨੂੰ ਤਰਸ ਰਹੇ ਹਨ। ਮਨਰੇਗਾ ਮਜ਼ਦੂਰਾਂ ਨੂੰ ਲੰਬੇ ਸਮੇਂ ਤੋਂ ਦਿਹਾੜੀ ਨਹੀਂ ਦਿੱਤੀ ਜਾ ਰਹੀ।ਗ਼ਰੀਬ ਲੋਕ ਪੱਕੇ ਘਰਾਂ ਲਈ ਅਰਜ਼ੀਆਂ ਚੁੱਕੀ ਭਟਕ ਰਹੇ ਹਨ। ਖੇਤੀ ਤੇ ਕਿਸਾਨੀ ਕਰਜ਼ਿਆਂ ਦਾ ਸੰਕਟ ਹੋਰ ਡੂੰਘਾ ਹੋ ਰਿਹਾ ਹੈ। ਅਜਿਹੇ ਹਾਲਤ 'ਚ ਸਰਕਾਰ ਕੋਲ ਇੱਕੋ ਜਵਾਬ ਰਹਿੰਦਾ ਹੈ ਕਿ ਖਜ਼ਾਨਾ ਖ਼ਾਲੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੇ ਦਫ਼ਤਰ
15 ਸਾਲਾਂ ਮਗਰੋਂ ਖਰੀਦੀ ਟਿਕਟ ’ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ

15 ਸਾਲਾਂ ਮਗਰੋਂ ਖਰੀਦੀ ਟਿਕਟ ’ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ

Chandigarh, Hot News of The Day
ਚੰਡੀਗੜ, 10 ਸਤੰਬਰ        ‘ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘ ’ਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ।         ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ’ਚੋਂ ਇਕ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੇ ਪਟਿਆਲਾ ਵਾਸੀ ਅਵਤਾਰ ਸਿੰਘ ਨੇ ਕਿਹਾ ਕਿ ਜ਼ਿੰਦਗੀ ਵਿੱਚ ਐਨਾਂ ਵੱਡਾ ਇਨਾਮ ਜਿੱਤਣ ਬਾਰੇ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਪਰ ਰਾਖੀ ਬੰਪਰ ਨੇ ਇਸ ਨੂੰ ਸੱਚ ਕਰ ਦਿਖਾਇਆ ਹੈ। ਉਨਾਂ ਦੱਸਿਆ ਕਿ ਉਨਾਂ ਨੇ ਤਕਰੀਬਨ 15 ਸਾਲਾਂ ਬਾਅਦ ਅਣਮੰਨੇ ਮਨ ਨਾਲ ਇਸ ਵਾਰ ਲਾਟਰੀ ਦੀ ਟਿਕਟ ਖਰੀਦੀ ਸੀ ਕਿਉਂਕਿ ਇਸ ਤੋਂ ਪਹਿਲਾਂ ਉਨਾਂ ਨੂੰ ਕਦੇ ਵੀ ਇਨਾਮ ਨਹੀਂ ਨਿਕਲਿਆ ਸੀ।         ਦੱਸਣਯੋਗ ਹੈ ਕਿ ਰਾਖੀ ਬੰਪਰ ਦਾ ਡੇਢ ਕਰੋੜ ਰੁਪਏ ਦਾ ਇਕ ਪਹਿਲਾ ਇਨਾਮ ਜ਼ੀਰਕਪੁਰ ਵਾਸੀ ਹਰਭਗਵਾਨ ਗਿਰ ਦਾ ਨਿਕਲਿਆ ਸੀ, ਜੋ ਮੂਲ ਰੂਪ ’ਚ ਪਟਿਆਲਾ ਜ਼ਿਲੇ ਦੇ ਪਿੰਡ ਬਹਾਦਰਪੁਰ ਫਕੀਰਾਂ ਦਾ ਰਹਿਣ ਵਾਲਾ ਹੈ।         ਖੁਸ਼ਨਸੀਬ ਜੇਤੂ ਅਵਤਾਰ ਸਿੰਘ ਨੇ ਇਨਾਮੀ ਰਾਸ਼ੀ ਲਈ ਮੰਗਲਵਾਰ ਨੂੰ ਇ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ’ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ’ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

Chandigarh, General News
ਚੰਡੀਗੜ, 10 ਸਤੰਬਰ :  ਫਿਰੋਜਪੁਰ ਜ਼ਿਲੇ ਦੇ ਪਿੰਡ ਸ਼ੇਰਖਾਂ ’ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲੇ ਦੇ ਪਿੰਡ ਸ਼ੇਰਖਾਂ ’ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ 17 ਸਤੰਬਰ  2019 ਨੂੰ ਰਿਪੋਰਟ ਤਲਬ ਕੀਤੀ ਹੈ।
ਐਗਰੀਗੇਟਰ ਕੰਪਨੀਆਂ ਰਾਹੀਂ ਆਨਲਾਈਨ ਭੋਜਨ ਸਪਲਾਈ ਕਰਨ ਵਾਲੇ ਸਾਰੇ ਭੋਜਨ ਵਪਾਰ ਆਪਰੇਟਰਜ਼ (ਐਫ.ਬੀ.ਓ) 31 ਅਕਤੂਬਰ ਤੱਕ ਸਵੱਛਤਾ ਰੇਟਿੰਗ ਯਕੀਨੀ ਬਣਾਉਣ: ਸੀ.ਐਫ.ਡੀ.ਏ.

ਐਗਰੀਗੇਟਰ ਕੰਪਨੀਆਂ ਰਾਹੀਂ ਆਨਲਾਈਨ ਭੋਜਨ ਸਪਲਾਈ ਕਰਨ ਵਾਲੇ ਸਾਰੇ ਭੋਜਨ ਵਪਾਰ ਆਪਰੇਟਰਜ਼ (ਐਫ.ਬੀ.ਓ) 31 ਅਕਤੂਬਰ ਤੱਕ ਸਵੱਛਤਾ ਰੇਟਿੰਗ ਯਕੀਨੀ ਬਣਾਉਣ: ਸੀ.ਐਫ.ਡੀ.ਏ.

Chandigarh, General News
ਚੰਡੀਗੜ, 10 ਸਤੰਬਰ:         ਸੂਬੇ ਵਿੱਚ  ਸਾਫ-ਸੁਥਰੇ ਢੰਗ ਨਾਲ ਤਿਆਰ ਕੀਤੇ ਭੋਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਗਰੀਗੇਟਰ ਕੰਪਨੀਆਂ ਰਾਹੀਂ ਆਨਲਾਈਨ ਭੋਜਨ ਸਪਲਾਈ ਕਰਨ ਵਾਲੇ ਸਾਰੇ ਐਫ.ਬੀ.ਓਜ਼ ਨੂੰ 31 ਅਕਤੂਬਰ, 2019 ਤੱਕ ਆਪਣੀਆਂ ਸਬੰਧਤ ਇਕਾਈਆਂ ਦੀ ਸਵੱਛਤਾ ਰੇਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਜਿਹਾ ਨਾ ਕਰਨ ਦੀ ਸਥਿਤੀ ਵਿੱਚ ਸਬੰਧਤ ਕੰਪਨੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।         ਉਨਾਂ ਦੱਸਿਆ ਕਿ ਇਕਾਈ(ਅਸਟੈਬਲਿਸ਼ਮੈਂਟ) ਦੀ ਸਵੱਛਤਾ ਦੀ ਰੇਟਿੰਗ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ(ਐਫਐਸਐਸਏਆਈ)ਵਲੋਂ ਸੂਚੀਬੱਧ ਕੀਤੀਆਂ 23 ਕੰਪਨੀਆਂ ਵਿਚੋਂ ਕਿਸੇ ਵੀ ਕੰਪਨੀਆਂ ਤੋਂ ਮੁਕੰਮਲ ਕਰਵਾਈ ਜਾ ਸਕਦੀ ਹੈ।         ਇਸ ਤੋਂ ਪਹਿਲਾਂ ਮਈ ਮਹੀਨੇ ਵਿੱਚ ਪੰਜਾਬ ‘ਚ ਆਨਲਾਈਨ ਭੋਜਨ ਸਪਲਾਈ ਕਰਨ ਵਾਲੀਆਂ ਐਗਰੀਗੇਟਰ ਕੰਪਨੀਆਂ ਜਿਵੇਂ ਜ਼ੋਮੈਟੋ, ਸਵੀਗੀ, ਊਬਰ ਈਟਸ ਅਤੇ ਫੂਡ  ਪੈਂਡਾ ਆਦਿ ਨੂੰ ਕਿਹਾ ਗਿਆ ਸੀ ਕਿ ਉਹ ਆਪਣੇ ਸਬੰਧਤ ਐਫ