best platform for news and views

Day: September 12, 2019

ਭਿੱਖੀਵਿੰਡ ਤਹਿਸੀਲ ਦਫ਼ਤਰ ਦੂਸਰੀ ਜਗ੍ਹਾ ਲੈ ਜਾਣ ਖ਼ਿਲਾਫ਼ ਧਰਨਾ ਅਜ

ਭਿੱਖੀਵਿੰਡ ਤਹਿਸੀਲ ਦਫ਼ਤਰ ਦੂਸਰੀ ਜਗ੍ਹਾ ਲੈ ਜਾਣ ਖ਼ਿਲਾਫ਼ ਧਰਨਾ ਅਜ

Hot News of The Day, Tarantaran
ਪੰਜਾਬ ਸਰਕਾਰ ਵੱਲੋਂ ਭਿੱਖੀਵਿੰਡ ਸਬ ਡਵੀਜ਼ਨ ਨੂੰ ਤਹਿਸੀਲ ਦਾ ਦਰਜਾ ਦੇ ਕੇ ਮੁੜ ਐਸ ਡੀ ਅੈਮ ਦਾ ਦਫ਼ਤਰ ਵਲਟੋਹਾ ਵਿਖੇ ਲੈ ਜਾਣ ਦੇ ਖਿਲਾਫ਼ ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ ਵੱਖ ਪਿੰਡਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਅੱਜ ਭਿੱਖੀਵਿੰਡ ਚੌਕ ਵਿਖੇ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ ! ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ  ਸਾਬਕਾ ਐੱਸ ਪੀ ਕੇਹਰ ਸਿੰਘ ਮੁਗਲਚੱਕ ,ਕਾਮਰੇਡ ਮਾਸਟਰ ਦਲਜੀਤ ਸਿੰਘ ਦਿਆਲਪੁਰਾ ਨੇ ਆਖਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਲੋਕ ਪਹਿਲਾ ਹੀ ਦੁਖੀ ਹਨ , ਕਿਉਂਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਸਗੋਂ ਅਖ਼ਬਾਰਾਂ ਵਿੱਚ ਬਿਆਨਬਾਜ਼ੀ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ! ਉਹਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭਿੱਖੀਵਿੰਡ ਤਹਿਸੀਲ ਤੇ ਐਸਡੀਐਮ ਦੇ ਦਫ਼ਤਰ ਨੂੰ ਕਿਸੇ ਵੀ ਕੀਮਤ ਤੇ ਦੂਸਰੀ ਜਗ੍ਹਾ ਤੇ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ ,ਚਾਹੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ (ਪੰਜਾਬ ) ਵਿੱਚ ਵੀ ਜਾਣਾ ਪਵੇ ! ਇ
ਪੰਜਾਬ ਸਰਕਾਰ ਨੇ ਜਾਇਦਾਦਾਂ ਦੀ ਈ-ਨੀਲਾਮੀ ਤੋਂ 54.51 ਕਰੋੜ ਰੁਪਏ ਕਮਾਏ

ਪੰਜਾਬ ਸਰਕਾਰ ਨੇ ਜਾਇਦਾਦਾਂ ਦੀ ਈ-ਨੀਲਾਮੀ ਤੋਂ 54.51 ਕਰੋੜ ਰੁਪਏ ਕਮਾਏ

Chandigarh, Latest News
ਚੰਡੀਗੜ, 12 ਸਤੰਬਰ: ਪੁੱਡਾ ਅਤੇ ਹੋਰ ਵਿਸ਼ੇਸ਼ ਵਿਕਾਸ ਅਥਾਰਟੀਆਂ ਜਿਵੇਂ ਗਮਾਡਾ, ਪੀ.ਡੀ.ਏ., ਜੇ.ਡੀ.ਏ., ਗਲਾਡਾ, ਏ.ਡੀ.ਏ. ਅਤੇ ਬੀ.ਡੀ.ਏ. ਨੇ ਆਈ.ਟੀ. ਉਦਯੋਗਿਕ ਪਲਾਟਾਂ ਅਤੇ ਵਪਾਰਕ ਜਾਇਦਾਦਾਂ ਦੀ ਨਿਲਾਮੀ ਤੋਂ 54.51 ਕਰੋੜ ਰੁਪਏ ਕਮਾਏ ਹਨ। ਜਿਹਨਾਂ ਜਾਇਦਾਦਾਂ ਦੀ ਨਿਲਾਮੀ ਕੀਤੀ ਗਈ, ਉਹਨਾਂ ਵਿੱਚ ਸੂਬੇ ਭਰ ਵਿੱਚ ਸਥਿਤ ਮਲਟੀਯੂਜ਼ ਸਾਈਟ, ਐਸ.ਸੀ.ਓਜ਼., ਐਸ.ਸੀ.ਐਫਜ਼., ਬੂਥ, ਦੁਕਾਨਾਂ, ਦੋ ਮੰਜ਼ਿਲਾ ਦੁਕਾਨਾਂ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ। ਇਹ ਈ-ਨਿਲਾਮੀ 01 ਸਤੰਬਰ 2019 ਤੋਂ ਸ਼ੁਰੂ ਹੋਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਆਈ.ਟੀ. ਸਿਟੀ ਵਿਖੇ ਸਥਿਤ ਆਈ.ਟੀ. ਉਦਯੋਗਿਕ ਪਲਾਟਾਂ ਦੇ ਨਾਲ-ਨਾਲ ਐਸ.ਏ.ਐਸ. ਨਗਰ ਦੇ ਵੱਖ-ਵੱਖ ਸੈਕਟਰਾਂ ਵਿੱਚ ਸਥਿਤ ਐਸ.ਸੀ.ਓਜ਼. ਅਤੇ ਰਿਹਾਇਸ਼ੀ ਪਲਾਟਾਂ ਦੀ  ਸਫਲਤਾਪੂਰਵਕ ਨਿਲਾਮੀ ਕੀਤੀ ਗਈ। ਇਹਨਾਂ ਜਾਇਦਾਦਾਂ ਦੀ ਨਿਲਾਮੀ ਤੋਂ ਗਮਾਡਾ ਨੂੰ 24.89 ਕਰੋੜ ਰੁਪਏ ਦੀ ਕਮਾਈ ਹੋਈ। ਉਹਨਾਂ ਅੱਗੇ ਦੱਸਿਆ ਕਿ ਪੁੱਡਾ ਨੇ ਵੱਖ ਵੱਖ ਥਾਵਾਂ ’ਤੇ ਖਾਲੀ ਪਈਆਂ ਸਰਕਾਰੀ ਜ਼ਮੀਨਾਂ ਦੀ
ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ’ਚੋਂ ਦੂਜਾ ਸਥਾਨ 

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ’ਚੋਂ ਦੂਜਾ ਸਥਾਨ 

Chandigarh, Latest News
ਚੰਡੀਗੜ, 12 ਸਤੰਬਰ: ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ ਕੀਤਾ ਗਿਆ। ਵਪਾਰ ਅਤੇ ਸਨਅਤ ਲਈ ਉਸਾਰੂ ਮਾਹੌਲ ਸਿਰਜਣ ਸਬੰਧੀ ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਵਧੀਕ ਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਪੰਜਾਬ ਪੂਰੀ ਤਰਾਂ ਵਚਨਬੱਧ ਹੈ। ਉਨਾਂ ਅੱਗੇ ਕਿਹਾ ਕਿ ਸੂਬੇ ਨੇ ਬੀਤੇ ਦੋ ਸਾਲਾਂ ਵਿੱਚ 50,000 ਕਰੋੜ ਤੋਂ ਵੱਧ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਪੰਜਾਬ ਵਿੱਚ ਉਦਯੋਗਾਂ ਦੀ ਮੁੜ ਸੁਰਜੀਤੀ ਹੋਈ ਹੈ। ਬੋਰਡ ਮੀਟਿੰਗ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਨੂੰ ਦਰਪੇਸ਼ ਵੱਖ ਵੱਖ ਮੁਸ਼ਕਿਲਾਂ ਸਬੰਧੀ ਮੁੱਦੇ ਉਠਾਏ ਅਤੇ ਕੇਂਦਰੀ ਮੰਤਰੀ ਨੂੰ ਇਨਾਂ ਮੁੱਦਿਆਂ ਦੇ ਜਲਦੀ ਹੱਲ ਲਈ ਬੇਨਤੀ ਕੀਤੀ। ਇਸ ਮਾਮਲੇ ਵਿੱਚ ਕੇਂਦਰੀ ਮੰਤਰ
ਹਰਸਿਮਰਤ ਕੌਰ ਬਾਦਲ ਰਾਜਨੀਤੀ ਕਰਨ ਦੀ ਬਜਾਏ ਮੋਦੀ ਸਰਕਾਰ ਤੋਂ 550ਵੇਂ ਪ੍ਰਕਾਸ਼ ਪੁਰਬ ਲਈ ਪ੍ਰਾਜੈਕਟ ਜਾਂ ਫੰਡ ਮਨਜ਼ੂਰ ਕਰਵਾਏ: ਵਿਜੇ ਇੰਦਰ ਸਿੰਗਲਾ

ਹਰਸਿਮਰਤ ਕੌਰ ਬਾਦਲ ਰਾਜਨੀਤੀ ਕਰਨ ਦੀ ਬਜਾਏ ਮੋਦੀ ਸਰਕਾਰ ਤੋਂ 550ਵੇਂ ਪ੍ਰਕਾਸ਼ ਪੁਰਬ ਲਈ ਪ੍ਰਾਜੈਕਟ ਜਾਂ ਫੰਡ ਮਨਜ਼ੂਰ ਕਰਵਾਏ: ਵਿਜੇ ਇੰਦਰ ਸਿੰਗਲਾ

Breaking News, Chandigarh
ਚੰਡੀਗੜ•, 12 ਸਤੰਬਰ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਨਿੰਦਾ ਕਰਦਿਆਂ ਬਤੌਰ ਕੇਂਦਰੀ ਮੰਤਰੀ ਇਸ ਇਤਿਹਾਸਕ ਦਿਹਾੜੇ ਲਈ ਭਾਰਤ ਸਰਕਾਰ ਕੋਲੋਂ ਕੋਈ ਪ੍ਰਾਜੈਕਟ ਜਾਂ ਫੰਡ ਨਾ ਲਿਆਉਣ ਲਈ ਨਾਕਾਮ ਰਹਿਣ ਕਰਕੇ ਸਮੁੱਚੇ ਪੰਜਾਬੀਆਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਜੇ ਉਹ ਸੱਚੇ ਦਿੱਲੋਂ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ ਤਾਂ ਬਿਆਨਬਾਜ਼ੀ ਕਰਨ ਦੀ ਬਜਾਏ ਮੋਦੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਲੋੜੀਂਦੇ ਫੰਡ ਜਾਰੀ ਕਰਵਾਉਣ ਲਈ ਆਪਣਾ ਮੂੰਹ ਖੋਲ•ਣ ਜਿੱਥੇ ਉਨ•ਾਂ ਪੰਜਾਬ ਦੇ ਹਿੱਤਾਂ ਦੀ ਤਿਲਾਂਜਲੀ ਦਿੰਦਿਆਂ ਆਪਣੇ ਮੂੰਹ ਨੂੰ ਜਿੰਦਾ ਲਾਇਆ ਹੋਇਆ ਹੈ। ਉਨ•ਾਂ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਸਰਕਾਰ ਮੂਹਰੇ ਤਾਂ ਪੰਜਾਬ ਲਈ ਕੁੱਝ ਮੰਗਣ ਲਈ ਜ਼ੁਬਾਨ ਨਹੀਂ ਖੋਲ•ਦਾ ਅਤੇ ਇੱਥੇ ਇਨ•ਾਂ ਦੇ ਆਗੂ
ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Chandigarh, Latest News
ਚੰਡੀਗੜ੍ਹ, 12 ਸਤੰਬਰ:           ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੌਰਾ ਕੀਤਾ। ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ।           ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇਬੀਐਸ ਸਿੱਧੂ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਨਾਲ ਹੋਏ ਕੁੱਲ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਕਾਰਜਾਂ ਅਤੇ ਆਫਤ ਪ੍ਰਬੰਧਨ ਸਬੰਧੀ ਚੁੱਕੇ ਕਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਹੜ੍ਹਾਂ ਤੋਂ ਬਾਅਦ ਪੀੜਤ ਲੋਕਾਂ ਲਈ ਕੀਤੇ ਜਾ ਰਹੇ ਪੰਜਾਬ ਸਰਕਾਰ ਦੇ ਕੰਮਾਂ ਬਾਰੇ ਵੀ ਕੇਂਦਰੀ ਟੀਮ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਕੁੱਲ 1219.23 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਨਾਲ ਲੱਗਦੇ ਜ਼ਿਲ੍ਹਿ
ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Chandigarh, Latest News
ਚੰਡੀਗੜ, 12 ਸਤੰਬਰ:                 ਸ੍ਰੀ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮੁਨੀਸ਼ ਤਿਵਾੜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਉਨਾਂ ਦੇ ਰਿਸ਼ਤੇਦਾਰ, ਦੋਸਤ, ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। ਅੱਜ ਇੱਥੇ ਉਦਯੋਗ ਭਵਨ ਵਿਖੇ ਵਿਖੇ ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਪਵਨ ਦੀਵਾਨ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਤੌਰ ਚੇਅਰਮੈਨ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਸਮਰੱਥਾ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਅਜੋਕੇ ਬੇਰੁਜਗਾਰੀ ਦੌਰ ’ਚ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸੂਖਮ, ਛੋਟੇ, ਦਰਮਿਆਨੇ ਅਤੇ ਵੱਡੇ ਉਦਯੋਗ ਸਥਾਪਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਸੂਬਾ ਸਰਕਾਰ ਪਹਿਲਾਂ
ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ : ਤਿ੍ਰਪਤ ਬਾਜਵਾ

ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ : ਤਿ੍ਰਪਤ ਬਾਜਵਾ

Breaking News, Chandigarh
ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮਨਰੇਗਾ ਕਿਰਤੀਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ।ਅੱਜ ਇੱਥੋਂ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਦੇਣ ਵਿੱਚ ਦੇਰੀ ਭਾਰਤ ਸਰਕਾਰ ਦੇ ਪੱਧਰ ’ਤੇ ਹੋਈ ਹੈ ਅਤੇ ਉਨ੍ਹਾਂ ਨੇ ਅੱਜ ਹੀ 116 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ ਸਪੱਸ਼ਟ ਕੀਤਾ ਕਿ ਮਨਰੇਗਾ ਸਕੀਮ ਵਿੱਚ ਪੂਰੀ ਦੇਣਦਾਰੀ ਭਾਰਤ ਸਰਕਾਰ ਦੀ ਬਣਦੀ ਹੈ।ਮਨਰੇਗਾ ਮਜ਼ਦੂਰਾਂ ਦੇ ਪੈਸੇ ਦੇਣ ਵਿੱਚ ਦੇਰੀ ਕੇਂਦਰ ਸਰਕਾਰ ਦੇ ਪੱਧਰ ’ਤੇ ਹੋਈ ਹੈ ਕਿਉਂ ਕਿ ਕੇਂਦਰ ਵੱਲੋਂ ਹੀ ਲਾਭਪਾਤਰੀਆਂ ਦੇ ਖਾਤੇ ਵਿੱਚ ਪੈਸੇ ਸਿੱਧੇ ਟਰਾਂਸਫਰ ਕੀਤੇ ਜਾਂਦੇ ਹਨ।ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਕੋਲ ਇਹ ਮੁੱਦਾ ਰੋਜ਼ਾਨਾ ਉਠਾਇਆ ਜਾ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਦੇਰੀ ਦੇ ਇਲੈਕਟ੍ਰਾਨਿਕ ਫੰਡ ਮੈਨੇਜਮੈਂਟ ਸਿਸਟਮ ’ਤੇ ਮਨਰੇਗਾ ਕਾਮਿਆਂ ਦੀਆਂ ਉਜਰਤਾਂ ਸਬੰਧੀ ਜਾਣਕਾਰੀ ਨਿਯਮਤ ਆਧਾਰ ’ਤੇ ਅਪਡੇਟ ਕਰ ਰਹੀ ਹੈ।
ਧਨੇਰ ਦੀ ਸਜਾ-ਮੁਆਫ਼ੀ ਲਈ ਮੁੱਖ ਮੰਤਰੀ ਅਤੇ ਰਾਜਪਾਲ ਤੁਰੰਤ ਲੋੜੀਂਦੇ ਕਦਮ ਉਠਾਉਣ-ਆਪ

ਧਨੇਰ ਦੀ ਸਜਾ-ਮੁਆਫ਼ੀ ਲਈ ਮੁੱਖ ਮੰਤਰੀ ਅਤੇ ਰਾਜਪਾਲ ਤੁਰੰਤ ਲੋੜੀਂਦੇ ਕਦਮ ਉਠਾਉਣ-ਆਪ

Breaking News, Chandigarh
ਚੰਡੀਗੜ੍ਹ, 12 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ-ਜਥੇਬੰਦੀਆਂ ਦੀ ਜ਼ੋਰਦਾਰ ਮੰਗ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜਾ-ਮੁਆਫ਼ੀ ਦੀ ਜ਼ੋਰਦਾਰ ਵਕਾਲਤ ਕਰ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪਾਰਟੀ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜਾ ਮੁਆਫ਼ੀ ਲਈ ਕਿਰਨਜੀਤ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਾਹਲ ਕਲਾਂ ਅਤੇ ਸੂਬਾ ਪੱਧਰੀ ਸੰਘਰਸ਼ ਕਮੇਟੀ ਦਾ ਪੂਰਨ ਸਮਰਥਨ ਕਰਦੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਹ ਇਸ ਮਾਮਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਨਾਲ ਲਗਾਤਾਰ ਸੰਪਰਕ 'ਚ ਹਨ, ਜਦਕਿ ਇਸ ਤੋਂ ਪਹਿਲਾਂ ਉਹ (ਚੀਮਾ) ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਵ ਦੇ ਜਸ਼ਨ ਮਨਾਉਣ ਸਬੰਧੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਵ ਦੇ ਜਸ਼ਨ ਮਨਾਉਣ ਸਬੰਧੀ

Breaking News, Chandigarh
ਚੰਡੀਗੜ੍ਹ, 12 ਸਤੰਬਰ:           ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਦੇ ਜਸ਼ਨ ਮਨਾਉਣ ਸਬੰਧੀ, ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ (ਡਬਲਯੂ.ਐਸ.ਐਸ.ਡੀ.) ਨੂੰ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੇ ਲੱਖਾਂ ਯਾਤਰੂਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ, ਸਾਫ-ਸਫਾਈ ਕਾਇਮ ਰੱਖਣ, ਸਫਾਈ ਦਾ ਪ੍ਰਬੰਧ ਕਰਨ ਅਤੇ ਕੂੜੇ ਦਾ ਪ੍ਰਬੰਧਨ ਕਰਨ ਤੋਂ ਇਲਾਵਾ ਸਮੁੱਚੇ ਪ੍ਰੋਗਰਾਮ ਨੂੰ ਖੁੱਲੇ ਵਿਚ ਸ਼ੌਂਚ ਰਹਿਤ ਕਰਵਾਉਣ ਦਾ ਮਹੱਤਵਪੂਰਨ ਕਾਰਜ ਸੌਂਪਿਆ ਗਿਆ ਹੈ। ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ, ਸ੍ਰੀਮਤੀ ਰਜੀਆ ਸੁਲਤਾਨਾ ਨੇ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਇਨ੍ਹਾਂ ਵੱਖ ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸੁਲਤਾਨਪੁਰ ਲੋਧੀ ਵਿਖੇ ਨੇਪਰੇ ਚਾੜ੍ਹੇ ਜਾਣ ਵਾਲੇ ਇਨ੍ਹਾਂ ਸਮੂਹ ਪ੍ਰੋਜੈਕਟਾਂ ‘ਤੇ ਕੁੱਲ 13.65 ਕਰੋੜ ਰੁਪਏ ਖਰਚੇ ਜਾਣਗੇ।           ਇਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਰਜੀਆ ਸੁਲਤਾਨਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਨੂੰ 500 ਏਕੜ ਦੇ ਖੇਤਰ ਵਿੱਚ ਫੈਲੀਆਂ 8 ਪਾਰਕਿੰਗ ਸਾਈਟਾ