best platform for news and views

Day: September 14, 2019

ਭਿੱਖੀਵਿੰਡ ਬੰਦ ਨੂੰ ਪੂਰਨ ਸਹਿਯੋਗ ਦੇਣ ‘ਤੇ ਦੁਕਾਨਦਾਰਾਂ ਤੇ ਸਿਆਸੀ ਆਗੂਆਂ ਦਾ ਧੰਨਵਾਦ ਕੀਤਾ

ਭਿੱਖੀਵਿੰਡ ਬੰਦ ਨੂੰ ਪੂਰਨ ਸਹਿਯੋਗ ਦੇਣ ‘ਤੇ ਦੁਕਾਨਦਾਰਾਂ ਤੇ ਸਿਆਸੀ ਆਗੂਆਂ ਦਾ ਧੰਨਵਾਦ ਕੀਤਾ

Latest News, Tarantaran
ਭਿੱਖੀਵਿੰਡ 14 ਸਤੰਬਰ (ਜਗਮੀਤ ਸਿੰਘ )-ਐਸ.ਡੀ.ਐਮ ਦਫਤਰ ਭਿੱਖੀਵਿੰਡ ਨੂੰ ਵਲਟੋਹਾ ਲੈ ਜਾਣ ਦੇ ਖਿਲਾਫ ਕਰਨਲ ਜੀ.ਐਸ. ਸੰੰਧੂ, ਐਸ.ਪੀ ਕੇਹਰ ਸਿੰਘ ਮੁਗਲਚੱਕ, ਕਾਮਰੇਡ ਦਲਜੀਤ ਸਿੰਘ ਦਿਆਲਪੁਰਾ ਆਦਿ ਆਗੂਆਂ ਦੀ ਅਗਵਾਈ ਹੇਠ ਐਕਸ਼ਨ ਕਮੇਟੀ ਵੱਲੋਂ ਵਿੱਢੇ ਗਏ ਸ਼ੰਘਰਸ਼ ਤਹਿਤ ਬੀਤੇ 13 ਸਤੰਬਰ ਨੂੰ ਭਿੱਖੀਵਿੰਡ ਸ਼ਹਿਰ ਨੂੰ ਪੂਰਨ ਬੰਦ ਦੇ ਕੀਤੇ ਐਲਾਨ ਤਹਿਤ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਰੇਹੜੀ ਵਾਲਿਆਂ, ਸ਼ਹਿਰ ਵਾਸੀਆਂ ਵੱਲੋਂ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਭਿੱਖੀਵਿੰਡ ਚੌਕ ਵਿਚ ਧਰਨਾ ਦਿੱਤਾ ਗਿਆ। ਭਿੱਖੀਵਿੰਡ ਬੰਦ ਦੌਰਾਨ ਸ਼ੰਘਰਸ਼ ਕਰ ਰਹੇ ਸ਼ਹਿਰ ਵਾਸੀਆਂ ਕੋਲ ਪਹੰੁਚੇਂ ਐਸ.ਡੀ.ਐਮ ਪੱਟੀ ਨਵਰਾਜ ਸਿੰਘ ਵੱਲੋਂ ਭਿੱਖੀਵਿੰਡ ਦਫਤਰ ਵਿਚ ਬੈਠਣ ਦਾ ਭਰੋਸਾ ਦਿੱਤਾ ਗਿਆ। ਐਕਸ਼ਨ ਕਮੇਟੀ ਆਗੂ ਐਸ.ਪੀ ਕੇਹਰ ਸਿੰਘ ਮੁਗਲਚੱਕ, ਕਰਨਲ ਜੀ.ਐਸ ਸੰਧੂ, ਕਾਮਰੇਡ ਦਲਜੀਤ ਸਿੰਘ ਦਿਆਲਪੁਰਾ ਨੇ ਭਿੱਖੀਵਿੰਡ ਬੰਦ ਦੌਰਾਨ ਸਹਿਯੋਗ ਦੇ ਕੇ ਸ਼ੰਘਰਸ਼ ਨੂੰ ਅਮਲੀ ਜਾਮਾ ਪਹਿਨਾਉਣ ‘ਤੇ ਸਮੂਹ ਦੁਕਾਨਦਾਰਾਂ, ਰੇਹੜੀ ਵਾਲਿਆਂ, ਸ਼ਹਿਰ ਵਾਸੀਆਂ, ਸਮਾਜਸੇਵੀ ਸਖਸੀਅਤਾਂ, ਇਲਾਕੇ ਦੇ ਮੋਹਤਬਾਰ ਵਿਅਕਤੀਆਂ ਤੇ ਵੱਖ-ਵੱਖ ਸਿਆਸੀ ਪ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ

Chandigarh, Latest News
ਚੰਡੀਗੜ, 14 ਸਤੰਬਰ : ਅਦਾਲਤਾਂ ਵਿੱਚ ਲੰਬਿਤ ਪਏ ਮਾਮਲਿਆਂ ਜਾਂ ਉਹ ਮਾਮਲੇ ਜੋ ਮੁਕੱਦਮੇਬਾਜ਼ੀ ਅਧੀਨ ਹਨ, ਨੂੰ ਨਿਪਟਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਕਾਨੂੰਨੀ ਸੇੇਵਾਵਾਂ ਅਥਾਰਟੀ (ਪੀ.ਐਸ.ਐਲ.ਐਸ.ਏ.) ਦੀ ਸਰਪ੍ਰਸਤੀ ਹੇਠ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਦੌਰਾਨ ਸੂਬੇ ਭਰ ਵਿੱਚ ਕੁੱਲ 271 ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਕੁੱਲ 22,040 ਕੇਸ ਆਪਸੀ ਸਲਾਹ ਸਮਝੌਤੇ ਨਾਲ ਨਿਪਟਾਏ ਗਏ ਅਤੇ 688,38,27,987 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏੇ।  ਇਸ ਲੋਕ ਅਦਾਲਤ ਤੋਂ ਵਧੀਆ ਨਤੀਜੇ ਪ੍ਰਾਪਤ ਕਰਨ ਦੇ ਮੰਤਵ ਨਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਵੱਲੋਂ ਸਮੂਹ ਬੈਂਚਾਂ ਦਾ ਨਿੱਜੀ ਤੌਰ ਤੇ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇੱਕ ਬੁਲਾਰੇ ਨੇ ਦਿੱਤੀ। ਉਨਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ਨੂੰ ਸੂਬੇ ਭਰ ’ਚੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ। ਬੁਲਾਰੇ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ
ਕੈਪਟਨ ਅਮਰਿੰਦਰ ਸਿੰਘ ਵੱਲੋਂ ਉੜੀਸਾ ਦੇ ਮੁੱਖ ਮੰਤਰੀ ਨੂੰ ਪਹਿਲੇ ਸਿੱਖ ਗੁਰੂ ਸਾਹਿਬ ਜੀ ਨਾਲ ਸਬੰਧਤ ਮੰਗੂ ਮੱਟ ਢਾਹੁਣ ਦਾ ਫੈਸਲਾ ਵਾਪਸ ਲੈਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੜੀਸਾ ਦੇ ਮੁੱਖ ਮੰਤਰੀ ਨੂੰ ਪਹਿਲੇ ਸਿੱਖ ਗੁਰੂ ਸਾਹਿਬ ਜੀ ਨਾਲ ਸਬੰਧਤ ਮੰਗੂ ਮੱਟ ਢਾਹੁਣ ਦਾ ਫੈਸਲਾ ਵਾਪਸ ਲੈਣ ਦੀ ਅਪੀਲ

Chandigarh, Latest News
ਚੰਡੀਗੜ, 14 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੜੀਸਾ ਦੇ ਆਪਣੇ ਹਮਰੁਤਬਾ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਟ ਢਾਹੁਣ ਬਾਰੇ ਉਨਾਂ ਦੀ ਸਰਕਾਰ ਦੇ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੱਟ ਨੂੰ ਢਾਹੁਣ ਦੇ ਕਦਮ ਨੂੰ ਮੰਦਭਾਗਾ ਦੱਸਿਆ ਜਿਸ ਦੀ ਸਿੱਖ ਭਾਈਚਾਰੇ ਲਈ ਸਦੀਆਂ ਪੁਰਾਣੀ ਮਹੱਤਤਾ ਹੈ ਕਿਉਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਮੰਦਰ ਗਏ ਸਨ ਜਿੱਥੇ ਆਪ ਜੀ ਨੇ ਪਰਮਾਤਮਾ ਇਕ ਹੈ ਦਾ ਵਿਸ਼ਵ-ਵਿਆਪੀ ਸੰਦੇਸ਼ ਦਿੱਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਜਾਣ ਕੇ ਡੂੰਘੀ ਠੇਸ ਪਹੁੰਚੀ ਹੈ ਕਿ ਜਦੋਂ ਪੂਰਾ ਵਿਸ਼ਵ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਵਿੱਚ ਜੁਟਿਆ ਹੋਇਆ ਤਾਂ ਉਸ ਵੇਲੇ ਉੜੀਸਾ ਸਰਕਾਰ ਵੱਲੋਂ ਇਤਿਹਾਸਕ ਮੱਟ ਨੂੰ ਢਾਹ ਦੇਣ ਬਾਰੇ ਫੈਸਲਾ ਲਿਆ ਗਿਆ ਜਦਕਿ ਇਹ ਮੱਟ ਸਿੱਖ ਧਰਮ ਅਤੇ ਜਗਨਨਾਥ ਮੰਦਰ ਦਰਮਿਆਨ ਆਪਸੀ ਸਬੰਧ ਹੋਣ ਦਾ ਪ੍ਰਤੀਕ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉੜੀਸਾ
ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਵਜੋਂ ਜਾਖੜ ਦਾ ਅਸਤੀਫਾ ਰੱਦ

ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਵਜੋਂ ਜਾਖੜ ਦਾ ਅਸਤੀਫਾ ਰੱਦ

Chandigarh, Latest News
ਚੰਡੀਗੜ, 14 ਸਤੰਬਰ ਕਾਂਗਰਸ ਆਲਾ ਕਮਾਨ ਨੇ ਸ੍ਰੀ ਸੁਨੀਲ ਜਾਖੜ ਵੱਲੋਂ ਪਾਰਟੀ ਦੇ ਸੂਬਾਈ ਨੇਤਾ ਦੇ ਤੌਰ ’ਤੇ ਦਿਖਾਈ ਚੰਗੀ ਕਾਰਗੁਜ਼ਾਰੀ ਦੀ ਬਦੌਲਤ ਉਨਾਂ ਦੁਆਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਤੌਰ ’ਤੇ ਦਿੱਤੇ ਅਸਤੀਫੇ ਨੂੰ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੇ ਹਿੱਤ ਵਿੱਚ ਦੱਸਿਆ ਕਿਉਂ ਜੋ ਸ੍ਰੀ ਜਾਖੜ ਜ਼ਮੀਨੀ ਪੱਧਰ ’ਤੇ ਹੰਢੇ ਹੋਏ ਸਿਆਸਤਦਾਨ ਹਨ ਜਿਨਾਂ ਨੇ ਹੇਠਲੇ ਪੱਧਰ ’ਤੇ ਕੰਮ ਕਰਨ ਦੇ ਨਾਲ-ਨਾਲ ਪਾਰਟੀ ਦਾ ਕਾਡਰ ਮਜ਼ਬੂਤ ਕੀਤਾ। ਮੁੱਖ ਮੰਤਰੀ ਦਾ ਇਹ ਪ੍ਰਤੀਕਰਮ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰ ਦੇ ਪੱਤਰ ਤੋਂ ਬਾਅਦ ਆਇਆ ਜਿਸ ਵਿੱਚ ਸ੍ਰੀ ਜਾਖੜ ਨੂੰ ਪਾਰਟੀ ਦੀ ਅਗਵਾਈ ਜਾਰੀ ਰੱਖਦਿਆਂ ਆਪਣੀ ਯੋਗ ਸੇਧ ਅਤੇ ਕਾਬਲ ਅਗਵਾਈ ਦੇਣ ਲਈ ਆਖਿਆ। ਸ੍ਰੀ ਜਾਖੜ ਨੂੰ ਆਪਣੇ ਚੰਗੇ ਕੰਮ ਪਹਿਲਾਂ ਵਾਂਗ ਜਾਰੀ ਰੱਖਣ ਲਈ ਆਖਿਆ ਅਤੇ ਪੱਤਰ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਵਜੋਂ ਅਸਤੀਫੇ ਨੂੰ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ। ਪਾਰਟੀ ਦੇ ਸੀਨੀਅਰ ਆਗੂ ਆਸ਼ਾ ਕੁਮਾਰੀ ਨੇ ਕਿਹਾਸ਼, ‘‘ਪੰਜਾਬ ਕਾਂਗਰਸ ਦੇ ਨੇਤ
ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ

ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ

Breaking News, Chandigarh
ਚੰਡੀਗੜ, 14 ਸਤੰਬਰ:         ਇਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ 2 ਅਕਤੂਬਰ, 2019 ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।         ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਅੱਜ ਵਾਤਾਵਰਨ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਲਾਸਟਿਕ ਕਾਰਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਆਪਕ ਰਣਨੀਤੀ ਉਲੀਕਣ ਦਾ ਨਿਰਦੇਸ਼ ਦਿੱਤਾ ਗਿਆ।         ਪਲਾਸਟਿਕ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈ ਰਹੇ ਮਾੜੇ ਅਸਰ ਨੂੰ ਧਿਆਨ ਵਿੱਚ ਰੱਖਦਿਆਂ ਸੂਬਾਈ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਲੋਕਾਂ ਨੂੰ ਪਲਾਸਟਿਕ ਦੇ ਮਾ
ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸੁੰਦਰ ਸਿੰਘ ਮਜੀਠੀਆ ਦੀ ਸ਼ਮੂਲੀਅਤ ਲਈ ਬਿਕਰਮ ਤੇ ਹਰਸਿਮਰਤ ਮੁਆਫੀ ਮੰਗਣ: ਸੁਖਜਿੰਦਰ ਸਿੰਘ ਰੰਧਾਵਾ

ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸੁੰਦਰ ਸਿੰਘ ਮਜੀਠੀਆ ਦੀ ਸ਼ਮੂਲੀਅਤ ਲਈ ਬਿਕਰਮ ਤੇ ਹਰਸਿਮਰਤ ਮੁਆਫੀ ਮੰਗਣ: ਸੁਖਜਿੰਦਰ ਸਿੰਘ ਰੰਧਾਵਾ

Breaking News, Chandigarh
ਚੰਡੀਗੜ•, 14 ਸਤੰਬਰ ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਮੰਗ ਕੀਤੀ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਆਪਣੇ ਦਾਦੇ ਸੁੰਦਰ ਸਿੰਘ ਮਜੀਠੀਆ ਦੇ ਪਾਪਾਂ ਲਈ ਮੁਆਫੀ ਮੰਗਣ ਜਿਸ ਦੀ 13 ਅਪਰੈਲ 1919 ਨੂੰ ਹੋਏ ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸਿੱਧੀ ਸ਼ਮੂਲੀਅਤ ਸੀ। ਉਨ•ਾਂ ਕਿਹਾ ਕਿ ਇਸ ਸਾਲ 13 ਅਪਰੈਲ ਨੂੰ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੀ ਇਕ ਸ਼ਤਾਬਦੀ ਪੂਰੀ ਹੋ ਗਈ ਅਤੇ ਇਸ ਸਾਲ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਮਨਾਉਣ ਜਾ ਰਹੇ ਹਨ ਜਿਸ ਕਾਰਨ ਇਹੋ ਵੇਲਾ ਹੈ ਕਿ ਦੋਵੇਂ ਭੈਣ ਭਰਾ ਆਪਣੇ ਦਾਦੇ ਦੇ ਕੀਤੇ ਪਾਪਾਂ ਬਦਲੇ ਮੁਆਫੀ ਮੰਗਣ।ਸ ਰੰਧਾਵਾ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਹਰਸਿਮਰਤ ਤੇ ਬਿਕਰਮ ਦੇ ਧਾਰਮਿਕ ਸਮਾਗਮਾਂ ਵਿੱਚ ਸਮੂਲੀਅਤ ਉਪਰ ਉਦੋਂ ਤੱਕ ਪਾਬੰਦੀ ਲਗਾਉਣ ਜਦੋਂ ਤੱਕ ਉਹ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਆਪਣੇ ਦਾਦੇ ਦੇ ਕੀਤੇ ਜੁਰਮਾਂ ਬਦਲੇ ਮੁਆਫੀ ਨਹੀਂ ਮੰਗ ਲ
ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਕਰਮਚਾਰੀਆਂ ਦਾ ਲਿਆ ਜਾਵੇਗਾ ਸਹਿਯੋਗ : ਪਨੂੰ

ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਕਰਮਚਾਰੀਆਂ ਦਾ ਲਿਆ ਜਾਵੇਗਾ ਸਹਿਯੋਗ : ਪਨੂੰ

Breaking News, Chandigarh
ਚੰਡੀਗੜ੍ਹ, 14 ਸਤੰਬਰ :   ਫੂਡ ਸੇਫਟੀ ਕਮਿਸ਼ਨਰੇਟ ਨੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਦੇ ਕਰਮਚਾਰੀਆਂ ਦਾ ਸਹਿਯੋਗ ਲੈਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟੇ੍ਰਸ਼ਨ ਕਮਿਸ਼ਨਰ ਸ. ਕੇ.ਐਸ. ਪਨੂੰ ਨੇ ਦਿੱਤੀ।   ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਏਜੰਡੇ ਵੱਲ ਅੱਗੇ ਵਧਦਿਆਂ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਪੰਜਾਬ ਦੁੱਧ ਉਤਪਾਦਕ ਫੈਡਰੇਸ਼ਨ ਅਤੇ ਕੋਆਪਰੇਟਿਵ ਸੋਸਾਇਟੀ (ਮਿਲਕਫੈੱਡ) ਦਾ ਸਹਿਯੋਗ ਲੈਣ ਦਾ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮਿਲਕਫੈੱਡ ਵੱਲੋਂ ਸੂਬੇ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਇਸਦੇ 9 ਮਿਲਕ ਪਲਾਟਾਂ ਅਤੇ ਪਿੰਡ ਪੱਧਰੀ 6500 ਦੁੱਧ ਸਹਿਕਾਰੀ ਸਭਾਵਾਂ ਦੇ ਵੱਡੇ ਨੈੱਟਵਰਕ ਰਾਹੀਂ ਬਣਾਏ ਅਤੇ ਵੇਚੇ ਜਾਂਦੇ ਹਨ।   ਸ. ਪਨੂੰ ਨੇ ਦੱਸਿਆ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੂਬੇ ਵਿੱਚ ਪ੍ਰਤੀ ਦਿਨ ਤਕਰੀਬਨ 325 ਲੱਖ ਲ
ਬਹੁਤ ਦੇਰ ਨਾਲ ਲਿਆ ਦਰੁਸਤ ਕਦਮ ਹੈ 312 ਸਿੱਖਾਂ ਦਾ ਕਾਲੀ ਸੂਚੀ ‘ਚ ਨਾਮ ਹਟਾਉਣਾ-ਆਪ

ਬਹੁਤ ਦੇਰ ਨਾਲ ਲਿਆ ਦਰੁਸਤ ਕਦਮ ਹੈ 312 ਸਿੱਖਾਂ ਦਾ ਕਾਲੀ ਸੂਚੀ ‘ਚ ਨਾਮ ਹਟਾਉਣਾ-ਆਪ

Breaking News, Chandigarh
ਚੰਡੀਗੜ੍ਹ, 14 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਮ ਕਾਲੀ ਸੂਚੀ (ਬਲੈਕ ਲਿਸਟ) 'ਚੋਂ ਹਟਾਉਣ ਦੇ ਫ਼ੈਸਲੇ ਨੂੰ ਬੜੀ ਦੇਰ ਬਾਅਦ ਲਿਆ ਗਿਆ ਦਰੁਸਤ ਕਦਮ ਕਰਾਰ ਦਿੱਤਾ ਹੈ। 'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ ਅਤੇ ਜੋਨ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪਾਰਟੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੀ ਹੈ, ਕਿਉਂਕਿ ਇਸ ਫ਼ੈਸਲੇ ਨਾਲ ਵਿਦੇਸ਼ਾਂ 'ਚ ਬੈਠੇ ਇਨ੍ਹਾਂ ਪੰਜਾਬੀ ਖ਼ਾਸ ਕਰਕੇ ਸਿੱਖ ਪਰਿਵਾਰ ਵਤਨ ਆ ਕੇ ਆਪਣੀ ਮਿੱਟੀ ਦੀ ਮਹਿਕ ਮਾਣ ਸਕਣਗੇ ਅਤੇ 'ਸ਼ਿਫਤੀ ਦੇ ਘਰ' ਜਾਂ ਸ੍ਰੀ ਦਰਬਾਰ ਸਾਹਿਬ ਅੱਗੇ ਨਤਮਸਤਕ ਹੋ ਸਕਣਗੇ। ਹੋਰ ਵੀ ਬਿਹਤਰ ਹੁੰਦਾ ਜੇਕਰ ਕਾਂਗਰਸੀ ਅਤੇ ਭਾਜਪਾ ਦੀਆਂ ਸਮੇਂ-ਸਮੇਂ ਦੀਆਂ ਸਰਕਾਰ ਇਹ ਫ਼ੈਸਲਾ ਪਹਿਲਾਂ ਹੀ ਲੈ ਲੈਂਦੀਆਂ। 'ਆਪ' ਆਗੂਆਂ ਨੇ ਕਿਹਾ ਕਿ ਅਜਿਹੇ ਫ਼ੈਸਲਿਆਂ 'ਤੇ ਵੀ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਆਪਣੇ ਸਿਆਸੀ ਹਿੱਤਾਂ ਲਈ 'ਸਿਹ