best platform for news and views

Day: September 15, 2019

ਮੇਲਾ ਧੀਆਂ ਰਾਣੀਆਂ ਦਾ 2019 ਮੌਕੇ ਇੰਦਰਜੀਤ ਕੌਰ ਖੋਸਾ ਨੇ ਸੁਸਾਇਟੀ ਨੂੰ 5 ਲੱਖ ਦਾ ਚੈੱਕ ਕੀਤਾ ਭੇਟ

ਮੇਲਾ ਧੀਆਂ ਰਾਣੀਆਂ ਦਾ 2019 ਮੌਕੇ ਇੰਦਰਜੀਤ ਕੌਰ ਖੋਸਾ ਨੇ ਸੁਸਾਇਟੀ ਨੂੰ 5 ਲੱਖ ਦਾ ਚੈੱਕ ਕੀਤਾ ਭੇਟ

Breaking News, Ferozepur
ਕੁੱਲਗੜ੍ਹੀ ,ਫਿਰੋਜ਼ਪੁਰ, 15 ਸਤੰਬਰ (ਕਨਵਰਜੀਤ ਸਿੰਘ ਸੰਧੂ) ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੋਸ਼ਣ ਮਾਹ ਅਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਸਮਰਪਿਤ ਨਿਰੋਲ ਪੰਜਾਬੀ ਵਿਰਸੇ ਅਤੇ ਸੱਭਿਆਚਾਰ 'ਤੇ ਝਾਤ ਪਾਉਂਦਾ ਸਾਲਾਨਾ 8ਵਾਂ ਮੇਲਾ ਧੀਆਂ ਰਾਣੀਆਂ ਦਾ 2019 ਪੂਰੀ ਸ਼ਾਨੋ-ਸ਼ੌਕਤ ਨਾਲ ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਵਿਚ ਮਨਾਇਆ ਗਿਆ। ਮੇਲੇ ਦੌਰਾਨ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਦੀ ਪਤਨੀ ਮੈਡਮ ਇੰਦਰਜੀਤ ਕੌਰ ਖੋਸਾ ਨੇ ਸੁਸਾਇਟੀ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ। ਉਨ੍ਹਾਂ ਨੇ ਸੁਸਾਇਟੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਧੀਆਂ ਲਈ ਸਪੈਸ਼ਲ ਇਸ ਤਰ੍ਹਾਂ ਦੇ ਸਮਾਗਮ ਧੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਸਹਾਈ ਹੁੰਦੇ ਹਨ।  ਇਸ ਮੌਕੇ ਉਨ੍ਹਾਂ ਵੱਲੋ ਜੇਤੂ ਰਹੀਆਂ ਲੜਕੀਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਸੰਧੂ ਅਤੇ ਸਮੂਹ ਮੈਂਬਰਾਂ ਵੱਲੋ ਸੁਸਾਇਟੀ ਨੂੰ ਮਾਣ ਦਿੱਤੇ ਜਾਣ ਤੇ ਮੈਡਮ ਇੰਦਰਜੀਤ ਕੌਰ ਖੋਸਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ
ਬਾਬਾ ਖੇਤਰਪਾਲ ਦਾ ਸਲਾਨਾ ਤੇ ਸੱਭਿਆਚਾਰ ਜੋੜ ਮੇਲਾ ਮਨਾਇਆ

ਬਾਬਾ ਖੇਤਰਪਾਲ ਦਾ ਸਲਾਨਾ ਤੇ ਸੱਭਿਆਚਾਰ ਜੋੜ ਮੇਲਾ ਮਨਾਇਆ

Latest News, Tarantaran
ਭਿੱਖੀਵਿੰਡ 15 ਸਤੰਬਰ (ਜਗਮੀਤ ਸਿੰਘ )-ਬਾਬਾ ਖੇਤਰਪਾਲ ਦਾ ਸਲਾਨਾ ਸੱਭਿਆਚਾਰਕ ਜੋੜ ਮੇਲਾ ਪ੍ਰਧਾਨ ਬੱਬੂ ਸ਼ਰਮਾ ਦੀ ਅਗਵਾਈ ਹੇਠ ਮੰਦਿਰ ਬਾਬਾ ਖੇਤਰਪਾਲ ਭਿੱਖੀਵਿੰਡ ਵਿਖੇ ਮਨਾਇਆ ਗਿਆ। ਮੇਲੇ ਦੀ ਸ਼ੁਰੂਆਤ ਤੋਂ ਪਹਿਲਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੀ ਦੀ ਮਜਾਰ ‘ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪਹੰੁਚੇਂ ਪੰਜਾਬ ਦੇ ਪ੍ਰਸਿੱਧ ਕਲਾਕਾਰ ਗੁਰਨਾਮ ਭੁੱਲਰ, ਅਨਮੋਲ ਵਿਰਕ, ਸੂਰਜ ਝੰਡੇਰ, ਅਨੂਦੀਪ ਕੌਰ, ਸੁਖਦੇਵ ਸ਼ੇਰਾ, ਗਿੱਲ ਬ੍ਰਦਰਜ, ਸੁਰਜੀਤ ਕਾਲਕਾ, ਕਾਬਲ ਖਡੂਰ ਸਾਹਿਬ ਆਦਿ ਕਲਾਕਾਰਾਂ ਵੱਲੋਂ ਆਪਣੇ ਪ੍ਰਸਿੱਧਾਂ ਗੀਤਾਂ ਰਾਂਹੀ ਲੋਕਾਂ ਦਾ ਮਨੋਰੰਜਨ ਕੀਤਾ ਗਿਆ। ਮੇਲੇ ਦੌਰਾਨ ਪਹੰੁਚੇਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਇਲਾਕੇ ਦੇ ਲੋਕਾਂ ਨੂੰ ਸਲਾਨਾ ਜੋੜ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਸੱਭਿਆਚਾਰਕ ਮੇਲੇ ਭਾਈਚਾਰਕ ਸਾਂਝ ਨੂੰ ਵਧਾਉਦੇ ਹਨ। ਮੰਦਿਰ ਕਮੇਟੀ ਪ੍ਰਧਾਨ ਬੱਬੂ ਸ਼ਰਮਾ, ਸੁਰਿੰਦਰ ਸਿੰਘ ਬੁੱਗ, ਸਰਪੰਚ ਗੁਰਮੁਖ ਸਿੰਘ ਸਾਂਡਪੁਰਾ, ਸਰਪੰਚ ਸੁੱਚਾ ਸਿੰਘ ਕਾਲੇ, ਸਿਤਾਰਾ ਸਿੰਘ ਡਲੀਰੀ, ਗੁਰਜੀਤ ਸਿੰਘ ਘੁਰਕਵਿੰਡ, ਦੀਪਕ ਆੜ੍ਹਤੀਆ,
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

Breaking News, Chandigarh
ਚੰਡੀਗੜ, 15 ਸਤੰਬਰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੇ ਉਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਗੁਰੂ ਸਾਹਿਬ ਵੱਲੋਂ ਬੇਸ਼ਕੀਮਤੀ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ। ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਪੈਂਦੇ ਮਾਰੂ ਪ੍ਰਭਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਨਗਰ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਹਫ਼ਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਵੀ ਕਿਸਾਨਾਂ ਨੂੰ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾ ਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ। ਪਰਾਲੀ ਸਾੜਣ ਦੇ ਮਾਰੂ ਨਤੀਜਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪ੍ਰਤੀ ਹੈਕਟੇਅਰ 30
ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਰਿਸ਼ਵਤ ਲੈਂਦੇ ਦਬੋਚਿਆ

Breaking News, Chandigarh
ਚੰਡੀਗੜ, 15 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭਿ੍ਰਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।         ਉਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭਿ੍ਰਸ਼ਟਾਚਾਰ ਸਬੰਧੀ 15 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਦੌਰਾਨ ਭਿ੍ਰਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦ
ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਬੂੰਦਾ ਪਿਲਾਉਣ ਦੀ ਮੁਹਿੰਮ ਦਾ ਆਗਾਜ਼

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਬੂੰਦਾ ਪਿਲਾਉਣ ਦੀ ਮੁਹਿੰਮ ਦਾ ਆਗਾਜ਼

Breaking News, Chandigarh
ਚੰਡੀਗੜ, 15 ਸਤੰਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਸਬ-ਨੈਸ਼ਨਲ ਪੋਲੀਓ ਰਾਉਂਡ ਦੀ ਸ਼ੁਰੂਆਤ ਸਿੰਘ ਸਭਾ ਗੁਰੂਦੁਆਰਾ ਸਾਹਿਬ ਬਲੋਂਗੀ (ਮੋਹਾਲੀ) ਤੋਂ ਕੀਤੀ। ਇਸ ਦੌਰਾਨ ਉਨਾਂ ਨੇ ਇੱਥੇ ਬਲੋਂਗੀ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਵਿਖੇ 5 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ 0-5 ਸਾਲ ਤੱਕ ਦੀ ਉਮਰ ਦੇ ਲਗਭਗ 10 ਲੱਖ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਉਣ ਲਈ 8 ਹਜ਼ਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨਾਂ ਦੀ ਸੁਪਰਵਿਜ਼ਨ ਕਰਨ ਲਈ 800 ਸੁਪਰਵਾਈਜ਼ਰ ਲਗਾਏ ਗਏ ਹਨ। ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੂਰੇ ਸੰਸਾਰ ਦੀ ਵੱਡੀ ਪ੍ਰਾਪਤੀ ਹੈ ਕਿ ਪੋਲੀਓ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਇਹ ਅੰਤਿਮ ਪੜਾਅ ਵਿੱਚ ਹੈ। ਪਰੰਤੂ ਅਸੀਂ ਜਾਣਦੇ ਹਾਂ ਕਿ ਕੋਈ ਵੀ ਲੜਾਈ ਉਦੋਂ ਤੱਕ ਜਿੱਤੀ ਨਹੀਂ ਜਾ ਸਕਦੀ ਜਦੋਂ ਤੱਕ ਉਸ ਨੂੰ ਜੜ ਤੋਂ ਖਤਮ ਨਾ ਕਰ ਦਿੱਤਾ ਜਾਵੇ। ਜ