best platform for news and views

Day: September 17, 2019

ਬਿਜਲੀ ਚੋਰੀ ਕਰਨ ਵਾਲਿਆਂ ਨੂੰ ਪਾਵਰਕਾਮ ਦੀ ਚੇਤਾਵਨੀ

ਬਿਜਲੀ ਚੋਰੀ ਕਰਨ ਵਾਲਿਆਂ ਨੂੰ ਪਾਵਰਕਾਮ ਦੀ ਚੇਤਾਵਨੀ

Hot News of The Day, Tarantaran
ਭਿੱਖੀਵਿੰਡ 16 ਸਤੰਬਰ (ਜਗਮੀਤ ਸਿੰਘ )-ਪੰਜਾਬ ਰਾਜ ਪਾਵਰਕਾਮ ਦੇ ਸੀ.ਐਮ.ਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਹਲਕਾ ਤਰਨਤਾਰਨ ਉਪ ਮੁੱਖ ਇੰਜੀਨੀਅਰ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਡਵੀਜਨ ਭਿੱਖੀਵਿੰਡ ਦੇ ਅਧੀਨ ਆਉਦੇਂ ਪਿੰਡਾਂ ਦੀ ਚੈਕਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਵੀਜਨ ਭਿੱਖੀਵਿੰਡ ਦੇ ਵਧੀਕ ਨਿਗਰਾਨ ਇੰਜੀਨੀਅਰ ਮਨੋਹਰ ਸਿੰਘ ਨੇ ਦੱਸਿਆ ਕਿ ਉਪ ਮੰਡਲ ਭਿੱਖੀਵਿੰਡ ਅਧੀਨ ਪੈਂਦੇ ਭੈਣੀ ਗੁਰਮੁਖ ਸਿੰਘ, ਬੂੜਚੰਦ, ਕੱਚਾਪੱਕਾ, ਦਿਆਲਪੁਰਾ ਆਦਿ ਪਿੰਡਾਂ ਦੀ ਚੈਕਿੰਗ ਕਰਦਿਆਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਦੋ ਲੱਖ ਦੇ ਕਰੀਬ ਜੁਰਮਾਨੇ ਪਾਏ ਗਏ। ਉਥੇ ਖਾਲੜਾ ਉਪ ਮੰਡਲ ਦੇ ਪਿੰਡਾਂ ਮਾੜੀ ਉਧੋਕੇ, ਮਾੜੀ ਕੰਬੋਕੇ, ਡੱਲ ਦੀ ਚੈਕਿੰਗ ਕਰਕੇ ਦਸ ਕੇਸ ਬਿਜਲੀ ਚੋਰੀ ਦੇ ਫੜੇ ਗਏ। ਉਹਨਾਂ ਦੱਸਿਆ ਕਿ ਅਮਰਕੋਟ ਉਪ ਮੰਡਲ ਦੇ ਅੱਡਾ ਅਮਰਕੋਟ ਤੇ ਵਲਟੋਹਾ ਵਿਖੇ ਖੜੀ ਰਕਮ ਅਤੇ ਬਿਜਲੀ ਦੇ ਮੀਟਰ ਉਤਾਰੇ ਗਏ ਅਤੇ ਇਸ ਦੇ ਨਾਲ ਹੀ ਖੇਮਕਰਨ ਵਿਖੇ ਵੀ ਬਿਜਲੀ ਚੋਰੀ ਫੜੀ ਗਈ। ਲੋਕਾਂ ਨੂੰ ਚੇਤਾਵਨੀ ਦਿੰਦਿਆਂ ਇੰਜੀਨੀਅਰ ਮਨੋਹਰ ਸਿੰਘ ਨੇ ਕਿਹਾ ਕਿ ਬਿਜਲ
ਐਸ.ਡੀ.ਐਮ ਦਫਤਰ ਵਾਪਸ ਨਾ ਆਉਣ ‘ਤੇ ਹਾਈ ਕੋਰਟ ਦਾ ਖੜਕਾਵਾਂਗੇ ਦਰਵਾਜਾ : ਸ਼ੰਘਰਸ਼ ਕਮੇਟੀ

ਐਸ.ਡੀ.ਐਮ ਦਫਤਰ ਵਾਪਸ ਨਾ ਆਉਣ ‘ਤੇ ਹਾਈ ਕੋਰਟ ਦਾ ਖੜਕਾਵਾਂਗੇ ਦਰਵਾਜਾ : ਸ਼ੰਘਰਸ਼ ਕਮੇਟੀ

Hot News of The Day, Tarantaran
ਭਿੱਖੀਵਿੰਡ 16 ਸਤੰਬਰ (ਜਗਮੀਤ ਸਿੰਘ )-ਜੇਕਰ ਸਿਰ ਹੀ ਧੜ ਨਾਲੋਂ ਵੱਖ ਕਰ ਦਿੱਤਾ ਜਾਵੇ ਤਾਂ ਧੜ ਕਿਸੇ ਕੰਮ ਨਹੀ ਆਉਂਦਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਤਹਿਸੀਲ ਬਚਾਉ ਸ਼ੰਘਰਸ਼ ਕਮੇਟੀ ਆਗੂਆਂ ਕਾਮਰੇਡ ਦਲਜੀਤ ਸਿੰਘ ਦਿਆਲਪੁਰਾ, ਸਾਬਕਾ ਐਸ.ਪੀ ਕੇਹਰ ਸਿੰਘ ਮੁਗਲਚੱਕ, ਕਰਨਲ ਜੀ.ਐਸ ਸੰਧੂ ਨੇ ਬੀਤੇਂ ਦਿਨੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਪ੍ਰੈਸ ਰਾਂਹੀ ਐਸ.ਡੀ.ਐਮ ਦਫਤਰ ਭਿੱਖੀਵਿੰਡ ਨੂੰ ਡਿੱਬੀਪੁਰ ਲਿਜਾਣ ਦੇ ਦਿੱਤੇ ਗਏ ਬਿਆਨ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕੀਤਾ ਅਤੇ ਆਖਿਆ ਐਸ.ਡੀ.ਐਮ ਦਫਤਰ, ਜੋ ਸਬ ਡਵੀਜਨ ਭਿੱਖੀਵਿੰਡ ਦਾ ਸਿਰਾ ਹੈ, ਨੂੰ ਭਿੱਖੀਵਿੰਡ ਸ਼ਹਿਰ ਤੋਂ ਬਾਹਰ ਨਹੀ ਲਿਜਾਣ ਦਿੱਤਾ ਜਾਵੇਗਾ। ਉਪਰੋਕਤ ਆਗੂਆਂ ਨੇ ਕਿਹਾ ਬਲਾਕ ਭਿੱਖੀਵਿੰਡ ਵਿਚ 96 ਪਿੰਡ ਹੋਣ ਦੇ ਬਾਵਜੂਦ ਵੀ 65 ਪਿੰਡਾਂ ਵਾਲੇ ਬਲਾਕ ਵਲਟੋਹਾ ਅਧੀਨ ਆਉਦੇਂ ਪਿੰਡ ਡਿੱਬੀਪੁਰਾ ਵਿਖੇ ਐਸ.ਡੀ.ਐਮ ਦਫਤਰ ਬਣਾਇਆ ਜਾਣਾ ਭਿੱਖੀਵਿੰਡ, ਖਾਲੜਾ, ਸੁਰਸਿੰਘ ਵੱਡੇ ਸ਼ਹਿਰਾਂ ਤੇ ਕਸਬਿਆਂ ਸਮੇਤ 96 ਪਿੰਡਾਂ ਦੇ ਲੋਕਾਂ ਨਾਲ ਘੋਰ ਬੇਇਨਸਾਫੀ ਹੈ। ਉਹਨਾਂ ਨੇ ਰਾਜਪਾਲ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪ
ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ: ਭਾਰਤ ਭੂਸ਼ਨ ਆਸ਼ੂ

ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ: ਭਾਰਤ ਭੂਸ਼ਨ ਆਸ਼ੂ

Chandigarh, Latest News
 ਚੰਡੀਗੜ, 17 ਸਤੰਬਰ: ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ਼ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ ਹੈ, ਉਕਤ ਪ੍ਰਗਟਾਵਾ ਅੱਜ ਇਥੇ ਰਾਈਸ ਮਿਲਰਜ਼ ਲਈ ਅਨਾਜ ਭਵਨ ਵਿਖੇ ਆਯੋਜਿਤ ਕੀਤੀ ਗਈ ਕਾਰਗੁਜ਼ਾਰੀ ਅਧਾਰਿਤ ਨਵੀਂ ਕਸਟਮ ਮਿਲਿੰਗ ਨੀਤੀ ਬਾਰੇ ਵਿਸੇਸ਼ ਪ੍ਰੈਜਨਟੇਸ਼ਨ ਦੀ ਪ੍ਰਧਾਨਗੀ ਕਰਦਿਆ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਕੀਤਾ ਗਿਆ। ਉਹਨਾਂ ਮਿਲਰਾਂ ਨੂੰ ਯਕੀਨ ਦਵਾਇਆ ਕਿ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਇਸੇ ਸਾਲ ਝੋਨੇ ਸਬੰਧੀ ਜਾਰੀ ਕੀਤੀ ਨੀਤੀ ਵਿਚ ਕੀਤਾ ਗਿਆ ਹੈ। ਚਾਵਲ ਮਿੱਲਰ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਨਾਲ ਅਨਾਜ ਭਵਨ ਵਿਖੇ ਗੱਲਬਾਤ ਕਰਦਿਆਂ, ਸ੍ਰੀ ਆਸ਼ੂ ਨੇ ਕਿਹਾ ਕਿ ਉਹਨਾਂ ਨੂੰ ਪੂਰਾ ਵਿਸਵਾਸ ਸੀ ਕਿ ਸੂਬਾ ਸਰਕਾਰ  ਮਿਲਿੰਗ  ਦੀ ਪ੍ਰਕਿਰਿਆ ਨੂੰ ਨਿਰਧਾਰਤ  ਸਮੇਂ ਤੋਂ ਪਹਿਲਾਂ ਪੂਰੀ ਕਰ ਲਵੇਗੀ। ਉਨਾਂ ਮਿੱਲ ਮਾਲਕਾਂ ਨੂੰ ਮਿਲਿੰਗ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਵਿਭਾਗ ਦੇ ਅਧਿਕਾਰੀਆਂ ਵੱਲੋਂ ਇਕ ਪ੍ਰੈਜਨਟੇਸ਼ਨ ਰਾਹੀ ਮਿਲਰਜ ਨੂੰ ਕੇ.ਐਮ.ਐਸ ਨੀਤੀ ਬ
ਪੰਜਾਬ ਦੀਵਾਲੀ ਬੰਪਰ ਖੁਸ਼ੀਆਂ ਕਰੇਗਾ ਦੋਗੁਣੀਆਂ

ਪੰਜਾਬ ਦੀਵਾਲੀ ਬੰਪਰ ਖੁਸ਼ੀਆਂ ਕਰੇਗਾ ਦੋਗੁਣੀਆਂ

Chandigarh, Latest News
 ਚੰਡੀਗੜ੍ਹ, 17 ਸਤੰਬਰ:         ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜੋ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਪੰਜ ਕਰੋੜ ਰੁਪਏ ਦਾ ਹੋਵੇਗਾ।         ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜ ਕਰੋੜ ਰੁਪਏ ਦਾ ਪਹਿਲਾਂ ਇਨਾਮ ਦੋ ਜੇਤੂਆਂ ਨੂੰ (2.50-2.50 ਕਰੋੜ ਰੁਪਏ) ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਇਨਾਮ 20 ਲੱਖ ਰੁਪਏ ਦਾ ਹੋਵੇਗਾ, ਜੋ 10 ਜੇਤੂਆਂ ਨੂੰ ਦਿੱਤਾ ਜਾਵੇਗਾ।         ਬੁਲਾਰੇ ਨੇ ਦੱਸਿਆ ਕਿ ਪਹਿਲੇ ਦੋ ਇਨਾਮ ਗਾਰੰਟਿਡ ਜਨਤਾ ਵਿੱਚ ਵਿਕੀਆਂ ਹੋਈਆਂ ਟਿਕਟਾਂ ’ਚੋਂ ਹੀ ਕੱਢੇ ਜਾਣਗੇ। ਉਨ੍ਹਾਂ ਦੱਸਿਆ ਕਿ ਤੀਜੇ 10 ਇਨਾਮ 10-10 ਲੱਖ ਰੁਪਏ ਦੇ ਹੋਣਗੇ। 20 ਚੌਥੇ ਇਨਾਮ ਦੋ-ਦੋ ਲੱਖ ਰੁਪਏ ਦੇ ਹੋਣਗੇ। ਇਸ ਤੋਂ ਇਲਾਵਾ ਦੀਵਾਲੀ ਬੰਪਰ ਵਿੱਚ ਹੋਰ ਵੀ ਕਈ ਆਕਰਸ਼ਿਤ ਇਨਾਮ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੋੜਾਂ ਰੁਪਏ ਬਣਦੀ ਹੈ।         ਉਨ੍ਹਾਂ ਦੱਸਿਆ ਕਿ ਇਸ ਬੰਪਰ ਦਾ ਡਰਾਅ 1 ਨਵੰਬਰ, 2019 ਨੂੰ ਕੱਢਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੰਪਰ ਲਾਟਰੀ ਦੇ ਪਾਰਦਰਸ਼ੀ ਨਤੀ
ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ

ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ

Chandigarh, Latest News
ਚੰਡੀਗੜ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰਾਂ ਧਿਆਨ ਕੇਂਦਰਤ ਕੀਤਾ ਹੋਇਆ ਹੈ ਕਿਉਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ 76 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦੇਣ ਦੇ ਮੌਕੇ ਕੀਤਾ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਵਿੱਚ ਸਕੂਲ ਸਿੱਖਿਆ ’ਤੇ ਮੁੱਖ ਜ਼ੋਰ ਦਿੱਤਾ ਗਿਆ ਹੈ ਅਤੇ ਅਧਿਆਪਕਾਂ, ਕਲੈਰੀਕਲ ਸਟਾਫ ਤੇ ਦਰਜਾ ਚਾਰ ਮੁਲਾਜ਼ਮਾਂ ਸਣੇ ਕਰਮਚਾਰੀਆਂ ਦੀਆਂ ਸਾਰੀਆਂ ਸ੍ਰੇਣੀਆਂ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਸਿੰਗਲਾ ਨੇ ਇੱਕ ਮਾਸਟਰ ਕੇਡਰ, 28 ਕਲਰਕਾਂ, 26 ਲਾਇਬਰੇਰੀ ਰਿਸਟੋਰਰਜ਼ ਅਤੇ 21 ਦਰਜਾ ਚਾਰ  ਨੂੰ ਨਿਯੁਕਤੀ ਪੱਤਰ ਦਿੱਤੇ। ਉਨਾਂ ਨੇ ਸਾਰੇ ਨਵੇਂ ਨਿਯੁਕਤ ਹੋਏ ਮੁਲਾਜ਼ਮਾਂ ਨੂੰ ਆਉਣੀ ਡਿਊਟੀ ਪੂਰੀ ਜ਼ਿਮੇਂਵਾਰੀ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ, ਡੀ.ਪੀ.ਆਈ. ਸਕੈਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਖ਼ੀਵਾ ਦਿਆਲੂਵਾਲਾ ਮਾਮਲੇ ਵਿੱਚ  ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਖ਼ੀਵਾ ਦਿਆਲੂਵਾਲਾ ਮਾਮਲੇ ਵਿੱਚ  ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ

Chandigarh, Latest News
ਚੰਡੀਗੜ, 17 ਸਤੰਬਰ : ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਅਖਬਾਰਾਂ ਰਾਹੀ ਜਾਣਕਾਰੀ ਮਿਲੀ ਸੀ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ 03 ਅਕਤੂਬਰ  2019 ਨੂੰ ਰਿਪੋਰਟ ਤਲਬ ਕੀਤੀ ਹੈ।
ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

Breaking News, Chandigarh
ਚੰਡੀਗੜ 17 ਸਤੰਬਰ: ਪੰਜਾਬ ਰੋਡਵੇਜ਼ ਫਿਰੋਜਪੁਰ ਦੇ ਡਿੱਪੂ ਵਿਖੇ ਤਾਇਨਾਤ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਫਿਰੋਜਪੁਰ ਡਿੱਪੂ ਵਿਖੇ ਤਾਇਨਾਤ ਗੁਰਮੇਜ ਸਿੰਘ ਨੂੰ ਸ਼ਿਕਾਇਤਕਰਤਾ ਗੁਰਚਰਨ ਸਿੰਘ, ਕੰਡਕਟਰ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਇੰਸਪੈਕਟਰ ਵਲੋਂ ਡੀਜਲ ਪੰਪ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੀ ਚੈਕਿੰਗ ਉਪਰੰਤ ਉਸ ਨੰੂ ਮੁਅੱਤਲ ਹੋਣ ਤੋ ਬਚਾਉਣ ਅਤੇ ਉਸ ਦੀ ਬਦਲੀ ਕਰਾਉਣ ਬਦਲੇ 16000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।           ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਬ ਇੰਸਪੈਕਟਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿ
ਸ਼ੈਲਰ ਇੰਡਸਟਰੀ ਨੂੰ ਤਬਾਹ ਕਰ ਦੇਵੇਗੀ ਨਵੀਂ ਕਸਟਮ ਮਿਲਿੰਗ ਨੀਤੀ-ਹਰਪਾਲ ਸਿੰਘ ਚੀਮਾ

ਸ਼ੈਲਰ ਇੰਡਸਟਰੀ ਨੂੰ ਤਬਾਹ ਕਰ ਦੇਵੇਗੀ ਨਵੀਂ ਕਸਟਮ ਮਿਲਿੰਗ ਨੀਤੀ-ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 17 ਸਤੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਐਲਾਨੀ ਗਈ ਨਵੀਂ ਕਸਟਮ ਮਿਲਿੰਗ ਪਾਲਿਸੀ ਨੂੰ ਰੱਦ ਕਰਦੇ ਹੋਏ ਇਸ 'ਤੇ ਪੁਨਰ-ਵਿਚਾਰ ਕਰਨ ਦੀ ਮੰਗ ਉਠਾਈ ਹੈ। 'ਆਪ' ਮੁਤਾਬਿਕ ਸਰਕਾਰ ਦੀ ਨਵੀਂ ਮਿਲਿੰਗ ਨੀਤੀ ਸੂਬੇ ਦੀ ਇੱਕੋ-ਇੱਕ ਸਭ ਤੋਂ ਵੱਡੀ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਤਬਾਹ ਕਰਕੇ ਰੱਖ ਦੇਵੇਗੀ, ਜਿਸ ਦੀ ਕੀਮਤ ਕਿਸਾਨਾਂ, ਮੰਡੀ ਲੇਬਰ, ਟਰਾਂਸਪੋਰਟਰਾਂ ਅਤੇ ਆੜ੍ਹਤੀਆਂ ਨੂੰ ਵੀ ਚੁਕਾਉਣੀ ਪਵੇਗੀ। 'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਕਿਹਾ ਕਿ ਨਵੀਂ ਨੀਤੀ ਤਹਿਤ ਸਰਕਾਰ ਨੇ ਲੈਵੀ ਸਕਿਉਰਿਟੀ ਰਾਸ਼ੀ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤੀ ਅਤੇ ਜਿਸ 'ਚ 5 ਲੱਖ ਰਿਫੰਡ ਨਹੀਂ ਹੋਵੇਗਾ। ਇਸ ਨਾਲ ਜਿੱਥੇ ਸ਼ੈਲਰ ਇੰਡਸਟਰੀ 'ਤੇ ਸਾਲਾਨਾ 200 ਦੀ ਥਾਂ 400 ਕਰੋੜ ਦਾ ਵਿੱਤੀ ਬੋਝ ਪਵੇਗਾ, ਜਿ
ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ

Breaking News, Chandigarh
ਚੰਡੀਗੜ, 17 ਸਤੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ ਵੱਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਚਿਤ ਪੰਜਾਬੀ ਸਾਹਿਤ’ ਵਿਸ਼ੇ ‘ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੈਮੀਨਾਰ ਦੇ ਸਵਾਗਤੀ ਭਾਸ਼ਨ ਦੌਰਾਨ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਆਏ ਹੋਏ ਵਿਦਵਾਨਾਂ ਤੇ ਡੈਲੀਗੇਟਾਂ ਨੂੰ ਜੀ ਆਇਆਂ ਕਿਹਾ । ਸੈਮੀਨਾਰ ਦੇ ਵਿਸ਼ੇ ਨੂੰ ਸਪੱਸ਼ਟ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਾਹਿਤ ਅਕਾਦਮੀ, ਚੰਡੀਗੜ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਤੇੇ ਦਿੱਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਸੈਮੀਨਾਰ/ਕਵੀ ਦਰਬਾਰ ਤੇ ਹੋਰ ਸਾਹਿਤਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ । ਉਨਾਂ ਦੱਸਿਆ ਕਿ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਾਨੂੰ ਰੁੱਖ ਲਗਾਉਣੇ ਚਾਹੀਦੇ ਹਨ ਤੇ ਉਨਾਂ ਦੀਆਂ ਸਿੱਖਿਆਵਾਂ ਨੂੰ ਵਿਹਾਰਿਕ ਜੀਵਨ ਵਿੱਚ ਅਪਣਾੳਣਾ ਚਾਹੀਦਾ ਹੈ । ਇਸ ਲੜੀ ਤਹਿਤ ਹੀ ਇਹ ਸੈਮੀਨਾਰ ਕੀਤਾ ਗਿਆ ਹੈ । ਸੈਮੀਨਾਰ ਦਾ ਉਦਘਾਟਨ ਕਰਦਿਆਂ ਸ. ਮਾਲਵਿੰਦਰ ਸਿੰਘ
ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Breaking News, Chandigarh
ਚੰਡੀਗੜ, 17 ਸਤੰਬਰ: ਸ੍ਰੀ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮਿ੍ਰਤਸਰ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ, ਸ੍ਰੀ ਕੁਲਬੀਰ ਸਿੰਘ ਜੀਰਾ, ਸ. ਵਰਿੰਦਰਮੀਤ ਸਿੰਘ ਪਾਹੜਾ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਰਜਿੰਦਰ ਬੇਰੀ ਆਦਿ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲਿਆ। ਸ੍ਰੀ ਲੱਕੀ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਸ਼ਿੱਦਤ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਸ੍ਰੀ ਵਿਕਾਸ ਸੋਨੀ ਸ੍ਰੀ ਪਰਗਟ ਧੁਨਾ, ਨਗਰ ਨਿਗਮ ਅੰਮਿ੍ਰਤਸਰ ਦੇ ਸੀਨੀ