best platform for news and views

Day: September 18, 2019

ਉਦਯੋਗ ਪੱਖੀ ਉਦਯੋਗਿਕ ਨੀਤੀ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ: ਸੁੰਦਰ ਸ਼ਾਮ ਅਰੋੜਾ

ਉਦਯੋਗ ਪੱਖੀ ਉਦਯੋਗਿਕ ਨੀਤੀ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ: ਸੁੰਦਰ ਸ਼ਾਮ ਅਰੋੜਾ

Chandigarh, Hot News of The Day
ਚੰਡੀਗੜ 18 ਸਤੰਬਰ: ‘‘ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਉਦਯੋਗ ਪੱਖੀ, ਉਦਯੋਗਿਕ ਅਤੇ ਵਪਾਰ ਨੀਤੀ-2017  ਲਾਗੂ ਕਰਕੇ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਉਦਯੋਗਾਂ ਅਤੇ ਪੁਰਾਣੇ ਉਦਯੋਗਾਂ ਲਈ ਅਨੇਕਾਂ ਸਹੂਲਤਾਂ ਅਤੇ ਛੋਟਾਂ ਪ੍ਰਦਾਨ ਕੀਤੀਆਂ ਹਨ।’’ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਉਦਯੋਗ ਤੇ ਵਣਜ ਵਿਭਾਗ ਦੇ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ, ਵਾਈਸ ਚੇਅਰਮੈਨਾਂ, ਜ਼ਿਲਿਆਂ ਨਾਲ ਸਬੰਧਤ ਡਾਇਰੈਕਟਰਾਂ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਉਦਯੋਗ ਤੇ ਵਣਜ ਵਿਭਾਗ ਇੱਕ ਟੀਮ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ ਅਤੇ ਉਦਯੋਗਾਂ ਸਬੰਧੀ ਕੋਈ ਵੀ ਪ੍ਰਵਾਨਗੀ ਜਾਂ ਮਨਜ਼ੂਰੀ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਦਿੱਤੀ ਜਾਣੀ ਯਕੀਨੀ ਬਣਾ ਰਿਹਾ ਹੈ। ਉਨਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਪੰਜਾਬ ਸਰਕਾਰ ਦੇ ਦੂਤ ਦੱਸਦਿਆਂ ਕਿਹਾ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਮਾਈਕਰੋ, ਲਘੂ, ਛੋਟੇ ਅਤੇ ਵੱਡੇ ਉਦਯੋਗ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ। ਸ੍ਰੀ ਅਰੋੜਾ ਨੇ ਪੰ
ਝੋਨੇ ਦੇ ਉਤਪਾਦਨ ’ਚ ਸਰਵੋਤਮ ਕਾਰਗੁਜ਼ਾਰੀ ਲਈ ‘ਿਸ਼ੀ ਕਰਮਨ ਐਵਾਰਡ’ ਵਾਸਤੇ ਪੰਜਾਬ ਦੀ ਚੋਣ 

ਝੋਨੇ ਦੇ ਉਤਪਾਦਨ ’ਚ ਸਰਵੋਤਮ ਕਾਰਗੁਜ਼ਾਰੀ ਲਈ ‘ਿਸ਼ੀ ਕਰਮਨ ਐਵਾਰਡ’ ਵਾਸਤੇ ਪੰਜਾਬ ਦੀ ਚੋਣ 

Chandigarh, Hot News of The Day
ਚੰਡੀਗੜ, 18 ਸਤੰਬਰ ਭਾਰਤ ਸਰਕਾਰ ਵੱਲੋਂ ਝੋਨੇ ਦੇ ਉਤਪਾਦਨ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸੂਬੇ ਵਜੋਂ ਪੰਜਾਬ ਦੀ ਚੋਣ ‘ਿਸ਼ੀ ਕਰਮਨ ਐਵਾਰਡ, 2017-18’ ਲਈ ਕਰਨ ’ਤੇ ਇਸ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਦੀ ਵੱਡੀ ਪ੍ਰਾਪਤੀ ਦੱਸਿਆ। ਮੁੱਖ ਮੰਤਰੀ ਨੇ ਪੰਜਾਬ ਦੀ ਚੋਣ ਦਾ ਸਿਹਰਾ ਸੂਬੇ ਦੇ ਕਿਸਾਨ ਭਾਈਚਾਰੇ ਦੀ ਸਖ਼ਤ ਮਿਹਨਤ-ਮੁਸ਼ੱਕਤ ਅਤੇ ਕਾਬਲੀਅਤ ਦੇ ਸਿਰ ਬੰਨਿਆ ਜਿਨਾਂ ਨੇ ਅਨਾਜ ਦੀ ਪੈਦਾਵਾਰ ਵਿੱਚ ਮੁਲਕ ਨੂੰ ਸਵੈ-ਨਿਰਭਰ ਬਣਾਉਣ ਲਈ ਕਾਰਗਰ ਭੂਮਿਕਾ ਨਿਭਾਈ। ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਇਸ ਮਾਣਮੱਤੇ ਐਵਾਰਡ ਵਿੱਚ ਇੱਕ ਟਰਾਫੀ, ਸ਼ਲਾਘਾ ਪੱਤਰ ਅਤੇ 2 ਕਰੋੜ ਰੁਪਏ ਦੀ ਨਗਦ ਰਾਸ਼ੀ ਸ਼ਾਮਲ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਭੇਜੇ ਇਕ ਪੱਤਰ ਵਿੱਚ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਸਾਲ 2017-18 ਲਈ ਝੋਨੇ ਦੇ ਉਤਪਾਦਨ ਦੀ ਸ਼੍ਰੇਣੀ ਵਿੱਚ ਪੰਜਾਬ ਦੀ ਚੋਣ ‘ਿਸ਼ੀ ਕਰਮਨ ਐਵਾਰਡ’ ਲਈ ਕੀਤੀ ਜਾਂਦੀ ਹੈ। ਮੰਤਰਾਲੇ ਨੇ ਕਿਸਾਨਾਂ ਨੂੰ ਤਕਨਾ
ਸੀ ਐਸ ਸੀ ਸੈਟਰ ਸਾਂਦੇ ਹਾਸ਼ਮ ਵਿਖੇ ਲਗਾਇਆ ਗਿਆ ਮੁਫਤ ਆਯੁਸ਼ਮਾਨ ਭਾਰਤ ਯੋਜਨਾ ਕੈਂਪ

ਸੀ ਐਸ ਸੀ ਸੈਟਰ ਸਾਂਦੇ ਹਾਸ਼ਮ ਵਿਖੇ ਲਗਾਇਆ ਗਿਆ ਮੁਫਤ ਆਯੁਸ਼ਮਾਨ ਭਾਰਤ ਯੋਜਨਾ ਕੈਂਪ

Ferozepur, Hot News of The Day
ਫਿਰੋਜਪੁਰ 18 ਸਤੰਬਰ (ਸਤਬੀਰ ਸਿੰਘ ਬਰਾੜ ਕਨਵਰਜੀਤ ਸੰਧੂ  ) ਸੀ ਐਸ ਸੀ ਸੈਟਰ ਸਾਂਦੇ ਹਾਸ਼ਮ ਵਿਖੇ ਆਯੁਸ਼ਮਾਨ ਭਾਰਤ, ਸਰਬੱਤ ਸਿਹਤ ਬੀਮਾ ਯੋਜਨਾ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਆਸ ਪਾਸ ਦੇ ਤਕਰੀਬਨ ਦਸ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ, ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਇਸ ਕੈਂਪ ਵਿਖੇ ਪਹੁੰਚੇ। ਇਸ ਕੈਂਪ ਦੌਰਾਨ ਵੀ ਐਲ ਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਹੁਣ ਤੱਕ ਦੋ ਹਜਾਰ ਤੋਂ ਜਿਆਦਾ ਇਹ ਕਾਰਡ ਬਣਾ ਚੁੱਕੇ ਹਾਂ ਅਤੇ ਚਾਰ ਸੌ ਤੋਂ ਵੱਧ ਮੁਫਤ  ਕਾਰਡ ਬਣਾਏ ਹਨ। ਸਾਡੇ ਸੈਂਟਰ ਵਿੱਚ ਬਜੁਰਗਾਂ ਅਤੇ ਅੰਗਹੀਣ ਵਿਅਕਤੀਆਂ ਦੇ ਕਾਰਡ ਮੁਫਤ ਬਣਾਏ ਜਾਂਦੇ ਹਨ। ਇਸ ਮੌਕੇ ਬਹੁਤ ਸਾਰੇ ਲੋਕ ਕਾਰਡ ਬਣਾਉਣ ਲਈ ਆਏ ਹੋਏ ਸਨ। ਇਸ ਮੌਕੇ ਜਿਲਾ ਮੈਨੇਜਰ ਸੀ ਐਸ ਸੀ ਪਵਨ ਅਰੋੜਾ ਨੇ ਵੀ ਵਧੀਆ ਕੰਮ ਕਰ ਰਹੇ ਵੀ ਐਲ ਈ ਦੀ ਪ੍ਰਸੰਸਾ ਕੀਤੀ ਤੇ ਲੋਕਾਂ ਨੂੰ ਜਾਗਰੂਕ ਕੀਤਾ। ਕੈਂਪ ਦੌਰਾਨ ਮੌਜੂਦ ਸਰਪੰਚ ਮੇਜਰ ਸਿੰਘ ਲੋਹਗੜ, ਕਿੱਕਰ ਸਿੰਘ ਵਸਤੀ ਝਾਲ ਵਾਲੀ, ਜੋਗਾ ਸਿੰਘ ਕਾਕੂ ਵਾਲਾ, ਬਲਵਿੰਦਰ ਸਿੰਘ, ਛਿੰਦਾ, ਲਖਵਿਦੰਰ ਸਿੰਘ, ਸੁਖਦੇਵ ਸਿੰਘ, ਕੁਲਬੀਰ ਸਿੰਘ, ਬਲਜੀਤ ਸਿੰਘ, ਗੁਰਨਾਮ ਸਿੰਘ, ਆਸ਼ਾਪਾਲ, ਮੀਨਾ ਕੁ
ਭਿੱਖੀਵਿੰਡ ਸ਼ਹਿਰ ਚ ਬਾਂਦਰਾ ਦੇ ਜੋੜੇ ਨੇ ਮਚਾਈ ਦਹਿਸ਼ਤ

ਭਿੱਖੀਵਿੰਡ ਸ਼ਹਿਰ ਚ ਬਾਂਦਰਾ ਦੇ ਜੋੜੇ ਨੇ ਮਚਾਈ ਦਹਿਸ਼ਤ

Latest News, Tarantaran
ਜਗਮੀਤ ਸਿੰਘ ਭਿੱਖੀਵਿੰਡ ਭਿਖੀਵਿੰਡ ਸ਼ਹਿਰ ਦੇ ਅੰਮ੍ਰਿਤਸਰ ਰੋਡ ਸਥਿਤ ਬਾਅਦ ਦੁਪਹਿਰ ਤੋਂ ਜੰਗਲੀ ਜਾਨਵਰ ਬਾਂਦਰਾਂ ਦਾ ਜੋੜਾ ਆ ਜਾਣ ਦੇ ਕਾਰਨ ਸ਼ਹਿਰ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਦਿਖਾਈ ਦੇ ਰਿਹਾ ਹੈ ,ਜਿਸ ਦੇ ਕਾਰਨ ਲੋਕ ਡਰਦੇ ਮਾਰੇ ਆਪਣੇ ਘਰਾਂ ਦੇ ਬੂਹੇ ਮਾਰ ਕੇ ਅੰਦਰ ਬੈਠਣ ਲਈ ਮਜਬੂਰ ਹਨ ! ਦੱਸਣਯੋਗ ਹੈ ਕਿ ਸ਼ਰਾਰਤੀ ਲੋਕ ਬਾਂਦਰਾਂ ਦੇ ਜੋੜੇ ਨੂੰ ਵੇਖ ਕੇ ਅਠਖੇਲੀਆਂ ਕਰ ਰਹੇ ਹਨ ਜਦੋਂ ਕਿ ਘਰਾਂ ਵਾਲੇ ਲੋਕ ਬਾਂਦਰਾ ਦੇ ਜੋੜੇ ਨੂੰ ਵੇਖ ਕੇ ਦਹਿਸ਼ਤ ਦੇ ਕਾਰਨ ਮਾਯੂਸ ਦਿਖਾਈ ਦੇ ਰਹੇ ਹਨ ! ਇਸ ਸਮੱਸਿਆ ਤੇ ਗੱਲ ਕਰਦਿਆਂ ਰੰਗਲਾ ਪੰਜਾਬ ਫਰੈਂਡਜ਼ ਕਲੱਬ ਭਿੱਖੀਵਿੰਡ ਦੇ ਆਗੂ ਗੁਲਸ਼ਨ ਅਲਗੋਂ ਨੇ ਮਹਿਕਮਾ ਜੰਗਲਾਤ ਵਿਭਾਗ ਪੰਜਾਬ ਦਾ ਧਿਆਨ ਬਾਂਦਰਾਂ ਦੇ ਜੋੜੇ ਵੱਲ ਦੁਆਉਂਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਤੇ ਆਖਿਆ ਕਿ ਬਾਂਦਰ ਜੋੜੇ ਨੂੰ ਫੜ੍ਹ ਕੇ ਜੰਗਲ ਵਿੱਚ ਛੱਡਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ! ਬਾਂਦਰ ਜੋੜੇ ਨੂੰ ਜੰਗਲਾ ਲਾ ਕੇ ਫੜਿਆ ਜਾਵੇਗਾ :- ਰੇਂਜ ਅਫਸਰ ਬਾਂਦਰ ਜੋੜੇ ਸਬੰਧੀ ਜਦੋਂ ਜੰਗਲਾਤ ਵਿਭਾਗ ਦੇ ਕਰਮਚਾਰੀ ਰੇਂਜ ਅਫਸ
ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ‘ਮਾਲਵਾ ਸਰਪੰਚ ਡਾਇਰੈਕਟਰੀ’ ਜਾਰੀ

ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ‘ਮਾਲਵਾ ਸਰਪੰਚ ਡਾਇਰੈਕਟਰੀ’ ਜਾਰੀ

Chandigarh, Latest News
 ਚੰਡੀਗੜ, 18 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ’ਮਾਲਵਾ ਸਰਪੰਚ ਡਾਇਰੈਕਟਰੀ’ ਨੂੰ ਜਾਰੀ ਕਰਨ ਦੀ ਰਸਮ ਅਦਾ ਕੀਤੀ। ਇਸ ਡਾਇਰੈਕਟਰੀ ਵਿਚ ਮਾਲਵੇ ਦੇ 7 ਜ਼ਿਲਿਆਂ ਦੇ ਪਿੰਡਾਂ ਦੇ ਸਰਪੰਚਾਂ ਦੇ ਨਾਮ, ਪਿਤਾ ਦਾ ਨਾਮ, ਤਸਵੀਰ, ਮੋਬਾਈਲ ਨੰਬਰ, ਵਿਧਾਨ ਸਭਾ ਹਲਕਾ ਅਤੇ ਪੁਲਿਸ ਥਾਣਿਆ ਬਾਰੇ ਜਾਣਕਾਰੀ ਦਿੱਤੀ ਗਈ ਹੈ।ਇਹ ਡਾਇਰੈਕਟਰ ਉੱਘੇ ਸਮਾਜ ਸੇਵੀ ਗੋਰਾ ਸੰਧੂ ਖੁਰਦ ਵਲੋਂ ਤਿਆਰ ਕੀਤੀ ਗਈ ਹੈ। ਇਸ ਮੌਕੇ ਸ. ਤਿ੍ਰਪਤ ਬਾਜਵਾ ਨੇ ਐਲਾਨ ਕੀਤਾ ਕਿ ਜਲਦ ਹੀ ਪੇਂਡੂ ਵਿਕਾਸ ਵਿਭਾਗ ਵਲੋਂ ਸੂਬੇ ਦੇ ਜ਼ਿਲਾ ਪ੍ਰੀਸ਼ਦ ਮੈਂਬਰਾਂ, ਬਲਕਾ ਸੰਪਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਦੀ ਆਨਲਾਈਨ ਡਾਰਿੈਕਟਰ ਵਿਭਾਗ ਦੀ ਵੈਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ।ਇਸ ਸਬੰਧੀ ਉਨਾਂ ਮੌਕੇ ’ਤੇ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਨੇ ਗੋਰਾ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਜੋੜਨ ਲਈ ਬਹੁਤ ਵਧੀਆ ਉਪਰਾਲਾ ਹੈ। ਉਨਾਂ ਨਾਲ ਹੀ ਇਸ ਡ
ਮਹਿਲਾ ਪ੍ਰੋਫੈਸਰ ਦੀ ਸ਼ਿਕਾਇਤ ’ਤੇ ਟ੍ਰੇਨੀ ਸਬ ਇੰਸਪੈਕਟਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਲਬ

ਮਹਿਲਾ ਪ੍ਰੋਫੈਸਰ ਦੀ ਸ਼ਿਕਾਇਤ ’ਤੇ ਟ੍ਰੇਨੀ ਸਬ ਇੰਸਪੈਕਟਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਲਬ

Chandigarh, Latest News
ਚੰਡੀਗੜ, 18 ਸਤੰਬਰ : ਹੁਸ਼ਿਆਰਪੁਰ ਜ਼ਿਲੇ ਵਿੱਚ ਸਥਿਤ ਇਕ ਕਾਲਜ ਵਿੱਚ ਤਾਇਨਾਤ ਮਹਿਲਾ ਪ੍ਰੋਫੈਸਰ ਦੀ ਸ਼ਿਕਾਇਤ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਫਿਲੌਰ ਵਿਖੇ ਟੇ੍ਰਨਿੰਗ ਅਧੀਨ ਟ੍ਰੇਨੀ ਸਬ ਇੰਸਪੈਕਟਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਮਹਿਲਾ ਪ੍ਰੋਫੈਸਰ ਵੱਲੋਂ ਲਿਖਤੀ ਤੌਰ ਤੇ ਕਮਿਸ਼ਨ ਕੋਲ ਟ੍ਰੇਨੀ ਸਬ ਇੰਸਪੈਕਟਰ ਅਦੀਤਿਆ ਸ਼ਰਮਾ ਖਿਲਾਫ ਸ਼ਿਕਾਇਤ ਦਰਜ਼ ਕਰਵਾਈ ਸੀ। ਜਿਸ ਤੇ ਕਾਰਵਾਈ ਕਰਦਿਆਂ ਅਦੀਤਿਆ ਸ਼ਰਮਾ ਨੂੰ 24 ਸਤੰਬਰ 2019 ਨੁੂੰ ਤਲਬ ਕੀਤਾ ਗਿਆ ਹੈ ਇਸ ਦੇ ਨਾਲ ਹੀ 24 ਸਤੰਬਰ 2019 ਨੁੂੰ ਹੀ ਕਮਿਸ਼ਨ ਅੱਗੇ ਕੇਸ ਦੀ ਸਟੇਟਸ ਰਿਪੋਰਟ ਪੇਸ਼ ਕਰਨ ਲਈ ਐਸ.ਐਚ.ਓ. ਸਦਰ ਹੁਸ਼ਿਆਰਪੁਰ ਨੂੰ ਹੁਕਮ  ਦਿੱਤਾ ਗਿਆ ਹੈ।
ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਕੁਪੋਸ਼ਨ ਤੋਂ ਮੁਕਤੀ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ’ਤੇ ਜ਼ੋਰ

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਕੁਪੋਸ਼ਨ ਤੋਂ ਮੁਕਤੀ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ’ਤੇ ਜ਼ੋਰ

Chandigarh, Latest News
ਚੰਡੀਗੜ, 18 ਸਤੰਬਰ:                 ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਨੂੰ ਕੁਪੋਸ਼ਨ ਤੋਂ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ। ਅੱਜ ਪੋਸ਼ਣ ਅਭਿਆਨ ਦੇ ਸਬੰਧ ਵਿੱਚ ਹਰਸ਼ਾ ਛੀਨਾ ਖੇਤਰ ਦੇ ਚੇਤਨ ਪੁਰਾ ਨਰਸਿੰਗ ਕਾਲਜ ਵਿਖੇ ਇੱਕ ਸਮਾਗਮ ਦੌਰਾਨ ਉਨਾਂ ਨੇ ਆਪਣੇ ਭਾਸ਼ਣ ਦੌਰਾਨ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੌਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।                 ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਗਰਭਵਤੀ ਔਰਤ ਤਾਂ ਹੀ ਸਿਹਤਮੰਦ ਤੇ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਜੇਕਰ ਉਸਨੂੰ ਪੌਸ਼ਟਿਕ ਆਹਾਰ ਮਿਲੇ। ਉਨਾਂ ਕਿਹਾ ਕਿ ਨਵਾਂ ਜੀਵਨ ਪ੍ਰਦਾਨ ਕਰਨ ਵਾਲੀ ਮਾਂ ਨੂੰ ਜੇਕਰ ਸਹੀ ਭੋਜਨ ਨਹੀਂ ਮਿਲੇਗਾ ਤਾਂ ਜਨਮ ਲੈਣ ਵਾਲਾ ਬੱਚਾ ਕੁਪੋਸ਼ਨ ਦਾ ਸ਼ਿਕਾਰ ਹੋ ਸਕਦਾ ਹੈ। ਉਨਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਵਾਸਤੇ ਪੋਸ਼ਟਿਕ ਭੋਜਨ ਦੀ ਬਹੁਤ ਜ਼ਰੂਰਤ ਹੈ। ਉਨਾਂ ਨੇ ਪੌਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਮੀਡੀਆ ਦੇ ਵੱਖੋ-ਵੱਖ ਸਾਧਨਾਂ ਰਾਹੀਂ ਪ੍ਰਚਾਰ ਦੀ ਲੋੜ ’ਤੇ ਵੀ
ਮੁੱਖ ਦੋਸ਼ੀਆਂ ਨੂੰ ਬਚਾਉਣ ਲਈ ਸਰਕਾਰ ਨੇ ਛਿੱਕੇ ਟੰਗੇ ਨਿਯਮ-ਕਾਨੂੰਨ-ਹਰਪਾਲ ਸਿੰਘ ਚੀਮਾ

ਮੁੱਖ ਦੋਸ਼ੀਆਂ ਨੂੰ ਬਚਾਉਣ ਲਈ ਸਰਕਾਰ ਨੇ ਛਿੱਕੇ ਟੰਗੇ ਨਿਯਮ-ਕਾਨੂੰਨ-ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 18 ਸਤੰਬਰ 2019 ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰਾਲੇ ਅਧੀਨ ਆਉਂਦੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਯਮ (ਪੀਐਸਆਈਈਸੀ) 'ਚ ਹੋਏ ਕਰੀਬ 1500 ਕਰੋੜ ਰੁਪਏ ਦੇ ਇੰਡਸਟਰੀਅਲ ਪਲਾਟ ਅਲਾਟਮੈਂਟ ਘੁਟਾਲੇ ਲਈ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਦਾ ਅਸਤੀਫ਼ਾ ਮੰਗਿਆ ਹੈ। ਇਸ ਦੇ ਨਾਲ ਹੀ ਘੁਟਾਲੇ 'ਚ ਸਿੱਧੇ ਤੌਰ 'ਤੇ ਸ਼ਾਮਲ ਪੀਐਸਆਈਈਸੀ ਦੇ ਅਧਿਕਾਰੀਆਂ ਕਰਮਚਾਰੀਆਂ ਦੀ ਬਰਖ਼ਾਸਤਗੀ ਅਤੇ ਵਿਜੀਲੈਂਸ ਜਾਂਚ ਰਿਪੋਰਟ 'ਚ ਦੋਸ਼ੀ ਪਾਏ ਗਏ ਉੱਚ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਵਾਲੀ ਰਾਹੁਲ ਭੰਡਾਰੀ ਦੀ ਅਗਵਾਈ ਵਾਲੀ ਆਈਏਐਸ ਅਫ਼ਸਰਾਂ ਦੀ ਤਿੰਨ ਮੈਂਬਰੀ ਕਮੇਟੀ ਦੀ ਭੂਮਿਕਾ ਵੀ ਸੀਬੀਆਈ ਜਾਂਚ ਦੇ ਘੇਰੇ 'ਚ ਲਿਆਉਣ ਦੀ ਮੰਗ ਵੀ ਹਰਪਾਲ ਸਿੰਘ ਚੀਮਾ ਅਤੇ 'ਆਪ' ਲੀਡਰਸ਼ਿਪ ਨੇ ਉਠਾਈ, ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 10 ਅਕਤੂਬਰ ਤੱਕ ਜਾਂਚ ਸੀਬੀਆਈ ਨੂੰ ਨਾ ਸੌਂਪੀ ਤਾਂ 'ਆਪ' ਅਦਾਲਤ ਦਾ ਦਰਵਾਜਾ ਖੜਕਾਵੇਗੀ। 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਸੁਖਵਿੰਦਰ ਸੁੱ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਚੰਨੀ ਯੂ.ਕੇ ਪਹੁੰਚੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਚੰਨੀ ਯੂ.ਕੇ ਪਹੁੰਚੇ

Breaking News
ਲੰਡਨ, 18 ਸਤੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦੁਨੀਆਂ ਭਰ ਵਿਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੱਦਾ ਪੱਤਰ ਦੇਣ ਦੀ ਲੜੀ ਤਹਿਤ ਇੰਨੀ ਦਿਨੀ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਯੂ.ਕੇ ਪਹੁੰਚੇ ਹੋਏ ਹਨ, ਜਿੱਥੇ ਉਨਾਂ ਨੇ ਸੈਂਟਰਲ ਲੰਡਨ ਵਿਖੇ ਉੱਘੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ। ਸੈਂਟਰਲ ਲੰਡਨ ਵਿਖੇ ਸ. ਚੰਨੀ ਨੇ ਯੂ.ਕੇ ਦੀਆਂ ਸੰਗਤਾਂ ਨਾਲ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ। ਉਨਾਂ ਨੇ ਸਮੂਹ ਸੰਗਤ ਨੂੰ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ 12 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲਿ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦਾ ਦਿੱਤਾ।ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਜਸ਼ਨਾ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਰਦੀ ਫਾਂਉਡੇਸ਼ਨ ਦੇ ਪ੍ਰੋ. ਪੀਟਰ ਵਿਰਦੀ ਨੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੂੰ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਮਨਾਏ
ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ 

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ 

Breaking News, Chandigarh
ਚੰਡੀਗੜ, 18 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਰਾਹੀਂ ਪੱਕਾ ਕਰਨ ਲਈ ਵਿਭਾਗੀ ਅਤੇ ਮਗਨਰੇਗਾ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਉਹਨਾਂ ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਬਾਰੇ ਮੁੱਖ ਮੰਤਰੀ ਸਲਾਹਕਾਰ ਗਰੁੱਪ ਦੀ ਮੀਟਿੰਗ ਵਿਚ ਮੌਜੂਦ ਸਾਰੇ ਮੈਂਬਰਾਂ ਵਲੋਂ ਰੱਖੀ ਗਈ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਕਰਨ ਲਈੇ ਖਰੜਾ ਤਿਆਰ ਕਰਨ ਲਈ ਕਿਹਾ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਦਿੱਤੀ ਕਿ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਨਾਲ ਵੀ ਇਹ ਮਾਮਲਾ ਵਿਚਾਰਿਆ ਜਾਵੇ ਤਾਂ ਕਿ ਮਗਨਰੇਗਾ ਨਿਯਮਾਂ ਵਿਚ ਵੀ ਲੋਂੜੀਦੀ ਸੋਧ ਕਰਵਾਈ ਜਾ ਸਕੇ। ਸ. ਬਾਜਵਾ ਨੇ ਮੈਂਬਰਾਂ ਦੇ ਇੱਕ ਹੋਰ ਵਿਚਾਰ ਨਾਲ ਸਹਿਮਤੀ ਜਤਾਉਂਦਿਆਂ ਕਿਹਾ ਕਿ