best platform for news and views

Month: November 2019

ਅਜਾਇਬ ਭੱਟੀ ਵੱਲੋਂ ਗੁਰੂ ਨਾਨਕ ਉਤਸਵ ਦੀ ਸਫ਼ਲਤਾ ਲਈ ਹਲਕਾ ਮਲੋਟ ਦੇ ਵਾਸੀਆਂ ਦਾ ਧੰਨਵਾਦ

ਅਜਾਇਬ ਭੱਟੀ ਵੱਲੋਂ ਗੁਰੂ ਨਾਨਕ ਉਤਸਵ ਦੀ ਸਫ਼ਲਤਾ ਲਈ ਹਲਕਾ ਮਲੋਟ ਦੇ ਵਾਸੀਆਂ ਦਾ ਧੰਨਵਾਦ

Breaking News, Chandigarh
ਚੰਡੀਗੜ, 30 ਨਵੰਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਵਿਖੇ ਕਰਾਏ ਗਏ 'ਗੁਰੂ ਨਾਨਕ ਉਤਸਵ' ਨੂੰ ਸਫ਼ਲ ਬਣਾਉਣ ਲਈ ਹਲਕਾ ਮਲੋਟ ਵਾਸੀਆਂ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਇਹ ਉਤਸਵ 27 ਨਵੰਬਰ ਨੂੰ ਮਲੋਟ ਦੀ ਦਾਣਾ ਮੰਡੀ ਵਿਖੇ ਕਰਵਾਇਆ ਗਿਆ। ਸ੍ਰੀ ਭੱਟੀ ਨੇ ਦੱਸਿਆ ਕਿ ਇਸ ਸਮਾਗਮ ਦਾ ਮਕਸਦ ਲੋਕਾਂ ਖਾਸ ਤੌਰ 'ਤੇ ਨੌਜਵਾਨ ਪੀੜ•ੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਜੋੜਨਾ ਸੀ। ਇਸ ਵਿੱਚ ਅਸੀਂ ਸਫ਼ਲ ਵੀ ਰਹੇ ਅਤੇ ਇਸ ਉਤਸਵ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਗੁਰੂ ਸਾਹਿਬ ਦੇ ਫ਼ਲਸਫੇ ਬਾਰੇ ਕਰਾਏ ਗਏ ਭਾਸ਼ਣ ਮੁਕਾਬਲੇ ਵਿੱਚ ਬੱਚਿਆਂ ਦੀ ਰੁਚੀ ਅਤੇ ਗਿਆਨ ਦੇਖਣਯੋਗ ਸੀ। ਉਨਾਂ ਕਿਹਾ ਕਿ ਗੁਰੂ ਸਾਹਿਬ ਦਾ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਸੰਦੇਸ਼ ਅੱਜ ਵੀ ਸਫਲ ਤੇ ਸਬਰ-ਸੰਤੋਖ ਵਾਲੀ ਜ਼ਿੰਦਗੀ ਦਾ ਮੂਲ ਮੰਤਰ ਹੈ। ਉਨਾਂ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਜ਼ਿਲਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ, ਨਾਰਥ ਜ਼ੋਨ ਕਲਚਰਲ ਸੈਂਟਰ, ਸੈਰ ਸਪਾਟਾ ਅਤੇ ਸਭਿਆਚਾਰਕ
ਆਰੀਆ ਸਕੂਲ ਦੀਆਂ ਵਿਦਿਆਰਥਣਾਂ ਦਾ ਵਿਦਿਅਕ ਟੂਰ ਗਿਆ

ਆਰੀਆ ਸਕੂਲ ਦੀਆਂ ਵਿਦਿਆਰਥਣਾਂ ਦਾ ਵਿਦਿਅਕ ਟੂਰ ਗਿਆ

Breaking News, Sangrur
ਧੂਰੀ ( ) ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਅਧੀਨ ਵਿਦਿਆਰਥਣਾਂ ਦੇ ਇੱਕ ਰੋਜ਼ਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਵਰਿੰਦਰ ਗਰਗ ਅਤੇ ਪ੍ਰਹਿਲਾਦ ਬਾਂਸਲ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਨੇ ਮਾਤਾ ਨੈਣਾ ਦੇਵੀ, ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਤੇ ਫਤਿਹਗੜ੍ਹ ਸਾਹਿਬ ਦੇ ਦਰਸ਼ਨ ਕੀਤੇ। ਪ੍ਰਿੰਸੀਪਲ ਨੀਰੂ ਜਿੰਦਲ ਨੇ ਟੂਰ ਦੀ ਅਗਵਾਈ ਕੀਤੀ ਅਤੇ ਉਹਨਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਅਜਿਹੇ ਵਿਦਿਅਕ ਟੂਰ ਬੱਚਿਆਂ ਨੂੰ ਧਰਮ ਅਤੇ ਸੱਭਿਆਚਾਰ ਨਾਲ ਜੋੜਦੇ ਹਨ। ਟੂਰ ਕੋਆਰਡੀਨੇਟਰ ਡਾ. ਨਵਿੰਦਰ ਸਿੰਘ ਪੰਧੇਰ ਨੇ ਕਿਹਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਨਾਲ ਵਿਦਿਆਰਥਣਾਂ ਖਾਲਸੇ ਦੇ ਅਮੀਰ ਇਤਿਹਾਸ ਬਾਰੇ ਜਾਗਰੂਕ ਹੋਈਆਂ ਹਨ। ਸਕੂਲ ਦੀ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਧਰਮਿੰਦਰ ਕੁਮਾਰ ਨੇ ਫਤਿਹਗੜ੍ਹ ਸਾਹਿਬ ਵਿਖੇ ਵਿਦਿਆਰਥਣਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਦੱਸਿਆ। ਟੂਰ ਦੇ ਇੰਚਾਰਜ ਮੈਡਮ ਨੀਨਾ ਰਾਣੀ ਅਤੇ ਆਸਥਾ ਸ਼ਰਮਾ ਨੇ ਵਿਦਿਆਰਥਣਾਂ ਦਾ ਸਹੀ ਮਾਰਗਦਰਸ਼ਨ ਕੀਤਾ। ਵਿਦਿਆਰਥਣਾਂ ਨੇ ਆਪਣੇ ਨ
ਮਿਲਟਰੀ ਕਾਰਨੀਵਲ ਜੋਸ਼ੋ-ਖਰੋਸ਼ ਨਾਲ ਸ਼ੁਰੂ, ਤੀਜੇ ਮਿਲਟਰੀ ਫੈਸਟੀਵਲ ਦਾ ਮੁੱਢ ਬੱਝਿਆ

ਮਿਲਟਰੀ ਕਾਰਨੀਵਲ ਜੋਸ਼ੋ-ਖਰੋਸ਼ ਨਾਲ ਸ਼ੁਰੂ, ਤੀਜੇ ਮਿਲਟਰੀ ਫੈਸਟੀਵਲ ਦਾ ਮੁੱਢ ਬੱਝਿਆ

Breaking News, Chandigarh
ਚੰਡੀਗੜ੍ਹ, 30 ਨਵੰਬਰ : 13 ਤੋਂ 15 ਦਸਬੰਰ ਤੱਕ ਹੋਣ ਜਾ ਰਹੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਬੰਨ੍ਹਦਿਆਂ ਇੱਥੇ ਸ਼ਨੀਵਾਰ ਨੂੰ 4*4 ਜੀਪ ਚਾਲਕਾਂ ਨੇ ਆਫ਼-ਰੋਡਿੰਗ ਪ੍ਰਦਰਸ਼ਨੀ ਦੌਰਾਨ ਆਪਣੇ ਹੈਰੇਤ ਅੰਗੇਜ਼ ਕਰਤੱਬਾਂ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਦੇ ਨਾਲ ਹੀ ਟੀ-90 ਟੈਂਕ, ਲਾਈਟ ਐਂਡ ਮੀਡੀਅਮ ਮਸ਼ੀਨ ਅਤੇ ਸ਼ਾਨਦਾਰ ਬੰਦੂਕਾਂ ਸਮੇਤ ਰੱਖਿਆ ਹਥਿਆਰਾਂ ਦੀ ਪ੍ਰਦਰਸ਼ਨੀ ਨੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਮੁੱਖ ਸਮਾਗਮ ਲਈ ਮਾਹੌਲ ਤਿਆਰ ਕਰਦਿਆਂ 2 ਦਿਨਾ ਮਿਲਟਰੀ ਕਾਰਨੀਵਲ ਵਿੱਚ ਪਹਿਲੀ ਵਾਰ ਭਾਗ ਲੈ ਰਹੇ 50 ਤੋਂ ਵੱਧ ਚਾਲਕਾਂ ਨੇ ਹਿੱਸਾ ਲਿਆ ਅਤੇ ਆਪਣੇ ਵਿਲੱਖਣ ਕਾਰਨਾਮਿਆਂ ਨਾਲ ਦਰਸ਼ਕਾਂ ਵਿੱਚ ਉਤਸ਼ਾਹ ਭਰ ਦਿੱਤਾ। ਐਮ.ਐਮ. 50, ਜਿਪਸੀਆਂ, ਥਾਰ, ਪੋਲਾਰਿਸ ਅਤੇ ਫੋਰਸ ਗੁਰਖਾ, ਬਲੈਰੋ ਵਰਗੀਆਂ ਵਿਸ਼ਵ ਪ੍ਰਸਿੱਧ ਗੱਡੀਆਂ 'ਤੇ ਸਵਾਰ ਹੋ ਕੇ ਨੌਜਵਾਨ ਚਾਲਕਾਂ ਨੇ ਆਪਣੇ ਹੌਂਸਲੇ, ਸ਼ਕਤੀ, ਸ਼ਹਿਣਸ਼ੀਲਤਾ ਅਤੇ ਸਾਹਸ ਨਾਲ ਰੱÎਖਿਆ ਸੈਨਾਵਾਂ ਦੇ ਜੋਸ਼ ਅਤੇ ਨਿਡਰਤਾ ਦਾ ਪ੍ਰਦਰਸ਼ਨ ਕੀਤਾ। ਆਰਮੀ ਐਡਵੈਂਚਰ ਸੈੱਲ ਦੇ ਸਹਿਯੋਗ  ਨਾਲ ਅੱਜ ਕਰਵਾਏ ਗਏ ਸਮਾਗਮਾਂ ਦਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

Chandigarh, Hot News of The Day
ਚੰਡੀਗੜ੍ਹ, 29 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ''ਗੁਰੂ ਨਾਨਕ ਦੇਵ ਜੀ ਅਤੇ ਨੌਜਵਾਨ'' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਦੇ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਭਾਗੀਦਾਰਾਂ ਨਾਲ ਸਾਂਝਾ ਕੀਤਾ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਨੌਜਵਾਨਾਂ ਨੂੰ ਆਪਣੇ ਉਤੇ ਵਿਸ਼ਵਾਸ ਰੱਖ ਕੇ ਡਟ ਕੇ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਨੌਜਨਾਵਾਂ ਨੂੰ ਗੁਰੂ ਸਾਹਿਬ ਵੱਲੋਂ ਕਿਰਤ ਕਰੋ, ਨਾਮ ਜਪੋ ਵੰਡ ਛਕੋ ਦੇ ਦਿੱਤੇ ਸੰਦੇਸ਼ ਅਤੇ ਮਨੁੱਖੀ ਅਧਿਕਾਰਾਂ, ਕਦਰਾਂ ਕੀਮਤਾਂ, ਸ਼ਾਂਤੀ, ਪਿਆਰ ਤੇ ਸਮਾਨਤਾ ਦੇ ਸਿਧਾਂਤ ਜ਼ਿੰਦਗੀ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜਿਥੇ ਉਨ੍ਹਾਂ ਨੌਜਵਾਨ ਪੀੜ੍ਹੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਉਥੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸ
ਗਰਭਵਤੀ ਮਹਿਲਾਵਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਮਦਦ ਕਰਨ ਸਬੰਧੀ ਪ੍ਰੋਗਰਾਮ ਦੇ ਉਤਸ਼ਾਹਜਨਕ ਨਤੀਜੇ ਨਿਕਲੇ : ਅਰੁਨਾ ਚੌਧਰੀ

ਗਰਭਵਤੀ ਮਹਿਲਾਵਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਮਦਦ ਕਰਨ ਸਬੰਧੀ ਪ੍ਰੋਗਰਾਮ ਦੇ ਉਤਸ਼ਾਹਜਨਕ ਨਤੀਜੇ ਨਿਕਲੇ : ਅਰੁਨਾ ਚੌਧਰੀ

Chandigarh, Latest News
ਚੰਡੀਗੜ੍ਹ, 29 ਨਵੰਬਰ : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਪ੍ਰਤੀ ਪੂਰਾ ਧਿਆਨ ਦੇਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ. ਐਮ. ਐਮ. ਵੀ. ਵਾਈ.) ਸਕੀਮ ਹੇਠ ਪਹਿਲੀ ਜਨਵਰੀ 2017 ਤੋਂ 26 ਨਵੰਬਰ 2019 ਤੱਕ 2 ਲੱਖ 47 ਹਜ਼ਾਰ 506 ਲਾਭਪਾਤਰੀਆਂ ਨੂੰ 94 ਕਰੋੜ 65 ਲੱਖ 46 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਬੀਤੀ ਸ਼ਾਮ ਪੀ. ਐਮ. ਐਮ. ਵੀ. ਵਾਈ. ਸਕੀਮ ਬਾਰੇ ਹੋਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਸਕੀਮ ਦੀ ਪ੍ਰਗਤੀ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਪਰਿਵਾਰ ਦੇ ਪਹਿਲੇ ਜੀਵਤ ਬੱਚੇ ਲਈ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਉਨ੍ਹਾਂ ਦੇ ਬੈਂਕ/ਪੋਸਟ ਆਫਿਸ ਦੇ ਖਾਤੇ ਵਿੱਚ ਸ
ਤ੍ਰਿਪਤ ਬਾਜਵਾ ਨੇ ਭਾਈ ਕਾਨ• ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

ਤ੍ਰਿਪਤ ਬਾਜਵਾ ਨੇ ਭਾਈ ਕਾਨ• ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

Chandigarh, Latest News
ਚੰਡੀਗੜ•, 29 ਨਵੰਬਰ: ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਰਲੀਜ ਕੀਤਾ। ਇਸ ਮਹਾਨ ਕੋਸ਼ ਦੀ ਰਚਨਾ ਸੰਸਾਰ ਪ੍ਰਸਿੱਧ ਸਿੱਖ ਵਿਦਵਾਨ ਭਾਈ ਕਾਨ• ਸਿੰਘ ਨਾਭਾ ਨੇ ਪਿਛਲੀ ਸਦੀ ਵਿਚ ਕੀਤੀ ਸੀ। ਸ਼੍ਰੀ ਬਾਜਵਾ ਨੇ ਅੱਜ ਇਥੇ ਇਸ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 'ਤੇ ਪ੍ਰਕਾਸ਼ਿਤ ਕੀਤੀਆਂ ਤਿੰਨ ਪੁਸਤਕਾਂ- 'ਸੁਲਤਾਨਪੁਰ ਲੋਧੀ', 'ਬਟਾਲਾ' ਅਤੇ 'ਡੇਰਾ ਬਾਬਾ ਨਾਨਕ' ਵੀ ਰਲੀਜ ਕੀਤੀਆਂ।ਉਹਨਾਂ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਵਧੀਆ ਕਾਰਜ ਜਾਰੀ ਰੱਖਣ ਲਈ ਹੱਲਾਸ਼ੇਰੀ ਦਿੱਤੀ। ਪੰਜਾਬ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਕਾਹਨ ਸਿੰਘ ਨਾਭਾ ਵਲੋਂ ਰਚਿਤ ਮਹਾਨ ਕੋਸ਼ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਮਹੱਤਵਪੂਰਨ ਪ੍ਰਕਾਸ਼ਨਾਵਾਂ ਵਿਚ ਸ਼ਾਮ
ਅੰਤਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਲਈ ਸਮੁੱਚੇ ਪ੍ਰਬੰਧ ਮੁਕੰਮਲ : ਰਾਣਾ ਗੁਰਮੀਤ ਸਿੰਘ ਸੋਢੀ

ਅੰਤਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਲਈ ਸਮੁੱਚੇ ਪ੍ਰਬੰਧ ਮੁਕੰਮਲ : ਰਾਣਾ ਗੁਰਮੀਤ ਸਿੰਘ ਸੋਢੀ

Breaking News, Chandigarh
ਚੰਡੀਗੜ੍ਹ, 29 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਪਹਿਲੀ ਦਸੰਬਰ 2019 ਨੂੰ ਕੀਤਾ ਜਾਵੇਗਾ। ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਸਬੰਧੀ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੀ ਸ਼ੁਰੂਆਤ ਪਹਿਲੀ ਦਸੰਬਰ 2019 ਨੂੰ 11.00 ਵਜੇ ਗੁਰੂ ਨਾਨਕ ਸਟੇਡੀਅਮ, ਸੁਲਤਾਨਪੁਰ ਲੋਧੀ ਵਿਖੇ ਹੋਵੇਗੀ, ਜਿਸ ਦਾ ਉਦਘਾਟਨ ਉਹ ਖੁਦ ਕਰਨਗੇ ਅਤੇ ਸਮਾਪਨ ਸਮਾਰੋਹ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਜਿਸ ਵਿੱਚ ਮੁੱਖ ਮੰਤਰ
ਅਸਲਾ ਲਾਇਸੰਸ ‘ਤੇ ਤਿੰਨ ਦੀ ਬਜਾਏ ਇੱਕ ਹਥਿਆਰ ਰੱਖਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮੁੜ ਵਿਚਾਰਨ ਦੀ ਮੰਗ

ਅਸਲਾ ਲਾਇਸੰਸ ‘ਤੇ ਤਿੰਨ ਦੀ ਬਜਾਏ ਇੱਕ ਹਥਿਆਰ ਰੱਖਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮੁੜ ਵਿਚਾਰਨ ਦੀ ਮੰਗ

Breaking News, Chandigarh
ਚੰਡੀਗੜ੍ਹ, 29 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਸੂਬਾ ਅਤੇ ਇਸ ਦੇ ਗੜਬੜ ਵਾਲੇ ਇਤਿਹਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ ਅਸਲਾ ਲਾਇਸੰਸ ਉਪਰ ਜਾਇਜ਼ ਤੌਰ 'ਤੇ ਤਿੰਨ ਹਥਿਆਰ ਰੱਖਣ ਦੀ ਗਿਣਤੀ ਘਟਾ ਕੇ ਇੱਕ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਰਮਜ਼ ਐਕਟ-1959 ਵਿੱਚ ਸੋਧ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਦੀ ਘੋਖ ਕਰਨ ਲਈ ਆਖਿਆ ਹੈ ਕਿਉਂ ਜੋ ਇਸ ਨਾਲ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਘਟ ਕੇ ਇਕ ਰਹਿ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੁੱਝ ਸੂਬੇ ਇਕ ਲਾਇਸੰਸ 'ਤੇ ਰੱਖੇ ਜਾ ਸਕਣ ਵਾਲੇ ਹਥਿਆਰਾਂ ਦੀ ਗਿਣਤੀ ਘਟਾਉਣ ਦੇ ਇੱਛੁਕ ਹਨ ਤਾਂ ਇਨ੍ਹਾਂ ਸੂਬਿਆਂ ਨੂੰ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਇਸ ਨਾਲ ਬਾਕੀ ਸੂਬਿਆਂ ਪ੍ਰਤੀ ਕੋਈ ਪੱਖਪਾਤ ਨਾ ਕੀਤਾ ਜਾਵੇ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣ ਮੌਕੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਨਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

Chandigarh, Latest News
ਚੰਡੀਗੜ੍ਹ, 29 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ''ਗੁਰੂ ਨਾਨਕ ਦੇਵ ਜੀ ਅਤੇ ਨੌਜਵਾਨ'' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਦੇ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਭਾਗੀਦਾਰਾਂ ਨਾਲ ਸਾਂਝਾ ਕੀਤਾ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਨੌਜਵਾਨਾਂ ਨੂੰ ਆਪਣੇ ਉਤੇ ਵਿਸ਼ਵਾਸ ਰੱਖ ਕੇ ਡਟ ਕੇ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਨੌਜਨਾਵਾਂ ਨੂੰ ਗੁਰੂ ਸਾਹਿਬ ਵੱਲੋਂ ਕਿਰਤ ਕਰੋ, ਨਾਮ ਜਪੋ ਵੰਡ ਛਕੋ ਦੇ ਦਿੱਤੇ ਸੰਦੇਸ਼ ਅਤੇ ਮਨੁੱਖੀ ਅਧਿਕਾਰਾਂ, ਕਦਰਾਂ ਕੀਮਤਾਂ, ਸ਼ਾਂਤੀ, ਪਿਆਰ ਤੇ ਸਮਾਨਤਾ ਦੇ ਸਿਧਾਂਤ ਜ਼ਿੰਦਗੀ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜਿਥੇ ਉਨ੍ਹਾਂ ਨੌਜਵਾਨ ਪੀੜ੍ਹੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਉਥੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸ
ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਵਾਧੂ ਅੰਕ ਦੇਣ ਸਬੰਧੀ ਵਿਚਾਰ ਕਰੇਗੀ: ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਵਾਧੂ ਅੰਕ ਦੇਣ ਸਬੰਧੀ ਵਿਚਾਰ ਕਰੇਗੀ: ਤ੍ਰਿਪਤ ਬਾਜਵਾ

Breaking News, Chandigarh
ਚੰਡੀਗੜ, 29 ਨਵੰਬਰ: ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕ ਕੈਡਿਟਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਪ੍ਰਦਾਨ ਕਰਨ ਬਾਰੇ ਵਿਚਾਰ ਕਰੇਗੀ। ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਐਨ.ਸੀ.ਸੀ. ਦੀ ਸਾਲਾਨਾ ਅਪਡੇਟ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਐਨ.ਸੀ.ਸੀ ਅਫਸਰਾਂ ਨੂੰ ਇਸ ਸਬੰਧੀ ਭਰੋਸਾ ਦਿੱਤਾ। ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਨਾਗਰਿਕ ਬਣਾਉਣ ਸਬੰਧੀ ਐਨ.ਸੀ.ਸੀ. ਪੰਜਾਬ ਦੇ ਸਮੂਹ ਅਧਿਕਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਐਨ.ਸੀ.ਸੀ ਦੀਆਂ ਬਿਹਤਰ ਗਤੀਵਿਧੀਆਂ ਲਈ ਹਰ ਸਹਿਯੋਗ ਅਤੇ ਵਚਨਬੱਧਤਾ ਦਾ ਭਰੋਸਾ ਦਿੱਤਾ। ਉਚੇਰੀ ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਐਨ.ਸੀ.ਸੀ ਗਤੀਵਿਧੀਆਂ ਚਲਾਉਣ ਲਈ ਸਰਕਾਰੀ ਕਾਲਜਾਂ ਵਿਚ ਇਮਾਰਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਨਵੇਂ ਬਣ ਰਹੇ ਕਾਲਜਾਂ ਵਿਚ ਉਸਾਰੀਆਂ ਜਾਣਗੀਆਂ। ਇਹ ਐਲਾਨ ਮੰਤਰੀ ਨੇ ਨਿੱਜੀ ਇਮਾਰਤਾਂ ਵਿੱਚ ਚਲਾਈਆਂ ਜਾ ਰਹੀਆਂ ਐਨ.ਸੀ.ਸੀ ਗਤੀਵਿਧੀਆਂ, ਜਿਸ ਲਈ ਵੱਧ ਕਿਰਾਇਆ ਦੇਣਾ ਪੈ ਰਿਹਾ ਹੈ