best platform for news and views

Day: December 2, 2019

ਕੈਪਟਨ ਅਮਰਿੰਦਰ ਸਿੰਘ ਨੇ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਉਦਯੋਗ ਲਈ ਵਿਸ਼ੇਸ਼ ਰਿਆਇਤਾਂ ਮੰਗੀਆਂ

ਕੈਪਟਨ ਅਮਰਿੰਦਰ ਸਿੰਘ ਨੇ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਉਦਯੋਗ ਲਈ ਵਿਸ਼ੇਸ਼ ਰਿਆਇਤਾਂ ਮੰਗੀਆਂ

Chandigarh, Hot News of The Day
ਚੰਡੀਗੜ•, 2 ਦਸੰਬਰ: ਪੰਜਾਬ ਵਿੱਚ ਖਾਸ ਤੌਰ 'ਤੇ ਸਰਹੱਦੀ ਜ਼ਿਲਿ•ਆਂ ਤੇ ਕੰਢੀ ਇਲਾਕਿਆਂ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਿਆਇਤਾਂ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਸਲੇ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸ੍ਰੀ ਗੋਇਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬਿਆਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਨੂੰ ਆਮਦਨ ਕਰ ਤੋਂ ਛੋਟ, ਕੇਂਦਰੀ ਵਸਤਾਂ ਤੇ ਵਿਕਰੀ ਕਰਾਂ ਦੀ ਭਰਪਾਈ ਅਤੇ ਭਾੜਾ ਸਬਸਿਡੀ ਦੇ ਰੂਪ ਵਿੱਚ ਅਜਿਹੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਮੁੰਦਰੀ ਬੰਦਰਗਾਹਾਂ ਤੋਂ ਵਾਂਝਾ ਹੋਣ, ਵੈਰ ਦੀ ਭਾਵਨਾ ਰੱਖਣ ਵਾਲੇ ਗੁਆਂਢੀ ਮੁਲਕ ਦੀ ਲੰਮੀ ਸਰਹੱਦ ਜੁੜਨ ਅਤੇ ਬਾਹਰੀ ਤਾਕਤਾਂ ਦੀ ਸ਼ਹਿ ਪ੍ਰਾਪਤ ਅਤਿਵਾਦ ਦੇ ਝੱਲੇ ਸੰਤਾਪ ਅਤੇ ਗੁਆਂਢੀ ਸੂਬਿਆਂ ਨੂੰ ਦਿੱਤੀਆਂ ਰਿਆਇਤਾਂ ਵਰਗੇ ਕਾਰਨਾਂ ਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪਿਆ, ਜਿਸ ਕਰਕੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀ ਤਰਜ਼
ਆਰੀਆ ਸਕੂਲ ਵਿਖੇ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਪੋਸਟਰ ਮੁਕਾਬਲੇ

ਆਰੀਆ ਸਕੂਲ ਵਿਖੇ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਪੋਸਟਰ ਮੁਕਾਬਲੇ

Hot News of The Day, Sangrur
  ਧੂਰੀ ( ) ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਨੀਰੂ ਜਿੰਦਲ ਨੇ ਏਡਜ਼ ਰੋਗ ਦੇ ਫੈਲਣ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਨਵਿੰਦਰ ਸਿੰਘ ਪੰਧੇਰ ਨੇ ਵਿਦਿਆਰਥੀਆਂ ਨੂੰ ਚੇਤੰਨ ਕਰਦੇ ਹੋਏ ਕਿਹਾ ਕਿ ਚੰਗੀ ਜੀਵਨ ਜਾਚ ਨਾਲ ਏਡਜ਼ ਰੋਗ ਤੋਂ ਬਚਿਆ ਜਾ ਸਕਦਾ ਹੈ। ਸਕੂਲ ਦੀ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਧਰਮਿੰਦਰ ਕੁਮਾਰ ਨੇ ਐਨ.ਐੱਸ.ਐੱਸ. ਵਲੰਟੀਅਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਪੋਸਟਰ ਮੁਕਾਬਲਿਆਂ ਦੇ ਇੰਚਾਰਜ ਅਜੈ ਜਿੰਦਲ ਅਤੇ ਅਭੀ ਗੋਇਲ ਦੇ ਮਾਰਗਦਰਸ਼ਨ ਹੇਠ ਛੇਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਤੱਕ ਮਿਡਲ ਵਰਗ ਦੇ ਮੁਕਾਬਲੇ ਵਿੱਚ ਮੁਸਕਾਨ ਨੇ ਪਹਿਲਾ, ਸਲੋਨੀ ਤੇ ਜਸਲੀਨ ਨੇ ਦੂਜਾ ਅਤੇ ਸਾਗਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨੌਵੀਂ ਅਤੇ ਦਸਵੀਂ ਸ਼੍ਰੇਣੀ ਅਧੀਨ ਸੈਕੰਡਰੀ ਵਰਗ ਦੇ ਮੁਕਾਬਲੇ ਵਿ
ਪੰਦਰਵਾੜੇ ਦੌਰਾਨ 1924 ਦਾ ਚੈਕਅਪ ਕੀਤਾ: ਡਾ ਮਾਹਲ

ਪੰਦਰਵਾੜੇ ਦੌਰਾਨ 1924 ਦਾ ਚੈਕਅਪ ਕੀਤਾ: ਡਾ ਮਾਹਲ

Hot News of The Day, Moga
ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਦੇ ਦਿ.ਸਾ ਨਿਰਦੇਸ.ਾ ਅਨੁਸਾਰ ਜਿਲੇ ਅੰਦਰ ਦੰਦਾ ਅਤੇ ਮੂੰਹ ਦੀਆਂ ਬਿਮਾਰੀਆ ਸਬੰਧੀ ਪੰਦਰਵਾੜਾ ਮੁਹਿੰਮ ਦੇ ਅਖਰੀਲੇ ਦਿਨ ਤੇ ਇਕ ਰਸਮੀ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਅਤੇ ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ ਦੀ ਅਗਵਾਈ ਹੇਠ 68 ਬਜੁਰਗਾ ਅਤੇ ਲੋੜਵੰਦਾ ਨੂੰ  ਦੰਦਾਂ ਦੇ ਸੈਟ ਵੰਡੇ ਗਏ|ਇਸ ਮੌਕੇ ਡਾ ਕਮਲਦੀਪ ਕੌਰ ਮਾਹਲ ਨੇ ਜਾਣਕਾਰੀ ਸਾਝੀ ਕਰਦਿਆ ਕਿਹਾ ਕਿ ਪੰਦਰਵਾੜੇ ਦੌਰਾਨ 1924 ਮਰੀਜ.ਾ ਦਾ ਦੰਦਾ ਦਾ ਚੈਕਅਪ ਕੀਤਾ ਗਿਆ| ਜਿਲੇ ਅੰਦਰ ਬਲਾਕ ਢੁਡੀਕੇ, ਬਾਘਾਪੁਰਾਣਾ, ਬੰਧਨੀ ਕਲਾਂ, ਡਰੋਲੀ ਭਾਈ,ਸਿਵਲ ਹਸਪਤਾਲ ਵਿੱਚ ਇਹ ਦੰਦਾ ਦੀ ਸਾਭ ਸੰਭਾਲ ਸਬੰਧੀ ਪੰਦਰਵਾੜਾ ਸਫਲਤਾ ਪੂਰਵਕ ਚੱਲਿਆ|ਪੰਦਰਵਾੜੇ ਦੌਰਾਨ ਜਿਲੇ ਅੰਦਰ ਸਕੂਲਾ ਦੇ ਵਿਦਿਆਰਥੀਆ ਨੂੰ ਦੰਦਾ ਦੀ ਸਾਂਭ ਸਬੰਧੀ ਜਾਗਰੂਕ ਕੀਤਾ ਬੱਚਿਆ ਨੂੰ ਬੁਰਸ. ਅਤੇ ਪੇਸਟ ਵੀ ਮੁਫਤ ਵੰਡੇ ਗਏ|ਇਸ ਦੌਰਾਨ ਹੀ ਗਰਭਵਤੀ ਔਰਤਾ ਨੂੰ ਦੰਦਾ ਸਾਫ ਸਫਾਈ ਸਬੰਧੀ ਵੀ ਜਾਗਰੂਕ ਕੀਤਾ ਗਿਆ|ਇਸ ਮੌ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਮੰਗ ਪ੍ਰਵਾਨ, ਇਕ ਅਪ੍ਰੈਲ, 2019 ਤੋਂ ਨਵੀਂ ਪੈਨਸ਼ਨ ਸਕੀਮ ਅਧੀਨ ਸੂਬੇ ਦਾ ਹਿੱਸਾ ਵਧਾਉਣ ਦਾ ਫੈਸਲਾ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਮੰਗ ਪ੍ਰਵਾਨ, ਇਕ ਅਪ੍ਰੈਲ, 2019 ਤੋਂ ਨਵੀਂ ਪੈਨਸ਼ਨ ਸਕੀਮ ਅਧੀਨ ਸੂਬੇ ਦਾ ਹਿੱਸਾ ਵਧਾਉਣ ਦਾ ਫੈਸਲਾ

Breaking News, Chandigarh
ਚੰਡੀਗੜ, 2 ਦਸੰਬਰ ਸੂਬੇ ਦੀਆਂ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਫੈਸਲੇ ਦੀ ਲੀਹ ’ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਇਕ ਅਪ੍ਰੈਲ, 2019 ਤੋਂ ਆਪਣਾ ਹਿੱਸਾ ਵਧਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਉਸ ਵੱਲੋਂ ਪਾਏ ਜਾਂਦੇ ਯੋਗਦਾਨ ਨੂੰ ਵਧਾ ਕੇ 14 ਫ਼ੀਸਦੀ ਕਰਨ ਦਾ ਨਿਰਣਾ ਲਿਆ ਹੈ। ਇਹ ਫੈਸਲਾ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਬਾਰੇ ਵਿਭਾਗ ਵੱਲੋਂ 31 ਜਨਵਰੀ, 2019 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨਾਲ ਸਬੰਧਤ ਹੈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕਿ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਕ ਹੋਰ ਮੁਲਾਜ਼ਮ ਪੱਖੀ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਨਾਂ ਵਿੱਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ
ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ – ਪੰਨੂੰ

ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ – ਪੰਨੂੰ

Breaking News, Chandigarh
ਚੰਡੀਗੜ, 2 ਦਸੰਬਰ : ਸਿਖਲਾਈ ਪ੍ਰਾਪਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਦੀ ਦੇਖਰੇਖ ਅਤੇ ਨਿਗਰਾਨੀ ਹੇਠ ਸੰਸਥਾਗਤ ਜਣੇਪਿਆਂ ਨਾਲ ਮਾਂ ਅਤੇ ਨਵਜਾਤ ਸ਼ਿਸ਼ੂ ਦੀ ਮੌਤ ਦਾ ਜੋਖ਼ਿਮ ਘਟਦਾ ਹੈ। ਇਸ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਉਨਾਂ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਵਿੱਤੀ ਸਾਲ ਦੌਰਾਨ ਸੰਸਥਾਗਤ ਜਣੇਪਿਆਂ ’ਚ 98.28 ਫੀਸਦੀ ਰਿਕਾਰਡ ਸੁਧਾਰ ਹੋਇਆ ਹੈ। ਉਨਾਂ ਅੱਗੇ ਕਿਹਾ ਕਿ ਅਕਤੂਬਰ 2019 ਤੱਕ ਪੰਜਾਬ ਵਿੱਚ ਜਨਮੇ ਕੁੱਲ 207848 ਬੱਚਿਆਂ ਵਿੱਚੋਂ 3496 ਬੱਚਿਆਂ ਦਾ ਜਣੇਪਾ ਘਰ ਵਿੱਚ ਹੋਇਆ ਜੋ ਕਿ ਕੁੱਲ ਜਣੇਪਿਆਂ ਦਾ 1.7 ਫੀਸਦੀ ਹੈ। ਪੰਨੂੰ ਨੇ ਕਿਹਾ ਕਿ ਇਹ ਪ੍ਰਤੀਸ਼ਤਤਾ ਪਿਛਲੇ ਸਾਲ ਇਸੇ ਸਮੇਂ ਦੌਰਾਨ 2.6 ਫੀਸਦੀ ਘਰੇਲੂ ਜਣੇਪਿਆਂ ਨਾਲੋਂ ਕਿਤੇ ਬਿਹਤਰ ਹੈ। ਪਰ ਸਾਡਾ ਉਦੇਸ਼ ਇਸ ਵਿੱਚ ਅੱਗੇ ਹੋਰ ਸੁਧਾਰ ਲਿਆਉਣਾ ਹੈ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਸਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਮਿਸ਼ਨ ਡਾਇਰੈਕਟਰ ਨੇ ਦੱਸਿਆ ਕਿ ਘਰੇਲ
ਖਰੀਫ ਮਾਰਕੀਟਿੰਗ ਸੀਜ਼ਨ 2019-20 ਦੌਰਾਨ 163.49 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ :ਆਸ਼ੂ

ਖਰੀਫ ਮਾਰਕੀਟਿੰਗ ਸੀਜ਼ਨ 2019-20 ਦੌਰਾਨ 163.49 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ :ਆਸ਼ੂ

Breaking News, Chandigarh
ਚੰਡੀਗੜ, 2 ਦਸੰਬਰ: ਖਰੀਫ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿਚ 163.49 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਦੀ ਖਰੀਦ ਸੂਬੇ ਦੀਆਂ ਖਰੀਦ ਏਜੰਸੀਆਂ ਵਲੋਂ ਨਿਰਧਾਰਤ ਸਮੇਂ ਅੰਦਰ ਸਫਲਤਾਪੂਰਵਕ ਕੀਤੀ ਗਈ। ਇਹ ਜਾਣਕਾਰੀ  ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਸੂਬੇ ਵਿੱਚ ਨਿਰਵਿਘਨ ਖਰੀਦ ਪ੍ਰਕਿਰਿਆ ਲਈ ਸਾਰੇ ਭਾਈਵਾਲਾਂ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਲਾਂ ਦੀ ਔਸਤਨ ਆਮਦ ਸਬੰਧੀ ਅਨੁਮਾਨ ਲਗਾ ਕੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕਰ ਲਏ ਸਨ। ਇਸ ਤੋਂ ਇਲਾਵਾ, ਚੁਣੇ ਹੋਏ ਨੁਮਾਇੰਦੇ (ਐਮ.ਐਲ.ਏ.) ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਨਿੱਜੀ ਤੌਰ ‘ਤੇ ਖਰੀਦ, ਚੁਕਾਈ ਅਤੇ ਭੁਗਤਾਨ ਸਮੇਤ ਸਾਰੇ ਖਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਿਸ ਨਾਲ ਮੰਡੀ ਪੱਧਰ ਦੀਆਂ ਮੁਸ਼ਕਲਾਂ ਦਾ ਫੌਰੀ ਨਿਪਟਾਰਾ ਸੰਭਵ ਹੋਇਆ ਅਤੇ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਨਹੀਂ ਆਈ। ਉਨਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖਰੀਦ ਕੇਂਦਰਾਂ ਤੋਂ ਹੋਈ ਕੁੱਲ ਖਰੀਦ ਵ
ਮੰਤਰੀ ਮੰਡਲ ਵੱਲੋਂ ਪੰਜਾਬ ਜੀ.ਐਸ.ਟੀ. ਵਿੱਚ ਕੇਂਦਰੀ ਐਕਟ ਦੀ ਤਰਜ਼ ’ਤੇ ਸੋਧ ਕਰਨ ਸਬੰਧੀ ਆਡਰੀਨੈਂਸ ਨੂੰ ਮਨਜ਼ੂਰੀ

ਮੰਤਰੀ ਮੰਡਲ ਵੱਲੋਂ ਪੰਜਾਬ ਜੀ.ਐਸ.ਟੀ. ਵਿੱਚ ਕੇਂਦਰੀ ਐਕਟ ਦੀ ਤਰਜ਼ ’ਤੇ ਸੋਧ ਕਰਨ ਸਬੰਧੀ ਆਡਰੀਨੈਂਸ ਨੂੰ ਮਨਜ਼ੂਰੀ

Chandigarh, Latest News
ਚੰਡੀਗੜ, 2 ਦਸੰਬਰ: ਪੰਜਾਬ ਮੰਡਰੀ ਮੰਡਲ ਵਲੋਂ ਇਕ ਅਹਿਮ ਫੈਸਲੇ ਤਹਿਤ ਪੰਜਾਬ ਗੁਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਐਕਟ 2017  ਵਿੱਚ ਕੇਂਦਰੀ ਜੀ.ਐਸ.ਟੀ.ਐਕਟ ਦੀ ਤਰਜ਼ ’ਤੇ ਢੁੱਕਵੀਂ ਸੋਧ ਕਰਨ ਸਬੰਧੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਸੂਬੇ ਵਿਚ ਵਪਾਰ ਪੱਖੀ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਇਆ ਜਾ ਸਕੇ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਗੁਡਜ਼ ਐਂਡ ਸਰਵਿਸਜ਼ ਟੈਕਸ ਆਰਡੀਨੈਂਸ 2019 ਨੂੰ ਪ੍ਰਵਾਨਗੀ ਦਿੱਤੀ ਗਈ ਜਿਸ ਤਹਿਤ ਕੇਂਦਰ ਸਰਕਾਰ ਵੱਲੋਂ ਵਿੱਤ ਬਿੱਲ (ਨੰਬਰ-2 ), 2019 ਰਾਹੀਂ ਕੇਂਦਰੀ ਜੀ.ਐਸ.ਟੀ. ਵਿਚ ਕੀਤੀ ਸੋਧ ਨੂੰ ਸੂਬੇ ਦੇ ਜੀ.ਐਸ.ਟੀ. ਐਕਟ ਵਿਚ ਵੀ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਇਕ ਸਰਕਾਰੀ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪੰਜਾਬ ਜੀ.ਐਸ.ਟੀ. ਐਕਟ 2017 ਦੇ ਸੈਕਸ਼ਨ 39, 44, 52, 53 ਏ ਅਤੇ 101-ਏ ਦੀ ਸ਼ਬਦਾਵਲੀ ਕੇਂਦਰੀ ਜੀ.ਐਸ.ਟੀ. ਐਕਟ ਦੇ ਕੁਝ ਸੈਕਸ਼ਨਾਂ ਤੋਂ ਵੱਖਰੀ ਰਹੇਗੀ। ਇਸ ਤੋਂ ਇਲਾਵਾ ਕੇਂਦਰੀ ਜੀ.ਐਸ.ਟੀ. ਦੇ ਸੈਕਸ਼ਨ 168 ਵਿੱਚ ਕੀਤੀ ਤਬਦੀਲੀ ਪੰਜਾਬ ਜੀ.ਐਸ.ਟੀ. ਐਕਟ 2017 ਵਿੱਚ ਕਰਨ ਦੀ ਜ਼ਰੂਰਤ
ਕਬੱਡੀ ਟੂਰਨਾਮੈਂਟ 2019 ਦੇ ਸਮੁੱਚੇ ਮੈਚਾਂ ਦੀ ਸਮਾਂਸਾਰਨੀ ਜਾਰੀ

ਕਬੱਡੀ ਟੂਰਨਾਮੈਂਟ 2019 ਦੇ ਸਮੁੱਚੇ ਮੈਚਾਂ ਦੀ ਸਮਾਂਸਾਰਨੀ ਜਾਰੀ

Chandigarh, Latest News
ਚੰਡੀਗੜ, 2 ਦਸੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੇ ਸਾਰੇ ਮੈਚਾਂ ਦੀ ਸਮਾਂਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 3 ਦਸੰਬਰ 2019 ਨੂੰ ਅੰਮਿ੍ਰਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕਬੱਡੀ ਦੇ ਮੁਕਾਬਲੇ ਹੋਣਗੇ। ਪਹਿਲਾ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਕਾਰ ਅਤੇ ਦੂਜਾ ਕੈਨੇਡਾ ਅਤੇ ਅਮਰੀਕਾ ਵਿਚਕਾਰ ਹੋਵੇਗਾ। ਇਸੇ ਤਰਾਂ ਹੀ 4 ਦਸੰਬਰ ਨੂੰ ਗੁਰੂ ਰਾਮ ਦਾਸ ਸਪੋਰਟਸ ਸਟੇਡੀਅਮ ਗੁਰੂ ਹਰਸਹਾਏ (ਫਿਰੋਜ਼ਪੁਰ) ਵਿਖੇ ਮੈਚ ਹੋਣਗੇ। ਇਸ ਦਿਨ ਪਹਿਲਾ ਮੈਚ ਭਾਰਤ ਅਤੇ ਸ੍ਰੀਲੰਕਾ ਵਿੱਚਕਾਰ, ਦੂਜਾ ਮੈਚ ਇੰਗਲੈਂਡ ਤੇ ਅਸਟਰੇਲੀਆ ਅਤੇ ਤੀਜਾ ਮੈਚ ਕੈਨੇਡਾ ਤੇ ਨਿਊਜ਼ੀਲੈਂਡ ਵਿੱਚਕਾਰ ਹੋਵੇਗਾ। 5 ਦਸੰਬਰ ਨੂੰ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਪਹਿਲਾ ਮੈਚ ਭਾਰਤ ਤੇ ਅਸਟਰੇਲੀਆ ਅਤੇ ਦੂਜਾ ਅਮਰੀਕਾ ਅਤੇ ਕੀਨੀਆ ਵਿੱਚਕਾਰ ਹੋਵੇਗਾ। ਇਸੇ ਤਰਾਂ ਹੀ 6 ਦਸੰਬਰ ਨੂੰ ਪੋਲੋ ਗਰਾੳੂਂਡ ਪਟਿਆਲਾ ਵਿਖੇ ਪਹਿਲਾ ਮੁਕਾਬਲਾ ਸ੍ਰੀ ਲੰਕਾ ਤੇ ਅਸਟਰੇਲੀਆ ਅਤੇ ਦੂਜਾ ਮੁਕਾਬਲਾ ਨਿਊਜ਼ੀਲੈ
ਪੰਜਾਬ ਮੰਤਰੀ ਮੰਡਲ ਵੱਲੋਂ ਨਿਵੇਸ਼ ਪੱਖੀ ਮਾਹੌਲ ਤੇ ਰੋਜ਼ਗਾਰ ਉਤਪਤੀ ਨੂੰ ਹੋਰ ਉਤਸ਼ਾਹਤ ਕਰਨ ਲਈ ਵੱਖ-ਵੱਖ ਐਕਟਾਂ ਵਿੱਚ ਸੋਧਾਂ ਨੂੰ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਵੱਲੋਂ ਨਿਵੇਸ਼ ਪੱਖੀ ਮਾਹੌਲ ਤੇ ਰੋਜ਼ਗਾਰ ਉਤਪਤੀ ਨੂੰ ਹੋਰ ਉਤਸ਼ਾਹਤ ਕਰਨ ਲਈ ਵੱਖ-ਵੱਖ ਐਕਟਾਂ ਵਿੱਚ ਸੋਧਾਂ ਨੂੰ ਮਨਜ਼ੂਰੀ

Breaking News, Chandigarh
ਚੰਡੀਗੜ, 2 ਦਸੰਬਰ ਸੂਬੇ ਵਿੱਚ ਬਣੇ ਨਿਵੇਸ਼ ਪੱਖੀ ਮਾਹੌਲ ਅਤੇ ਰੋਜ਼ਗਾਰ ਉਤਪਤੀ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਕਟਰੀਜ਼ ਐਕਟ 1948, ਇੰਡਸਟਰੀਜ਼ ਡਿਸਪਿੳੂਟ ਐਕਟ 1947 ਤੇ ਕੰਟਰੈਕਟ ਲੇਬਰ (ਰੈਗੂਲੇਸ਼ਨਜ਼ ਐਂਡ ਅਬੌਲੇਸ਼ਨ) ਐਕਟ 1970 ਵਿੱਚ ਵੱਖ-ਵੱਖ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ। ਪੰਜਾਬ ਰਾਈਟ ਟੂ ਬਿਜ਼ਨਸ ਐਕਟ-2019 ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ-2019 ਨੂੰ ਲਿਆਉਣ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਨਵੇਂ ਸ਼ਾਮਲ ਕੀਤੇ ਸੂਖਮ, ਲਘੂ ਤੇ ਦਰਮਿਆਨੇ ਉਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਤ ਕਰਨਾ ਹੈ। ਸਰਕਾਰੀ ਬੁਲਾਰੇ ਨੇ ਵੇਰਵੇ ਦਿੰਦੇ ਦੱਸਿਆ ਕਿ ਮੰਤਰੀ ਮੰਡਲ ਵੱਲੋਂ ਫੈਕਟਰੀ ਐਕਟ 1948 ਵਿੱਚ ਸੈਕਸ਼ਨ 2 (ਐਮ) (), 2 (ਐਮ) (), 85, ਸੈਕਸ਼ਨ 56, ਸੈਕਸ਼ਨ 59, ਸੈਕਸ਼ਨ 65 (3) ਅਤੇ ਸੈਕਸ਼ਨ 105 ਵਿੱਚ ਸੋਧਾਂ ਦੇ ਨਾਲ-ਨਾਲ ਇਕ ਆਰਡੀਨੈਂਸ ਰਾਹੀਂ ਨਵਾਂ ਸੈਕਸ਼ਨ 106 ਬੀ ਸ਼ਾਮਲ ਕਰ ਲਿਆ। ਇਸ ਆਰਡੀਨੈਂਸ ਨਾਲ ਬਿਜਲੀ ਦੀ ਸਹਾਇਤਾ ਨਾਲ ਜਾਂ ਬਿਨਾਂ ਸਹਾਇਤਾ ਚ
ਬੀਐਡ-ਟੈਟ ਪਾਸ ਯੋਗ ਉਮੀਦਵਾਰ ਲਈ ਬੀ.ਏ ‘ਚ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕਰੇ ਸਰਕਾਰ-ਆਪ

ਬੀਐਡ-ਟੈਟ ਪਾਸ ਯੋਗ ਉਮੀਦਵਾਰ ਲਈ ਬੀ.ਏ ‘ਚ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕਰੇ ਸਰਕਾਰ-ਆਪ

Chandigarh, Latest News
ਚੰਡੀਗੜ੍ਹ,  2 ਦਸੰਬਰ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸੂਬੇ ਦੇ ਯੋਗ ਨੌਜਵਾਨਾਂ ਨੂੰ ਸਾਜ਼ਿਸ਼ ਤਹਿਤ ਸਰਕਾਰੀ ਨੌਕਰੀ ਤੋਂ ਵਾਂਝਾ ਰੱਖਣ ਦਾ ਦੋਸ਼ ਲਗਾਉਂਦੇ ਹੋਏ ਮੰਗ ਕੀਤੀ ਕਿ ਬੀਐਡ-ਟੈਟ ਪਾਸ ਉਮੀਦਵਾਰਾਂ ਲਈ ਬੀ.ਏ. 'ਚ 55 ਪ੍ਰਤੀਸ਼ਤ ਅੰਕਾਂ ਵਾਲੀ ਬੇਤੁਕੀ ਸ਼ਰਤ ਤੁਰੰਤ ਖ਼ਤਮ ਕੀਤੇ ਜਾਵੇ। 'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਆਈ.ਏ.ਐਸ ਅਤੇ ਪੀਸੀਐਸ ਅਫ਼ਸਰਾਂ ਲਈ ਬੀ.ਏ. 'ਚ 50 ਪ੍ਰਤੀਸ਼ਤ ਸ਼ਰਤ ਹੈ, ਪਰੰਤੂ ਅਧਿਆਪਕਾਂ ਲਈ ਇਹ ਸ਼ਰਤ 55 ਪ੍ਰਤੀਸ਼ਤ ਕਰਨਾ ਸਰਾਸਰ ਸ਼ਰਾਰਤ ਅਤੇ ਬੇਇਨਸਾਫ਼ੀ ਹੈ। ਜਦਕਿ ਇਹ ਉਮੀਦਵਾਰ ਬੀ.ਐਡ ਅਤੇ ਟੈਟ ਪਾਸ ਕਰਕੇ ਆਪਣੀ ਮੈਰਿਟ ਪਹਿਲਾਂ ਹੀ ਸਾਬਤ ਕਰ ਚੁੱਕੇ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਹ ਸ਼ਰਤ ਪਹਿਲਾਂ ਐਸਸੀ ਉਮੀਦਵਾਰਾਂ ਲਈ 45 ਪ੍ਰਤੀਸ਼ਤ ਅਤੇ ਜਨਰਲ ਵਰਗ ਲਈ 50 ਪ੍ਰਤੀਸ਼ਤ ਸੀ, ਜਿਸ ਨੂੰ ਵਧਾ ਕੇ 55 ਪ੍ਰਤੀਸ਼ਤ ਕਰਨ ਦੀ ਸ਼ਰਤ ਬਿਲਕੁਲ ਬੇਤੁਕੀ ਅਤੇ ਯੋਗ ਉਮੀਦਵਾਰਾਂ ਨੂੰ ਨ