best platform for news and views

Day: December 3, 2019

ਰੇਲ ਰੋਕੂ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਪੁਲੀਸ ਨੇ 33 ਕਿਸਾਨਾ ਨੂੰ ਲਿਆ ਹਿਰਾਸਤ ਚ

ਰੇਲ ਰੋਕੂ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਪੁਲੀਸ ਨੇ 33 ਕਿਸਾਨਾ ਨੂੰ ਲਿਆ ਹਿਰਾਸਤ ਚ

Hot News of The Day, Tarantaran
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ ਕਿਸਾਨ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਹਾਈਕਮਾਂਡ ਵੱਲੋਂ ਰੇਲ ਰੋਕੋ ਪ੍ਰੋਗਰਾਮ ਹੇਠ ਦਿੱਤੇ ਆਦੇਸ਼ ਤੇ ਰੇਲਵੇ ਸਟੇਸ਼ਨਾ ਤੇ ਪਹੁੰਚਣ ਦਾ ਸੱਦਾ ਦਿੱਤਾ ਗਿਆ ,ਉੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਵੀ ਸੁਰੱਖਿਆ ਦੇ ਕਰੜੇ ਪ੍ਰਬੰਧ ਕਰਕੇ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ ਥਾਂ ਨਾਕੇਬੰਦੀ ਕੀਤੀ ਹੋਈ ਸੀ ਤਾਂ ਜੋ ਇਸ ਪ੍ਰੋਗਰਾਮ ਨੂੰ ਅਸਫਲ ਬਣਾਇਆ ਜਾ ਸਕੇ ! ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਐੱਸ ਐੱਸ ਪੀ ਧਰੁਵ ਦਹੀਆ ,ਡਿਪਟੀ ਸੁਪਰਡੈਂਟ ਰਾਜਬੀਰ ਸਿੰਘ ਭਿੱਖੀਵਿੰਡ ਦੀਆਂ ਹਦਾਇਤਾਂ ਤੇ ਕਾਰਵਾਈ ਕਰਦੇ ਐੱਸ ਐੱਚ ਓ ਹਰਚੰਦ ਸਿੰਘ ਨੇ ਪੁਲਿਸ ਦੀ ਸਹਾਇਤਾ ਨਾਲ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਬੈਂਕਾਂ ਸਮੇਤ 33 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਸਥਿਤੀ ਤੇ ਕੜੀ ਨਜ਼ਰ ਰੱਖੀ ਜਾ ਰਹੀ ਸੀ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ ! ਹਿਰਾਸਤ ਚ ਲਏ ਗਏ ਕਿਸਾਨਾਂ ਸਬੰਧੀ ਗੱਲ ਕਰਦਿਆਂ ਐਸ ਐਚ ਓ ਹਰਚੰਦ ਸਿੰਘ ਨੇ ਕਿਹਾ ਕੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਤੇ ਕਾਨੂੰਨ ਦੀ ਸਥਿਤੀ ਨੂੰ ਬਰਕ
ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਦਾ ਐਲਾਨ

Chandigarh, Latest News
ਚੰਡੀਗੜ, 3 ਦਸੰਬਰ: ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ’ਤੇ ਮੌਜੂਦ ਹੋਵੇਗੀ ਜਿਨਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲੀਸ ਕੰਟਰੋਲ ਰੂਮ (ਪੀ.ਸੀ.ਆਰ.) ਨਾਲ ਜੁੜ ਜਾਵੇਗੀ। ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਸੁਵਿਧਾ ਸੂਬਾ ਭਰ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਘਰੋਂ ਲਿਜਾਣ ਅਤੇ ਛੱਡਣ ਦੀ ਸੁਵਿਧਾ ਉਨਾਂ ਮਹਿਲਾਵਾਂ ਨੂੰ ਹਾਸਲ ਹੋਵੇਗੀ, ਜਿਨਾਂ ਦੀ ਟੈਕਸੀ ਜਾਂ ਥ੍ਰੀ-ਵੀਲਰ ਵਰਗੇ ਸੁਰੱਖਿਅਤ ਵਾਹਨ ਤੱਕ ਪਹੁੰਚ ਨਾ ਹੋਵੇ। ਔਰਤ ਵਿੱਚ ਸੁਰੱਖਿਆ ਦੀ ਭਾਵਨਾ ਵਜੋਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਆਵਾਜਾਈ ਦੌਰਾਨ ਸਬੰਧਤ ਔਰਤ ਨਾਲ ਘੱਟੋ-ਘੱਟ ਇਕ ਮਹਿਲਾ ਪੁਲੀਸ ਅਫ਼ਸਰ ਜ਼ਰੂਰ ਹੋਣੀ ਚਾਹੀਦੀ ਹੈ। ਡੀ.ਜੀ.
ਰਾਸ਼ਟਰੀ ਪੈਰਾ ਬੋਸ਼ੀਆ ਕੈਂਪ ਦੇ ਸਮਾਪਤੀ ਮੌਕੇ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਕੀਤੀ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ

ਰਾਸ਼ਟਰੀ ਪੈਰਾ ਬੋਸ਼ੀਆ ਕੈਂਪ ਦੇ ਸਮਾਪਤੀ ਮੌਕੇ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਕੀਤੀ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ

Chandigarh, Hot News of The Day
ਚੰਡੀਗੜ•, 3 ਦਸੰਬਰ ਅੱਜ ਵਿਸ਼ਵ ਦਿਵਿਆਂਗਜਨ ਦਿਵਸ ਮੌਕੇ ਪੈਰਾ ਬੋਸ਼ੀਆ ਸਪੋਰਟਸ ਵੈੱਲਫੇਅਰ ਸੁਸਾਇਟੀ (ਇੰਡੀਆ) ਵੱਲੋਂ ਚੰਡੀਗੜ• ਸੈਕਟਰ-28ਏ, ਸਪਾਈਨਲ ਰਿਹੈਬ ਵਿਖੇ ਲਗਾਏ ਜਾ ਰਹੇ ਪੈਰਾ ਬੋਸ਼ੀਆ ਖੇਡ ਕੈਂਪ ਦੇ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਹ ਕੈਂਪ ਰਾਸ਼ਟਰੀ ਪੈਰਾ ਬੋਸ਼ੀਆ ਟੀਮ ਦੀ ਚੋਣ ਲਈ 28 ਨਵੰਬਰ 2019 ਤੋਂ ਚੱਲ ਰਿਹਾ ਸੀ। ਇਸ ਟੀਮ ਵੱਲੋਂ ਦੁਬਈ ਵਿਖੇ ਹੋ ਰਹੀਆਂ ਅੰਤਰ-ਰਾਸ਼ਟਰੀ ਪੈਰਾ ਬੋਸ਼ੀਆ ਖੇਡਾਂ ਵਿੱਚ ਭਾਗ ਲੈਣ ਲਈ ਭਾਰਤ ਦੀ ਪ੍ਰਤੀਨਿੱਧਤਾ ਕੀਤੀ ਜਾਣੀ ਹੈ। ਇਸ ਕੈਂਪ ਵਿੱਚ ਜਿਨ•ਾਂ 4 ਖਿਡਾਰੀਆਂ ਨੂੰ ਰਾਸ਼ਟਰੀ ਟੀਮ ਲਈ ਚੁਣਿਆ ਹੈ, ਉਨ•ਾਂ ਵਿੱਚ ਅਜੈ ਰਾਜ, ਬ੍ਰਿਜੇਸ਼ ਯਾਦਵ, ਨਿਵਰਨ ਪੂਮਾ, ਅੰਨਾ ਪੂਰਨਾ ਸ਼ਾਮਿਲ ਹਨ। ਇਹ ਖਿਡਾਰੀ ਸਰਕਾਰ ਵੱਲੋਂ ਅੰਤਰ-ਰਾਸ਼ਟਰੀ ਪੈਰਾ ਬੋਸ਼ੀਆ ਖੇਡਾਂ ਲਈ ਦੁਬਈ ਵਿਖੇ ਖੇਡਣ ਲਈ ਭੇਜੇ ਜਾਣਗੇ। ਚੇਅਰਮੈਨ ਸ੍ਰੀ ਬਿੰਦਰਾ ਨੇ ਅਗਲੇ ਮੁਕਾਬਿਲਆਂ ਲਈ ਇਨ•ਾਂ ਖਿਡਾਰੀਆਂ ਦੀ ਹੌਸਲਾ ਅ
ਮਹਿਲਾਵਾਂ ਦੀ ਸੁਰੱਖਿਆ ਨੂੰ ਹੋਰ ਪੁਖਤਾ ਕੀਤਾ ਜਾਵੇ : ਗੁਲਾਟੀ

ਮਹਿਲਾਵਾਂ ਦੀ ਸੁਰੱਖਿਆ ਨੂੰ ਹੋਰ ਪੁਖਤਾ ਕੀਤਾ ਜਾਵੇ : ਗੁਲਾਟੀ

Chandigarh, Hot News of The Day
ਚੰਡੀਗੜ, 3 ਦਸੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਪੰਜਾਬ ਰਾਜ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਹੋਰ ਜਿਆਦਾ ਪੁਖਤਾ ਕਰਨ ਲਈ ਪੁਲਿਸ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਗੁਲਾਟੀ ਵਲੋਂ ਇਹ ਪੱਤਰ ਹੈਦਰਾਬਾਦ ਵਿੱਚ ਇੱਕ ਮਹਿਲਾ ਵੈਟਨਰੀ ਡਾਕਟਰ ਨਾਲ ਵਾਪਰੀ ਘਟਨਾ ਤੋਂ ਬਾਅਦ ਔਰਤਾਂ ਵਿੱਚ ਪਾਈ ਜਾ ਰਹੀ ਬੈਚੇਨੀ ਨੂੰ ਦੇਖਦੇ ਹੋਏ ਲਿਖਿਆ ਗਿਆ ਹੈ। ਆਪਣੇ ਪੱਤਰ ਵਿੱਚ ਉਹਨਾਂ ਕਿਹਾ ਕਿ ਔਰਤਾਂ ਅਤੇ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹਨਾਂ ਨੂੰ ਸੁਰੱਖਿਆ ਦਾ ਅਹਿਸਾਸ ਹੋਵੇ ਅਤੇ ਕਿਤੇ ਵੀ ਆਉਣ-ਜਾਣ ਵਿੱਚ ਡਰ ਨਾ ਲੱਗੇ।
ਬਾਇਓ-ਮੈਡੀਕਲ ਰਹਿੰਦ-ਖੂਹੰਦ ਨੂੰ ਨਿਯਮਾਂ ਮੁਤਾਬਕ ਸੁਰੱਖਿਅਤ ਤੇ ਵਿਆਗਨਕ ਢੰਗ ਨਾਲ ਹੀ ਨਿਪਟਾਇਆ ਜਾਵੇ : ਬਲਬੀਰ ਸਿੰਘ ਸਿੱਧੂ

ਬਾਇਓ-ਮੈਡੀਕਲ ਰਹਿੰਦ-ਖੂਹੰਦ ਨੂੰ ਨਿਯਮਾਂ ਮੁਤਾਬਕ ਸੁਰੱਖਿਅਤ ਤੇ ਵਿਆਗਨਕ ਢੰਗ ਨਾਲ ਹੀ ਨਿਪਟਾਇਆ ਜਾਵੇ : ਬਲਬੀਰ ਸਿੰਘ ਸਿੱਧੂ

Chandigarh, Latest News
ਚੰਡੀਗੜ, 3 ਦਸੰਬਰ: ਬਾਇਓ ਮੈਡੀਕਲ ਵੇਸਟ (ਬੀ.ਐਮ.ਡਬਲਯ) ਮੈਨੇਜਮੈਂਟ ਦੇ ਰੂਲਜ਼ 2016 ਦੀ ਉਲੰਘਣਾ ਦੇ ਸਬੰਧ ’ਚ ਆਈਆਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਕਤ ਨਿਯਮਾਂ ਦੀ ਪਾਲਣਾ ਲਈ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਹੋਰ  ਜਾਣਕਾਰੀ ਦਿੰਦਿਆਂ ਸ.ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਬਾਇਓ ਮੈਡੀਕਲ ਰਹਿੰਦ-ਖੂੰਹਦ ਮਨੁੱਖਤਾ ਅਤੇ ਵਾਤਾਵਰਣ ਲਈ ਇਕ ਸੰਭਾਵਤ ਖ਼ਤਰਾ ਹੈ ਜਿਸ ਤਰਾਂ ਪਰਾਲੀ ਸਾੜਨ, ਸਨਅੱਤੀ ਰਹਿੰਦ-ਖੂੰਹਦ, ਸੀਵਰੇਜ ਅਤੇ ਹੋਰ ਪ੍ਰਦੂਸ਼ਣ ਹਨ। ਜਿਸ ਲਈ  ਬਾਇਓ-ਮੈਡੀਕਲ ਰਹਿੰਦ-ਖੂਹੰਦ ਨੂੰ ਨਿਯਮਾਂ ਮੁਤਾਬਕ ਸੁਰੱਖਿਅਤ ਤੇ ਵਿਆਗਨਕ ਢੰਗ ਨਾਲ ਹੀ ਨਿਪਟਾਇਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੀਆਂ ਕਈ ਸੰਸਥਾਵਾਂ ਆਪਣੇ ਬਾਇਓ ਮੈਡੀਕਲ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਨਹੀਂ ਕਰ ਰਹੀਆਂ ਜਿਸ ਨਾਲ ਵੱਡੇ ਪੱਧਰ ’ਤੇ ਸੰਕਰਮਿਤ ਬਿਮਾਰੀਆਂ ਖਾਸ ਕਰਕੇ ਐਚ.ਆਈ.ਵੀ, ਹੈਪੇਟਾਈਟ
ਯੂ.ਏ.ਈ, ਪੰਜਾਬ ਵਿੱਚ ਵਿਸ਼ੇਸ਼ ਕਰਕੇ ਖੁਰਾਕ ਤ ਸਾਜੋ-ਸਾਮਾਨ ਦੇ ਖੇਤਰਾਂ ਵਿੱਚ ਨਿਵੇਸ਼ ਦੀ ਭਾਲ ਵਿੱਚ

ਯੂ.ਏ.ਈ, ਪੰਜਾਬ ਵਿੱਚ ਵਿਸ਼ੇਸ਼ ਕਰਕੇ ਖੁਰਾਕ ਤ ਸਾਜੋ-ਸਾਮਾਨ ਦੇ ਖੇਤਰਾਂ ਵਿੱਚ ਨਿਵੇਸ਼ ਦੀ ਭਾਲ ਵਿੱਚ

Breaking News, Chandigarh
ਚੰਡੀਗੜ, 3 ਦਸੰਬਰ: ਪੰਜਾਬ ਅਤੇ ਖਾੜੀ ਦੇਸ਼ ਦੇ ਆਪਸੀ ਵਪਾਰਕ ਸਬੰਧਾਂ ਨੂੰ ਇੱਕ ਹੋਰ ਦਿਸ਼ਾ ਦੇਣ ਦੇ ਮੱਦੇਨਜ਼ਰ ਯੂ.ਏ.ਈ. ਦੀਆਂ ਕੁਝ ਪ੍ਰਮੁੱਖ ਕੰਪਨੀਆਂ ਵਲੋਂ ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਵਿਸ਼ੇਸ਼ ਕਰਕੇ ਖ਼ਰਾਕ ਤੇ ਸਾਜੋ-ਸਾਮਾਨ ਦੇ ਖੇਤਰ ’ਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਦੀ ਆਸ ਪ੍ਰਗਟਾਈ ਜਾ ਰਹੀ ਹੈ। ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਵਿੱਚ ਭਾਗ  ਲੈਣ ਵਾਲੇ ਦੇਸ਼ਾਂ ਵਿਚੋਂ ਇੱਕ ਭਾਈਵਾਲ ਹੋਣ ਵਜੋਂ ਯੂ.ਏ.ਈ ਵਲੋਂ ਮੌਜੂਦਾ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਕੇ ਪੰਜਾਬ ਦੇ ਵਿਕਾਸ ਭਾਈਵਾਲੀ ਵਧਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਲੁੱਲੂ ਗਰੁੱਪ ਵਲੋਂ ਰਾਜ ਤੋਂ ਤਾਜ਼ੇ ਫਲਾਂ ਅਤੇ ਸਬਜ਼ੀਆਂ ਦੀ ਲੰਬੇ ਸਮੇਂ ਦੀ ਖਰੀਦ ਦੇ ਸਹਿਯੋਗ ਲਈ ਸਮਝੌਤਿਆਂ ਨੂੰ ਅੰਤਮ ਰੂਪ ਦੇਣ ਲਈ ਗੱਲਬਾਤ ਕੀਤੀ ਜਾ ਰਹੀ ਹੈ, ਉੱਥੇ ਹੀ ਡੀ.ਪੀ ਵਰਲਡ ਪਠਾਨਕੋਟ ਵਿੱਚ ਸਾਜੋ-ਸਾਮਾਨ ਖੇਤਰ ਵਿੱਚ ਆਪਣੇ ਦਾਖਲੇ ਦੀ ਪੜਚੋਲ ਕਰ ਰਿਹਾ ਹੈ। ਨਿਵੇਸ਼ ਪ੍ਰੋਤਸਾਹਨ ਅਤੇ  ਉਦਯੋਗ ਤੇ ਵਣਜ  ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਯ.ੂਏ.ਈ ਦੇ ਇਕ ਹੋਰ ਵੱਡਾ
ਪੰਜਾਬ ਨੂੰ ਮਿਲੀ ਇੱਕਮੁਸ਼ਤ ਛੋਟ ਦੀ ਪ੍ਰਵਾਨਗੀ

ਪੰਜਾਬ ਨੂੰ ਮਿਲੀ ਇੱਕਮੁਸ਼ਤ ਛੋਟ ਦੀ ਪ੍ਰਵਾਨਗੀ

Chandigarh, Latest News
ਚੰਡੀਗੜ, 3 ਦਸੰਬਰ :  ਪੰਜਾਬ ਸਰਕਾਰ ਦੀ ਮੰਗ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰਾਲੇ ਨੇ ਸੂਬੇ ਨੂੰ ਆਨਲਾਈਨ ‘ਖਰੀਦ ਅਤੇ ਭੁਗਤਾਨ ਪ੍ਰਣਾਲੀ’ ਦੇ ਲਾਗੂ ਕਰਨ ਤੋਂ ਇੱਕਮੁਸ਼ਤ ਛੋਟ ਦੇ ਦਿੱਤੀ ਹੈ ਅਤੇ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2019-20 ਲਈ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਸਵੀਕਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੁੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਦਿੱਤੀ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਨੂੰ ਇਹ ਛੋਟ ਵਿਸ਼ੇਸ਼ ਕੇਸ ਵਜੋਂ ਦਿੱਤੀ ਗਈ ਹੈ ਕਿਉਂ ਜੋ ਪੰਜਾਬ ਵੱਲੋਂ ਪਿਛਲੇ ਸੀਜ਼ਨਾਂ ਦੇ ਮੁਕਾਬਲੇ ਕਿਸਾਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਅਤੇ ਆੜਤੀਆਂ ਦੁਆਰਾ ਜਨਤਕ ਵਿੱਤ ਪ੍ਰਬੰਧਨ ਪ੍ਰਣਾਲੀ (ਪੀ.ਐਫ.ਐਮ.ਐਸ.) ਰਾਹੀਂ ਆਨਲਾਈਨ ਅਦਾਇਗੀ ਦੇ ਸਬੰਧ ਵਿੱਚ ਕਾਫ਼ੀ ਸੁਧਾਰ ਵੇਖਣ ਨੂੰ ਮਿਲਿਆ ਹੈ। ਉਨਾਂ ਦੱਸਿਆ ਕਿ ਖਰੀਦ ਸੀਜ਼ਨ ਦੇ ਅਖੀਰ ਤੱਕ 2557 ਕਿਸਾਨਾਂ ਨੂੰ ਪੀ.ਐਫ.ਐਮ.ਐਸ. ਜ਼ਰੀਏ ਆਨਲਾਈਨ ਭੁਗਤਾਨ ਕੀਤਾ ਗਿਆ। ਉਨਾਂ ਦੱਸਿਆ ਕਿ ਸੂਬੇ ਨੇ ਭਾਰਤ ਸਰਕਾਰ ਦੇ ਖੁਰਾਕ ਅਤੇ
ਪੰਜਾਬ ਵਿੱਚ ਹਾਈਪਰਲੂਪ ਟਰਾਂਸਪੋਰਟ ਪ੍ਰੋਜੈਕਟ ਦੇ ਪੂਰਵ ਸੰਭਾਵਿਤ ਅਧਿਐਨ ਲਈ ਸੂਬਾ ਸਰਕਾਰ ਵੱਲੋਂ ਵਰਜਿਨ ਹਾਈਪਰਲੂਪ ਕੰਪਨੀ ਨਾਲ ਸਮਝੌਤਾ ਸਹੀਬੱਧ

ਪੰਜਾਬ ਵਿੱਚ ਹਾਈਪਰਲੂਪ ਟਰਾਂਸਪੋਰਟ ਪ੍ਰੋਜੈਕਟ ਦੇ ਪੂਰਵ ਸੰਭਾਵਿਤ ਅਧਿਐਨ ਲਈ ਸੂਬਾ ਸਰਕਾਰ ਵੱਲੋਂ ਵਰਜਿਨ ਹਾਈਪਰਲੂਪ ਕੰਪਨੀ ਨਾਲ ਸਮਝੌਤਾ ਸਹੀਬੱਧ

Breaking News, Chandigarh
ਚੰਡੀਗੜ, 3 ਦਸੰਬਰ:                 ਪੰਜਾਬ ਸਰਕਾਰ ਨੇ ਅੰਮਿ੍ਰਤਸਰ-ਲੁਧਿਆਣਾ-ਚੰਡੀਗੜ-ਕੌਮੀ ਰਾਜਧਾਨੀ ਖੇਤਰ ਕੌਰੀਡੋਰ ਵਿੱਚ ਹਾਈਪਰਲੂਪ ਟਰਾਂਸਪੋਰਟ ਬੁਨਿਆਦੀ ਢਾਂਚਾ ਪ੍ਰੋਜੈਕਟ ਦੀ ਸੰਭਾਵਨਾ ਤਲਾਸ਼ਣ ਦਾ ਫੈਸਲਾ ਕੀਤਾ ਹੈ ਤਾਂ ਕਿ ਖੇਤਰ ਵਿੱਚ ਅੰਤਰ-ਸ਼ਹਿਰੀ ਆਵਾਜਾਈ ਨੂੰ ਸੁਧਾਰਨ ਦੇ ਨਾਲ-ਨਾਲ ਸੁਚਾਰੂ ਬਣਾਇਆ ਜਾ ਸਕੇ।                 ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਪ੍ਰਮੁੱਖ ਸਕੱਤਰ ਵਿੰਨੀ ਮਹਾਜਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅੱਜ ਲਾਸ ਏਂਜਲਸ ਆਧਾਰਤ ਕੰਪਨੀ ਵਰਜਿਨ ਹਾਈਪਰਲੂਪ ਵਨ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਹੈ ਜੋ ਇਸ ਪ੍ਰੋਜੈਕਟ ਲਈ ਆਰਥਿਕ ਪੱਖੋਂ ਪੂਰਵ ਸੰਭਾਵਨਾਵਾਂ ਘੋਖੇਗੀ। ਇਸ ਕੰਪਨੀ ਨੂੰ ਇਸ ਦੇ ਵੱਡੇ ਨਿਵੇਸ਼ਕਾਰ ਦੁਬਈ ਆਧਾਰਤ ਡੀ.ਪੀ. ਵਰਲਡ ਵੱਲੋਂ ਸਹਿਯੋਗ ਕੀਤਾ ਜਾਵੇਗਾ।                 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਪੀ. ਵਰਲਡ ਸਬ-ਕੌਂਟੀਨੈਂਟ ਦੇ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਰਿਜ਼ਵਾਨ ਸੂਮਰ ਦੀ ਮੌਜੂਦਗੀ ਵਿੱਚ ਇਸ ਐਮ.ਓ.ਯੂ. ’ਤੇ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਅਤੇ ਵਰਜਿਨ ਹਾਈਪ
ਪੰਜਾਬ ਸਰਕਾਰ ਵਲੋਂ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਸਪੋਰਟ ਓਰੀਐਂਟਡ ਇਕਾਈਆਂ ਨੂੰ ਮਨਜ਼ੂਰ ਪੂੰਜੀ ਸਬਸਿਡੀ ਕੀਤੀ ਜਾਵੇਗੀ ਰਿਲੀਜ਼

ਪੰਜਾਬ ਸਰਕਾਰ ਵਲੋਂ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਸਪੋਰਟ ਓਰੀਐਂਟਡ ਇਕਾਈਆਂ ਨੂੰ ਮਨਜ਼ੂਰ ਪੂੰਜੀ ਸਬਸਿਡੀ ਕੀਤੀ ਜਾਵੇਗੀ ਰਿਲੀਜ਼

Chandigarh, Latest News
ਚੰਡੀਗੜ•, 3 ਦਸੰਬਰ: ਪੰਜਾਬ ਸਰਕਾਰ ਵੱਲੋ ਵੱਖ-ਵੱਖ ਉਦਯੋਗਿਕ ਨੀਤੀਆਂ ਦੇ ਤਹਿਤ ਸਮੇਂ-ਸਮੇਂ 'ਤੇ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਪੋਰਟ ਓਰੀਐਂਟਿਡ ਇਕਾਈਆਂ (ਈ.ਓ.ਯੂ) ਨੂੰ ਇਨਵੈਸਟਮੈਂਟ ਇੰਨਸੈਟਿਵ/ ਮਨਜ਼ੂਰ ਕੀਤੀ ਗਈ ਕੈਪੀਟਲ ਸਬਸਿਡੀ  ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਸਬਸਿਡੀ ਪਹਿਲਾਂ ਉਦਯੋਗਿਕ ਨੀਤੀ ਦੇ ਨਿਯਮਾਂ ਦੀ ਸ਼ਰਤਾਂ ਪੂਰੀਆਂ ਨਾ ਕਰਨ ਕਰਕੇ ਰੋਕ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਸਰਕਾਰ ਵਲੋਂ ਅਧਿਸੂਚਨਾ ਨੰ: ਇੰਨ/ਸਬ/2019-20/ਡੀ.ਏ.-7/11371-ਏ ਮਿਤੀ 13-11-2019 ਨੂੰ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਨੋਟੀਫੀਕੇਸ਼ਨ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਉਦਯੋਗ ਵਿਭਾਗ ਦੀ ਵੈਬਸਾਈਟ www.pbindustries.gov.in 'ਤੇ ਵੀ ਅਪਲੋਡ ਕੀਤਾ ਗਿਆ ਹੈ। ਸੂਬੇ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਜਿਨ•ਾਂ ਨੂੰ ਉਪਦਾਨ ਦੀ ਰਾਸ਼ੀ ਵੱਖ-ਵੱਖ ਉਦਯੋਗਿਕ ਨੀਤੀਆਂ ਅਨੁਸਾਰ ਪ੍ਰਵਾਨ ਕੀਤੀ ਗਈ ਸੀ ਅਤੇ ਬੰਦ ਹੋਣ ਕਾਰਨ ਜਾਂ ਕਿਸੇ ਹੋਰ ਕਾਰਨ ਉਨ•ਾਂ  ਦੀ ਪ੍ਰਵਾਨ ਕੀਤੀ ਰਾਸ਼ੀ ਦੀ ਵੰਡ ਨਹੀਂ ਕੀਤੀ ਗਈ ਸੀ, ਨੂੰ
ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

Breaking News, Roparh
ਰੂਪਨਗਰ, 3 ਦਸੰਬਰ ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਜਿੱਥੇ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 4 ਪ੍ਰਤੀਸ਼ਤ ਕੀਤਾ ਗਿਆ ਹੈ ਉਥੇ 31 ਦਸੰਬਰ 2019 ਤੱਕ ਵਿਲੱਖਣ ਪਹਿਚਾਣ ਪੱਤਰ (ਯੂਨੀਕ ਡਿਸੇਬਿਲਟੀ ਆਈ ਡੀ ਕਾਰਡ) ਦੇ ਕੰਮ ਨੂੰ ਮੁਕੰਮਲ ਕਰ ਕੇ ਦਿਵਿਆਂਗ ਵਿਅਕਤੀਆਂ ਦਾ ਡਾਟਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਇਨ•ਾਂ ਦੀ ਹੋਰ ਭਲਾਈ ਦੀ ਸਕੀਮਾਂ ਰਾਹੀ ਸਹਾਇਤਾ ਕੀਤੀ ਜਾ ਸਕੇ।  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਡ੍ਰੀਮ ਡੈਸਟੀਨੇਸ਼ਨ ਪੈਲੇਸ ਰੂਪਨਗਰ ਵਿਖੇ ਆਯੋਜਿਤ ਅੰਤਰ ਰਾਸ਼ਟਰੀ ਦਿਵਿਆਂਗਜਨ ਦਿਵਸ 2019 ਮੌਕੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਇਸ ਤੋਂ ਪਹਿਲਾਂ ਉਨ•ਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ, ਅੰਗਹੀਣਾਂ ਦੀ ਸਰਕਾਰੀ ਸੰਸਥਾ ਸ਼ਿਮਲਾਪੁਰੀ ਲੁਧਿਆਣਾ, ਪੰਜਾਬ ਬੱਧਿਰ ਵਿੱਦਿਆਲਾ ਸ਼ਾਮਪੁਰਾ ਰੂਪਨਗਰ, ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ