best platform for news and views

Month: August 2021

ਚੌਥੀ ਟਰਾਈ ਸਿਟੀ ਵਿਰਸਾ ਸੰਭਾਲ ਗੱਤਕਾ ਚੈਂਪੀਅਨਸ਼ਿਪ’ ਜਨਵਰੀ ਚ

ਚੌਥੀ ਟਰਾਈ ਸਿਟੀ ਵਿਰਸਾ ਸੰਭਾਲ ਗੱਤਕਾ ਚੈਂਪੀਅਨਸ਼ਿਪ’ ਜਨਵਰੀ ਚ

Breaking News, Chandigarh, General News
ਚੰਡੀਗੜ੍ਹ 31 ਅਗਸਤ : ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਨਿਯਮਾਂ ਮੁਤਾਬਿਕ ਗੱਤਕਾ ਖੇਡ ਦੀ ਮੁਫ਼ਤ ਸਿਖਲਾਈ ਦੇਣ ਲਈ ਵੱਖ-ਵੱਖ ਸੈਕਟਰਾਂ ਵਿੱਚ ਪੰਜ ਗੱਤਕਾ ਸਿਖਲਾਈ ਕੇਂਦਰ ਚਾਲੂ ਕਰਨ ਤੋਂ ਇਲਾਵਾ ਜਲਦ ਹੀ ਸਕੂਲਾਂ ਅਤੇ ਕਾਲਜਾਂ ਦੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਸੈਕਟਰ 34 ਵਿਖੇ 'ਚੌਥੀ ਟਰਾਈ ਸਿਟੀ ਵਿਰਸਾ ਸੰਭਾਲ ਗੱਤਕਾ ਚੈਂਪੀਅਨਸ਼ਿਪ' ਕਰਵਾਈ ਜਾਵੇਗੀ। ਇਹ ਫੈਸਲੇ ਅੱਜ ਇੱਥੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਤੋਂ ਮਾਨਤਾ ਪ੍ਰਾਪਤ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ (ਰਜਿ.) ਦੀ ਕਾਰਜਕਾਰਨੀ ਦੇ ਸਾਲਾਨਾ ਇਜਲਾਸ ਦੌਰਾਨ ਲਏ ਗਏ ਜਿਸ ਵਿਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਇਜਲਾਸ ਉਪਰੰਤ ਗੱਲਬਾਤ ਕਰਦਿਆਂ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟਰੇਲਾ ਅਤੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਨੇ ਦੱਸਿਆ ਕਿ ਇਸ ਸਲਾਨਾ ਇਜਲਾਸ ਵਿੱਚ ਗੱਤਕਾ ਸੰਸਥਾ ਵੱਲੋਂ ਪਿੱਛਲੇ ਅਰਸੇ ਦੌਰਾਨ ਵਿਰਾਸਤੀ ਖੇਡ ਗੱਤਕਾ ਨੂੰ ਹਰਮਨ ਪਿਆਰਾ ਬਨਾਉਣ ਲਈ ਜਾਰੀ
664 ਕਰੋੜ ਰੁਪਏ ਦੀ ਲਾਗਤ ਵਾਲੀ 300 ਬੈੱਡਾਂ ਵਾਲੀ ਅਤਿ-ਆਧੁਨਿਕ ਸਹੂਲਤ ਤੀਜੇ ਦਰਜੇ ਦੇ ਕੇਅਰ ਸੈਂਟਰ ਵਜੋਂ ਉੱਤਰੀ ਖੇਤਰ ਦੇ ਕੈਂਸਰ ਦੇ ਮਰੀਜ਼ਾਂ ਦੀਆਂ ਲੋੜਾਂ ਦੀ ਕਰੇਗੀ ਪੂਰਤੀ : ਵਿੰਨੀ ਮਹਾਜਨ

664 ਕਰੋੜ ਰੁਪਏ ਦੀ ਲਾਗਤ ਵਾਲੀ 300 ਬੈੱਡਾਂ ਵਾਲੀ ਅਤਿ-ਆਧੁਨਿਕ ਸਹੂਲਤ ਤੀਜੇ ਦਰਜੇ ਦੇ ਕੇਅਰ ਸੈਂਟਰ ਵਜੋਂ ਉੱਤਰੀ ਖੇਤਰ ਦੇ ਕੈਂਸਰ ਦੇ ਮਰੀਜ਼ਾਂ ਦੀਆਂ ਲੋੜਾਂ ਦੀ ਕਰੇਗੀ ਪੂਰਤੀ : ਵਿੰਨੀ ਮਹਾਜਨ

Breaking News, Chandigarh, Government Press Release
ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਜ਼ਿਲ੍ਹਾ ਮੋਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਦੌਰਾ ਕਰਕੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਚੰਡੀਗੜ੍ਹ, 20 ਅਗਸਤ: ਨਿਊ ਚੰਡੀਗੜ੍ਹ (ਮੋਹਾਲੀ) ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਭਰੋਸਾ ਦਵਾਇਆ ਕਿ ਇਸ ਅਤਿ-ਆਧੁਨਿਕ ਕੈਂਸਰ ਟਰਸ਼ਰੀ ਕੇਅਰ ਸਹੂਲਤਾਂ ਨੂੰ ਇਸ ਸਾਲ ਨਵੰਬਰ ਤੋਂ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਜਲਦ ਉਦਘਾਟਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਨਿਰਮਾਣ ਸਥਾਨ ‘ਤੇ ਦੌਰੇ ਦੌਰਾਨ ਸ੍ਰੀਮਤੀ ਮਹਾਜਨ ਨੂੰ ਦੱਸਿਆ ਗਿਆ ਕਿ ਚਿਰਕੋਣੀ ਉਡੀਕ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਮੁਕੰਮਲ ਹੋਣ ਕੰਢੇ ਹੈ। ਇਸ ਮਹੱਤਵਪੂਰਨ ਸਿਹਤ ਸੰਭਾਲ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ 300 ਬੈੱਡਾਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਮੁੱਚੇ
ਗੁਰੂ ਦੀ ਬੇਅਦਬੀ ਦੇ ਦੋਸ਼ੀਆ ਨੂੰ ਹਰ ਹਾਲ ਵਿੱਚ ਸਜਾ ਦਿਵਾਈ ਜਾਵੇਗੀ-ਨਵਜੋਤ ਸਿੱਧੂ

ਗੁਰੂ ਦੀ ਬੇਅਦਬੀ ਦੇ ਦੋਸ਼ੀਆ ਨੂੰ ਹਰ ਹਾਲ ਵਿੱਚ ਸਜਾ ਦਿਵਾਈ ਜਾਵੇਗੀ-ਨਵਜੋਤ ਸਿੱਧੂ

Breaking News, Faridkot
ਪੰਜਾਬ ਵਿਚੋਂ ਹਰ ਤਰ੍ਹਾਂ ਦੇ ਮਾਫੀਏ ਨੂੰ ਖਤਮ ਕਰਨ ਦੇ ਸੰਕਲਪ ਨੂੰ ਦੁਹਰਾਇਆ ਨਵਜੋਤ ਸਿੱਧੂ ਦੀ ਪ੍ਰਧਾਨ ਵਜੋਂ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ-ਕਿੱਕੀ ਢਿਲੋਂ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੋ ਕੇ 2022 ਦੀਆ ਚੋਣਾਂ ਲੜੇਗੀ-ਪਵਨ ਗੋਇਲ ਤਾਜ ਪੈਲੇਸ ਫਰੀਦਕੋਟ ਵਿਖੇ ਪਾਰਟੀ ਵਰਕਰਾਂ ਦੇ ਆਹੁਦੇਦਾਰਾਂ ਦਾ ਹੋਇਆ ਵਿਸ਼ਾਲ ਇਕੱਠ ਫਰੀਦਕੋਟ 5 ਅਗਸਤ – ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਸ. ਨਵਜੋਤ ਸਿੱਧੂ ਵਲੋਂ ਇਥੋਂ ਦੇ ਤਾਜ ਪੈਲੇਸ ਵਿਖੇ ਜਿਲੇ ਦੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਰਾਜ ਸਰਕਾਰ ਨਾਲ ਮਿਲ ਕੇ ਹਾਈ ਕਮਾਂਡ ਵਲੋਂ ਦਿੱਤੇ 18 ਸੂਤਰੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨਗੀਆ ਅਤੇ ਇਨ੍ਹਾਂ ਮੁੱਦਿਆਂ ਵਿਚੋਂ ਬਰਗਾੜੀ ਵਿਖੇ ਗੁਰੂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਲਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਕਾਨੂੰਨ ਅਨੁਸਾਰ ਸਜਾ ਦਿਵਾਈ ਜਾਵੇਗੀ। ਇਸ ਮੌਕੇ ਫਰੀਦਕੋਟ ਤੋਂ ਵਿਧਾਇਕ ਸ. ਕ