
ਪੰਜਾਬ ਵਿੱਚ 40.3 ਕਰੋੜ ਦੀਆਂ ਵਸਤਾਂ ਜ਼ਬਤ
ਚੰਡੀਗੜ, 15 ਜਨਵਰੀ : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 2.72 ਲੱਖ ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 81 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 38.93 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 14 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।
ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1064 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2222 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 894 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤ