best platform for news and views

Month: October 2022

ਖੇਮੂਆਣਾ ਫਿਲਮਜ਼ ਦੀ ਨਵੀਂ ਪੇਸ਼ਕਸ਼

ਖੇਮੂਆਣਾ ਫਿਲਮਜ਼ ਦੀ ਨਵੀਂ ਪੇਸ਼ਕਸ਼

Entertainment
ਬਠਿੰਡਾ - ਖੇਮੂਆਣਾ ਫ਼ਿਲਮਜ਼ ਤੇ ਵੀਡੀਓ ਡਾਇਰੈਕਟਰ ਜੋਤੀ ਤੇ ਸਨੀ ਖੇਮੂਆਣਾ ਦੀ ਪੇਸ਼ਕਸ਼ ਗਾਇਕ ਸੰਦੀਪ ਖੇਮੂਆਣਾ ਦਾ ਪਲੇਠਾ ਗੀਤ ਮੱਲਿਕਾ ਜਿਸਨੂੰ ਕਲਮਬੱਧ ਕੀਤਾ ਹੈ ਸੰਦੀਪ ਬਲਾਹੜ ਵਿੰਝੂ ਤੇ ਆਪਣੇ ਸੰਗੀਤ ਦੀਆਂ ਧੁਨਾਂ ਵਿੱਚ ਪਰੋਇਆ ਹੈ ਮਿਊਜ਼ਿਕ ਡਾਇਰੈਕਟਰ ਦਲਜੀਤ ਫਰੀਦਕੋਟ ਤੇ *ਸਵਰਗਵਾਸੀ ਹਰਦੇਵ ਸਿੰਘ ਦੇ ਅਸ਼ੀਰਵਾਦ ਸਦਕਾ ਤੇ ਗੁਰਬਾਜ਼ ਸਿੰਘ , ਮਨਰੂਪ ਸਿੱਧੂ , ਹਸ਼ਮੀਤ ਸਹੋਤਾ , ਹਰਬੰਸ ਸਹੋਤਾ , ਸਿੱਧੂ ਮੂਸੇ ਵਾਲੇ ਦੀ ਭੈਣ ਦੇ ਨਾਮ ਨਾਲ ਮਸ਼ਹੂਰ ਏਂਜਲ ਸਿੱਧੂ , ਰਾਵੀ ਸਿੱਧੂ ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਗੀਤ *ਕੈਂਥ ਮਿਊਜ਼ਿਕ ਰਿਕਾਰਡਜ਼ ਦੇ ਯੂ ਟਿਊਬ ਚੈਨਲ ਤੇ ਵਰਲਡਵਾਈਡ ਰਿਲੀਜ਼ ਕੀਤਾ ਜਾਵੇਗਾਵੀਡੀਓ ਡਾਇਰੈਕਟਰ ਜੋਤੀ ਤੇ ਸਨੀ ਖੇਮੂਆਣਾ ਜ਼ੋ ਕਿ ਨਵੇਂ ਨਵੇਂ ਗਾਇਕਾਂ ਨੂੰ ਦਰਸ਼ਕਾਂ ਦੇ ਸਨਮੁਖ ਕਰਨ ਲਈ ਮਸ਼ਹੂਰ ਨੇ ਉਹਨਾਂ ਨੇ ਏਸੇ ਲੜੀ ਦੇ ਤਹਿਤ ਗਾਇਕ ਸੰਦੀਪ ਖੇਮੂਆਣਾ ਨੂੰ ਦਰਸ਼ਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਹੈ ਗੀਤ ਬਾਰੇ ਜਾਣਕਾਰੀ ਦਿੰਦਿਆਂ ਖੇਮੂਆਣਾ ਭਰਾਵਾਂ ਨੇ ਦੱਸਿਆ ਕਿ ਇਹ ਗੀਤ ਮੱਲਿਕਾ ਇੱਕ ਨੌਜਵਾਨ ਜ਼ੋ ਆਪਣੇ ਸੁਪਨਿਆਂ ਦੀ ਮੱਲਿਕਾ ਨੂੰ ਸੁਪਨਿਆਂ ਵਿੱਚ ਦੇਖਦਾ ਰਹਿ
ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਤਿੰਲ ਸਾਲਾਂ ਬਾਅਦ ਮੁੜ ਖੁੱਲ੍ਹੀਆਂ ਕੰਟੀਨ ਸੇਵਾਵਾਂ

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਤਿੰਲ ਸਾਲਾਂ ਬਾਅਦ ਮੁੜ ਖੁੱਲ੍ਹੀਆਂ ਕੰਟੀਨ ਸੇਵਾਵਾਂ

Faridkot, General News, Health and Beauty
ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿੱਚ ਕਰੋਨਾ ਕਾਰਨ ਬੰਦ ਹੋਈਆਂ ਕੰਟੀਨ ਸੇਵਾਵਾਂ ਅੱਜ ਤਿੰਨ ਸਾਲਾਂ ਬਾਅਦ ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸੁਪਰਡੈਂਟ ਡਾ: ਸ਼ਿਲੇਖ ਮਿੱਤਲ ਨੇ ਦੱਸਿਆ ਕਿ ਕੋਵਿਡ ਦੀ ਮਹਾਂਮਾਰੀ ਕਾਰਨ ਕਾਰਨ ਹਸਪਤਾਲ ਵਿੱਚ ਕੰਟੀਨ ਸੇਵਾਵਾਂ ਨੂੰ ਬੰਦ ਕਰਨਾ ਪਿਆ ਸੀ, ਭਾਵੇਂ ਇਸ ਕਾਰਨ ਮਰੀਜ਼ਾਂ ਦੇ ਰਿਸ਼ਤੇਦਾਰਾਂ, ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਆਉਣ ਵਾਲਿਆਂ,ਐਮਬੀਬੀਐਸ, ਪੋਸਟ ਗ੍ਰੈਜੂਏਸ਼ਨ, ਨਰਸਿੰਗ ਦੇ ਵਿਦਿਆਰਥੀਆਂ ਅਤੇ ਹਸਪਤਾਲ ਦੇ ਸਟਾਫ਼ ਨੂੰ ਬਹੁਤ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ, ਪਰ ਕੋਵਿਡ ਦੀਆਂ ਹਿਦਾਇਤਾਂ ਕਾਰਨ ਅਜਿਹਾ ਕਰਨਾ ਜ਼ਰੂਰੀ ਵੀ ਸੀ। ਉਨ੍ਹਾਂ ਦੱਸਿਆ ਕਿ ਅੱਜ ਕੰਟੀਨ ਸੇਵਾਵਾਂ ਮੁੜ ਸੁਰੂ ਹੋਣ ਨਾਲ ਸਭ ਨੂੰ ਉਹੀ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਮੌਕੇ ਮਰੀਜਾਂ ਦੀ ਦੇਖਭਾਲ ਕਰਨ ਵਾਲਿਆਂ ਨੇ ਵੀ ਹਸਪਤਾਲ ਪ੍ਰਸਾਸਨ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਕੰਟੀਨ ਖੁਲ੍ਹਣ ਨਾਲ ਉਨ੍ਹਾਂ ਦਾ ਹਸਪਤਾਲ ਵਿੱਚ ਰਹਿਣਾ, ਖਾਣਾ-ਪੀਣਾ ਹੋਰ ਵੀ ਸੌਖਾ ਹੋ ਜਾਵੇਗਾ। ਬਾਬਾ ਫ਼ਰੀਦ ਮ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੂੰ ਲਿਖਿਆ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੂੰ ਲਿਖਿਆ ਪੱਤਰ

Breaking News, Chandigarh, Government Press Release
ਚੰਡੀਗੜ੍ਹ, 01 ਅਕਤੂਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੀ ਤਰਜ਼ 'ਤੇ 15 ਹਾਰਸ ਪਾਵਰ (ਐਚ.ਪੀ.) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ਼ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ। ਇਹ ਸਹਾਇਤਾ ਪੀ.ਐਮ.-ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 01.08.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀ.ਐਫ.ਏ. ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ਼ 7.5 ਐਚ.ਪੀ. ਤੱਕ ਹੈ। ਸ੍ਰੀ ਅਮਨ ਅਰੋੜਾ ਨੇ ਕ
ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ ‘ਤੇ ਜ਼ੋਰ

ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ ‘ਤੇ ਜ਼ੋਰ

Breaking News, Chandigarh, Government Press Release
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਸਰੋਤਾਂ ਖਾਸ ਤੌਰ 'ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਇੱਥੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਪੂਰਵਕ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਢੁਕਵੀਂ ਜਾਣਕਾਰੀ ਹੋਣ ਉਤੇ ਹੀ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਚੰਗੇ ਸਾਸ਼ਨ ਵਿੱਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੂਚਨਾ ਦੇ ਮੁੱਖ ਸਰੋਤ ਵਜੋ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Breaking News, Chandigarh, Government Press Release
ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ - ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਰਕਾਰੀ ਖਰੀਦ ਆਰੰਭ ਕਰਵਾਈ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨ ਸੁਖਜਿੰਦਰ ਸਿੰਘ ਵਾਸੀ ਮਾਡਲ ਟਾਊਨ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ। ਸ੍ਰੀ ਮੁਕੇਸ਼ ਜੁਨੇਜਾ ਦੀ ਦੁਕਾਨ ਉਤੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ