best platform for news and views

Day: January 30, 2023

10 ਮਹੀਨਿਆਂ ਵਿੱਚ ਦਿੱਤੀਆਂ 26 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ : ਅਮਨ ਅਰੋੜਾ

10 ਮਹੀਨਿਆਂ ਵਿੱਚ ਦਿੱਤੀਆਂ 26 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ : ਅਮਨ ਅਰੋੜਾ

Chandigarh, General News
ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਨਵ-ਨਿਯੁਕਤ ਜੇ.ਈਜ਼. ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੈ। ਉਨ੍ਹਾਂ ਸਾਰਿਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਮ