Saturday, April 27Malwa News
Shadow

Month: February 2024

ਪੰਜਾਬ ਦੀਆਂ 12 ਹੋਰ ਖੱਡਾਂ ਕੀਤੀਆਂ ਜਾਣਗੀਆਂ ਜਨਤਕ

ਪੰਜਾਬ ਦੀਆਂ 12 ਹੋਰ ਖੱਡਾਂ ਕੀਤੀਆਂ ਜਾਣਗੀਆਂ ਜਨਤਕ

Social News
ਚੰਡੀਗੜ੍ਹ, 27 ਫ਼ਰਵਰੀ: ਸੂਬਾ ਵਾਸੀਆਂ ਨੂੰ ਵਾਜਬ ਦਰਾਂ ’ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲਿ੍ਹਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ। ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲਿ੍ਹਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ। ...
ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 5 ਕਰੋੜ ਰੁਪਏ

ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 5 ਕਰੋੜ ਰੁਪਏ

Developing Punjab
ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ  ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ’ਤੇ ਹਰੇਕ ਜ਼ਿਲ੍ਹੇ ਵਿਚੋਂ  ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ ।  ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮ...
ਲੁਧਿਆਣਾ ਜਿਲੇ ਦਾ ਪਟਵਾਰੀ ਕੀਤਾ ਵਿਜੀਲੈਂਸ ਨੇ ਗ੍ਰਿਫਤਾਰ

ਲੁਧਿਆਣਾ ਜਿਲੇ ਦਾ ਪਟਵਾਰੀ ਕੀਤਾ ਵਿਜੀਲੈਂਸ ਨੇ ਗ੍ਰਿਫਤਾਰ

Hot News
ਚੰਡੀਗੜ੍ਹ, 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 2...
ਹੁਣ ਸਰਕਾਰੀ ਹਸਪਤਾਲਾਂ ‘ਚ ਮਿਲਣਗੀਆਂ ਡਾਇਲਸਸ ਦੀਆਂ ਮੁਫਤ ਸਹੂਲਤਾਂ

ਹੁਣ ਸਰਕਾਰੀ ਹਸਪਤਾਲਾਂ ‘ਚ ਮਿਲਣਗੀਆਂ ਡਾਇਲਸਸ ਦੀਆਂ ਮੁਫਤ ਸਹੂਲਤਾਂ

Braeking News
ਚੰਡੀਗੜ੍ਹ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।  ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹ...
ਅੰਮ੍ਰਿਤਸਰ ਵਿਚ ਵਿਜੀਲੈਂਸ ਦਾ ਛਾਪਾ

ਅੰਮ੍ਰਿਤਸਰ ਵਿਚ ਵਿਜੀਲੈਂਸ ਦਾ ਛਾਪਾ

Hot News
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿ...
ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਟੀਚਾ

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਟੀਚਾ

Developing Punjab
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।  ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ।  ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹ...
ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਯਤਨ

ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਯਤਨ

Developing Punjab
ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ...
ਕੁਲਤਾਰ ਸੰਧਵਾਂ ਨੇ ਘੇਰੀ ਕੇਂਦਰ ਦੀ ਭਾਜਪਾ ਸਰਕਾਰ

ਕੁਲਤਾਰ ਸੰਧਵਾਂ ਨੇ ਘੇਰੀ ਕੇਂਦਰ ਦੀ ਭਾਜਪਾ ਸਰਕਾਰ

Punjab Politics
ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?”ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ ਸੂਬੇ ਦੇ ਨੌਜਵਾਨ ਇਸ ਸੱਚ ਤੋਂ ਵਾਕਿਫ ਹੋ ਸਕਣ। ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਤੇ ਮੌਜੂਦਾ ਸਮੇਂ ਵਿੱਚ ਵੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲੇ ਕਰਵਾ ਕੇ ਅਜੋਕੀ ਨਵੀਂ ਪੀੜ੍ਹੀ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੇ ਵਿਸ਼ੇ ਉੱਤੇ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਵਿਦਿਆਰਥੀਆਂ...
ਬਠਿੰਡਾ ਦਾ ਮੈਡੀਕਲ ਅਫਸਰ ਆਇਆ ਵਿਜੀਲੈਂਸ ਦੇ ਅੜਿੱਕੇ

ਬਠਿੰਡਾ ਦਾ ਮੈਡੀਕਲ ਅਫਸਰ ਆਇਆ ਵਿਜੀਲੈਂਸ ਦੇ ਅੜਿੱਕੇ

Hot News
ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋ...
ਭਗਵੰਤ ਮਾਨ ਨੇ 40 ਹਜਾਰ ਤੋਂ ਵੀ ਵੱਧ ਘਰਾਂ ‘ਚ ਸ਼ੁਰੂ ਕੀਤੀ ਸਰਕਾਰੀ ਤਨਖਾਹ

ਭਗਵੰਤ ਮਾਨ ਨੇ 40 ਹਜਾਰ ਤੋਂ ਵੀ ਵੱਧ ਘਰਾਂ ‘ਚ ਸ਼ੁਰੂ ਕੀਤੀ ਸਰਕਾਰੀ ਤਨਖਾਹ

Braeking News, Social News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ...