Saturday, April 27Malwa News
Shadow

Day: March 1, 2024

ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

Hot News
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸਾਡੇ ਜੀਵੰਤ ਰਾਜ ਪੰਜਾਬ ਦੀ ਯਾਤਰਾ ਇਸ ਦੇ ਲੋਕਾਂ ਦੀ ਅਦੁੱਤੀ ਭਾਵਨਾ ਨਾਲ ਜੁੜੀ ਹੋਈ ਹੈ, ਜਿਨ੍ਹਾਂ ਨੇ ਸਮੇਂ-ਸਮੇਂ `ਤੇ ਹਿੰਮਤ, ਦ੍ਰਿੜ੍ਹਤਾ ਅਤੇ ਤਰੱਕੀ ਦੀ ਨਿਰੰਤਰ ਕੋਸ਼ਿਸ਼ ਦਾ ਮੁਜ਼ਾਹਰਾ ਕੀਤਾ ਹੈ। ਅੱਜ ਸਾਡੇ ਲਈ ਇਹ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਚੁਣੌਤੀਆਂ ਨੂੰ ਸਵੀਕਾਰ ਕਰੀਏ, ਜੋ ਸਾਡੇ ਸਾਹਮਣੇ ਹਨ ਅਤੇ ਭਵਿੱਖ ਵੱਲ ਅਜਿਹਾ ਰਾਹ ਤਿਆਰ ਕਰੀਏ, ਜੋ ਖ਼ੁਸ਼ਹਾਲੀ, ਸਰਵਪੱਖੀ ਅਤੇ ਟਿਕਾਊ ਵਿਕਾਸ ਦੁਆਰਾ ਪਰਿਭਾਸ਼ਿਤ ਹੋਵੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੇਰੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇਕ ਸਰਵਪੱਖੀ ਵਿਕਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਜਿੱਥੇ ਪੰਜਾਬ ਦੇ ਹਰ ਨਾਗਰਿਕ ਨੂੰ ਤਰੱ...
ਡਾ. ਅੰਬੇਡਕਰ ਇੰਸਟੀਚਿਊਟ ਨੂੰ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

ਡਾ. ਅੰਬੇਡਕਰ ਇੰਸਟੀਚਿਊਟ ਨੂੰ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

Developing Punjab, State News
ਚੰਡੀਗੜ੍ਹ/ਮੋਹਾਲੀ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ  ਨੇ ਦਿੱਤੀ। ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ,“ਆਈ...
ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Braeking News
ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ। ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ਤੇ ਹੋਣ ਵਾਲੀ ਬਹਿਸ ਦੌਰਾਨ ਸਰ...
ਜਿੰਪਾ ਵੱਲੋਂ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

ਜਿੰਪਾ ਵੱਲੋਂ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

Social News
ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ।  ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ।  ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹ...