best platform for news and views

24 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Please Click here for Share This News

ਭਿੱਖੀਵਿੰਡ 2 ਮਈ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ ਕੁਲਦੀਪ
ਸਿੰਘ ਚਾਹਲ ਤੇ ਡੀ.ਐਸ.ਪੀ ਭਿੱਖੀਵਿੰੰਡ ਸੁਲੱਖਣ ਸਿੰੰਘ ਮਾਨ ਦੇ ਦਿਸ਼ਾ-ਨਿਰਦੇਸ਼ ਹੇਠ
ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ
ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਦੌਰਾਨੇ ਗਸ਼ਤ ਇਕ ਵਿਅਕਤੀ ਨੂੰ 24 ਗ੍ਰਾਮ ਹੈਰੋਇਨ
ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਇਸ ਸੰੰਬੰਧੀ ਜਾਣਕਾਰੀ ਦਿੰਦਿਆਂ
ਐਸ.ਐਚ.ੳ ਭਿੱਖੀਵਿੰਡ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਏ.ਐਸ.ਆਈ ਸੁਰਿੰਦਰ ਕੁਮਾਰ
ਸਮੇਤ ਪੁਲਿਸ ਪਾਰਟੀ ਭਿੱਖੀਵਿੰਡ ਤੋਂ ਪੱਟੀ ਰੋਡ ਨੂੰ ਦੌਰਾਨੇ ਗਸ਼ਤ ਜਾ ਰਹੇ ਸਨ ਤਾਂ
ਪੁਲ ਡਰੇਨ ਪਾਮ ਗਾਰਡਨ ਨੇੜਿਉ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ
ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 24 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਪਾਸੋਂ
ਪੁੱਛਗਿੱਛ ਕਰਨ ‘ਤੇ ਉਸਨੇ ਆਪਣਾ ਨਾਮ ਬਲਜੀਤ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ
ਭਿੱਖੀਵਿੰਡ ਦੱਸਿਆ, ਜਿਸ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ
ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਫੋਟੋ ਕੈਪਸ਼ਨ :- ਫੜ੍ਹੇ ਗਏ ਦੋਸ਼ੀ ਨਾਲ ਪੁਲਿਸ ਪਾਰਟੀ।

Please Click here for Share This News

Leave a Reply

Your email address will not be published. Required fields are marked *