best platform for news and views

46 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਸਿੰਘ ਸਜਾਇਆ

Please Click here for Share This News

ਧੂਰੀ, 23 ਮਾਰਚ (ਮਹੇਸ਼) -ਗੁਰਦੁਆਰਾ ਸਿੰਘ ਸਭਾ ਭਸੌੜ ਵਿਖੇ ਸਮੂਹ ਨਗਰ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਇੱਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਬਾਬਾ ਸੰਤੋਖ ਸਿੰਘ, ਬੀਬੀ ਸੁਖਪਾਲ ਕੌਰ ਦੇ ਜੱਥੇ ਅਤੇ ਭਾਈ ਰਣਜੀਤ ਸਿੰਘ ਖਾਲਸਾ  ਦੇ ਜੱਥੇ ਵੱਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਦੂਸਰੇ ਦਿਨ ਸੰਤ ਬਾਬਾ ਭਰਪੂਰ ਸਿੰਘ ਝਲੂਰ ਵਾਲਿਆਂ ਨੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਂਦਿਆਂ ਬਾਣੀ, ਬਾਣੇ ਨਾਲ ਜੁੜਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਰਹਿਣ ਦੀ ਲੋੜ ਤੇ ਜੋਰ ਦਿੱਤਾ। ਉਪਰੰਤ 46 ਪ੍ਰਾਣੀਆ ਨੂੰ ਅੰਮ੍ਰਿਤਪਾਨ ਕਰਵਾ ਕੇ ਸਿੰਘ ਸਜਾਇਆ ਗਿਆ। ਇਸ ਮੌਕੇ ਸਰਪੰਚ ਗਮਦੂਰ ਸਿੰਘ, ਸਕੱਤਰ ਗੁਰਮੇਲ ਸਿੰਘ,ਹਰਜਿੰਦਰ ਸਿੰਘ, ਮਹਿੰਦਰ ਸਿੰਘ ਫੌਜੀ, ਅਵਤਾਰ ਸਿੰਘ, ਹਰਚਰਨ ਸਿੰਘ ਵੀ ਹਾਜਰ ਸਲ।


ਫੋਟੋ ਕੈਪਸ਼ਨ : ਕਰਵਾਏ ਗਏ ਧਾਰਮਿਕ ਸਮਾਗਮ ਦਾ ਦ੍ਰਿਸ਼

 

 

 

Please Click here for Share This News

Leave a Reply

Your email address will not be published. Required fields are marked *